ਸੰਸਦ ਮੈਂਬਰ ਸੰਜੀਵ ਅਰੋੜਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 30 ਨਵੰਬਰ:
ਸੰਸਦ ਮੈਂਬਰ (ਰਾਜ ਸਭਾ) ਸ੍ਰੀ ਸੰਜੀਵ ਅਰੋੜਾ ਨੇ ਨਵੀਂ ਦਿੱਲੀ ਵਿੱਚ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਭਾਰਤੀ ਹਵਾਈ ਸੈਨਾ ਵੱਲੋਂ ਹਲਵਾਰਾ ਹਵਾਈ ਅੱਡੇ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਬੇਨਤੀ ਕੀਤੀ।
ਇਹ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਪਣੀ ਮੀਟਿੰਗ ਦੌਰਾਨ ਰੱਖਿਆ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ, ਜਿਸ ਨੂੰ ਭਾਰਤੀ ਹਵਾਈ ਸੈਨਾ (ਆਈ.ਏ.ਐੱਫ.) ਵੱਲੋਂ ਸੰਚਾਲਿਤ ਕੀਤਾ ਜਾਂਦਾ ਹੈ, ਦੀ ਹਵਾਈ ਪੱਟੀ ਦੇ ਚੱਲ ਰਹੇ ਕੰਮ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਹਵਾਈ ਅੱਡੇ ਦੀ ਸੰਚਾਲਨ ਸਮਰੱਥਾ ਨੂੰ ਵਧਾਉਣ ਅਤੇ ਸ਼ਹਿਰੀ ਹਵਾਬਾਜ਼ੀ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਬਣਾਉਣ ਲਈ ਮਹੱਤਵਪੂਰਨ ਹੈ।
ਉਨ੍ਹਾਂ ਨੇ ਰੱਖਿਆ ਮੰਤਰੀ ਨੂੰ ਅੱਗੇ ਦੱਸਿਆ ਕਿ ਉਹ ਇਸ ਪ੍ਰਾਜੈਕਟ ਦੀ ਪ੍ਰਗਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ, ਲੁਧਿਆਣਾ ਦੇ ਏਅਰਪੋਰਟ ਡਾਇਰੈਕਟਰ, ਭਾਰਤ ਇਲੈਕਟ੍ਰੋਨਿਕਸ ਲਿਮਟਿਡ (ਬੀ.ਈ.ਐਲ.) ਦੇ ਨੁਮਾਇੰਦਿਆਂ, ਭਾਰਤੀ ਹਵਾਈ ਸੈਨਾ ਦੇ ਅਧਿਕਾਰੀਆਂ, ਪੰਜਾਬ ਪਬਲਿਕ ਵਰਕ...








