66 ਕੂਕਾ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸ਼ਰਧਾਂਜਲੀ ਸਮਾਗਮ ਦੇ ਅਗੇਤੇ ਪ੍ਰਬੰਧਾਂ ਦਾ ਏ.ਡੀ.ਸੀ ਨੇ ਲਿਆ ਜਾਇਜ਼ਾ
ਮਾਲੇਰਕੋਟਲਾ 13 ਜਨਵਰੀ :
ਹਰ ਸਾਲ ਦੀ ਤਰ੍ਹਾਂ 66 ਕੂਕਾ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸ਼ਹੀਦੀ ਸਮਾਗਮ ਦਾ ਆਯੋਜਨ ਮਿਤੀ 17 ਜਨਵਰੀ,2025 ਨੂੰ ਸਥਾਨਕ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ ਕਰਵਾਇਆ ਜਾ ਰਿਹਾ ਹੈ। ਸਮਾਗਮ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਸਮਾਰਕ ਵਾਲੇ ਸਥਾਨ ਦਾ ਦੌਰਾ ਕੀਤਾ ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 66ਸਿੱਖ ਕੂਕਾ ਸ਼ਹੀਦਾਂ ਦੀ ਯਾਦ ਵਿੱਚ ਕਰਵਾਏ ਜਾ ਰਹੇ ਇਸ ਰਾਜ ਪੱਧਰੀ ਸਮਾਗਮ ਸ਼ਰਧਾਂਲੀ ਸਮਾਰੋਹ ਮੌਕੇ ਸ਼ਰਧਾਂਲੀ ਭੇਟ ਕਰਨ ਲਈ ਮਾਲ ਤੇ ਮੁੜ ਵਸੇਬਾ ਤੇ ਆਫਤ ਪ੍ਰਬੰਧਨ,ਜਲ ਸਪਲਾਈ ਤੇ ਸੈਨੀਟੇਸ਼ਨ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਸ੍ਰੀ ਹਰਦੀਪ ਸਿੰਘ ਮੁੰਡੀਆਂ ਸਮੇਤ ਵਿਧਾਇਕ ਅਤੇ ਹੋਰ ਪ੍ਰਮੁੱਖ ਸਖ਼ਸੀਅਤਾਂ ਪਹੁੰਚ ਰਹੀਆਂ ਹਨ ।
ਉਨ੍ਹਾਂ ਹੋਰ ਦੱਸਿਆ ਕਿ ਇਸ ਸੰਬੰਧੀ ਨਾਮਧਾਰੀ ਟਰੱਸਟ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਧਾਲੂਆਂ ਦੀ ਸਹੂਲਤ ਲਈ ਪੁਖੱਤਾ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ...








