Shadow

Author: admin

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

National, Politics, Punjab, Trending
ਨਵਾਂਸ਼ਹਿਰ, 2 ਜਨਵਰੀ : ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਆਮ ਨਾਗਰਿਕਾਂ ਨੂੰ ਦੋਪਹੀਆ ਵਾਹਨ ਚਲਾਉਂਦੇ ਹੋਏ ਮੂੰਹ ਢੱਕ ਕੇ/ਮੂੰਹ ਬੰਨ੍ਹ ਕੇ ਡਰਾਈਵਿੰਗ ਕਰਨ ‘ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ ਉਨ੍ਹਾਂ ਵਿਅਕਤੀਆਂ ‘ਤੇ ਲਾਗੂ ਨਹੀਂ ਹੋਵੇਗੀ, ਜਿਨ੍ਹਾਂ ਨੇ ਕਿਸੇ ਬਿਮਾਰੀ ਜਾਂ ਅਲਰਜੀ ਦੀ ਵਜ੍ਹਾ ਕਾਰਨ ਮੈਡੀਕਲ ਸੁਪਰਵਿਜ਼ਨ ਦੇ ਹੇਠਾਂ ਮਾਸਕ ਜਾਂ ਕੋਈ ਹੋਰ ਚੀਜ਼ ਪਹਿਨੀ ਹੋਵੇ। ਜ਼ਿਲ੍ਹਾ ਮੈਜਿਸਟਰੇਟ ਨੇ ਆਪਣੇ ਹੁਕਮ ਵਿਚ ਦੱਸਿਆ ਹੈ ਕਿ ਬਾਜ਼ਾਰਾਂ ਵਿਚ ਆਮ ਤੌਰ 'ਤੇ ਮੂੰਹ ਢੱਕ ਕੇ ਵਾਹਨ ਚਾਲਕਾਂ (ਖਾਸ ਤੌਰ ‘ਤੇ ਦੋਪਹੀਆ ਵਾਹਨ ਚਾਲਕਾਂ) ਵੱਲੋਂ ਲੁਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਮੂੰਹ ਢੱਕਣ ਨਾਲ ਅਪਰਾਧ ਕਰਨ ਵਾਲਿਆਂ ਦੀ ਪਹਿਚਾਣ ਕਰਨ ਵਿਚ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਜ਼ਿਲ੍ਹੇ ਅੰਦਰ ਮੂੰਹ ਢੱਕ ਕੇ ਅਪਰਾਧਿਕ ਵਾਰਦਾਤਾਂ ਨੂੰ ਰੋਕਣ ਲਈ ਉਕਤ ਹੁਕਮ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ ਜ਼ਿਲ੍ਹਾ...
ਪੰਜਾਬ ਦੇ ਲੋਕਾਂ ਲਈ ਮਿਆਰੀ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਸਾਬਤ ਹੋਵੇਗੀ’ਸਟੇਟ ਹੈਲਥ ਏਜੰਸੀ ਪੰਜਾਬ’ ਵਲੋਂ ਤਿਆਰ ਮੋਬਾਈਲ ਐਪ-ਡਾ ਰਹਿਮਾਨ

ਪੰਜਾਬ ਦੇ ਲੋਕਾਂ ਲਈ ਮਿਆਰੀ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਸਾਬਤ ਹੋਵੇਗੀ’ਸਟੇਟ ਹੈਲਥ ਏਜੰਸੀ ਪੰਜਾਬ’ ਵਲੋਂ ਤਿਆਰ ਮੋਬਾਈਲ ਐਪ-ਡਾ ਰਹਿਮਾਨ

