Friday, March 13
Shadow

Author: Sukhjinder Singh

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ

National
ਫਾਜ਼ਿਲਕਾ, 1 ਜਨਵਰੀ ਨਵੇਂ ਸਾਲ ਦੇ ਸ਼ੁਰੂਆਤੀ ਦੌਰ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ । ਇਸ ਦੌਰਾਨ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੇ ਇਸ ਸ਼ੁਰੂਆਤੀ ਦੌਰ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ, ਐੱਸ.ਡੀ.ਐੱਮ. ਫਾਜ਼ਿਲਕਾ ਮੈਡਮ ਵੀਰਪਾਲ ਕੌਰ, ਸਹਾਇਕ ਕਮਿਸ਼ਨਰ ਸ. ਅਮਨਦੀਪ ਸਿੰਘ ਮਾਵੀ, ਸਹਾਇਕ ਕਮਿਸ਼ਨਰ (ਯੂ.ਟੀ.) ਸ੍ਰੀ ਅਰਵਿੰਦ ਕੁਮਾਰ ਵਿਸ਼ੇਸ਼ ਤੌਰ `ਤੇ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਵੇਂ ਸਾਲ 2026 ਦੇ ਆਗਮਨ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਨਵਾਂ ਸਾਲ ਸਭਨਾਂ ਲਈ ਖੁਸ਼ੀਆਂ ਭਰਿਆ ਰਹੇ। ਉਨ੍ਹਾਂ ਕਿਹਾ ਕਿ ਨਵੇਂ ਸਾਲ ਦੇ ਮੌਕੇ ਅਸੀਂ ਇਹ ਯਕੀਨੀ ਬਣਾਈਏ ਕਿ ਦਫਤਰ ਵਿਖੇ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਨੂੰ ਹੋਰ ਬਿਹਤਰੀਨ ਤਰੀਕੇ ਨਾਲ ਸੇਵਾਵਾਂ ਦਾ ਲਾਭ ਦੇਈਏ। ਉਨ੍ਹਾਂ ਕਿਹਾ ਕਿ ਦਫਤਰਾਂ ਵਿਚ ਆਉਣ ਵਾਲੇ ਹਰੇਕ ਲੋੜਵੰਦ ਤੇ ਯੋਗ ਵਿਅਕਤੀ ਨੂੰ...
ਦਿਵਿਆਂਗਜਨਾਂ ਦੀ ਇੱਜ਼ਤ ਭਰੀ ਜ਼ਿੰਦਗੀ ਲਈ ਮਾਨ ਸਰਕਾਰ ਦਾ ਵੱਡਾ ਕਦਮ, 371 ਕਰੋੜ ਤੋਂ ਵੱਧ ਵਿੱਤੀ ਸਹਾਇਤਾ ਜਾਰੀ ਕੀਤੀ — ਵਿਧਾਇਕ ਸਰਵਨ ਸਿੰਘ ਧੁੰਨ

ਦਿਵਿਆਂਗਜਨਾਂ ਦੀ ਇੱਜ਼ਤ ਭਰੀ ਜ਼ਿੰਦਗੀ ਲਈ ਮਾਨ ਸਰਕਾਰ ਦਾ ਵੱਡਾ ਕਦਮ, 371 ਕਰੋੜ ਤੋਂ ਵੱਧ ਵਿੱਤੀ ਸਹਾਇਤਾ ਜਾਰੀ ਕੀਤੀ — ਵਿਧਾਇਕ ਸਰਵਨ ਸਿੰਘ ਧੁੰਨ

