ਸੇਫ ਸਕੂਲ ਵਾਹਨ ਟਾਸਕ ਫੋਰਸ ਨੇ ਸਕੂਲ ਬੱਸਾਂ ਦੀ ਕੀਤੀ ਚੈਕਿੰਗ
ਹੁਸ਼ਿਆਰਪੁਰ, 14 ਜਨਵਰੀ : ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਦੇ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸਕੂਲ ਮੁਖੀ ਵੱਲੋਂ ਬੱਸਾਂ ਦੇ ਸਾਰੇ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ। ਇਸ ਸਬੰਧੀ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਰਾਜ ਬਾਲ ਸੁਰੱਖਿਆ ਕਮਿਸ਼ਨ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਦੇ ਹੁਕਮਾਂ 'ਤੇ ਸੇਫ਼ ਸਕੂਲ ਵਾਹਨ ਸਕੀਮ ਤਹਿਤ ਬਣੀ ਟਾਸਕ ਫੋਰਸ ਵੱਲੋਂ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ।
ਟਾਸਕ ਫੋਰਸ ਨੇ ਸੇਂਟ ਜੋਸਫ ਕਾਨਵੈਂਟ ਸਕੂਲ, ਰਾਮ ਕਲੋਨੀ ਕੈਂਪ ਅਤੇ ਅਕਾਦਮਿਕ ਹਾਈਟਸ ਪਬਲਿਕ ਸਕੂਲ ਚਗਰਾਂ ਵਿਖੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ। ਚੈਕਿੰਗ ਦੌਰਾਨ ਫਸਟ ਏਡ ਕਿੱਟਾਂ, ਲੇਡੀ ਅਟੈਂਡੈਂਟ, ਪਾਸਿੰਗ, ਸਪੀਡ ਗਵਰਨਰ, ਬੱਸਾਂ ਵਿੱਚ ਐਮਰਜੈਂਸੀ ਨਿਕਾਸ, ਅੱਗ ਬੁਝਾਊ ਯੰਤਰ, ਸੀ.ਸੀ.ਟੀ.ਵੀ ਕੈਮਰੇ, ਬੱਸ ਵਿੱਚ ਬੈਠਣ ਦੀ ਸਮਰੱਥਾ ਆਦਿ ਪੁਆਇੰਟਾਂ ਦੀ ਜਾਂਚ ਕੀਤੀ ਗਈ। ਜਿਨ੍ਹਾਂ ਬੱਸਾਂ ਵਿੱਚ ਕਮੀਆਂ ਪਾਈਆਂ ਗਈਆਂ ਉਨ੍ਹਾਂ ਦੇ ਮੌਕੇ ’ਤੇ ਹੀ ਚਲਾਨ ਕੱਟੇ ਗਏ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ, ਖੇਤਰੀ ਟਰਾਂਸਪੋਰਟ ਅਥਾਰਟੀ ਤੋਂ ਤਰਲੋ...








