Shadow

Author: admin

ਵਿਧਾਇਕ ਬੱਗਾ ਵਲੋਂ ਗੁਰਨਾਮ ਨਗਰ ‘ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ  ਉਦਘਾਟਨ

ਵਿਧਾਇਕ ਬੱਗਾ ਵਲੋਂ ਗੁਰਨਾਮ ਨਗਰ ‘ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

National, Politics, Punjab, Trending
ਲੁਧਿਆਣਾ, 05 ਜਨਵਰੀ (000) - ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਸਥਾਨਕ ਵਾਰਡ ਨੰਬਰ 95 ਅਧੀਨ ਗੁਰਨਾਮ ਨਗਰ ਵਿਖੇ ਨਵੀਆਂ ਸੜਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਬੱਗਾ ਨਾਲ ਸੀਨੀਅਰ 'ਆਪ' ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ। ਵਿਧਾਇਕ ਬੱਗਾ ਨੇ ਦੱਸਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਤੋਂ ਬਾਅਦ ਆਵਾਜਾਈ ਸੁਚਾਰੂ ਢੰਗ ਨਾਲ ਚੱਲੇਗੀ। ਹਲਕਾ ਲੁਧਿਆਣਾ ਉੱਤਰੀ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿਧਾਇਕ ਬੱਗਾ ਅਤੇ ਉਨ੍ਹਾ ਦੀ ਟੀਮ ਨੇ ਕਿਹਾ ਕਿ ਨਵੀਂ ਸੜਕ ਦਾ ਨਿਰਮਾਣ ਜੰਗੀ ਪੱਧਰ 'ਤੇ ਕਰਵਾਇਆ ਜਾਵੇਗਾ। ਉਨ੍ਹਾ ਸਪੱਸ਼ਟ ਕੀਤਾ ਕਿ ਪਿੰਡਾਂ ਦੇ ਨਾਲ ਸ਼ਹਿਰਾਂ ਦੇ ਵਿੱਚ ਵੀ ਸੜਕ ਕੁਨੇਕ...
ਸਾਬਕਾ ਸਰਪੰਚ ਤਰਸੇਮ ਲਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ, ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਦਵਾਈ ਮੈਂਬਰਸ਼ਿਪ

ਸਾਬਕਾ ਸਰਪੰਚ ਤਰਸੇਮ ਲਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ, ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਦਵਾਈ ਮੈਂਬਰਸ਼ਿਪ

National, Politics, Punjab, Trending
ਹੁਸ਼ਿਆਰਪੁਰ, 4 ਜਨਵਰੀ ਅੱਜ ਪਿੰਡ ਮਹਿਲਾਂਵਾਲੀ ਦੇ ਸਾਬਕਾ ਸਰਪੰਚ ਤਰਸੇਮ ਲਾਲ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ। ਇਸ ਮੌਕੇ ਵਿਧਾਇਕ ਜਿੰਪਾ ਨੇ ਉਨ੍ਹਾਂ ਨੂੰ ਪਾਰਟੀ ਦੀ ਵਿਧਵਤ ਮੈਂਬਰਸ਼ਿਪ ਦਵਾਈ ਅਤੇ ਉਨ੍ਹਾਂ ਦੇ ਤਜਰਬੇ ਅਤੇ ਸਮਰਪਣ ਨੂੰ ਪਾਰਟੀ ਲਈ ਬਹੁਮੁੱਲ ਦੱਸਦੇ ਹੋਏ ਸਨਮਾਨਿਤ ਕੀਤਾ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਤਰਸੇਮ ਲਾਲ ਨੇ ਪਿੰਡ ਮਹਿਲਾਂਵਾਲੀ ਵਿੱਚ ਵਿਕਾਸ ਦੀ ਨਵੀਂ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਦਾ ਤਜਰਬਾ ਅਤੇ ਲੋਕਾਂ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਪਾਰਟੀ ਨੂੰ ਹੋਰ ਮਜ਼ਬੂਤੀ ਦੇਵੇਗੀ। ਆਮ ਆਦਮੀ ਪਾਰਟੀ ਸਦਾ ਹੀ ਲੋਕ ਹਿੱਤ ਅਤੇ ਵਿਕਾਸ ਲਈ ਪ੍ਰਤੀਬੱਧ ਰਹੀ ਹੈ। ਤਰਸੇਮ ਲਾਲ ਦਾ ਪਾਰਟੀ ਨਾਲ ਜੁੜਨਾ ਇਸ ਦਿਸ਼ਾ ਵਿੱਚ ਇੱਕ ਹੋਰ ਮਜ਼ਬੂਤ ਕਦਮ ਹੈ। ਵਿਧਾਇਕ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਨੇ ਨਾ ਸਿਰਫ ਪਿੰਡਾਂ ਨੂੰ ਨਵੀਂ ਦਿਸ਼ਾ ਦਿੱਤੀ ਹੈ, ਸਗੋਂ ਲੋਕਾਂ ਨੂੰ ਇਹ ਯਕੀਨ ਵ...
ਹੈਪੇਟਾਈਟਸ-ਏ ਦੇ ਖਤਰੇ ਨੂੰ ਰੋਕਣ ਲਈ ਘਰ-ਘਰ ਸ਼ੁਰੂ ਕੀਤਾ ਸਰਵੇਖਣ

