Shadow

Author: admin

ਰਾਸ਼ਟਰੀ ਸੁਰੱਖਿਆ ਮਹੀਨਾ ਤਹਿਤ ਸੜਕ ਸੁਰੱਖਿਆ ਜਾਗਰੂਕਤਾ ਕੈਂਪ

ਰਾਸ਼ਟਰੀ ਸੁਰੱਖਿਆ ਮਹੀਨਾ ਤਹਿਤ ਸੜਕ ਸੁਰੱਖਿਆ ਜਾਗਰੂਕਤਾ ਕੈਂਪ

National, Politics, Punjab, Trending
ਹੁਸ਼ਿਆਰਪੁਰ, 6 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਸ਼ਟਰੀ ਸੁਰੱਖਿਆ ਮਹੀਨਾ-2025 ਤਹਿਤ ਸੜਕ ਸੁਰੱਖਿਆ ਜਾਗਰੂਕਤਾ ਨੂੰ ਬੜ੍ਹਾਵਾ ਦਿੰਦੇ ਹੋਏ ਅੱਜ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ। ਆਟੋ ਰਿਕਸ਼ਾ ਯੂਨੀਅਨ ਦੇ ਸਹਿਯੋਗ ਨਾਲ ਇਸ ਕੈਂਪ ਦੀ ਅਗਵਾਈ ਸਹਾਇਕ ਰੀਜ਼ਨਲ ਟਰਾਂਸੋਪਰਟ ਅਫ਼ਸਰ ਸੰਦੀਪ ਭਾਰਤੀ ਨੇ ਕੀਤੀ।           ਇਸ ਮੁਹਿੰਮ ਦੌਰਾਨ ਟਰੈਕਟਰ-ਟਰਾਲੀਆਂ, ਆਟੋ ਰਿਕਸ਼ਾ ਅਤੇ ਹੋਰ ਵਾਹਨਾਂ ’ਤੇ ਰਿਫਲੈਕਟਰ ਟੇਪ ਲਗਾਈ ਗਈ ਜਿਸ ਨਾਲ ਧੁੰਦ ਜਾਂ ਘੱਟ ਰੋਸ਼ਨੀ ਵਿਚ ਵਾਹਨਾਂ ਦੀ ਪਹਿਚਾਣ ਕਰਨਾ ਆਸਾਨ ਹੋ ਸਕੇਗਾ। ਨਾਲ ਹੀ ਵਾਹਨ ਚਾਲਕਾਂ ਨੂੰ ਸਰਦੀਆਂ ਦੇ ਮੌਸਮ ਵਿਚ ਵਿਸ਼ੇਸ਼ ਕਰਕੇ ਧੁੰਦ ਦੌਰਾਨ ਹੋਲੀ ਗਤੀ ਨਾਲ ਵਾਹਨ ਚਲਾਉਣ ਅਤੇ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ।           ਸੰਦੀਪ ਭਾਰਤੀ ਨੇ ਇਸ ਦੌਰਾਨ ਵਾਹਨ ਚਾਲਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਮਹੱਤਤਾ ਨੂੰ ਸਮਝਾਇਆ। ਇਸ ਤੋਂ ਇਲਾਵਾ ਵਾਹਨਾਂ ਦੀ ਦਿੱਖ ਵਧਾਉਣ ਹਿੱਤ ਰਿਫਲੈਕਟਰ ਟੇਪ ਲਗਾਈ। ਉਨ੍ਹਾਂ ਡਰਾਈਵਰਾਂ ਨੂੰ ਸੁਰੱਖਿਆ ਅਤੇ ਸਾਵਧਾਨੀ ਨਾਲ ਡਰਾਈਵਿੰਗ ਕਰਨ ਦੀ ਸਲਾਹ ਦਿੱਤੀ। ਆਟੋ ਰਿਕਸ਼ਾ...
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਤੋਂ ਸ਼ੁਰੂਆਤ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਤੋਂ ਸ਼ੁਰੂਆਤ

