Shadow

Author: admin

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੀਟਿੰਗਾਂ

National, Politics, Punjab, Trending
ਚੰਡੀਗੜ੍ਹ, 7 ਜਨਵਰੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ‘ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ’, ‘ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ’, ‘ਕੰਪਿਊਟਰ ਅਧਿਆਪਕ ਯੂਨੀਅਨ’, ‘ਬੇਰੁਜ਼ਗਾਰ ਸਾਂਝਾ ਮੋਰਚਾ’ ਅਤੇ ‘ਭਾਰਤ ਨੇਤਰਹੀਣ ਸੇਵਕ ਸਮਾਜ’ ਨਾਲ ਮੀਟਿੰਗਾਂ ਕਰਕੇ ਇੰਨ੍ਹਾਂ ਯੂਨੀਅਨਾਂ ਦੀਆਂ ਪੰਜਾਬ ਸਰਕਾਰ ਨਾਲ ਸਬੰਧਤ ਮੰਗਾਂ ਅਤੇ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕਰਦਿਆਂ ਇੰਨ੍ਹਾਂ ਦੇ ਹੱਲ ਵੱਲ ਕਦਮ ਪੁੱਟਿਆ। ਭਾਰਤ ਨੇਤਰਹੀਣ ਸੇਵਕ ਸਮਾਜ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਮਾਜਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਸੂਬੇ ਵਿੱਚ ਨੇਤਰਹੀਣਾਂ ਲਈ ਨਵਾਂ ਸਕੂਲ ਖੋਲ੍ਹਣ ਅਤੇ ਜਮਾਲਪੁਰ, ਲੁਧਿਆਣਾ ਸਥਿਤ ਸਕੂਲ ਦੇ ਸਟਾਫ ਦੀ ਗਿਣਤੀ ਅਤੇ ਹੋਰ ਲੜੀਂਦੀਆਂ ਸਹੂਲਤਾਂ ਮੁਹੱਈਆ ਕਰਨ ਸਬੰਧੀ ਅਧਿਅਨ ਕਰੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਰਿਪੋਰਟ ਤਿਆਰ ਕਰਕੇ ਵਿੱਤ ਵਿਭਾਗ ਨੂੰ ਭੇਜੀ ਜਾਵੇ ਤਾਂ ਜੋ ਵਿੱਤੀ ਸਾਲ 2025-26 ਲਈ ਬਜ਼ਟ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਜਾ ਸਕਣ। ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁ...
ਆਰਸੇਟੀ ਨੇ ਪਹਿਲ ਪ੍ਰੋਜੈਕਟ ਅਧੀਨ ਵੁਮੈਨ ਟੇਲਰ ਦੀ ਸਿਖਲਾਈ ਲੈ ਰਹੇ ਸਿੱਖਿਆਰਥੀਆਂ ਨੂੰ ਪ੍ਰਮਾਣ ਪੱਤਰ ਵੰਡੇ

ਆਰਸੇਟੀ ਨੇ ਪਹਿਲ ਪ੍ਰੋਜੈਕਟ ਅਧੀਨ ਵੁਮੈਨ ਟੇਲਰ ਦੀ ਸਿਖਲਾਈ ਲੈ ਰਹੇ ਸਿੱਖਿਆਰਥੀਆਂ ਨੂੰ ਪ੍ਰਮਾਣ ਪੱਤਰ ਵੰਡੇ