National
ਖ਼ੇਮਕਰਨ/ਤਰਨ ਤਾਰਨ, 01 ਜਨਵਰੀ (           ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ, ਸਮਾਜਿਕ ਨਿਆਂ ਅਤੇ ਸਾਮੂਹਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਵਚਨਬੱਧਤਾ ਦੇ ਤਹਿਤ ਵਿਸ਼ੇਸ਼ ਯੋਗਤਾਵਾਂ ਵਾਲੇ ਵਿਅਕਤੀਆਂ (ਦਿਵਿਆਂਗਜਨਾਂ) ਦੀ ਸੁਰੱਖਿਆ, ਆਤਮ-ਨਿਰਭਰਤਾ ਅਤੇ ਇੱਜ਼ਤ ਭਰੀ ਜ਼ਿੰਦਗੀ ਲਈ ਸਰਕਾਰ ਵੱਲੋਂ ਲਗਾਤਾਰ ਸੰਵੇਦਨਸ਼ੀਲ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਵਿਧਾਇਕ ਸ. ਸਰਵਨ ਸਿੰਘ ਧੁੰਨ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਦਿਵਿਆਂਗਜਨਾਂ ਨੂੰ ਵਿੱਤੀ ਸਹਾਇਤਾ ਵਜੋਂ 371.84 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੌਰਾਨ 2 ਲੱਖ 79 ਹਜ਼ਾਰ 544 ਦਿਵਿਆਂਗ ਵਿਅਕਤੀਆਂ ਨੂੰ ਇਸ ਯੋਜਨਾ ਦਾ ਸਿੱਧਾ ਲਾਭ ਦਿੱਤਾ ਜਾ ਰਿਹਾ ਹੈ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਆਰਥਿਕ ਸੰਭਾਲ ਮਿਲੀ ਹੈ। ਉਨ੍ਹਾਂ ਕਿਹਾ ਕਿ ਦਿਵਿਆਂਗਜਨਾਂ ਨੂੰ ਸਮੇਂ-ਸਿਰ, ਪਾਰਦਰਸ਼ੀ ਅਤੇ ਬਿਨਾਂ ਕਿਸੇ ਰੁਕਾਵਟ...
ਸਾਲ 2025 ਦਾ ਸੰਸਦੀ ਮਾਮਲੇ ਵਿਭਾਗ ਦਾ ਲੇਖਾ-ਜੋਖਾ; ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ*

ਸਾਲ 2025 ਦਾ ਸੰਸਦੀ ਮਾਮਲੇ ਵਿਭਾਗ ਦਾ ਲੇਖਾ-ਜੋਖਾ; ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ*

National
ਚੰਡੀਗੜ੍ਹ, 31 ਦਸੰਬਰ: ਪੰਜਾਬ ਸਰਕਾਰ ਨੇ ਸੰਵਿਧਾਨ ਦਿਵਸ ਦੇ ਮੌਕੇ 'ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿਸ਼ੇਸ਼ ਤੌਰ ਤੇ ਤਿਆਰ ਕੀਤੀ ਗਈ ਪੰਜਾਬ ਵਿਧਾਨ ਸਭਾ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੌਕ ਵਿਧਾਨ ਸਭਾ ਸੈਸ਼ਨ ਕਰਵਾ ਕੇ ਉਤਸ਼ਾਹਿਤ ਕੀਤਾ ਗਿਆ, ਤਾਂ ਜੋ ਸੂਬੇ ਦੇ ਵਿਦਿਆਰਥੀ ਰਾਜਨੀਤੀ ‘ਚ ਸ਼ਮੂਲੀਅਤ ਕਰਨ ਅਤੇ ਭਵਿੱਖ ਦੇ ਨੇਤਾ ਬਣਨ ਦੇ ਯੋਗ ਬਣ ਸਕਣ। ਇਸ ਮੌਕੇ ਪੰਜਾਬ ਦੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਵੱਖ-ਵੱਖ ਨੇਤਾਵਾਂ ਦਾ ਰੋਲ ਨਿਭਾ ਰਹੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਵਿਦਿਆਰਥੀ ਭਵਿੱਖ ਦੇ ਲੀਡਰ ਹਨ ਅਤੇ ਪੰਜਾਬ ਸਰਕਾਰ ਦੀ ਇਹ ਵਿਸ਼ੇਸ਼ ਪਹਿਲਕਦਮੀ ਪੰਜਾਬ ਦੇ ਬੱਚਿਆਂ ਨੂੰ ਰਾਜ ਕਰਨ ਵਾਲੇ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਇਸ ਮੌਕੇ ਸਕੂਲੀ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਰਾਜਨੀਤੀ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਵੀ ਕੀਤੀ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਚ...
ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਲਾਕ ਅਫ਼ਸਰ ਗ੍ਰਿਫਤਾਰ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਲਾਕ ਅਫ਼ਸਰ ਗ੍ਰਿਫਤਾਰ

