Shadow

Author: admin

ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਨਵੇਂ ਕਿੱਤਾ ਮੁਖੀ ਕੋਰਸਾਂ ਲਈ ਦਾਖਲੇ ਸ਼ੁਰੂ-ਗੀਤਿਕਾ ਸਿੰਘ

ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਨਵੇਂ ਕਿੱਤਾ ਮੁਖੀ ਕੋਰਸਾਂ ਲਈ ਦਾਖਲੇ ਸ਼ੁਰੂ-ਗੀਤਿਕਾ ਸਿੰਘ

National, Politics, Punjab, Trending
ਫ਼ਤਹਿਗੜ੍ਹ ਸਾਹਿਬ, 10 ਜਨਵਰੀ:-           ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਦੇ ਕੇ ਨੌਕਰੀ ਦੇ ਕਾਬਲ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਦੇ ਇਸੇ ਉਪਰਾਲੇ ਤਹਿਤ ਪੰਜਾਬ ਹੁਨਰ ਵਿਕਾਸ ਮਿਸ਼ਨ-ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਦੋ ਪ੍ਰਮੁੱਖ ਕੰਪਨੀਆਂ ਡਾਕਟਰ ਆਈ.ਟੀ.ਐਮ. ਲਿਮਟਿਡ ਅਤੇ ਟੀ.ਡੀ.ਐੱਸ.ਮੈਨੇਜਮੈਂਟ ਕੰਸਲਟੈਂਟ (ਪ੍ਰਾਇਵੇਟ) ਲਿਮ: ਨੂੰ ਬਤੌਰ ਟਰੇਨਿੰਗ ਪਾਰਟਨਰ ਵਜੋਂ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ)-ਕਮ- ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਨੋਡਲ ਅਫਸਰ ਗੀਤਿਕਾ ਸਿੰਘ ਨੇ ਦਿੱਤੀ।           ਏ.ਡੀ.ਸੀ. ਗੀਤਿਕਾ ਸਿੰਘ ਨੇ ਦੱਸਿਆ ਕਿ ਟਰੇਨਿੰਗ ਟੀ.ਡੀ.ਐਸ ਮੈਨੇਜਮੈਂਟ ਕੰਸਲਟੈਂਸੀ ਵੱਲੋਂ ਸਕਿਲ ਸੈਂਟਰ- ਯੰਗ ਗਰੋਥ ਅਕੈਡਮੀ ਨੇੜੇ ਗੁਰਦੁਆਰਾ ਭਾਈ ਜੀਵਨ ਸਿੰਘ ਸਰਹਿੰਦ ਵਿਖੇ, ਕਸਟਮਰ ਕੇਅਰ ਐਗਜੀਕਿਊਟਿਵ ਅਤੇ ਡਾਕਟਰ ਆਈ.ਟੀ.ਐਮ ਲਿਮਿਟਡ ਕੰਪਨੀ ਵੱਲੋਂ ਪੇਂਡੂ ਸਕਿੱਲ ਸੈਂਟਰ ਸਰਕਾਰੀ ਸੀਨੀਅਰ ਸੈਕਡਰੀ ਸਕੂਲ ਬਡਾਲੀ ਆਲਾ ਸਿੰਘ, ਬਲਾਕ ਖੇੜਾ ਵਿਖੇ ਕਸਟਮ...
ਪੰਜਾਬ ਸਰਕਾਰ ਦੀ ਫਰਿਸ਼ਤੇ ਸਕੀਮ ਪੰਜਾਬ ਦੇ ਲੋਕਾਂ ਲਈ ਵਰਦਾਨ: ਡਾ ਲਹਿੰਬਰ ਰਾਮ