National
ਪਟਿਆਲਾ, 7 ਜਨਵਰੀ: ਸਟੇਟ ਬੈਂਕ ਆਫ਼ ਇੰਡੀਆ ਦੀ ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਵੱਲੋਂ ਅੱਜ ਪਟਿਆਲਾ ਵਿਖੇ ਪਹਿਲ ਪ੍ਰੋਜੈਕਟ ਅਧੀਨ ਵੁਮੈਨ ਟੇਲਰ ਦੀ ਸਿਖਲਾਈ ਲੈ ਰਹੇ ਸਿੱਖਿਆਰਥੀਆਂ ਨੂੰ ਪ੍ਰਮਾਣ ਪੱਤਰ ਵੰਡੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਡਾਇਰੈਕਟਰ (ਆਰਸੇਟੀ) ਭਗਵਾਨ ਸਿੰਘ ਵਰਮਾ ਨੇ ਕਿਹਾ ਕਿ ਭਾਰਤੀਯ ਸਟੇਟ ਬੈਂਕ ਵੱਲੋਂ ਚਲਾਈ ਜਾ ਰਹੀ ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਇੱਕ ਵਧੀਆ ਉਪਰਾਲਾ ਹੈ। ਉਹਨਾਂ ਕਿਹਾ ਕਿ ਸਵੈ ਰੋਜ਼ਗਾਰ ਨੂੰ ਵਧਾਉਣ ਵਿੱਚ ਬੈਂਕ ਵੱਲੋਂ ਚਲਾਈ ਜਾਂ ਰਹੀ ਇਸ ਸੰਸਥਾ ਦਾ ਵੱਡਾ ਯੋਗਦਾਨ ਹੈI ਉਹਨਾਂ ਸੰਸਥਾ ਵਿੱਚ ਮੌਜੂਦ ਸਹੂਲਤਾਂ ਅਤੇ ਟ੍ਰੇਨਿੰਗ ਪੱਧਰ ਦੀ ਸ਼ਲਾਘਾ ਕੀਤੀ। ਉਹਨਾਂ ਨੇ ਸਾਰੇ ਕਾਮਯਾਬ ਸਿੱਖਿਆਰਥੀਆਂ ਨੂੰ ਪ੍ਰਮਾਣ ਪੱਤਰ ਵੰਡੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪਹਿਲ ਪ੍ਰੋਜੈਕਟ ਦੇ ਅਧੀਨ ਜ਼ਿਲ੍ਹਾ ਪਟਿਆਲਾ ਵਿੱਚ ਕਈ ਬਲਾਕਾਂ ਵਿੱਚ ਸਕੂਲ ਬਰਦੀਆਂ ਬਣਾਉਣ ਦੀ ਟ੍ਰੇਨਿੰਗ ਐਸ.ਬੀ.ਆਈ. ਆਰਸੈਟੀ ਪਟਿਆਲਾ ਵੱਲੋਂ ਦਿੱਤੀ ਜਾ ਰਹੀ ਹੈ ਜਿਸ ਵਿੱਚ ਅੱਜ ਸਰਾਏ ਵਣਜਾਰਾ ਬਲਾਕ ਰਾਜਪੁਰਾ ਦੇ ਸਿੱਖਿਆਰਥੀਆਂ ਨੂੰ ਸਕੂਲ ਵਰਦੀ ਬਣਾ...
ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਔਰਤ ਸਮੇਤ ਚਾਰ ਵਿਅਕਤੀ ਕਾਬੂ 5 ਕਿਲੋ ਹੈਰੋਇਨ ਬਰਾਮਦ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਔਰਤ ਸਮੇਤ ਚਾਰ ਵਿਅਕਤੀ ਕਾਬੂ 5 ਕਿਲੋ ਹੈਰੋਇਨ ਬਰਾਮਦ

National, Politics, Punjab, Trending
ਚੰਡੀਗੜ੍ਹ/ਅੰਮ੍ਰਿਤਸਰ, 7 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 5 ਕਿਲੋ ਹੈਰੋਇਨ ਸਮੇਤ ਚਾਰ ਵਿਅਕਤੀਆਂ, ਜਿਨ੍ਹਾਂ ਵਿੱਚ ਔਰਤ ਸ਼ਾਮਲ ਹੈ, ਨੂੰ ਗ੍ਰਿਫਤਾਰ ਕਰਕੇ ਨਸ਼ਾ ਤਸਕਰੀ ਦੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ (19) ਅਤੇ ਬਲਜੀਤ ਕੌਰ (32) ਦੋਵੇਂ ਵਾਸੀ ਪਿੰਡ ਮੁਠਿਆਵਾਲ ਜ਼ਿਲ੍ਹਾ ਤਰਨਤਾਰਨ, ਮਨਿੰਦਰ ਸਿੰਘ (34) ਵਾਸੀ ਭਿੱਖੀਵਿੰਡ, ਤਰਨਤਾਰਨ ਅਤੇ ਹਰਪ੍ਰੀਤ ਸਿੰਘ (26) ਵਾਸੀ ਪਿੰਡ ਲੋਧੀ ਗੁੱਜਰਾਂ, ਅੰਮ੍ਰਿਤਸਰ ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ‘ਚੋਂ ਹੈਰੋਇਨ ਬਰਾਮਦ ਕਰਨ ਦੇ ਨਾਲ-ਨਾਲ ਦੋ ਮੋਟਰਸਾਈਕਲ ਵੀ ਜ਼ਬਤ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਾਰੇ ਮੁਲਜ਼ਮ ਪਾਕਿਸਤਾਨ ਅਧਾਰਤ ਸਮੱਗਲਰਾਂ ਦੇ ਸਿੱਧੇ ਸੰਪਰਕ ਵਿੱਚ...
ਨਸ਼ਿਆਂ ਦੇ ਖਾਤਮੇ ਲਈ ਮਿਸ਼ਨ ’ਹੁਸ਼ਿਆਰ’ ਦੀ ਸ਼ੁਰੂਆਤ

