ਵਿਧਾਇਕ ਕੁਲਵੰਤ ਸਿੰਘ ਨੇ ਫੇਜ਼ 11 ਤੋਂ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਲਈ ਬੱਸ ਟਰਾਂਸਪੋਰਟੇਸ਼ਨ ਸੇਵਾ ਸ਼ੁਰੂ ਕੀਤੀ
ਐਸ.ਏ.ਐਸ.ਨਗਰ, 30 ਨਵੰਬਰ, 2024: ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਪ੍ਰਦਾਨ ਕਰਨ ਲਈ ਵਿਧਾਇਕ ਕੁਲਵੰਤ ਸਿੰਘ ਨੇ ਸ਼ਨੀਵਾਰ ਨੂੰ ਮੋਹਾਲੀ ਦੇ ਫੇਜ਼ 11 ਸਥਿਤ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਲਈ ਬੱਸ ਟਰਾਂਸਪੋਰਟ ਸੇਵਾ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਸਰਕਾਰ ਨੇ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਨੂੰ ਹੋਰ ਸੁਧਾਰ ਅਤੇ ਮਜ਼ਬੂਤ ਕਰਨ ਲਈ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਅਤੇ ਸਕੂਲ ਆਫ਼ ਐਮੀਨੈਂਸ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਸੁਹਿਰਦ ਯਤਨਾਂ ਦਾ ਨਤੀਜਾ ਹਨ ਜਿੱਥੋਂ ਲੱਖਾਂ ਲੋਕ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਬੁਨਿਆਦੀ ਢਾਂਚੇ ਅਤੇ ਹੋਰ ਲੋੜਾਂ ਦਾ ਬਹੁਤ ਵਧੀਆ ਢੰਗ ਨਾਲ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਫੇਜ਼ 11 ਐਸ.ਓ.ਈ ਤੋਂ ਸ਼ੁਰੂ ਕੀਤੀ ਗਈ ਬੱਸ ਸੇਵਾ ਨਾਲ ਜ਼ਿਲ੍ਹੇ ਦੇ 7 ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਆਵਾਜਾਈ ਦੀ ਸਹੂਲਤ ਲ...