ਹੈਪੇਟਾਈਟਸ-ਏ ਦੇ ਖਤਰੇ ਨੂੰ ਰੋਕਣ ਲਈ ਘਰ-ਘਰ ਸ਼ੁਰੂ ਕੀਤਾ ਸਰਵੇਖਣ

National, Politics, Punjab, Trending
ਭਰਤਗੜ੍ਹ 04 ਜਨਵਰੀ () ਪਿੰਡ ਛੋਟੀ ਝੱਖੀਆਂ ਵਿੱਚ ਹੈਪੇਟਾਈਟਸ-ਏ ਦੇ ਮਾਮਲੇ ਸਾਹਮਣੇ ਆਉਣ ਤੇ ਸਿਵਲ ਸਰਜਨ ਡਾ. ਤਰਸੇਮ ਸਿੰਘ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਆਨੰਦ ਘਈ ਦੀ ਅਗਵਾਈ ਹੇਠ ਤੁਰੰਤ ਪ੍ਰਭਾਵ ਨਾਲ  ਕਮਿਊਨਟੀ ਹੈਲਥ ਸੈਂਟਰ ਭਰਤਗੜ੍ਹ ਵੱਲੋਂ 30 ਦਸੰਬਰ 2024 ਤੋਂ ਸਿਹਤ ਕੈਂਪ ਅਤੇ ਘਰ-ਘਰ ਸਰਵੇਖਣ ਮੁਹਿੰਮ ਸ਼ੁਰੂ ਕੀਤੀ ਗਈ ਹੈ।     ਪਿੰਡ ਦੇ ਪਾਣੀ ਦੀ ਪਾਈਪਲਾਈਨ ਟੁੱਟਣ ਕਾਰਨ ਗੰਦੇ ਪਾਣੀ ਦੇ ਮਿਸ਼ਰਨ ਨਾਲ ਹੈਪੇਟਾਈਟਸ-ਏ ਦੇ ਫੈਲਣ ਦੇ ਆਸਾਰ ਪਾਏ ਗਏ ਹਨ।      ਇਹ ਸਿਹਤ ਕੈਂਪ ਪਿੰਡ  ਵਿੱਚ ਵਿੱਚ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਲਗਾਇਆ ਜਾ ਰਿਹਾ ਹੈ। ਕੈਂਪ ਵਿੱਚ ਖੂਨ ਦੇ ਨਮੂਨੇ ਇਕੱਠੇ ਕਰਕੇ ਜਰੂਰੀ ਟੈਸਟ ਕੀਤੇ ਜਾ ਰਹੇ ਹਨ, ਰਿਪੋਰਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਲੋੜੀਂਦਾ ਮੈਡੀਕਲ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਮੈਡੀਕਲ ਲੈਬ ਟੈਕਨੀਸ਼ੀਅਨ ਸਲੀਮ ਮਸੀਹ ਅਤੇ ਹਰਪ੍ਰੀਤ ਸਿੰਘ ਵੱਲੋਂ ਨਮੂਨੇ ਇਕੱਠੇ ਕੀਤੇ ਜਾ ਰਹੇ ਹਨ।     ਇਸ ਦੇ ਨਾਲ ਹੀ ਘਰ-ਘਰ ਸਰਵੇਖਣ ਵਿੱਚ ਸਿਹਤ ਕਰਮਚਾਰੀਆਂ ਦੀ ਟੀਮ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਇਕੱ...
ਪਸ਼ੂ ਪਾਲਣ ਵਿਭਾਗ ਵਲੋਂ 21ਵੀਂ ਪਸ਼ੂਧਨ ਗਣਨਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਜਾਰੀ

ਪਸ਼ੂ ਪਾਲਣ ਵਿਭਾਗ ਵਲੋਂ 21ਵੀਂ ਪਸ਼ੂਧਨ ਗਣਨਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਜਾਰੀ

National, Politics, Punjab, Trending
ਸ੍ਰੀ ਮੁਕਤਸਰ ਸਾਹਿਬ 4 ਜਨਵਰੀ                                                       ਪਸ਼ੂ ਪਾਲਣ ਵਿਭਾਗ ਵਲੋਂ 21ਵੀਂ ਪਸ਼ੂਧਨ ਗਣਨਾ ਦੀ ਸ਼ੁਰੂਆਤ 23 ਨਵੰਬਰ 2024 ਤੋਂ ਹੋ ਚੁੱਕੀ ਹੈ ਅਤੇ ਇਹ ਫਰਵਰੀ 2025 ਤੱਕ ਮੁਕੰਮਲ ਕੀਤੀ ਜਾਵੇਗੀ, ਇਸ ਕੰਮ ਲਈ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਵਿੱਚ 61 ਗਿਣਤੀਕਾਰ ਅਤੇ 11 ਸੁਪਰਵਾਇਜਰ ਲਾਏ ਗਏ ਹਨ ਜੋ ਘਰ ਘਰ ਜਾ ਕੇ ਪਸ਼ੂਆਂ ਦੀ ਗਿਣਤੀ ਕਰ ਰਹੇ  ਹਨ।                                                             ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ.ਗੁਰਦਿੱਤ ਸਿੰਘ ਔਲਖ ਸਹਾਇਕ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਪਸ਼ੂ ਪਾਲਣ ਵਿਭਾਗ ਵਲੋਂ ਪਸ਼ੂਧੰਨ ਦੀ ਗਣਨਾ ਜ਼ਿਲ੍ਹੇ ਵਿੱਚ ਕੀਤੀ ਜਾ ਰਹੀ ਹੈ।                                                 ਡਾ.ਔਲਖ ਦੇ ਅਨੁਸਾਰ ਇਸ ਗਣਨਾ ਦੌਰਾਨ ਪਸ਼ੂ ਪਾਲਣ ਧੰਦੇ ਵਿੱਚ ਔਰਤਾਂ ਦੇ ਯੋਗਦਾਨ ਬਾਰੇ ਵੀ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ।                                                              ...
ਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਕੀਤਾ ਜਾਵੇਗਾ ਇਨਰੋਲ: ਡਾ. ਬਲਜੀਤ ਕੌਰ

ਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਕੀਤਾ ਜਾਵੇਗਾ ਇਨਰੋਲ: ਡਾ. ਬਲਜੀਤ ਕੌਰ