ਨਸ਼ਿਆਂ ਦੇ ਖਾਤਮੇ ਲਈ ਮਿਸ਼ਨ ’ਹੁਸ਼ਿਆਰ’ ਦੀ ਸ਼ੁਰੂਆਤ

National, Politics, Punjab, Trending
ਨਸ਼ਾ ਵੇਚਣ ਵਾਲਿਆਂ ਖਿਲਾਫ਼ ਹੋਵੇਗੀ ਪੂਰੀ ਸਖਤੀ, ਮਿਸ਼ਨ ’ਹੁਸ਼ਿਆਰ’  ਤਹਿਤ ਹੋਵੇਗੀ ਮਾਸਿਕ ਸਮੀਖਿਆ : ਐਸ.ਐਸ.ਪੀ. ਹੁਸ਼ਿਆਰਪੁਰ, 7 ਜਨਵਰੀ : ਜ਼ਿਲ੍ਹਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਸਾਂਝੇ ਤੌਰ ’ਤੇ ਅੱਜ ਇਥੇ ਮਿਸ਼ਨ ’ਹੁਸ਼ਿਆਰ’ ਦੀ ਸ਼ੁਰੂਆਤ ਕਰਦਿਆਂ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਰਾਹੀਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਵਸਨੀਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਨਸ਼ਿਆਂ ਖਿਲਾਫ਼ ਸਾਂਝੇ ਯਤਨਾਂ ਦੀ ਅਪੀਲ ਕੀਤੀ ਤਾਂ ਜੋ ਇਸ ਸਮਾਜਿਕ ਬੁਰਾਈ ਨੂੰ ਮੁਕੰਮਲ ਤੌਰ ’ਤੇ ਖਤਮ ਕੀਤਾ ਜਾ ਸਕੇ।           ਸਥਾਨਕ ਸਿਟੀ ਸੈਂਟਰ ਵਿਖੇ ਹੁਸ਼ਿਆਰਪੁਰ ਬਲਾਕ-1 ਅਤੇ 2 ਦੀਆਂ 300 ਪੰਚਾਇਤਾਂ ਅਤੇ ਨੁਮਾਇੰਦਿਆਂ ਦੀ ਭਰਵੀਂ ਮੌਜੂਦਗੀ ਦੌਰਾਨ ਪ੍ਰਸ਼ਾਸਨ ਵਲੋਂ ਅਪੀਲ ਕੀਤੀ ਗਈ ਕਿ ਜਿਨ੍ਹਾਂ ਖੇਤਰਾਂ ਵਿਚ ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਜ਼ਿਲ੍ਹਾ ਪੁਲਿਸ ਦੇ  ਹੈਲਪਲਾਈਨ  ਨੰਬਰ 95016-60318 ਜਾਂ ਕੰਟਰੋਲ ਰੂਮ 01882-247506, 75290-30100 ਜਾਂ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਈਨ ਨੰਬਰ 97791-00200 ’ਤੇ ਦਿੱਤੀ ਜਾਵੇ ਤਾਂ ਜੋ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ। ਡਿਪਟੀ ...
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਬੀ.ਡੀ.ਪੀ.ਓ ਦਫਤਰ ਫਾਜ਼ਿਲਕਾ ਵਿਖੇ ਕੀਤੀ ਅਚਨਚੇਤ ਚੈਕਿੰਗ, ਗੈਰ ਹਾਜਰ ਕਰਮਚਾਰੀਆਂ ਨੁੰ ਦਿੱਤੀ ਚੇਤਾਵਨੀ