National, Politics, Punjab, Trending
ਚੰਡੀਗੜ੍ਹ/ਖੰਨਾ, 6 ਜਨਵਰੀ: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਉਦਯੋਗ ਤੇ ਕਾਮਰਸ  ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਸ਼ਹਿਰ ਤੋਂ ਸ਼ੁਰੂਆਤ ਕੀਤੀ ਹੈ। ਖੰਨਾ ਵਿਖੇ ਉਨ੍ਹਾਂ ਅੱਜ ਡੋਰ ਟੂ ਡੋਰ ਕੁਲੈਕਸ਼ਨ ਅਤੇ ਸੇਗਰੀਗੇਸ਼ਨ ਪਲਾਂਟ ਦਾ ਉਦਘਾਟਨ ਕੀਤਾ। ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਸ ਪਾਇਲਟ ਪ੍ਰੋਜੈਕਟ 'ਤੇ 4 ਕਰੋੜ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੀ ਸ਼ੁਰੂਆਤ ਇਕ ਸਾਲ ਲਈ ਕੀਤੀ ਜਾ ਰਹੀ ਹੈ। ਇਸ ਪਾਇਲਟ ਪ੍ਰੋਜੈਕਟ ਦੀ ਕਾਮਯਾਬੀ ਤੋਂ ਬਾਅਦ ਇਸ ਨੂੰ ਪੰਜਾਬ ਦੇ ਹੋਰਨਾਂ ਖੇਤਰਾਂ ਵਿੱਚ ਵੀ ਸ਼ੁਰੂ ਕੀਤਾ ਜਾਵੇਗਾ। ਹੋਰ ਜਾਣਕਾਰੀ ਦਿੰਦਿਆਂ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਕੂੜਾ ਮੁਕਤ ਕਰਨ ਲਈ ਯਤਨਸ਼ੀਲ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਪੰਜਾਬ ਦਾ ਪਹਿਲਾ ਪਾਇਲਟ ਪ੍ਰੋਜੈਕਟ ਖੰਨਾ ਸ਼ਹਿਰ ਤੋਂ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ...
ਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ

ਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ

National, Politics, Punjab, Trending
ਭੱਠਾ ਸਾਹਿਬ (ਰੋਪੜ), 6 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ਉੱਪਰ ਚੱਲਦਿਆਂ ਨਵੇਂ ਜੋਸ਼, ਲਗਨ, ਸਮਰਪਣ ਅਤੇ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕਰਨ ਦਾ ਪ੍ਰਣ ਲਿਆ। ਅੱਜ ਇਥੇ ਰੋਪੜ ਦੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਮੁੱਖ ਮੰਤਰੀ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂ ਨੇ ਸਾਨੂੰ ਜਬਰ-ਜ਼ੁਲਮ ਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਦਿਹਾੜੇ 'ਤੇ ਸਾਨੂੰ ਸਾਰਿਆਂ ਨੂੰ ਲੋਕਾਂ ਦੀ ਸੇਵਾ ਲਈ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣ ਦਾ ਸੰਕਲਪ ਲੈਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਮਹਾਨ ਜੀਵਨ ਅਤੇ ਫ਼ਲਸਫ਼ਾ ਮਾਨਵਤਾ ਨੂੰ ਇਕਜੁਟ ਹੋ ਕੇ ਰਹਿਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹ...
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ

National, Politics, Punjab, Trending
ਸ੍ਰੀ ਅਨੰਦਪੁਰ ਸਾਹਿਬ 06 ਜਨਵਰੀ  () ਸਾਹਿਬ ਏ ਕਮਾਲ, ਸਰਬੰਸਦਾਨੀ, ਅਮ੍ਰਿਤ ਦੇ ਦਾਤਾ, ਦਸ਼ਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੁੱਚੀ ਲੋਕਾਈ ਵਿਚ ਵਸਦੀਆਂ ਸੰਗਤਾਂ ਨੂੰ ਵਧਾਈ ਦਿੰਦਾਂ ਹਾਂ। ਅੱਜ ਦਸਮ ਪਾਤਸ਼ਾਹ ਜੀ ਦੇ ਜਨਮ ਦਿਹਾੜੇ ਮੌਕੇ ਖਾਲਸੇ ਦੀ ਜਨਮ ਭੂਮੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ ਤੇ ਕੀਰਤਨ ਸੁਣ ਕੇ ਮਨ ਨੂੰ ਸ਼ਾਤੀ ਮਿਲੀ ਹੈ, ਇਸ ਲਈ ਸਾਡਾ ਸਾਰਾ ਪਰਿਵਾਰ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰ ਰਿਹਾ ਹੈ।     ਇਹ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਮਾਣਯੋਗ ਗੁਲਾਬ ਚੰਦ ਕਟਾਰੀਆਂ ਨੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਕੀਤਾ। ਉਨ੍ਹਾਂ ਨੇ ਨਾਲ ਉਨ੍ਹਾਂ ਦੀ ਧਰਮ ਪਤਨੀ ਅਨਿਤਾ ਕਟਾਰੀਆਂ ਵੀ ਮੋਜੂਦ ਸਨ। ਪੰਜਾਬ ਦੇ ਰਾਜਪਾਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾਂ ਟੇਕਣ ਉਪਰੰਤ ਸਿੰਘ ਸਾਹਿਬ ਗਿਆਨੀ ਸੁਲਤਾਂਨ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਨਾਲ ਵਿਸੇਸ਼ ਗੱਲਬਾਤ ਕੀਤੀ,  ਗੁਰੂ ਸਾਹਿਬ ਦੇ ਜਨਮ ਬਾਰੇ ਜਾਣਕਾਰੀ ਲਈ।      ਪੱਤਰਕਾਰਾ ਨਾਲ ਵਿਸੇ...
ਪੰਜਾਬ ਸਰਕਾਰ ਨੇ ਸੂਬੇ ਦੇ ਵਸਨੀਕਾਂ ਲਈ ਬਿਹਤਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਸ਼ਾਨਦਾਰ ਤਰੱਕੀ ਕੀਤੀਆਂ-ਵਿਧਾਇਕ ਸ਼ੈਰੀ ਕਲਸੀ

ਪੰਜਾਬ ਸਰਕਾਰ ਨੇ ਸੂਬੇ ਦੇ ਵਸਨੀਕਾਂ ਲਈ ਬਿਹਤਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਸ਼ਾਨਦਾਰ ਤਰੱਕੀ ਕੀਤੀਆਂ-ਵਿਧਾਇਕ ਸ਼ੈਰੀ ਕਲਸੀ

National, Politics, Punjab, Trending
ਬਟਾਲਾ, 5 ਜਨਵਰੀ () ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨੇ 2024 ਦੌਰਾਨ ਸੂਬੇ ਦੇ ਵਸਨੀਕਾਂ ਲਈ ਬਿਹਤਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਸ਼ਾਨਦਾਰ ਤਰੱਕੀ ਕੀਤੀ ਹੈ। ਇਸ ਮਹੱਤਵਪੂਰਨ ਪ੍ਰਗਤੀ ਸੂਬੇ ਦੇ ਸ਼ਹਿਰੀ ਬੁਨਿਆਦੀ ਢਾਂਚੇ ਅਤੇ ਜਨਤਕ ਸੇਵਾ ਖੇਤਰਾਂ ਵਿੱਚ ਇੱਕ ਸਾਲ ਵਿੱਚ ਕੀਤੇ ਵਿਕਾਸ ਨੂੰ ਦਰਸਾਉਂਦੀ ਹੈ। ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਵਿੱਚ ਕੁੱਲ ਸਥਾਪਿਤ ਸੀਵਰੇਜ ਟ੍ਰੀਟਮੈਂਟ ਸਮਰੱਥਾ 2142 ਐਮ.ਐਲ.ਡੀ. (ਮਿਲੀਅਨ ਲੀਟਰ ਪ੍ਰਤੀ ਦਿਨ) ਤੱਕ ਪਹੁੰਚ ਗਈ ਹੈ, ਜਿਸ ਵਿੱਚ ਵਾਧੂ 492.15 ਐਮ.ਐਲ.ਡੀ. ਜੋੜਨ ਨਾਲ ਕੁੱਲ ਸਮਰੱਥਾ 2634.15 ਐਮ.ਐਲ.ਡੀ. ਹੋ ਗਈ ਹੈ। ਇਸ ਵਾਧੇ ਦਾ ਉਦੇਸ਼ ਸ਼ਹਿਰੀ ਆਬਾਦੀ ਦੀਆਂ ਵਧਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਅਤੇ ਸਾਫ਼, ਸ਼ੁੱਧ ਪਾਣੀ ਸਬੰਧੀ ਪ੍ਰਣਾਲੀਆਂ ਨੂੰ ਯਕੀਨੀ ਬਣਾਉਣਾ ਹੈ। ਇਸ ਤੋਂ ਇਲਾਵਾ, 650 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ 607 ਐਮ.ਐਲ.ਡੀ. ਦੀ ਸਮਰੱਥਾ ਵਾਲੇ 52 ਸੀਵਰੇਜ ...
ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ ਦੀ ਮ੍ਰਿਤਕ ਦੇਹ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ ਦੀ ਮ੍ਰਿਤਕ ਦੇਹ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