National, Politics, Punjab, Trending
ਚੰਡੀਗੜ੍ਹ, 4 ਜਨਵਰੀ: ਸੂਬੇ  ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਇਨਰੋਲ ਕਰਕੇ ਉਨ੍ਹਾਂ ਨੂੰ ਪੌਸ਼ਟਿਕ ਆਹਾਰ ਦੇਣ ਅਤੇ ਮੁੱਢਲੀ ਸਿੱਖਿਆ ਨਾਲ ਜੋੜਨ ਦੇ ਉਪਰਾਲੇ ਕੀਤੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਫਰੀਦਕੋਟ ਜੇਲ੍ਹ ਦੇ ਦੌਰੇ ਦੌਰਾਨ ਕੀਤਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਾਡਰਨ ਕੇਂਦਰੀ ਜੇਲ੍ਹ ਫਰੀਦਕੋਟ ਵਿੱਚ ਕੈਦੀ ਮਹਿਲਾਵਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਬੁਨਿਆਦੀ ਲੋੜਾਂ ਦਾ ਮੁਲਾਂਕਣ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੈਦੀ ਮਹਿਲਾਵਾਂ ਅਤੇ ਉਨ੍ਹਾਂ ਦੇ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ। ਇਸ ਭਲਾਈ ਪਹਿਲਕਦਮੀ ਦੇ ਹਿੱਸੇ ਵਜੋਂ, ਜੇਲ੍ਹ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਕੇਂਦਰਾਂ ਵਿੱਚ ਦਾਖਲ ਕੀਤਾ ਗਿਆ ਤਾਂ ਕਿ  ਉਹਨਾਂ ਬੱਚਿਆਂ ਨੂੰ ਸਪਲੀਮੈਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਤਹਿਤ ਲਾਭ ਦਿੱਤਾ ਜਾ ਸਕੇ ਅਤੇ ਜ਼ਰੂਰੀ ਸ਼ੁਰੂਆਤੀ ਸਿੱਖਿਆ ਪ੍ਰੋਗਰਾਮਾਂ ਨਾਲ  ਜੋੜਿਆ ਜਾ ਸਕੇ। ਕ...
ਪੀ.ਐਸ.ਪੀ.ਸੀ.ਐਲ ਨੂੰ ਵਿੱਤੀ ਸਾਲ 2022-23 ਦੌਰਾਨ 60.51 ਮੈਗਾਵਾਟ ਰੂਫਟਾਪ ਸੋਲਰ ਊਰਜਾ ਵਾਧੇ ਲਈ ਮਿਲਿਆ 11.39 ਕਰੋੜ ਰੁਪਏ ਦਾ ਪੁਰਸਕਾਰ: ਹਰਭਜਨ ਸਿੰਘ ਈ.ਟੀ.ਓ

ਪੀ.ਐਸ.ਪੀ.ਸੀ.ਐਲ ਨੂੰ ਵਿੱਤੀ ਸਾਲ 2022-23 ਦੌਰਾਨ 60.51 ਮੈਗਾਵਾਟ ਰੂਫਟਾਪ ਸੋਲਰ ਊਰਜਾ ਵਾਧੇ ਲਈ ਮਿਲਿਆ 11.39 ਕਰੋੜ ਰੁਪਏ ਦਾ ਪੁਰਸਕਾਰ: ਹਰਭਜਨ ਸਿੰਘ ਈ.ਟੀ.ਓ