National
ਚੰਡੀਗੜ੍ਹ, 31 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਾਈਲਡ ਲਾਈਫ ਡਿਵੀਜ਼ਨ, ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਬਲਾਕ ਅਫ਼ਸਰ ਰਾਜਪਾਲ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਬਲਾਚੌਰ ਜ਼ਿਲ੍ਹਾ ਐਸਬੀਐਸ ਨਗਰ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸਨੇ ਸ਼ਿਕਾਰ ਦਾ ਪਰਮਿਟ ਜਾਰੀ ਕਰਨ ਲਈ ਦੋਸ਼ੀ ਰਾਜਪਾਲ ਸਿੰਘ ਕੋਲ ਪਹੁੰਚ ਕੀਤੀ ਸੀ, ਪਰ ਅਧਿਕਾਰੀ ਨੇ ਇਸ ਲਈ 50,000 ਰੁਪਏ ਦੀ ਮੰਗ ਕੀਤੀ। ਉਸ ਵੱਲੋਂ ਬੇਨਤੀ ਕਰਨ 'ਤੇ ਸੌਦਾ 15,000  ਰੁਪਏ ਵਿੱਚ ਤੈਅ ਹੋ ਗਿਆ ਅਤੇ ਅਧਿਕਾਰੀ ਨੇ ਸ਼ਿਕਾਰ ਦਾ ਪਰਮਿਟ ਜਾਰੀ ਕਰਨ ਦਾ ਭਰੋਸਾ ਦੇ ਕੇ ਉਸ ਤੋਂ 10,000 ਰੁਪਏ ...
ਸਾਲ 2025 ਦੌਰਾਨ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਪੰਜਾਬ ਡਿਜੀਟਲ ਸੁਧਾਰਾਂ ਦਾ ਗਵਾਹ ਬਣਿਆ: ਨਾਗਰਿਕਾਂ ਨੂੰ ਉਨ੍ਹਾਂ ਦੇ ਦਰ ‘ਤੇ ਮਿਲ ਰਹੀਆਂ ਸੇਵਾਵਾਂ: ਅਮਨ ਅਰੋੜਾ

ਸਾਲ 2025 ਦੌਰਾਨ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਪੰਜਾਬ ਡਿਜੀਟਲ ਸੁਧਾਰਾਂ ਦਾ ਗਵਾਹ ਬਣਿਆ: ਨਾਗਰਿਕਾਂ ਨੂੰ ਉਨ੍ਹਾਂ ਦੇ ਦਰ ‘ਤੇ ਮਿਲ ਰਹੀਆਂ ਸੇਵਾਵਾਂ: ਅਮਨ ਅਰੋੜਾ