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਬੀ.ਡੀ.ਪੀ.ਓ ਦਫਤਰ ਫਾਜ਼ਿਲਕਾ ਵਿਖੇ ਕੀਤੀ ਅਚਨਚੇਤ ਚੈਕਿੰਗ, ਗੈਰ ਹਾਜਰ ਕਰਮਚਾਰੀਆਂ ਨੁੰ ਦਿੱਤੀ ਚੇਤਾਵਨੀ

National, Politics, Punjab, Trending
ਫਾਜ਼ਿਲਕਾ, 7 ਜਨਵਰੀ           ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਬੀ.ਡੀ.ਪੀ.ਓ ਦਫਤਰ ਫਾਜ਼ਿਲਕਾ ਵਿਖੇ ਪਹੁੰਚ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਦਫਤਰੀ ਸਮੇਂ ਦੌਰਾਨ ਕੋਈ ਵੀ ਕਰਮਚਾਰੀ ਗੈਰ—ਹਾਜਰ ਨਾ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਰਮਚਾਰੀ ਕੋਈ ਦਫਤਰੀ ਰੁਝੇਵੇ ਕਰਕੇ ਬਾਹਰ ਜਾਂਦਾ ਹੈ ਤਾਂ ਉਸਦਾ ਰਿਕਾਰਡ ਵੀ ਦਫਤਰ ਵਿਖੇ ਰੱਖਿਆ ਜਾਵੇ।           ਵਿਧਾਇਕ ਸ੍ਰੀ ਸਵਨਾ ਨੇ ਹਦਾਇਤ ਕਰਦਿਆਂ ਕਿਹਾ ਕਿ ਦਫਤਰੀ ਸਮੇਂ ਦੌਰਾਨ ਲੋਕ ਆਪਣੇ ਕੰਮ—ਕਾਜ ਕਰਵਾਉਣ ਲਈ ਦਫਤਰਾਂ ਵਿਖੇ ਆਉਂਦੇ ਹਨ, ਇਸ ਕਰਕੇ ਸਮੂਹ ਸਟਾਫ ਦਫਤਰ ਵਿਖੇ ਮੌਜੂਦ ਰਹੇ ਤਾਂ ਜ਼ੋ ਲੋਕਾਂ ਨੂੰ ਕੋਈ ਵੀ ਕੰਮ ਕਰਵਾਉਣ ਵਿਚ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਲੋਕ ਆਪਣਾ ਕੀਮਤੀ ਸਮਾਂ ਕੱਢ ਕੇ ਦਫਤਰ ਵਿਖੇ ਆਉਂਦੇ ਹਨ, ਇਸ ਕਰਕੇ ਸਭਦਾ ਫਰਜ ਬਣਦਾ ਹੈ ਕਿ ਦਫਤਰ ਵਿਖੇ ਰਹਿ ਕੇ ਪਹਿਲ ਦੇ ਆਧਾਰ *ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਕੀਤੇ ਜਾਣ।           ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱ...
ਜਲੰਧਰ ਦਿਹਾਤੀ ਪੁਲਿਸ ਨੇ ਫਿਲੌਰ ਦੇ ਪਿੰਡ ਅਕਾਲਪੁਰ ਦੇ ਕਤਲ ਕਾਂਡ ਨੂੰ 24 ਘੰਟਿਆਂ ‘ਚ ਸੁਲਝਾਇਆ; ਦੋ ਗ੍ਰਿਫਤਾਰ

ਜਲੰਧਰ ਦਿਹਾਤੀ ਪੁਲਿਸ ਨੇ ਫਿਲੌਰ ਦੇ ਪਿੰਡ ਅਕਾਲਪੁਰ ਦੇ ਕਤਲ ਕਾਂਡ ਨੂੰ 24 ਘੰਟਿਆਂ ‘ਚ ਸੁਲਝਾਇਆ; ਦੋ ਗ੍ਰਿਫਤਾਰ