National, Politics, Punjab, Trending
 ਚੰਡੀਗੜ੍ਹ, 4 ਜਨਵਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਪੀ.ਐੱਸ.ਪੀ.ਸੀ.ਐੱਲ. ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ, ਭਾਰਤ ਸਰਕਾਰ ਨੇ ਕਾਰਪੋਰੇਸ਼ਨ ਨੂੰ ਵਿੱਤੀ ਸਾਲ 2022-23 ਦੌਰਾਨ ਸੂਬੇ ਦੀ ਰੂਫਟਾਪ ਸੋਲਰ ਊਰਜਾ ਵਿੱਚ 60.51 ਮੈਗਾਵਾਟ ਦੇ ਸਫਲਤਪੂਰਵਕ ਵਾਧੇ ਲਈ 11.39 ਕਰੋੜ ਰੁਪਏ ਦਾ ਵਿੱਤੀ ਇਨਾਮ ਦਿੱਤਾ ਹੈ। ਇਸ ਸਮਰੱਥਾ ਵਾਧੇ ਨਾਲ ਰੋਜ਼ਾਨਾ ਲਗਭਗ 2.4 ਲੱਖ ਯੂਨਿਟ ਸੂਰਜੀ ਊਰਜਾ ਪੈਦਾ ਹੋਣ ਦੀ ਉਮੀਦ ਹੈ, ਜੋ ਕਿ ਪੰਜਾਬ ਵੱਲੋਂ ਸਾਫ਼ ਅਤੇ ਟਿਕਾਊ ਊਰਜਾ ਅਪਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਰੂਫਟਾਪ ਸੋਲਰ ਸਮਰੱਥਾ ਦੀ ਸਮਰੱਥਾ ਵਿੱਚ ਹੋਈ ਮਹੱਤਵਪੂਰਨ ਤਰੱਕੀ 'ਤੇ ਰੋਸ਼ਨੀ ਪਾਉਂਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਵਿੱਤੀ ਸਾਲ 2023-24 ਦੌਰਾਨ ਵੀ 86 ਮੈਗਾਵਾਟ ਦਾ ਪ੍ਰਭਾਵਸ਼ਾਲੀ ਵਾਧਾ ਹੋਇਆ।  ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਰੂਫ਼ਟਾਪ ਸੋਲਰ ਦੀ ਕੁੱਲ ਸਥਾਪਿਤ ਸਮਰੱਥਾ ਹੁਣ ਤੱਕ 430 ਮੈਗਾਵਾਟ ਹੋ ਗਈ ਹੈ, ਜੋ ਰਾਜ ਦੀ ਨਵਿਆਉਣਯੋਗ ਊਰਜਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਪ੍ਰਾਪਤੀ ਦੇ ...
ਪਟਿਆਲਾ ਪੁਲਿਸ ਲਾਇਨ ‘ਚ 5 ਜਨਵਰੀ ਨੂੰ ਮੁਫ਼ਤ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਲੱਗੇਗਾ:ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ

ਪਟਿਆਲਾ ਪੁਲਿਸ ਲਾਇਨ ‘ਚ 5 ਜਨਵਰੀ ਨੂੰ ਮੁਫ਼ਤ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਲੱਗੇਗਾ:ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ

National, Politics, Punjab, Trending
-ਨਵੇਂ ਸਾਲ ਦੀ ਆਮਦ ਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ‘ਚ ਪੰਜਾਬ ਪੁਲਿਸ ਪੈਂਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਕਰਵਾਏ ਸਹਿਜ ਪਾਠ ਮੌਕੇ ਨਤਮਸਤਕ ਹੋਏ ਡੀ.ਆਈ.ਜੀ. ਸਿੱਧੂ ਪਟਿਆਲਾ, 4 ਜਨਵਰੀ: ਪਟਿਆਲਾ ਰੇਂਜ ਦੇ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਹੈ ਕਿ ਪੰਜਾਬ ਪੁਲਿਸ ਵੱਲੋਂ ਜਨਤਕ ਤੰਦਰੁਸਤੀ ਲਈ ਯਤਨਾਂ ਤਹਿਤ 5 ਜਨਵਰੀ 2025 ਨੂੰ ਪੁਲਿਸ ਲਾਇਨ, ਪਟਿਆਲਾ ਵਿਖੇ ਕੁਲਵੰਤ ਸਿੰਘ ਧਾਲੀਵਾਲ ਯੂਕੇ ਦੀ ਅਗਵਾਈ ਹੇਠ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੋਸਾਇਟੀ ਵੱਲੋਂ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਜਾਵੇਗਾ। ਮਨਦੀਪ ਸਿੰਘ ਸਿੱਧੂ, ਪੰਜਾਬ ਪੁਲਿਸ ਪੈਂਸ਼ਨਰਜ਼ ਵੈਲਫੇਅਰ ਐਸੋਸੀਏਸ਼ਨ, ਜ਼ਿਲ੍ਹਾ ਪਟਿਆਲਾ ਵਲੋਂ ਨਵੇਂ ਸਾਲ ਦੇ ਮੌਕੇ ‘ਤੇ ਕਰਵਾਏ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਮੌਕੇ ਹਾਜ਼ਰੀ ਭਰ ਕੇ ਗੁਰੂ ਮਹਾਰਾਜ ਦੇ ਚਰਣਾਂ ਵਿੱਚ ਮੱਥਾ ਟੇਕਣ ਪੁੱਜੇ ਹੋਏ ਸਨ।ਉਨ੍ਹਾਂ ਨੇ ਪੰਜਾਬ ਪੁਲਿਸ ਦੇ ਰਿਟਾਇਰਡ ਅਧਿਕਾਰੀਆਂ ਵਲੋਂ ਕੀਤੀ ਗਈ ਪਾਠ ਦੀ ਸੇਵਾ ਦੀ ਸ਼ਲਾਘਾ ਕੀਤੀ। ਇਸ ਮੌਕੇ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਨੇ ਪੰਜਾਬ ਪੁਲਿਸ ਪੈਨਸ਼ਨਰ ਐਸੋਸੀਏਸ਼ਨ ਵਲ...
ਰਾਸ਼ਟਰੀ ਸੁਰੱਖਿਆ ਮਹੀਨਾ ਤਹਿਤ ਸੜਕ ਸੁਰੱਖਿਆ ਮੁਹਿੰਮ, 14 ਵਾਹਨਾਂ ਦੇ ਕੀਤੇ ਗਏ ਚਾਲਾਨ