National, Politics, Punjab, Trending
ਦੇਵੀਗੜ੍ਹ/ ਸਨੌਰ/ਪਟਿਆਲਾ, 5 ਜਨਵਰੀ: ਪੰਜਾਬ ਦੇ ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ (75 ਸਾਲ) ਜਿਨ੍ਹਾਂ ਦਾ ਬੀਤੇ ਦਿਨ ਕੁਝ ਸਮਾਂ ਬਿਮਾਰ ਰਹਿਣ ਬਾਅਦ ਦਿਹਾਂਤ ਹੋ ਗਿਆ ਸੀ, ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਮੁਖਮੇਲਪੁਰ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।ਇਸ ਮੌਕੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਮ੍ਰਿਤਕ ਦੇਹ ‘ਤੇ ਫੁੱਲਾਂ ਦੀ ਰੀਥ ਰੱਖਕੇ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਪਟਿਆਲਾ ਪੁਲਿਸ ਦੀ ਟੁਕੜੀ ਨੇ ਹਥਿਆਰ ਉਲਟੇ ਕਰਕੇ ਅਤੇ ਫਾਇਰ ਕਰਕੇ ਸਾਬਕਾ ਮੰਤਰੀ ਨੂੰ ਸ਼ੋਕ ਸਲਾਮੀ ਦਿੱਤੀ। ਇਸ ਦੌਰਾਨ ਅਜਾਇਬ ਸਿੰਘ ਮੁਖਮੇਲਪੁਰ ਦੀ ਮ੍ਰਿਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਅਜੇਪ੍ਰੀਤ ਸਿੰਘ ਮੁਖਮੇਲਪੁਰ ਨੇ ਦਿਖਾਈ।ਜਿਕਰਯੋਗ ਹੈ ਕਿ ਅਜਾਇਬ ਸਿੰਘ 1997 ਵਿੱਚ ਹਲਕਾ ਘਨੌਰ ਤੋਂ ਵਿਧਾਇਕ ਚੁਣੇ ਗਏ ਸਨ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਬਣੇ। ਉਹ ਅਪਣੀ ਧਰਮ ਪਤਨੀ ਬੀਬੀ ਹਰਪ੍ਰੀਤ ਕੌਰ ਸਾਬਕਾ ਵਿਧਾਇਕ, ਪੁੱਤਰ ਅਜੇਪ੍ਰੀਤ ਸਿੰਘ, ਪੁੱਤਰੀਆਂ ਤੇ ਜਵਾਈਆਂ ਹਰਨੀਤ ਕ...
ਬਰਨਾਲਾ ਨੇੜੇ ਵਾਪਰੇ ਹਾਦਸੇ ‘ਚ ਜ਼ਖਮੀਆਂ ਦਾ ਮੁੱਖ ਮੰਤਰੀ ਦੀ ‘ਫ਼ਰਿਸ਼ਤੇ ਸਕੀਮ’ ਤਹਿਤ ਕੀਤਾ ਜਾ ਰਿਹਾ ਹੈ ਮੁਫ਼ਤ ਇਲਾਜ: ਡਿਪਟੀ ਕਮਿਸ਼ਨਰ