National
ਚੰਡੀਗੜ੍ਹ, 31 ਦਸੰਬਰ: ਪੰਜਾਬ ਦਾ ਪ੍ਰਸ਼ਾਸਨ ਸਾਲ 2025 ਦੌਰਾਨ ਵੱਡੇ ਡਿਜੀਟਲ ਬਦਲਾਅ ਦਾ ਗਵਾਹ ਬਣਿਆ ਹੈ, ਜਿਸ ਤਹਿਤ ਹੁਣ ਨਾਗਰਿਕ-ਕੇਂਦਰਿਤ ਸੇਵਾਵਾਂ ਲੋਕਾਂ ਨੂੰ ਸਿੱਧੇ ਉਨ੍ਹਾਂ ਦੇ ਦਰ 'ਤੇ ਹੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਸਰਕਾਰੀ ਦਫ਼ਤਰਾਂ ਵਿੱਚ ਲੰਬੀਆਂ ਕਤਾਰਾਂ ਲੱਗਣਾ ਅਤੇ ਲੋਕਾਂ ਦੀ ਖੱਜਲ-ਖੁਆਰੀ ਹੁਣ ਬੀਤੇ ਸਮੇਂ ਦੀ ਗੱਲ ਹੋ ਗਈ ਹੈ। ਸੇਵਾਵਾਂ ਦੀ ਡਲਿਵਰੀ ਵਿੱਚ ਪਾਰਦਰਸ਼ਤਾ, ਪਹੁੰਚਯੋਗਤਾ, ਕੁਸ਼ਲਤਾ ਅਤੇ ਇਮਾਨਦਾਰੀ ਨੇ ਸੂਬੇ ਦੇ ਪ੍ਰਸ਼ਾਸਨ ਨੂੰ ਇੱਕ ਨਵਾਂ ਰੂਪ ਦੇਣ ਵਿੱਚ ਸਭ ਤੋਂ ਅਹਿਮ ਭੂਮਿਕਾ ਨਿਭਾਈ ਹੈ, ਜਿਸ ਨਾਲ ਨਾਗਰਿਕਾਂ ਲਈ ਪ੍ਰਸ਼ਾਸਨਿਕ ਸੇਵਾਵਾਂ ਲੈਣਾ ਹੁਣ ਵਧੇਰੇ ਸੁਚਾਰੂ ਅਤੇ ਸੁਖਾਲਾ ਹੋ ਗਿਆ ਹੈ। ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੂਬੇ ਦੇ ਪ੍ਰਸ਼ਾਸਨ ਵਿੱਚ ਲਾਗੂ ਕੀਤੇ ਗਏ ਬੁਨਿਆਦੀ ਸੁਧਾਰਾਂ 'ਤੇ ਜ਼ੋਰ ਦਿੰਦਿਆਂ ਦੱਸਿਆ ਕਿ ਪਟਵਾਰੀਆਂ ਨੂੰ ਈ-ਸੇਵਾ ਪੋਰਟਲ 'ਤੇ ਆਨ-ਬੋਰਡ ਕਰਨ ਤੋਂ ਬਾਅਦ 12.46 ਲੱਖ ਤੋਂ ਵੱਧ ਅਰਜ਼ੀਆਂ ਦਾ ਆਨਲਾਈਨ ਨਿਪਟਾਰਾ ਕੀਤਾ ਗਿਆ ਹੈ। ਇਸ ਤੋਂ ਇਲਾਵਾ "ਭਗਵੰਤ ਮਾਨ ਸਰਕਾਰ, ਤੁਹਾਡ...
ਦਿਵਿਆਂਗਜਨਾਂ ਦੀ ਇੱਜ਼ਤ ਭਰੀ ਜ਼ਿੰਦਗੀ ਲਈ ਮਾਨ ਸਰਕਾਰ ਦਾ ਵੱਡਾ ਕਦਮ: 371 ਕਰੋੜ ਤੋਂ ਵੱਧ ਵਿੱਤੀ ਸਹਾਇਤਾ ਜਾਰੀ — ਡਾ. ਬਲਜੀਤ ਕੌਰ

ਦਿਵਿਆਂਗਜਨਾਂ ਦੀ ਇੱਜ਼ਤ ਭਰੀ ਜ਼ਿੰਦਗੀ ਲਈ ਮਾਨ ਸਰਕਾਰ ਦਾ ਵੱਡਾ ਕਦਮ: 371 ਕਰੋੜ ਤੋਂ ਵੱਧ ਵਿੱਤੀ ਸਹਾਇਤਾ ਜਾਰੀ — ਡਾ. ਬਲਜੀਤ ਕੌਰ