ਰਾਸ਼ਟਰੀ ਸੁਰੱਖਿਆ ਮਹੀਨਾ ਤਹਿਤ ਸੜਕ ਸੁਰੱਖਿਆ ਮੁਹਿੰਮ, 14 ਵਾਹਨਾਂ ਦੇ ਕੀਤੇ ਗਏ ਚਾਲਾਨ

National, Politics, Punjab, Trending
ਹੁਸ਼ਿਆਰਪੁਰ, 4 ਜਨਵਰੀ: ਰਾਸ਼ਟਰੀ ਸੁਰੱਖਿਆ ਮਹੀਨਾ-2025 ਤਹਿਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਨਿਰਦੇਸ਼ ਅਨੁਸਾਰ ਅੱਜ ਰੀਜ਼ਨਲ ਟਰਾਂਸਪੋਰਟ ਅਫ਼ਸਰ ਰਵਿੰਦਰ ਸਿੰਘ ਗਿੱਲ ਦੀ ਅਗਵਾਈ ਵਿਚ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਸੜਕ ਸੁਰੱਖਿਆ ਮੁਹਿੰਮ ਚਲਾਈ ਗਈ। ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ 14 ਚਾਲਾਨ ਕੀਤੇ ਗਏ।           ਮੁਹਿੰਮ ਦੌਰਾਨ ਵਿਸ਼ੇਸ਼ ਰੂਪ ਵਿਚ ਟਰੈਕਟਰ-ਟਰਾਲੀਆਂ, ਟਰੱਕਾਂ ਅਤੇ ਹੋਰ ਭਾਰੀ ਵਾਹਨਾਂ ਪਿੱਛੇ ਰਿਫਲੈਕਟਰ ਟੇਪ ਲਗਾਈ ਗਈ। ਵਾਹਨ ਚਾਲਕਾਂ ਨੂੰ ਵਿਸ਼ੇਸ਼ ਕਰਕੇ ਧੁੰਦ ਵਾਲੇ ਮੌਸਮ ਵਿਚ ਹੋਲੀ ਗਤੀ ਨਾਲ ਵਾਹਨ ਚਲਾਉਣ ਅਤੇ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ। ਨਾਲ ਹੀ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਜ਼ਰੂਰੀ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ।           ਰੀਜਨਲ ਟਰਾਂਸਪੋਰਟ ਅਫ਼ਸਰ ਰਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਰਾਸ਼ਟਰੀ ਸੁਰੱਖਿਆ ਮਹੀਨਾ ਤਹਿਤ ਸਾਡਾ ਉਦੇਸ਼ ਸੜਕ ’ਤੇ ਸੁਰੱਖਿਆ ਦੇ ਮਹੱਤਵ ਨੂੰ ਕੇਂਦਰਿਤ ਕਰਨਾ ਅਤੇ ਲੋਕਾਂ ਨੂੰ ਆਵਾਜਾਈ ਨਿਯਮਾਂ ਪ੍ਰਤੀ ਜਾਗਰੂਕ ਕਰਨਾ ਹੈ। ਆਵਾਜਾਈ ਨਿਯਮਾਂ ਦੀ ਪਾ...
ਯੋਗਤਾ ਮਿਤੀ ਦੇ ਆਧਾਰ ਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ 7 ਜਨਵਰੀ ਨੂੰ —ਜ਼ਿਲ੍ਹਾ ਚੋਣ ਅਫਸਰ