ਪੰਜਾਬ ਸਰਕਾਰ ਦੀ ਫਰਿਸ਼ਤੇ ਸਕੀਮ ਪੰਜਾਬ ਦੇ ਲੋਕਾਂ ਲਈ ਵਰਦਾਨ: ਡਾ ਲਹਿੰਬਰ ਰਾਮ

National, Politics, Punjab, Trending
ਫਾਜਿਲਕਾ 10 ਜਨਵਰੀ ਪੰਜਾਬ ਸਰਕਾਰ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਣ ਕਾਰਨ ਮੌਤਾਂ ਨੂੰ ਘਟਾਉਣ ਅਤੇ ਉਪਲਬਧ ਸਰਕਾਰੀ/ਪੈਨਲ ਪ੍ਰਾਈਵੇਟ ਹਸਪਤਾਲਾਂ ਵਿੱਚ ਜਲਦੀ, ਸੁਵਿਧਾ ਜਨਕ ਇਲਾਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਫਰਿਸ਼ਤੇ ਸਕੀਮ ਸ਼ੁਰੂ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਲਹਿੰਬਰ ਰਾਮ ਨੇ ਦੱਸਿਆ ਕਿ ਸਰਕਾਰ ਵੱਲੋਂ ਮਨੁੱਖੀ ਜਾਨਾਂ ਬਚਾਉਣ ਲਈ ਕੀਤਾ ਗਿਆ ਇਹ ਉਪਰਾਲਾ ਕਈ ਅਨਮੋਲ ਜਾਨਾਂ ਬਚਾਉਣ ਵਿੱਚ ਸਹਾਈ ਹੋ ਰਿਹਾ ਹੈ।  ਉਹਨਾਂ ਕਿਹਾ ਕਿ ਹਸਪਤਾਲਾਂ ਅਤੇ ਪੁਲਿਸ ਦੀ ਪੁੱਛ ਗਿੱਛ ਤੋਂ ਬਚਣ ਲਈ ਲੋਕ ਜਖਮੀ ਵਿਅਕਤੀਆਂ ਨੂੰ ਲੈ ਕੇ ਜਾਣ ਵਿੱਚ ਝਿਜਕਦੇ ਸਨ, ਜਿਸ ਕਰਕੇ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਸਨ। ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਫਰਿਸ਼ਤੇ ਸਕੀਮ ਅਧੀਨ ਸੂਬੇ ਦੇ 384 ਹਸਪਤਾਲਾਂ ਨੂੰ ਇਮਪੈਨਲਡ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 146  ਸਰਕਾਰੀ ਅਤੇ 238 ਪ੍ਰਾਈਵੇਟ ਹਸਪਤਾਲ ਸ਼ਾਮਲ ਹਨ। ਉਹਨਾਂ ਕਿਹਾ ਕਿ ਜਿਲ੍ਹਾ ਫਾਜਿਲਕਾ ਵਿੱਚ 6 ਸਰਕਾਰੀ ਅਤੇ 3 ਪ੍ਰਾਈਵੇਟ (ਲੂਨਾ ਹਸਪਤਾਲ ਅਬੋਹਰ, ਗੁਪਤਾ ਹਸਪਤਾਲ ਫਾਜਿਲਕਾ ਅਤੇ ਅਰੋੜਾ ਆਰਥੋ ਹਸਪਤਾਲ ਫਾਜਿਲਕਾ) ਇਸ ਸਕੀਮ ਅਧੀਨ ਸੂਚੀਬੱਧ ਹਨ। ਉਹਨਾਂ ...
ਗੁੰਮਸ਼ੁਦਾ ਲੜਕੀ ਦੀ ਤਾਲਾਸ਼