National
ਚੰਡੀਗੜ੍ਹ, 31 ਦਸੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ, ਸਮਾਜਿਕ ਨਿਆਂ ਅਤੇ ਸਾਮੂਹਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਵਚਨਬੱਧਤਾ ਦੇ ਤਹਿਤ ਵਿਸ਼ੇਸ਼ ਯੋਗਤਾਵਾਂ ਵਾਲੇ ਵਿਅਕਤੀਆਂ (ਦਿਵਿਆਂਗਜਨਾਂ) ਦੀ ਸੁਰੱਖਿਆ, ਆਤਮ-ਨਿਰਭਰਤਾ ਅਤੇ ਇੱਜ਼ਤ ਭਰੀ ਜ਼ਿੰਦਗੀ ਲਈ ਸਰਕਾਰ ਵੱਲੋਂ ਲਗਾਤਾਰ ਸੰਵੇਦਨਸ਼ੀਲ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਕਹੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਦਿਵਿਆਂਗਜਨਾਂ ਨੂੰ ਵਿੱਤੀ ਸਹਾਇਤਾ ਵਜੋਂ 371.84 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੌਰਾਨ 2 ਲੱਖ 79 ਹਜ਼ਾਰ 544 ਦਿਵਿਆਂਗ ਵਿਅਕਤੀਆਂ ਨੂੰ ਇਸ ਯੋਜਨਾ ਦਾ ਸਿੱਧਾ ਲਾਭ ਦਿੱਤਾ ਜਾ ਰਿਹਾ ਹੈ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਆਰਥਿਕ ਸੰਭਾਲ ਮਿਲੀ ਹੈ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਦਿਵਿਆਂਗਜਨਾਂ ...
ਗੁਰਮੀਤ ਖੁੱਡੀਆਂ ਵੱਲੋਂ ਵੈਟਰਨਰੀ ਇੰਸਪੈਕਟਰਾਂ ਦੀਆਂ ਮੰਗਾਂ ਦੇ ਜਲਦੀ ਹੱਲ ਦਾ ਭਰੋਸਾ

ਗੁਰਮੀਤ ਖੁੱਡੀਆਂ ਵੱਲੋਂ ਵੈਟਰਨਰੀ ਇੰਸਪੈਕਟਰਾਂ ਦੀਆਂ ਮੰਗਾਂ ਦੇ ਜਲਦੀ ਹੱਲ ਦਾ ਭਰੋਸਾ

National
ਚੰਡੀਗੜ੍ਹ, 31 ਦਸੰਬਰ:– ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸੂਬੇ ਦੇ ਵੈਟਰਨਰੀ ਇੰਸਪੈਕਟਰਾਂ ਨਾਲ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਸਬੰਧ ਵਿੱਚ ਮੁਲਾਕਾਤ ਕੀਤੀ। ਸ. ਖੁੱਡੀਆਂ ਨੇ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪ੍ਰਧਾਨ ਗੁਰਦੀਪ ਸਿੰਘ ਬੱਸੀ ਦੀ ਅਗਵਾਈ ਹੇਠ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਵਫ਼ਦ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ ਅਤੇ ਐਸੋਸੀਏਸ਼ਨ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਜਲਦੀ ਹੱਲ ਕੀਤਾ ਜਾਵੇਗਾ। ਐਸੋਸੀਏਸ਼ਨ ਨੇ ਮੀਟਿੰਗ ਦੌਰਾਨ ਸਾਲ 2011 ਵਿੱਚ ਭਰਤੀ ਹੋਏ 400 ਵੈਟਰਨਰੀ ਇੰਸਪੈਕਟਰਾਂ ਦੀ 18 ਮਹੀਨੇ ਦੀ ਸੇਵਾ ਨੂੰ ਰੈਗੂਲਰ ਸਰਵਿਸ ਵਜੋਂ ਵਿਚਾਰਨ, ਤਹਿਸੀਲ ਪੱਧਰ 'ਤੇ ਵੈਟਰਨਰੀ ਇੰਸਪੈਕਟਰਾਂ ਦੀਆਂ 87 ਨਵੀਆਂ ਅਸਾਮੀਆਂ ਸਿਰਜਣ ਅਤੇ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਦੀ ਮੰਗ ਰੱਖੀ। ਸ. ਖੁੱਡੀਆਂ ਦੇ ਭਰੋਸੇ ਤੋਂ ਬਾਅਦ ਐਸੋਸੀਏਸ਼ਨ ਨੇ ਆਪਣੀ ਲੰਬੀ ਦੀ ਪ੍ਰਸਤਾਵਿਤ ਰੈਲੀ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ...
ਸਾਲ 2025 ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਸਾਬਕਾ ਸੈਨਿਕਾਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਸਮਰਪਿਤ ਰਿਹਾ

ਸਾਲ 2025 ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਸਾਬਕਾ ਸੈਨਿਕਾਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਸਮਰਪਿਤ ਰਿਹਾ