Crime, National, Politics, Punjab, Trending
ਜਲੰਧਰ, 7 ਜਨਵਰੀ : ਜਲੰਧਰ ਦਿਹਾਤੀ ਪੁਲਿਸ ਨੇ 24 ਘੰਟਿਆਂ ਦੇ ਅੰਦਰ ਇੱਕ ਕਤਲ ਦਾ ਮਾਮਲਾ ਸੁਲਝਾਉਂਦਿਆਂ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਫਿਲੌਰ ਦੇ ਪਿੰਡ ਅਕਲਪੁਰ ਵਿੱਚ ਇੱਕ ਵਿਅਕਤੀ ਦੇ ਕਤਲ ਦੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਲਖਵੀਰ ਸਿੰਘ ਪੁੱਤਰ ਪਿਆਰਾ ਸਿੰਘ ਅਤੇ ਅਰਵਿੰਦਰ ਸਿੰਘ ਪੁੱਤਰ ਕੇਵਲ ਸਿੰਘ ਦੋਵੇਂ ਵਾਸੀ ਪਿੰਡ ਬੱਕਾਪੁਰ ਵਜੋਂ ਹੋਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਕਪਤਾਨ ਪੁਲਿਸ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਐਸ.ਪੀ ਇਨਵੈਸਟੀਗੇਸ਼ਨ ਜਸਰੂਪ ਕੌਰ ਬਾਠ, ਆਈ.ਪੀ.ਐਸ., ਅਤੇ ਡੀ.ਐਸ.ਪੀ ਫਿਲੌਰ ਸਰਵਣ ਸਿੰਘ ਬੱਲ ਦੀ ਅਗਵਾਈ ਹੇਠ ਇਹ ਤੇਜ ਕਾਰਵਾਈ ਕੀਤੀ ਗਈ। ਮੁਲਜ਼ਮਾਂ ਨੂੰ ਥਾਣਾ ਫਿਲੌਰ ਦੇ ਐਸਐਚਓ ਇੰਸਪੈਕਟਰ ਸੰਜੀਵ ਕਪੂਰ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਨੇ ਕਾਬੂ ਕੀਤਾ। ਇਹ ਗ੍ਰਿਫਤਾਰੀਆਂ 5 ਜਨਵਰੀ 2025 ਨੂੰ ਪਿੰਡ ਅਕਲਪੁਰ ਵਾਸੀ ਜਗਤਾਰ ਸਿੰਘ ਦੇ ਕਤਲ ਦੇ ਸਬੰਧ ਵਿੱਚ ਕੀਤੀਆਂ ਗਈਆਂ ਸਨ। ਐਸ.ਐਸ.ਪੀ. ਖੱਖ ਨੇ ਅੱਗੇ ਦੱਸਿਆ ਕਿ ਘਟਨਾ ਦੀ ਸੂਚਨਾ ਮ੍ਰਿਤਕ ਦੀ ਪਤਨੀ ਸੀਮਾ ਰਾਣੀ ਨੇ ਦਿੱਤੀ ਸੀ, ਜਿਸ...
ਕੁਸ਼ਟ ਆਸ਼ਰਮ ਵਿੱਚ ਆਉਣ ਵਾਲੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ: ਵਿਧਾਇਕ ਡਾ: ਅਜੇ ਗੁਪਤਾ

ਕੁਸ਼ਟ ਆਸ਼ਰਮ ਵਿੱਚ ਆਉਣ ਵਾਲੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ: ਵਿਧਾਇਕ ਡਾ: ਅਜੇ ਗੁਪਤਾ