ਯੋਗਤਾ ਮਿਤੀ ਦੇ ਆਧਾਰ ਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ 7 ਜਨਵਰੀ ਨੂੰ —ਜ਼ਿਲ੍ਹਾ ਚੋਣ ਅਫਸਰ

National, Politics, Punjab, Trending
ਸ੍ਰੀ ਮੁਕਤਸਰ ਸਾਹਿਬ, 4 ਜਨਵਰੀ                        ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੋਗਤਾ ਮਿਤੀ: 01.01.2025 ਦੇ ਆਧਾਰ ਤੇ ਤਿਆਰ ਫੋਟੋ ਵੋਟਰ ਸੂਚੀ ਦੀ ਭਾਰਤ ਚੋਣ ਕਮਿਸ਼ਨ ਦੀਆਂ  ਹਦਾਇਤਾਂ ਅਨੁਸਾਰ ਅੰਤਿਮ ਪ੍ਰਕਾਸ਼ਨਾ 07 ਜਨਵਰੀ 2025 ਨੂੰ ਕਰਵਾਈ ਜਾ ਰਹੀ ਹੈ।                            ਇਸ ਸਬੰਧੀ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ ਨਵੀਆਂ ਬਣੀਆਂ ਵੋਟਾਂ, ਕਟੌਤੀ ਦੀ ਲਿਸਟਾਂ ਅਤੇ ਵੋਟਰਾਂ ਦੇ ਵੇਰਵਿਆਂ ਵਿੱਚ ਕਰਵਾਈ ਗਈ ਦਰੁੱਸਤੀ ਦੀਆਂ ਸੰਕਲਿਤ ਲਿਸਟਾਂ ਬੂਥ ਲੈਵਲ ਅਫਸਰਾਂ, ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਦੇ ਦਫਤਰ ਅਤੇ ਜਿਲ੍ਹਾ ਚੋਣ ਦਫਤਰ ਵਿਖੇ ਆਮ ਜਨਤਾ ਦੇ ਵੇਖਣ ਲਈ ਉਲੱਬਧ ਹੋਣਗੀਆਂ।                            ਕੋਈ ਵੀ ਵੋਟਰ ਜਿਸ ਨੇ ਵੋਟਰ ਸੂਚੀ ਦੀ ਇਸ ਸੁਧਾਈ ਦੌਰਾਨ ਵੋਟ ਬਣਵਾਈ ਹੋਵੇ ਜਾਂ ਆਪਣੇ ਵੇਰਵਿਆਂ ਵਿੱਚ ਕੋਈ ਦਰੁਸਤੀ  ਕਰਵਾਈ ਹੋਵੇ ਤਾਂ ਉਹ ਮੁੱਖ ਚੋਣ ਅਫਸਰ, ਪੰਜਾਬ ਜੀ ਦੀ ਵੈਬਸਾਈਟ ceopunjab.gov.in ਉੱਪਰ ਵੀ ਆਪਣੀ ਵੋਟ ਚੈੱਕ ਕਰ ਸਕਦਾ ਹੈ। ਇਸ ਦੇ ਨਾਲ ਹੀ ਆਮ ਜ...
ਦਿਵਿਆਂਗ ਵਿਅਕਤੀਆਂ ਨੂੰ ਸਹਾਇਕ ਉਪਕਰਨ/ ਬਨਾਉਟੀ ਅੰਗ ਵੰਡਣ ਲਈ ਕੈਂਪ 8, 9,10 ਜਨਵਰੀ ਨੂੰ: ਡਿਪਟੀ ਕਮਿਸ਼ਨਰ