National
ਚੰਡੀਗੜ੍ਹ, ਦਸੰਬਰ 31 ਸਾਲ 2025 ਦੌਰਾਨ ਪੰਜਾਬ ਦਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਅਪਾਹਜ ਸੈਨਿਕਾਂ ਦੀ ਭਲਾਈ ਨੂੰ ਸਮਰਪਿਤ ਰਿਹਾ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਕੈਬਿਨਟ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਤਹਿਤ ਇਸ ਸਾਲ ਰੱਖਿਆ ਸੇਵਾਵਾਂ ਭਲਾਈ ਵਿਭਾਗ ਸਾਬਕਾ ਸੈਨਿਕਾਂ ਦੀ ਭਲਾਈ ਲਈ ਅਹਿਮ ਕਦਮ ਚੁੱਕੇ ਗਏ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੇਸ਼ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੂਬੇ ਦੇ ਸੈਨਿਕਾਂ ਦੇ ਪਰਿਵਾਰਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਸੰਵੇਦਨਸ਼ੀਲਤਾ ਅਤੇ ਸਨਮਾਨ ਨਾਲ ਨਿਭਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਾਲ 2025 ਦੌਰਾਨ 10 ਸ਼ਹੀਦ ਸੈਨਿਕਾਂ ਦੇ ਵਾਰਸਾਂ ਨੂੰ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਮਾਣ ਅਤੇ ਸ਼ੁਕਰਾਨੇ ਦੀ ਨੀਤੀ ਤਹਿਤ ਸਰਕਾਰੀ ਨੌਕਰੀ ਮੁਹੱਈਆ ਕਰਵਾਈ ਗਈ ਹੈ। ਮੰਤਰੀ ਨੇ ਦੱਸਿਆ ਕਿ ਕਾਰਗ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਗਰੂਕਤਾ ਸੈਮੀਨਾਰ ਦਾ ਆਯੋਜਨ

National
ਫਰੀਦਕੋਟ 31 ਦਸੰਬਰ () ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਸੰਜੀਵ ਜੋਸ਼ੀ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਸ੍ਰੀ ਜੁਗਰਾਜ ਸਿੰਘ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਵੱਲੋਂ ਪੀ.ਐੱਲ.ਵੀ., ਸਰਪੰਚ ਅਤੇ ਪੰਚਾਇਤ ਮੈਂਬਰਾਂ ਦੀ ਸਹਾਇਤਾ ਨਾਲ ਪੰਚਾਇਤ ਘਰ ਪਿੰਡ ਮਚਾਕੀ ਖੁਰਦ ਵਿਖੇ ਕੰਪੇਨ ਯੂਥ ਅਗੇਨਸਟ ਡਰੱਗਜ਼ ਅਧੀਨ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਜੱਜ ਸਾਹਿਬ ਨੇ ਪੰਚਾਇਤ ਵਿੱਚ ਇਕੱਠੇ ਹੋਏ ਲੋਕਾਂ ਨੂੰ ਨਸ਼ੇ ਤੋਂ ਹੋਣ ਵਾਲੇ ਭਿਆਨਕ ਨੁਕਸਾਨਾਂ ਬਾਰੇ ਦੱਸਿਆ ਅਤੇ ਇਹ ਪ੍ਰਣ ਲੈਣ ਲਈ ਪ੍ਰੇਰਿਤ ਕੀਤਾ ਕਿ ਪਿੰਡ ਨਸ਼ਾ ਮੁਕਤ ਹੋਵੇ ਤਾਂ ਜੋ ਪਿੰਡ ਪੱਧਰ ਤੋਂ ਲੈ ਕੇ ਰਾਜ ਪੱਧਰ ਤੱਕ ਅਤੇ ਕੌਮਾਂਤਰੀ ਪੱਧਰ ਤੱਕ ਦੇਸ਼ ਨਸ਼ਾ ਮੁਕਤ ਹੋ ਸਕੇ। ਇਸ ਦੇ ਨਾਲ਼ ਹੀ ਜੱਜ ਸਾਹਿਬ ਵੱਲੋਂ ਦੱਸਿਆ ਗਿਆ ਕਿ ਜੇਕਰ ਕਿਸੇ ਨੂੰ ਵੀ ਕੋਈ ਕਾਨੂੰਨੀ ਸਹਾਇਤਾ ਦੀ ਲੋੜ ਹੈ ਤਾਂ ਓਹ ਟੋਲ-ਫ੍ਰੀ ਨੰਬਰ 15100 ਤੇ ਫੋਨ ਕਰ ਸਕਦੇ ਹਨ।...
ਸਰਕਾਰੀ ਬਿਰਧ ਘਰ ਬਣ ਕੇ ਤਿਆਰ, ਬੇਸਹਾਰਾ ਬਜ਼ੁਰਗ ਕਰਵਾ ਸਕਦੇ ਹਨ ਰਜਿਸਟ੍ਰੇਸ਼ਨ: ਡਿਪਟੀ ਕਮਿਸ਼ਨਰ

