ਸਪੀਕਰ ਸੰਧਵਾਂ ਨੇ ਲੋਹੜੀ ਦੇ ਵੱਖ-ਵੱਖ ਸਮਾਗਮਾਂ ਵਿੱਚ ਕੀਤੀ ਸ਼ਿਰਕਤ
ਫ਼ਰੀਦਕੋਟ 13 ਜਨਵਰੀ,2025
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਹਲਕੇ ਦੇ ਲੋਹੜੀ ਦੇ ਵੱਖ-ਵੱਖ ਸਮਾਗਮਾਂ ਵਿੱਚ ਸ਼ਿਰਕਤ ਕੀਤੀ । ਇਸ ਮੌਕੇ ਉਨਾਂ ਸਰਕਾਰੀ ਪ੍ਰਾਇਮਰੀ ਸਕੂਲ ਸੁੱਖਣਵਾਲਾ ਅਤੇ ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕੋਟਕਪੂਰਾ ਵਿਖੇ ਵਿਦਿਆਰਥੀਆਂ ਨਾਲ ਲੋਹੜੀ ਮਨਾਈ ਤੇ ਉਨਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।
ਸ.ਸੰਧਵਾਂ ਨੇ ਕਿਹਾ ਕਿ ਸਾਡੇ ਤਿਉਹਾਰ ਸਾਨੂੰ ਸਮਾਜਿਕ, ਧਾਰਮਿਕ ਤੇ ਸੱਭਿਆਚਾਰਕ ਵਿਰਸੇ ਨਾਲ ਜੋੜਦੇ ਹਨ ਅਤੇ ਇਹ ਪੀੜੀ ਦਰ ਪੀੜੀ ਅੱਗੇ ਚੱਲ ਰਿਹਾ ਹੈ। ਉਨ੍ਹਾਂ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਨਿਸ਼ਾਨੇ ਮਿੱਥਣ ਅਤੇ ਉਨ੍ਹਾਂ ਦੀ ਪ੍ਰਾਪਤੀ ਲਈ ਸਿਰ ਤੋੜ ਯਤਨ ਕਰਨ ਲਈ ਵੀ ਪ੍ਰੇਰਿਆ ।
ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਧਿਆਪਕ ਗਿਆਨ ਦਾ ਖਜ਼ਾਨਾ ਹਨ। ਉਨ੍ਹਾਂ ਕਿਹਾ ਕਿ ਬੱਚੇ ਅਧਿਆਪਕਾਂ ਤੋਂ ਚੰਗੇ ਗੁਣ ਸਿੱਖ ਕੇ ਅਤੇ ਚੰਗੀ ਪੜ੍ਹਾਈ ਕਰਕੇ ਅਫਸਰ ਬਣਨ ਅਤੇ ਆਪਣੇ ਸਕੂਲ ਅਤੇ ਮਾਂ ਬਾਪ ਦਾ ਨਾਮ ਰੋਸ਼ਨ ਕਰਨ।
ਉਨ੍ਹਾਂ ਕਿਹਾ ਕਿ ਉ...