ਦਿਵਿਆਂਗ ਵਿਅਕਤੀਆਂ ਨੂੰ ਸਹਾਇਕ ਉਪਕਰਨ/ ਬਨਾਉਟੀ ਅੰਗ ਵੰਡਣ ਲਈ ਕੈਂਪ 8, 9,10 ਜਨਵਰੀ ਨੂੰ: ਡਿਪਟੀ ਕਮਿਸ਼ਨਰ

National, Politics, Punjab, Trending
ਬਰਨਾਲਾ, 4 ਜਨਵਰੀ       ਦਿਵਿਆਂਗ ਵਿਅਕਤੀਆਂ ਨੂੰ ਸਹਾਇਕ ਉਪਕਰਨ/ ਬਨਾਉਟੀ ਅੰਗ ਵੰਡਣ ਲਈ ਪੰਜਾਬ ਸਰਕਾਰ ਵਲੋਂ ਅਲਿਮਕੋ ਦੇ ਸਹਿਯੋਗ ਨਾਲ ਕੈਂਪ 8, 9, 10 ਜਨਵਰੀ ਨੂੰ ਲਾਏ ਜਾ ਰਹੇ ਹਨ।        ਇਨ੍ਹਾਂ ਕੈਂਪਾਂ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ - ਨਿਰਦੇਸ਼ਾਂ ਤਹਿਤ ਅਲਿਮਕੋ ਦੇ ਸਹਿਯੋਗ ਨਾਲ ਪਹਿਲਾਂ 4 ਤੋਂ 6 ਦਸੰਬਰ ਨੂੰ ਦਿਵਿਆਂਗ ਵਿਅਕਤੀਆਂ ਲਈ ਅਸੈਸਮੈਂਟ ਕੈਂਪ ਬਲਾਕ ਪੱਧਰ 'ਤੇ ਲਾਏ ਗਏ ਸਨ ਅਤੇ ਹੁਣ ਬਲਾਕ ਪੱਧਰ 'ਤੇ ਸਹਾਇਕ ਉਪਕਰਨ/ ਬਨਾਉਟੀ ਅੰਗ ਵੰਡਣ ਲਈ ਕੈਂਪ ਲਾਏ ਜਾਣਗੇ। ਉਨ੍ਹਾਂ ਦੱਸਿਆ ਕਿ 8 ਜਨਵਰੀ ਨੂੰ ਸ਼ਹਿਣਾ ਬਲਾਕ ਦਾ ਕੈਂਪ ਐੱਸ ਡੀ ਐਮ ਦਫਤਰ ਤਪਾ, 9 ਜਨਵਰੀ ਨੂੰ ਬਲਾਕ ਬਰਨਾਲਾ ਦਾ ਕੈਂਪ ਕਪਿਲ ਪੈਲੇਸ ਬਰਨਾਲਾ, 10 ਜਨਵਰੀ ਨੂੰ ਮਹਿਲ ਕਲਾਂ ਬਲਾਕ ਦਾ ਕੈਂਪ ਕਮਿਊਨਿਟੀ ਸੈਂਟਰ ਚੰਨਣਵਾਲ ਵਿਖੇ ਲਾਇਆ ਜਾ ਰਿਹਾ ਹੈ।      ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਬਰਨਾਲਾ ਡਾ. ਤੇਅਵਾਸਪ੍ਰੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਸਮਾਂ ਸਵੇਰੇ 10 ਵਜੇ ...