ਸਪੀਕਰ ਸੰਧਵਾਂ ਨੇ ਮਿਉਸਪਲ ਪਾਰਕ ਦੀ ਸਾਂਭ ਸੰਭਾਲ ਲਈ ਗੁੱਡ ਮੌਰਨਿੰਗ ਕਲੱਬ ਨੂੰ ਪੰਜ ਲੱਖ ਰੁਪਏ ਦਾ ਚੈੱਕ ਕੀਤਾ ਭੇਟ
ਕੋਟਕਪੂਰਾ, 9 ਜਨਵਰੀ ( ) :- ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀਆਂ ਸਾਰੀਆਂ ਸੈਰਗਾਹਾਂ ਅਤੇ ਪਾਰਕਾਂ ਦੇ ਸੁੰਦਰੀਕਰਨ ਅਤੇ ਸਾਂਭ-ਸੰਭਾਲ ਲਈ ਬਕਾਇਦਾ ਗ੍ਰਾਂਟਾਂ ਜਾਰੀ ਕਰ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮਿਉਸਪਲ ਪਾਰਕ ਕੋਟਕਪੂਰਾ ਦੀ ਸਾਂਭ ਸੰਭਾਲ ਅਤੇ ਸੁੰਦਰੀਕਰਨ ਲਈ ਪੰਜ ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਭੇਟ ਕਰਨ ਮੌਕੇ ਕੀਤਾ ।
ਗੁੱਡ ਮੌਰਨਿੰਗ ਵੈਲਫੇਅਰ ਕਲੱਬ ਦੇ ਪ੍ਰਧਾਨ ਡਾ ਮਨਜੀਤ ਸਿੰਘ ਢਿੱਲੋਂ, ਚੇਅਰਮੈਨ ਪੱਪੂ ਲਹੌਰੀਆ, ਸਰਪ੍ਰਸਤ ਗੁਰਿੰਦਰ ਸਿੰਘ ਮਹਿੰਦੀਰੱਤਾ ਅਤੇ ਉਪ ਚੇਅਰਮੈਨ ਬਿੱਟਾ ਠੇਕੇਦਾਰ ਵੱਲੋਂ ਕਰਵਾਏ ਗਏ ਪ੍ਰੋਗਰਾਮ ਦੌਰਾਨ ਸਪੀਕਰ ਸੰਧਵਾਂ ਨੇ ਕਿਹਾ ਕਿ ਪਾਰਕ ਦੀ ਸਾਂਭ-ਸੰਭਾਲ ਲਈ ਸ਼ਹਿਰ ਨਿਵਾਸੀਆਂ ਨੂੰ ਵੀ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਉਹਨਾ ਆਖਿਆ ਕਿ ਜੇਕਰ ਫੁੱਲ ਨਾ ਤੋੜੇ ਜਾਣ, ਕੂੜਾ ਡਸਟਬਿਨ ਵਿੱਚ ਪਾਇਆ ਜਾਵੇ, ਗੰਦ ਖਿਲਾਰਨ ਤੋਂ ਗੁਰੇਜ ਹੋਵੇ, ਪਾਰਕ ਦੀ ਸਾਂਭ-ਸੰਭਾਲ ਅਤੇ ਸੁੰਦਰੀਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਮਿਉਸਪਲ ਪਾਰਕ ਕੋਟਕਪੂਰਾ ਵੀ ਵੱਡੇ ਸ਼ਹਿਰਾਂ ਦੇ ...