National, Politics, Punjab, Trending
 ਅੰਮ੍ਰਿਤਸਰ, 6 ਜਨਵਰੀ: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ.ਅਜੈ ਗੁਪਤਾ ਨੇ ਅੱਜ ਝਬਾਲ ਰੋਡ ’ਤੇ ਸਥਿਤ ਕੁਸ਼ਟ ਰੋਗ ਆਸ਼ਰਮ ਦਾ ਨਿਰੀਖਣ ਕੀਤਾ।  ਵਿਧਾਇਕ ਡਾ: ਗੁਪਤਾ ਨੇ ਆਸ਼ਰਮ ਦੇ ਸੰਚਾਲਕ ਨਾਲ ਆ ਰਹੀਆਂ ਮੁਸ਼ਕਲਾਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ। ਇਸ ਸਮੇਂ ਕੋੜ੍ਹ ਆਸ਼ਰਮ ਵਿੱਚ 140 ਮਰੀਜ਼ ਰਹਿ ਰਹੇ ਹਨ।  ਕੁਸ਼ਟ ਆਸ਼ਰਮ ਦੀਆਂ ਸਮੱਸਿਆਵਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਵਿਧਾਇਕ ਗੁਪਤਾ ਦੇ ਨਾਲ ਰੈੱਡ ਕਰਾਸ ਸੁਸਾਇਟੀ ਦੇ ਇੱਕ ਅਧਿਕਾਰੀ ਨੂੰ ਵੀ ਜਾਣਕਾਰੀ ਇਕੱਤਰ ਕਰਨ ਲਈ ਭੇਜਿਆ ਸੀ।  ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਆਸ਼ਰਮ ਨੂੰ ਦਰਪੇਸ਼ ਮੁੱਖ ਸਮੱਸਿਆ ਸੀਵਰੇਜ ਦੀ ਹੈ।  ਉਨ੍ਹਾਂ ਦੱਸਿਆ ਕਿ ਕੁਸ਼ਟ ਆਸ਼ਰਮ ਦਾ ਰਕਬਾ ਬਹੁਤ ਨੀਵਾਂ ਹੈ, ਮੀਂਹ ਪੈਣ ਤੋਂ ਬਾਅਦ ਕਈ-ਕਈ ਦਿਨ ਪਾਣੀ ਭਰਿਆ ਰਹਿੰਦਾ ਹੈ।  ਸੀਵਰੇਜ ਦੀ ਨਿਕਾਸੀ ਦਾ ਵੀ ਪੂਰਾ ਪ੍ਰਬੰਧ ਨਹੀਂ ਹੈ।  ਉਨ੍ਹਾਂ ਦੱਸਿਆ ਕਿ ਆਸ਼ਰਮ ਦੇ ਸੰਚਾਲਕ ਨੇ ਪਾਣੀ ਦੀ ਟੈਂਕੀ ਦੀ ਮੁਰੰਮਤ ਕਰਵਾਉਣ, ਨਵੇਂ ਟਾਇਲਟ ਸੈੱਟ ਬਣਾਉਣ, ਆਸ਼ਰਮ ਦੀ ਜ਼ਮੀਨ ਨੂੰ ਉੱਚਾ ਕਰਨ ਲਈ ਮਿੱਟੀ ਪਾਉਣ, ਲਾਈਟਾਂ ਲਗਾਉਣ, ਵਾਹਨ ਦੀ ਮ...
ਪ੍ਰਧਾਨ ਮੰਤਰੀ ਆਵਾਸ ਯੋਜਨਾ ਸਬੰਧੀ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ 8 ਜਨਵਰੀ ਨੂੰ ਲਗਾਇਆ ਜਾਵੇਗਾ ਕੈਂਪ : ਵਿਧਾਇਕ ਡਾ: ਅਜੇ ਗੁਪਤਾ

ਪ੍ਰਧਾਨ ਮੰਤਰੀ ਆਵਾਸ ਯੋਜਨਾ ਸਬੰਧੀ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ 8 ਜਨਵਰੀ ਨੂੰ ਲਗਾਇਆ ਜਾਵੇਗਾ ਕੈਂਪ : ਵਿਧਾਇਕ ਡਾ: ਅਜੇ ਗੁਪਤਾ