ਗੁੰਮਸ਼ੁਦਾ ਲੜਕੀ ਦੀ ਤਾਲਾਸ਼

National
ਅੰਮ੍ਰਿਤਸਰ 9 ਜਨਵਰੀ 2025--- ਚੌਂਕੀ ਗਲਿਆਰਾ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਮੁਦਈ ਪਰਗਟ ਸਿੰਘ ਪੁੱਤਰ ਕਰਮ ਸਿੰਘ ਵਾਸੀ ਕੁਆਟਰ ਨੰ 12 ਆਟਾ ਮੰਡੀ ਸਾਇਡ ਕੰਪਲੈਕਸ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਿਆਨ ਵਿੱਚ ਦੱਸਿਆ ਕਿ ''ਮੈਂ ਉਕਤ ਪਤੇ ਦਾ ਰਹਿਣ ਵਾਲਾ ਹਾਂ ਮੇਰੀ ਸਭ ਤੋਂ ਵੱਡੀ ਲੜਕੀ ਅਰਸ਼ਦੀਪ ਕੌਰ ਉਮਰ 24 ਸਾਲ ਜਿਸਦੀ ਸ਼ਾਦੀ ਮਿਤੀ 21-11-2022 ਨੂੰ ਬਲਵਿੰਦਰ ਸਿੰਘ ਵਾਸੀ ਫਰੀਦਾਬਾ ਹਾਲ ਕੈਨੇਡਾ ਨਾਲ ਹੋਈ ਸੀ। ਜੋ ਦਿਮਾਗੀ ਤੌਰ ਤੇ ਪਰੇਸ਼ਾਨ ਹੋਣ ਕਰਕੇ ਉਸਦਾ ਇਲਾਜ ਅੰਮ੍ਰਿਤਸਰ ਤੋਂ ਚੱਲ ਰਿਹਾ ਸੀ ਜਿਸ ਕਰਕੇ ਉਹ ਪਿਛਲੇ ਕਰੀਬ 03 ਮਹੀਨਿਆਂ ਤੋਂ ਮੇਰੇ ਪਾਸ ਮੇਰੇ ਘਰ ਕੁਆਟਰ ਆਟਾ ਮੰਡੀ ਵਿਚ ਰਹਿ ਰਹੀ ਸੀ। ਮਿਤੀ 2-12-2024 ਨੂੰ  ਮੇਰੀ ਲੜਕੀ ਅਰਸ਼ਦੀਪ ਕੌਰ ਗੁਰਦੁਆਰਾ ਕੌਲਸਰ ਸਾਹਿਬ ਦੇ ਸਰੋਵਰ ਦੀ ਚੱਲ ਰਹੀ ਸੇਵਾ ਵਿਚ ਸ਼ਾਮਲ ਹੋਣ ਵਾਸਤੇ ਗਈ ਸੀ। ਜੋ ਸ਼ਾਮ 5:00 ਵਜੇ ਤੱਕ ਘਰ ਵਾਪਸ  ਨਹੀਂ ਆਈ, ਜਿਸਤੇ ਮੈਂ ਅਤੇ ਮੇਰੀ ਪਤਨੀ ਨੇ ਲੜਕੀ ਅਰਸ਼ਦੀਪ ਕੌਰ ਦੀ ਭਾਲ ਵੱਖ-ਵੱਖ ਰਿਸ਼ਤੇਦਾਰਾਂ, ਅੰਮ੍ਰਿਤਸਰ ਦੇ ਗੁਰਦੁਆਰਿਆਂ ਅਤੇ ਸ਼ਹਿਰ ਦੇ ਬਾਹਰ ਗੁਰਦੁਆਰਿਆਂ ਵਿੱਚ ਭਾਲ ਕੀਤੀ ...
ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

National, Politics, Punjab, Trending
ਚੰਡੀਗੜ੍ਹ, ਜਨਵਰੀ 9 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾ ਹੇਠ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਏ.ਆਈ.ਐਫ ਸਕੀਮ ਅਧੀਨ 20,000 ਤੋਂ ਵੱਧ ਖ਼ੇਤੀਬਾੜੀ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇਣ ਵਾਲਾ ਪੰਜਾਬ ਪੂਰੇ ਭਾਰਤ ਵਿੱਚ ਲਗਾਤਰ ਅੱਗੇ ਚੱਲ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਭਾਰਤ ਵਿੱਚ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਮਨਜ਼ੂਰ ਹੋਏ ਪ੍ਰੋਜੈਕਟਾਂ ਦੀ ਗਿਣਤੀ ਵਿੱਚ ਪੰਜਾਬ ਲਗਾਤਰ ਸਭ ਤੋਂ ਅੱਗੇ ਚੱਲ ਰਿਹਾ ਹੈ। ਸ੍ਰੀ ਭਗਤ ਨੇ ਸਿਖ਼ਰ ਦੇ 5 ਰਾਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੁਣ ਤੱਕ ਪੰਜਾਬ ਦੇ ਬੈਂਕਾਂ ਵੱਲੋਂ  ₹7,670 ਕਰੋੜ ਦੀ ਲਾਗਤ ਵਾਲੇ 20,024 ਖ਼ੇਤੀਬਾੜੀ ਪ੍ਰੋਜੈਕਟ ਮਨਜੂਰ ਕੀਤੇ ਗਏ ਜਦਕਿ ਮੱਧ ਪ੍ਰਦੇਸ਼ ਨੇ 11135, ਮਹਾਰਾਸ਼ਟਰ ਨੇ 9611,  ਤਮਿਲਨਾਡੂ ਨੇ 7323 ਅਤੇ ਉ...
ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ

National, Politics, Punjab, Trending
ਚੰਡੀਗੜ੍ਹ, 9 ਜਨਵਰੀ: ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ। 200 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਆਂਗਣਵਾੜੀ ਸੈਂਟਰ ਬਣਾਏ ਜਾਣਗੇ ਅਤੇ ਪੁਰਾਣੇ ਆਂਗਣਵਾੜੀ ਸੈਂਟਰਾਂ ਦੇ ਢਾਂਚੇ ਨੂੰ ਬਿਹਤਰ ਬਣਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਅੱਜ ਇਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੀਆਂ ਮਹਿਲਾਵਾਂ ਅਤੇ ਬੱਚਿਆਂ ਦੇ ਸੰਪੂਰਨ ਵਿਕਾਸ ਲਈ ਨਵੇਂ ਆਂਗਣਵਾੜੀ ਸੈਂਟਰਾਂ ਦਾ ਨਿਰਮਾਣ, ਮੌਜੂਦਾ ਆਂਗਣਵਾੜੀ ਸੈਂਟਰਾਂ ਨੂੰ ਅਪਗ੍ਰੇਡ ਕਰਨਾ, ਸੈਂਨੀਟੇਸ਼ਨ ਸੁਵਿਧਾਵਾਂ ਦੇ ਪ੍ਰਬੰਧ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਫਰਨੀਚਰ ਆਦਿ ਦੀ ਵਿਵਸਥਾ ਕਰਨਾ ਹੈ। ਉਹਨ੍ਹਾਂ ਕਿਹਾ ਕਿ ਬੱਚਿਆਂ ਦੇ ਸਰਵ ਪੱਖੀ ਵਿਕਾਸ ਲਈ ਆਂਗਣਵਾੜੀ ਸੈਂਟਰਾਂ ਵਿੱਚ ਬਾਲਾ ਪ੍ਰਿਟਿੰਗ ਵੀ ਕਰਵਾਈ ਜਾਵੇਗੀ। ਉਹਨਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਕਰਨਾ ਨਹੀਂ ਹੈ,  ਇਹ ਪ੍ਰੋਜੈਕਟ ਬੱਚਿ...
ਪੰਜਾਬ ਪੁਲਿਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ

National, Politics, Punjab, Trending
ਚੰਡੀਗੜ੍ਹ/ਅੰਮ੍ਰਿਤਸਰ, 9 ਜਨਵਰੀ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਦੁਬਈ ਅਧਾਰਤ ਭਗੌੜੇ ਤਸਕਰ ਮਨਜੋਤ ਸਿੰਘ ਉਰਫ਼ ਮੰਨੂ ਵੱਲੋਂ ਚਲਾਏ ਜਾ ਰਹੇ ਅਤੇ ਪਾਕਿਸਤਾਨ ਤੋਂ ਹਮਾਇਤ ਪ੍ਰਾਪਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਉਹਨਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਕਾਕਾ ਵਜੋਂ ਹੋਈ ਹੈ, ਜੋ ਕਿ ਤਰਨਤਾਰਨ ਦੇ ਪਿੰਡ ਹਵੇਲੀਆਂ ਦਾ ਰਹਿਣ ਵਾਲਾ ਹੈ ਅਤੇ ਇਸ ਵੇਲੇ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਸੈਦਪੁਰ ਵਿਖੇ ਰਹਿ ਰਿਹਾ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ‘ਚੋਂ ਤਿੰਨ ਆਧੁਨਿਕ ਪਿਸਤੌਲ, ਜਿਨ੍ਹਾਂ ਵਿੱਚ 9 ਐਮਐਮ ਦੇ ਦੋ ਗਲੌਕ ਅਤੇ ਇੱਕ .30 ਬੋਰ ਚੀਨੀ ਪਿਸਤੌਲ ਸ਼ਾਮਲ ਹੈ, ਸਮੇਤ 4 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਉਸਦੇ ਗ੍ਰੇਅ ਰੰਗ ਦੀ...
1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗਲਾਡਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗਲਾਡਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Crime, National, Politics, Punjab, Trending
ਚੰਡੀਗੜ੍ਹ, 9 ਜਨਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਲੁਧਿਆਣਾ ਵਿਖੇ ਤਾਇਨਾਤ ਕਲਰਕ (ਫਰੰਟ ਡੈਸਕ ਐਗਜ਼ੀਕਿਊਟਿਵ) ਅਨਿਕਸ਼ਾ ਦੇਵੀ ਨੂੰ ਗੂਗਲ ਪੇਅ ਰਾਹੀਂ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਅਨਿਕਸ਼ਾ ਦੇਵੀ ਵਾਸੀ ਦਸ਼ਮੇਸ਼ ਨਗਰ, ਪਿੰਡ ਇਯਾਲੀ ਖੁਰਦ, ਲੁਧਿਆਣਾ ਨੂੰ ਅਭਿਜੀਤ ਸਿੰਘ ਵਰਮਾ ਵਾਸੀ ਨਿਊ ਦੀਪ ਨਗਰ, ਹੇਬੋਵਾਲ ਕਲਾਂ, ਲੁਧਿਆਣਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤ ਦੇ ਅਨੁਸਾਰ ਡੀਲਿੰਗ ਕਲਰਕ ਅਨਿਕਸ਼ਾ ਦੇਵੀ ਨੇ ਸ਼ਿਕਾਇਤਕਰਤਾ ਨੂੰ ਪਲਾਟ ਦੀ ਵਿਕਰੀ ਲਈ ਲੋੜੀਂਦੀ ਐਨ.ਓ.ਸੀ. ਪ੍ਰਾਪਤ ਕਰਨ ਬਦਲੇ 4251 ਰੁਪਏ ਆਨਲਾਈਨ ਫੀਸ ਅਦਾ ਕਰਨ ਲਈ ਕਿਹਾ। ਇਸ ਤੋਂ ਇਲਾਵਾ, ਮਹਿਲਾ ਕਲਰਕ ਨੇ ਐਨ.ਓ.ਸੀ. ਜਾਰੀ...
50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