ਬਰਨਾਲਾ ਨੇੜੇ ਵਾਪਰੇ ਹਾਦਸੇ ‘ਚ ਜ਼ਖਮੀਆਂ ਦਾ ਮੁੱਖ ਮੰਤਰੀ ਦੀ ‘ਫ਼ਰਿਸ਼ਤੇ ਸਕੀਮ’ ਤਹਿਤ ਕੀਤਾ ਜਾ ਰਿਹਾ ਹੈ ਮੁਫ਼ਤ ਇਲਾਜ: ਡਿਪਟੀ ਕਮਿਸ਼ਨਰ

National, Politics, Punjab, Trending
ਬਰਨਾਲਾ, 5 ਜਨਵਰੀ ਬਰਨਾਲਾ ਨੇੜੇ ਵਾਪਰੇ ਸੜਕ ਹਾਦਸੇ 'ਚ ਫੱਟੜ ਵਿਅਕਤੀਆਂ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ, ਜਿਨ੍ਹਾਂ ਦਾ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ 'ਫ਼ਰਿਸ਼ਤੇ ਸਕੀਮ' ਤਹਿਤ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਇਹ ਜਾਣਕਾਰੀ ਸਿਵਲ ਹਸਪਤਾਲ ਬਰਨਾਲਾ ਵਿਖੇ ਫੱਟੜ ਲੋਕ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲਣ ਮੌਕੇ ਦਿੱਤੀ। ਉਨ੍ਹਾਂ ਨਾਲ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸੰਦੀਪ ਮਲਿਕ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿੱਚ 3 ਦੀ ਮੌਤ ਹੋ ਗਈ ਸੀ, ਜਦਕਿ 34 ਵਿਅਕਤੀ ਫੱਟੜ ਹੋ ਗਏ ਸਨ। ਇਨ੍ਹਾਂ ਵਿਚੋਂ 8 ਲੋਕਾਂ ਨੂੰ ਏਮਜ਼ ਬਠਿੰਡਾ ਰੈਫਰ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੇ ਮਰੀਜ਼ਾਂ ਨੂੰ ਬਿਹਤਰ ਇਲਾਜ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਪਰਿਵਾਰ ਦੀ ਹਰ ਪ੍ਰਕਾਰ ਨਾਲ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਸੜਕ ਹਾਦਸੇ ਵਿੱਚ ਫੱਟੜ ਵਿਅਕਤੀਆਂ ਬਾਰੇ ਦੱਸਦਿਆਂ ਕਿਹਾ ਕਿ ਸਰਬਜੀਤ ਕੌਰ ਉਮਰ 54 ਸਾਲ, ਕੁਲਜੀਤ ਕੌਰ 60, ਬਸੰਤ ਸਿੰਘ 50 ,ਸਤਪਾਲ ਸਿੰਘ 70, ਜਸ...
ਓ.ਬੀ.ਸੀ, ਈ.ਬੀ.ਸੀ ਅਤੇ ਡੀ.ਐਨ.ਟੀ ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਕਰ ਸਕਦੇ ਹਨ ਅਪਲਾਈ: ਡਾ. ਬਲਜੀਤ ਕੌਰ

ਓ.ਬੀ.ਸੀ, ਈ.ਬੀ.ਸੀ ਅਤੇ ਡੀ.ਐਨ.ਟੀ ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਕਰ ਸਕਦੇ ਹਨ ਅਪਲਾਈ: ਡਾ. ਬਲਜੀਤ ਕੌਰ