National, Politics, Punjab, Trending
ਅੰਮ੍ਰਿਤਸਰ, 6 ਜਨਵਰੀ, 2025: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਉਨ੍ਹਾਂ ਦੇ ਦਫ਼ਤਰ ਹਾਥੀ ਗੇਟ ਵਿਖੇ 8 ਜਨਵਰੀ ਨੂੰ ਸਵੇਰੇ 11:30 ਵਜੇ ਕੈਂਪ ਲਗਾਇਆ ਜਾ ਰਿਹਾ ਹੈ।  ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਲਾਭਪਾਤਰੀਆਂ ਨੂੰ ਕੈਂਪ ਵਿੱਚ ਲੋੜਵੰਦ ਲੋਕਾਂ ਲਈ 2 ਕਮਰੇ, ਇੱਕ ਬਾਥਰੂਮ ਅਤੇ ਇੱਕ ਰਸੋਈ ਬਣਾਉਣ ਲਈ ਫੰਡ ਦਿੱਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਪਹਿਲਾਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਮਿਲ ਕੇ ਮਕਾਨ ਬਣਾਉਣ ਲਈ 1.75 ਲੱਖ ਰੁਪਏ ਦੀ ਰਾਸ਼ੀ ਦਿੰਦੀ ਸੀ। ਹੁਣ ਉਕਤ ਰਕਮ ਵਧਾ ਕੇ 2.5 ਲੱਖ ਰੁਪਏ ਕਰ ਦਿੱਤੀ ਗਈ ਹੈ। ਵਿਧਾਇਕ ਡਾ: ਗੁਪਤਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਰਕਾਰ ਵੱਲੋਂ ਪਹਿਲਾਂ ਦਿੱਤੀ ਜਾਣ ਵਾਲੀ ਰਾਸ਼ੀ 25 ਹਜ਼ਾਰ ਰੁਪਏ ਤੋਂ ਵਧਾ ਕੇ 1 ਲੱਖ ਰੁਪਏ ਕਰ ਦਿੱਤੀ ਹੈ।ਜਿਸ ਤਹਿਤ ਲੋਕਾਂ ਨੂੰ ਘਰ ਬਣਾਉਣ ਲਈ 2.5 ਲੱਖ ਰੁਪਏ ਦੀ ਰਾਸ਼ੀ ਕਿਸ਼ਤਾਂ ਵਿੱਚ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋੜਵੰਦ ਲੋਕਾ...
ਜਲੰਧਰ ਦਿਹਾਤੀ ਪੁਲਿਸ ਨੇ ਬਲਾਚੌਰੀਆ ਅਤੇ ਕੌਸ਼ਲ ਗਿਰੋਹ ਦੇ ਮੁੱਖ ਸ਼ੂਟਰ ਨੂੰ ਕੀਤਾ ਗ੍ਰਿਫਤਾਰ

ਜਲੰਧਰ ਦਿਹਾਤੀ ਪੁਲਿਸ ਨੇ ਬਲਾਚੌਰੀਆ ਅਤੇ ਕੌਸ਼ਲ ਗਿਰੋਹ ਦੇ ਮੁੱਖ ਸ਼ੂਟਰ ਨੂੰ ਕੀਤਾ ਗ੍ਰਿਫਤਾਰ

Crime, National, Politics, Punjab, Trending
ਜਲੰਧਰ, 6 ਜਨਵਰੀ :    ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਜਲੰਧਰ ਦਿਹਾਤੀ ਪੁਲਿਸ ਨੇ ਬਲਾਚੌਰੀਆ ਅਤੇ ਕੌਸ਼ਲ ਗੈਂਗ ਦੀ ਫਿਰੌਤੀ ਰਿੰਗ ਦੇ ਇੱਕ ਮੁੱਖ ਸ਼ੂਟਰ ਨੂੰ ਗ੍ਰਿਫਤਾਰ ਕੀਤਾ ਹੈ।    ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਦੋਸ਼ੀ ਨੇ ਹਿਮਾਚਲ ਪ੍ਰਦੇਸ਼ ਵਿੱਚ ਇੱਕ ਕਰੱਸ਼ਰ ਮਾਲਕ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚੀ ਸੀ ਅਤੇ ਦੋਸ਼ੀ ਗਿਰੋਹ ਵੱਲੋਂ ਜਬਰੀ ਵਸੂਲੀ ਕਾਲਾਂ ਕਰਨ ਲਈ ਕੰਮ ਕਰ ਰਿਹਾ ਸੀ। ਮੁਲਜ਼ਮ ਦੀ ਪਛਾਣ ਮਨਜੋਤ ਸਿੰਘ ਉਰਫ਼ ਮਨੀ ਪੁੱਤਰ ਕੁਲਵਿੰਦਰ ਸਿੰਘ ਵਾਸੀ ਮੋਰਾਂਵਾਲੀ, ਥਾਣਾ ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ, ਜਿਸ ਨੂੰ ਕ੍ਰਾਈਮ ਬ੍ਰਾਂਚ ਜਲੰਧਰ ਦਿਹਾਤੀ ਦੇ ਇੰਚਾਰਜ ਸਬ-ਇੰਸਪੈਕਟਰ ਅਮਨਦੀਪ ਵਰਮਾ ਦੀ ਅਗਵਾਈ ਹੇਠਲੀ ਟੀਮ ਨੇ ਕਾਬੂ ਕੀਤਾ ਹੈ। ਇਹ ਗ੍ਰਿਫ਼ਤਾਰੀ 4 ਜਨਵਰੀ, 2025 ਨੂੰ ਮਕਸੂਦਾਂ ਪੁਲਿਸ ਸਟੇਸ਼ਨ ਅਧੀਨ ਜੀ.ਟੀ ਰੋਡ ਨੇੜੇ ਅੱਡਾ ਨੂਰਪੁਰ ਵਿਖੇ ਨਾਕੇ ਦੌਰਾਨ ਹੋਈ ਸੀ। ਪੁਛਗਿੱਛ ਦੌਰਾਨ ਮੁਲਜ਼ਮਾਂ ਨੇ ਇੱਕ ਹੋਰ ਨਜਾਇਜ਼ ਹਥਿਆਰ ਦੇ ਟਿਕਾਣੇ ਦਾ ਖੁਲਾਸਾ ਕੀਤਾ, ...
ਫਰੀਦਕੋਟ ਪੁਲਿਸ ਵੱਲੋਂ ਸੰਪਰਕ ਪ੍ਰੋਗਰਾਮ ਤਹਿਤ ਕੋਟਕਪੂਰਾ ਵਿਖੇ ਹੋਈ ਮੀਟਿੰਗ ਵਿੱਚ ਪਬਲਿਕ ਨੇ ਕੀਤੀ ਵੱਧ ਚੜ੍ਹ ਕੇ ਸ਼ਮੂਲੀਅਤ,

