ਨਵੇਂ ਖੁੱਲ੍ਹੇ ਆਮ ਆਦਮੀ ਕਲੀਨਿਕ ਸਰਕਾਰ ਦੀਆਂ ਉਮੀਦਾਂ ‘ਤੇ ਖਰੇ ਉਤਰ ਰਹੇ ਹਨ- ਸਿਵਲ ਸਰਜਨ
ਫਾਜ਼ਿਲਕਾ 8 ਜਨਵਰੀ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਲੋਕਾਂ ਨੂੰ ਚੰਗੀ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਆਮ ਆਦਮੀ ਕਲੀਨਿਕ ਸਰਕਾਰ ਦੀਆਂ ਉਮੀਦਾਂ ’ਤੇ ਪੂਰਾ ਖਰਾ ਉਤਰ ਰਹੇ ਹਨ। ਕਲੀਨਿਕ ਵਿਖੇ ਡਾਕਟਰੀ ਸਲਾਹ ਦੇ ਨਾਲ-ਨਾਲ ਟੈਸਟ ਆਦਿ ਮੁਫ਼ਤ ਕੀਤੇ ਜਾ ਰਹੇ ਹਨ।
ਆਮ ਆਦਮੀ ਕਲੀਨਿਕ ਦੀ ਸਾਲਾਨਾ ਕਾਰਗੁਜ਼ਾਰੀ ਦੇ ਅੰਕੜੇ ਜਾਰੀ ਕਰਦੇ ਹੋਏ ਸਿਵਲ ਸਰਜਨ ਡਾ. ਲਹਿੰਬਰ ਰਾਮ ਨੇ ਦੱਸਿਆ ਕਿ ਸਾਲ 2024 ਵਿੱਚ ਕੁੱਲ 26 ਆਮ ਆਦਮੀ ਕਲੀਨਿਕ ਕੰਮ ਕਰ ਰਹੇ ਹਨ। ਸਾਲ 2024 ਵਿਚ ਜ਼ਿਲੇਹ ਦੇ ਸਮੂਹ ਆਮ ਆਦਮੀ ਕਲੀਨਿਕਾਂ ਤੋਂ 2 ਲੱਖ ਤੋਂ ਵਧੇਰੇ ਲੋਕਾਂ ਨੇ ਸਿਹਤ ਸਹੂਲਤਾਂ ਦਾ ਲਾਭ ਲਿਆ। ਉਨ੍ਹਾਂ ਨੇ ਸਟਾਫ਼ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ 'ਤੇ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ ਜਿਸ ਮਕਸਦ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਸਨ, ਉਸ ਨੂੰ ਪੂਰਾ ਕਰਨ ਵਿੱਚ ਉਹ ਸਫਲ ਹੋਏ ਹਨ, ਜਿੱਥੇ ਲੋਕਾਂ ਨੂੰ ਮੁਫਤ ਦਵਾਈਆਂ ਅਤੇ ਟੈਸਟਿੰਗ ਸਹੂਲਤਾਂ ਮਿਲ ਰਹੀਆਂ ਹਨ। ਜਿਸ ਕਾਰਨ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਹੀ ਚੰਗੀ ਸਿਹਤ ਮਿਲ ਰਹੀ ਹੈ।...