National, Politics, Punjab, Trending
ਚੰਡੀਗੜ੍ਹ, 5 ਜਨਵਰੀ ਸੂਬੇ ਦੇ ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.), ਆਰਥਿਕ ਤੌਰ 'ਤੇ ਪੱਛੜੀਆਂ ਸ਼੍ਰੇਣੀਆਂ (ਈ.ਬੀ.ਸੀ.), ਅਤੇ ਡੀਨੋਟੀਫਾਈਡ, ਨੋਮੇਡਿਕ ਟ੍ਰਾਈਬਜ਼ ਦੇ ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਅਪਲਾਈ ਕਰ ਸਕਦੇ ਹਨ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਕਾਦਮਿਕ ਸਾਲ 2024-25 ਲਈ ਪ੍ਰਧਾਨ ਮੰਤਰੀ ਯਸਾਸਵੀ ਯੋਜਨਾ ਦੇ ਤਹਿਤ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਨੂੰ ਓ.ਬੀ.ਸੀ., ਈ.ਬੀ.ਸੀ., ਅਤੇ  ਡੀ.ਐਨ.ਟੀ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੋਲ੍ਹਿਆ ਗਿਆ ਹੈ।  ਉਹਨਾਂ ਦੱਸਿਆ ਕਿ ਇਹ ਪਹਿਲਾ ਮੌਕਾ ਹੈ ਜਦੋਂ ਓ.ਬੀ.ਸੀ, ਈ.ਬੀ.ਸੀ ਅਤੇ ਡੀ.ਐਨ.ਟੀ ਵਿਦਿਆਰਥੀਆਂ ਲਈ ਪਹਿਲੀ ਵਾਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਪੋਰਟਲ ਖੋਲਿਆ ਗਿਆ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਪੋਰਟਲ ਯੋਗ ਵਿਦਿਆਰਥੀਆਂ ਨੂੰ ਅਪਲਾਈ ਕਰਨ, ਸੰਸਥਾਵਾਂ ਦੁਆਰਾ ਸਹੀ ਤਸਦੀਕ, ਅਥਾਰਟੀਆਂ ਦੁਆਰਾ ਪ੍ਰਵਾਨਗੀਆਂ ਅਤੇ ਵਿੱਤੀ ਸਹਾਇਤਾ ਦੀ ਸਮੇਂ ...
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਮੂਹ ਸੰਗਤਾਂ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਮੂਹ ਸੰਗਤਾਂ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ

National, Politics, Punjab, Trending
ਸ਼੍ਰੀ ਅਨੰਦਪੁਰ ਸਾਹਿਬ 5 ਜਨਵਰੀ () ਸ਼੍ਰੀ ਅਨੰਦਪੁਰ ਸਾਹਿਬ ਤੋਂ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਪੰਜਾਬ ਸ੍:ਹਰਜੋਤ ਸਿੰਘ ਬੈਂਸ ਨੇ ਸਾਹਿਬ-ਏ-ਕਮਾਲ, ਸਰਬੰਸਦਾਨੀ, ਦਸਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦੇਸ਼ਾਂ ਵਿਦੇਸ਼ਾਂ ਵਿੱਚ ਵਸਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਦਿੱਤੀਆਂ।      ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ 1666 ਈਸਵੀ ਨੂੰ ਮਾਤਾ ਗੁਜਰੀ ਜੀ ਦੀ ਕੁੱਖੋਂ ਪਟਨਾ ਸਾਹਿਬ ਦੀ ਧਰਤੀ ਵਿਖੇ ਹੋਇਆ, ਉਨਾਂ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ ਬਾਅਦ ਗੁਰੂ ਸਾਹਿਬ ਨੇ ਸੰਨ 1699 ਈਸਵੀ ਦੀ ਵਿਸਾਖੀ ਮੌਕੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਸਾਜਿਆ ਅਤੇ ਅੰਮ੍ਰਿਤ ਦਾ ਬਾਟਾ ਤਿਆਰ ਕਰਕੇ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾਇਆ ਅਤੇ ਮੁੜ ਆਪ ਉਨਾਂ ਤੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ।       ਉਨਾਂ ਕਿਹਾ ਕਿ ਇਸੀ ਧਰਤੀ ਤੋਂ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਉਪਦੇਸ਼ ਦਿੱਤੇ ਸਨ ਕਿ ਨਾ ਕਦੀ ਕਿਸੇ ਜ਼ੁਲਮ ਕਰਨਾ ਹੈ ਤੇ...
ਸਿਹਤਮੰਦ ਪੁਲਿਸ ਤਾਂ ਸੁਰੱਖਿਅਤ ਸਮਾਜ ਦੇ ਮੱਦੇਨਜ਼ਰ ਪਟਿਆਲਾ ਰੇਂਜ ਦੇ ਸਾਰੇ ਜ਼ਿਲ੍ਹਿਆਂ ‘ਚ ਲਗਾਏ ਜਾਣਗੇ ਮੁਫ਼ਤ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ : ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ

ਸਿਹਤਮੰਦ ਪੁਲਿਸ ਤਾਂ ਸੁਰੱਖਿਅਤ ਸਮਾਜ ਦੇ ਮੱਦੇਨਜ਼ਰ ਪਟਿਆਲਾ ਰੇਂਜ ਦੇ ਸਾਰੇ ਜ਼ਿਲ੍ਹਿਆਂ ‘ਚ ਲਗਾਏ ਜਾਣਗੇ ਮੁਫ਼ਤ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ : ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ

National, Politics, Punjab, Trending
ਪਟਿਆਲਾ, 5 ਜਨਵਰੀ: ਪਟਿਆਲਾ ਰੇਂਜ ਦੇ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸਿਹਤਮੰਦ ਪੁਲਿਸ ਤਾਂ ਸੁਰੱਖਿਅਤ ਸਮਾਜ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਜਨਤਕ ਤੰਦਰੁਸਤੀ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪਟਿਆਲਾ ਰੇਂਜ ਦੇ ਸਾਰੇ ਜ਼ਿਲ੍ਹਿਆਂ ਸੰਗਰੂਰ, ਬਰਨਾਲਾ ਤੇ ਮਾਲੇਰਕੋਟਲਾ ਵਿਖੇ ਵੀ ਕੁਲਵੰਤ ਸਿੰਘ ਧਾਲੀਵਾਲ ਯੂਕੇ ਦੀ ਅਗਵਾਈ ਹੇਠਲੀ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੋਸਾਇਟੀ ਵੱਲੋਂ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਏ ਜਾਣਗੇ। ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਪੁਲਿਸ ਲਾਇਨ, ਪਟਿਆਲਾ ਵਿਖੇ ਕੁਲਵੰਤ ਸਿੰਘ ਧਾਲੀਵਾਲ ਯੂਕੇ ਦੀ ਅਗਵਾਈ ਹੇਠ ‘ਜਾਗਰੂਕਤਾ ਹੀ ਸ਼ਕਤੀਕਰਨ ਹੈ’ ਤਹਿਤ ਸਮੂਹ ਪੁਲਿਸ ਕਰਮਚਾਰੀਆਂ/ਅਧਿਕਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੋਸਾਇਟੀ ਵੱਲੋਂ ਲਗਾਏ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਦਾ ਉਦਘਾਟਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ. ਪਟਿਆਲਾ ਡਾ. ਨਾਨਕ ਸਿੰਘ ਵੀ ਮੌਜੂਦ ਸਨ। ਉਨ੍ਹਾਂ ਨੇ ਕਿਹਾ ਕਿ ਇਸ ਕੈਂਪ ਦੀ ਮਹੱਤਤਾ ਸਬੰਧੀ ਜਾਣੂੰ ਕਰਵਾਇਆ ਅਤੇ ਦਿਨੋਂ–ਦਿਨ ਵੱਧ ਰਹੀ ਇਸ ਕੈਂਸਰ ਦੀ ਬਿਮ...