ਫਰੀਦਕੋਟ ਪੁਲਿਸ ਵੱਲੋਂ ਸੰਪਰਕ ਪ੍ਰੋਗਰਾਮ ਤਹਿਤ ਕੋਟਕਪੂਰਾ ਵਿਖੇ ਹੋਈ ਮੀਟਿੰਗ ਵਿੱਚ ਪਬਲਿਕ ਨੇ ਕੀਤੀ ਵੱਧ ਚੜ੍ਹ ਕੇ ਸ਼ਮੂਲੀਅਤ,

Politics, Punjab
ਫਰੀਦਕੋਟ, 06 ਜਨਵਰੀ 2025 ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿਚੋਂ ਨਸ਼ੇ ਦਾ ਸਮੂਲ ਨਾਸ਼ ਕਰਨ ਲਈ ਦ੍ਰਿੜ ਸੰਕਲਪਿਤ ਹੈ। ਇਹ ਗੱਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਡੀ.ਜੀ.ਪੀ ਪੰਜਾਬ, ਸ੍ਰੀ ਗੌਰਵ ਯਾਦਵ ਦੀਆਂ ਹਦਾਇਤਾਂ ਮੁਤਾਬਿਕ, ਫਰੀਦਕੋਟ ਪੁਲਿਸ ਵੱਲੋਂ ਜਿ਼ਲ੍ਹਾ ਫਰੀਦਕੋਟ ਵਿੱਚ ਸ਼ੁਰੂ ਕੀਤੇ ਪ੍ਰੋਜੈਕਟ ਤਹਿਤ ਕਰਵਾਏ ਸਮਾਗਮ ਦੌਰਾਨ ਬੋਲਦਿਆਂ ਆਖੀ। ਇਸ ਪ੍ਰੋਜੈਕਟ ਸੰਪਰਕ ਦਾ ਮੁੱਖ ਉਦੇਸ਼ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਸਹਿਯੋਗ ਅਤੇ ਭਰੋਸੇ ਨੂੰ ਵਧਾਉਣਾ ਹੈ।ਇਸੇ ਤਹਿਤ ਅੱਜ ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਕੋਟਕਪੂਰਾ  ਦੇ ਸੰਗਮ ਪੈਲੇਸ ਵਿੱਚ ਇੱਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ। ਇਸ ਵਿੱਚ ਨਸ਼ਿਆਂ ਖਿਲਾਫ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਨਾਟਕ ਦਾ ਵੀ ਆਯੋਜਨ ਕੀਤਾ ਗਿਆ। ਜਿਸ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਬਹੁਤ ਹੀ ਵਧੀਆ ਤਰੀਕੇ ਨਾਲ ਜਾਗਰੂਕ ਕੀਤਾ ਗਿਆ। ਇਸ ਸੈਮੀਨਾਰ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ: ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਰਕਾਰ ਦੇ ਪੱਧਰ ਤੇ ਨਸਿ...