ਸਰਕਾਰੀ ਬਿਰਧ ਘਰ ਬਣ ਕੇ ਤਿਆਰ, ਬੇਸਹਾਰਾ ਬਜ਼ੁਰਗ ਕਰਵਾ ਸਕਦੇ ਹਨ ਰਜਿਸਟ੍ਰੇਸ਼ਨ: ਡਿਪਟੀ ਕਮਿਸ਼ਨਰ

National
ਮਾਨਸਾ, 31 ਦਸੰਬਰ ਪੰਜਾਬ ਸਰਕਾਰ ਵਲੋਂ ਲੋੜਵੰਦ ਬਜ਼ੁਰਗਾਂ ਦੀ ਸੇਵਾ-ਸੰਭਾਲ ਲਈ ਮਾਨਸਾ 'ਚ 9 ਕਰੋੜ ਰੁਪਏ ਤੋਂ ਵਧੇਰੇ ਲਾਗਤ ਨਾਲ ਬਿਰਧ ਆਸ਼ਰਮ ਬਣ ਕੇ ਤਿਆਰ ਹੈ, ਜਿਸ ਦਾ ਜਲਦੀ ਰਸਮੀ ਉਦਘਾਟਨ ਕਰਕੇ ਬੇਆਸਰਾ ਤੇ ਲੋੜਵੰਦ ਬਜ਼ੁਰਗਾਂ ਦੇ ਸਪੁਰਦ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਬਿਰਧ ਆਸ਼ਰਮ ਵਿਖੇ ਉਪਲੱਬਧ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਬਿਰਧ ਆਸ਼ਰਮ ਦੀ ਇਮਾਰਤ ਅਤੇ ਸਹੂਲਤਾਂ ਦਾ ਨਿਰੀਖਣ ਕੀਤਾ ਅਤੇ ਆਸ਼ਰਮ ਵਿਚ ਰਹਿ ਰਹੇ ਬਜ਼ੁਰਗਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਚਾਲ ਜਾਣਿਆ। ਉਨ੍ਹਾ 72 ਬੈੱਡਾਂ ਦੀ ਸਮਰੱਥਾ ਵਾਲੇ ਬਿਰਧ ਆਸ਼ਰਮ ਵਿੱਚ ਸਾਰੀਆਂ ਸਹੂਲਤਾਂ ਰਹਿਣਾ, ਸਿਹਤ ਤੇ ਮੈਡੀਕਲ ਸੁਵਿਧਾ, ਖਾਣਾ ਪੀਣਾ, ਸੁਰੱਖਿਆ ਤੇ ਸੰਭਾਲ ਤੋਂ ਇਲਾਵਾ ਲਾਇਬ੍ਰੇਰੀ ਆਦਿ ਅਤੇ ਡੇਅ ਕੇਅਰ ਦਾ ਜਾਇਜ਼ਾ ਲਿਆ। ਉਨ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਜ਼ੁਰਗਾਂ ਨੂੰ ਸੁਚੱਜੇ ਤਰੀਕੇ ਨਾਲ ਸਾਰੀਆਂ ਸਹੂਲਤਾ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ ਤਾਂ ਜੋ ਉਨ੍ਹਾਂ ...