National, Politics, Punjab, Trending
ਚੰਡੀਗੜ੍ਹ, 9 ਜਨਵਰੀ, 2025: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਪਟਿਆਲਾ ਦੇ ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਜਸਪਾਲ ਸਿੰਘ ਅਤੇ ਪਟਿਆਲਾ ਦੇ ਆਰਕੀਟੈਕਟ ਅਨੀਸ਼ ਖੰਨਾ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਅਸ਼ੋਕ ਕੁਮਾਰ ਵਾਸੀ ਪਾਤੜਾਂ, ਜ਼ਿਲ੍ਹਾ ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਦੇ ਹਸਪਤਾਲ ਦੀ ਇਮਾਰਤ ਦਾ ਨਕਸ਼ਾ ਪਾਸ ਕਰਨ ਬਦਲੇ ਮੁਲਜ਼ਮ ਜਸਪਾਲ ਸਿੰਘ ਨੇ ਉਕਤ ਆਰਕੀਟੈਕਟ ਅਨੀਸ਼ ਖੰਨਾ ਜ਼ਰੀਏ 1 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਏ.ਟੀ.ਪੀ. ਪਹਿਲਾਂ ਹੀ ਆਰਕੀਟੈਕਟ ਰਾਹੀਂ 50,000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਾਕੀ ਰਕਮ ਦੀ ਮੰਗ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ...
ਐਮ.ਐਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ

ਐਮ.ਐਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ

National, Politics, Punjab, Trending
ਚੰਡੀਗੜ੍ਹ, 9 ਜਨਵਰੀ: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸਾਈਬਰ ਕ੍ਰਾਈਮ ਵਿਰੁੱਧ ਜਾਰੀ ਜੰਗ ਦੌਰਾਨ, ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ‘ਤੇ ਭੁਗਤਾਨ ਸਬੰਧੀ ਧੋਖਾਧੜੀ ਦਾ ਪਰਦਾਫਾਸ਼ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਕਿਸਾਨਾਂ ਨੂੰ ਕੀਤੀ ਗਈ ਫ਼ਸਲ ਦੀ ਅਦਾਇਗੀ ਨੂੰ ਆਪਣੇ ਖਾਤਿਆਂ ਵਿੱਚ ਟਰਾਂਸਫਰ ਕਰਨ ਦੇ ਅਪਰਾਧ ਵਿੱਚ ਸ਼ਾਮਲ ਸਨ। ਇਹ ਜਾਣਕਾਰੀ ਅੱਜ ਇੱਥੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸਾਈਬਰ ਕ੍ਰਾਈਮ ਡਿਵੀਜ਼ਨ ਵੀ. ਨੀਰਜਾ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨੀਸ਼, ਜਸਵੀਰ ਸਿੰਘ, ਅੰਗਰੇਜ ਸਿੰਘ ਅਤੇ ਬਲਵਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਧੋਖਾਧੜੀ ਕਰਨ ਲਈ ਵਰਤੇ ਗਏ ਡਿਜੀਟਲ ਉਪਕਰਨ ਅਤੇ ਰਾਊਟਰ ਵੀ ਬਰਾਮਦ ਕਰ ਲਏ ਹਨ। ਏਡੀਜੀਪੀ ਵੀ ਨੀਰਜਾ ਨੇ ਦੱਸਿਆ ਕਿ ਉਕਤ ਮੁਲਜ਼ਮ ਅਤਿ-ਆਧੁਨਿਕ ਢੰਗ ਤਰੀਕਿਆਂ ਦੀ ਮਦਦ ਨਾਲ ਕਿਸਾਨਾਂ ਦੇ ਮੋਬਾਈਲ ਨੰਬ...
ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ – ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ – ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

National, Politics, Punjab, Trending
ਚੰਡੀਗੜ੍ਹ, 9 ਜਨਵਰੀ: ਟਰੇਡ ਪ੍ਰਮੋਸ਼ਨ ਕੌਂਸਲ ਆਫ ਇੰਡੀਆ (ਟੀ.ਪੀ.ਸੀ.ਆਈ) ਵੱਲੋਂ ਨੌਇਡਾ ਵਿਖੇ ਕਰਵਾਏ ਗਏ ਅੰਤਰ-ਰਾਸ਼ਟਰੀ ਪੱਧਰ ਦੇ ਭਾਰਤ ਦੇ ਸਭ ਤੋਂ ਵੱਡੇ ਫੂਡ ਟਰੇਡ ਸ਼ੋਅ-ਇੰਡਸਫੂਡ ਦੌਰਾਨ ਆਪਣੇ ਸੰਬੋਧਨ ਵਿਚ ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ, ਉਦਯੋਗ ਤੇ ਵਪਾਰ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਫੂਡ ਉਦਯੋਗ ਨਾਲ ਸਬੰਧਤ ਦੇਸ਼ ਵਿਦੇਸ਼ ਦੀਆਂ ਭਾਗ ਲੈਣ ਵਾਲੀਆਂ ਕੰਪਨੀਆਂ ਦੇ ਸੀ.ਈ.ਓਜ਼ ਅਤੇ ਡੈਲੀਗੇਟਾਂ ਨੂੰ ਪੰਜਾਬ ਦੀ ਨਿੱਘੀ ਆਓ ਭਗਤ ਮਾਨਣ ਲਈ ਸੂਬੇ 'ਚ ਆਉਣ ਦਾ ਖੁੱਲ੍ਹਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਵਪਾਰ ਤੇ ਉਦਯੋਗ ਲਈ ਸਭ ਤੋਂ ਉੱਤਮ ਹੈ। ਉਨ੍ਹਾਂ ਕਿਹਾ ਕਿ ਗੁਰੂਆਂ ਅਤੇ ਸੰਤ-ਮਹਾਤਮਾਵਾਂ ਦੀ ਵਸਾਈ ਧਰਤੀ ਪੰਜਾਬ ਦਾ ਮਾਹੌਲ ਸ਼ਾਂਤੀ, ਭਾਈਚਾਰਕ ਸਾਂਝ ਅਤੇ ਖੁਸ਼ਹਾਲੀ ਭਰਪੂਰ ਹੈ ਅਤੇ ਇਹ ਮਾਹੌਲ ਵਪਾਰ ਤੇ ਉਦਯੋਗਾਂ ਦੀ ਪ੍ਰਫੁੱਲਤਾ ਲਈ ਪੂਰਾ ਢੁੱਕਵਾਂ ਅਤੇ ਸਾਜਗਾਰ ਹੈ। ਸੌਂਦ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਪੂਰੀ ਟੀਮ ਸੂਬੇ ਵਿਚਲੇ ਉਦਯੋਗਾਂ ਦੀ ਤਰੱਕੀ ਲਈ ਪੂਰੀ ਸੁਹਿਰਦਤਾ ਅ...