National, Politics, Punjab, Trending
ਮਾਲੇਰਕੋਟਲਾ 02 ਜਨਵਰੀ                 ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿਚ ਸਿਹਤ ਖੇਤਰ ਨੂੰ ਮਜਬੂਤ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ ਅਤੇ ਇਸੇ ਲੜੀ ਵਿਚ ਪੰਜਾਬ ਦੇ ਲੋਕਾਂ ਲਈ ਮਿਆਰੀ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਰਹਿਨੁਮਾਈ ਵਿਚ ਵਿਭਾਗ ਨੇ ਇੱਕ ਐਂਡਰੌਇਡ ਮੋਬਾਈਲ ਐਪਲੀਕੇਸ਼ਨ 'ਸਟੇਟ ਹੈਲਥ ਏਜੰਸੀ ਪੰਜਾਬ' ਲਾਂਚ ਕੀਤੀ ਹੈ ਜੋ ਕਿ ਇੱਕ ਸ਼ਲਾਂਘਾਯੋਗ ਉਪਰਾਲਾ ਸਾਬਤ ਹੋਵੇਗਾ ।           ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ ਉਰ ਰਹਿਮਾਨ ਨੇ ਪੰਜਾਬ ਸਰਕਾਰ ਦੀ ਦੂਰ ਅੰਦੇਸ਼ੀ ਸੋਚ ਸਦਕਾ ਹਰ ਖੇਤਰ ਵਿੱਚ ਪਾਰਦਰਸ਼ਤਾ ਦਾ ਲਗਾਤਾਰ ਵਾਧਾ ਕਰਨ ਲਈ ਹਰੇਕ ਖੇਤਰ ਨੂੰ ਡਿਜੀਟਲ ਪਲੇਟਫਾਰਮ ਨਾਲ ਜੋੜ੍ਹਨ ਦਾ ਉਪਰਾਲਾ ਸਾਧਿਆ ਹੈ ਤਾਂ ਜੋ ਆਮ ਲੋਕਾਂ ਦੀ ਅਪਰੋਚ ਵਿੱਚ ਇਜਾਫ਼ਾ ਹੋ ਸਕੇ । ਉਨ੍ਹਾਂ ਦੱਸਿਆ ਕਿ ਇਸ ਡਿਜੀਟਲ ਪਲੇਟਫਾਰਮ ਦੀ ਵਰਤੋਂ ਕਰਕੇ ਵਿਅਕਤੀ ਹੁਣ ਆਪਣੇ ਮੋਬਾਈਲ ਫੋਨਾਂ ਤੋਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ...
ਪੰਜਾਬ ਜੇਲ੍ਹ ਵਿਭਾਗ ਦਾ ਇਤਿਹਾਸਕ ਉਪਰਾਲਾ: ਪਹਿਲੀ ਵਾਰ ਜੇ.ਬੀ.ਟੀ. ਅਧਿਆਪਕਾਂ ਦੀ ਕੀਤੀ ਰੈਗੂਲਰ ਭਰਤੀ

ਪੰਜਾਬ ਜੇਲ੍ਹ ਵਿਭਾਗ ਦਾ ਇਤਿਹਾਸਕ ਉਪਰਾਲਾ: ਪਹਿਲੀ ਵਾਰ ਜੇ.ਬੀ.ਟੀ. ਅਧਿਆਪਕਾਂ ਦੀ ਕੀਤੀ ਰੈਗੂਲਰ ਭਰਤੀ

National, Politics, Punjab, Trending
ਚੰਡੀਗੜ੍ਹ, 2 ਜਨਵਰੀ: ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜੇਲ੍ਹ ਵਿਭਾਗ ਵਿੱਚ ਜੇ.ਬੀ.ਟੀ. ਅਧਿਆਪਕਾਂ ਦੀਆਂ ਆਸਾਮੀਆਂ ਲਈ ਪਹਿਲੀ ਵਾਰ ਇਤਿਹਾਸਕ ਰੈਗੂਲਰ ਭਰਤੀ ਕਰਦਿਆਂ 15 ਜੇ.ਬੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਅਧਿਆਪਕ ਕੈਦੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਸਿੱਖਿਅਤ ਕਰਨ ਅਤੇ ਕੈਦੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪਹਿਲਾਂ ਅਧਿਆਪਕਾਂ ਦੀਆਂ ਇਹ ਆਸਾਮੀਆਂ ਕੱਚੇ ਤੌਰ 'ਤੇ ਭਰੀਆਂ ਜਾਂਦੀਆਂ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਤਿੰਨ ਦਹਾਕਿਆਂ ਬਾਅਦ ਪਹਿਲੀ ਵਾਰ ਇਨ੍ਹਾਂ ਆਸਾਮੀਆਂ 'ਤੇ ਰੈਗੂਲਰ ਭਰਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਅਧਿਆਪਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਤਾਇਨਾਤ ਕਰਨ ਨੂੰ ਪਹਿਲ ਦਿੱਤੀ ਗਈ ਹੈ ਤਾਂ ਜੋ ਉਹ ਆਪਣੀ ਡਿਊਟੀ ਆਸਾਨੀ ਨਾਲ ਨਿਭਾ ਸਕਣ। ਜੇਲ੍ਹ ਮੰਤਰੀ ਨੇ ਵਿਭਾਗ...
ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਰਾਜ ਸਭਾ ਮੈਂਬਰ ਸੀਚੇਵਾਲ ਨਾਲ ਗਊਸ਼ਾਲਾ ਆਈ.ਪੀ.ਐਸ ਸਾਈਟ ਨੇੜੇ ਅਸਥਾਈ ਪੰਪਿੰਗ ਸਟੇਸ਼ਨ ਸਥਾਪਤ ਕਰਨ ਲਈ ਚੱਲ ਰਹੇ ਕੰਮਾਂ ਦਾ ਕੀਤਾ ਨਿਰੀਖਣ

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਰਾਜ ਸਭਾ ਮੈਂਬਰ ਸੀਚੇਵਾਲ ਨਾਲ ਗਊਸ਼ਾਲਾ ਆਈ.ਪੀ.ਐਸ ਸਾਈਟ ਨੇੜੇ ਅਸਥਾਈ ਪੰਪਿੰਗ ਸਟੇਸ਼ਨ ਸਥਾਪਤ ਕਰਨ ਲਈ ਚੱਲ ਰਹੇ ਕੰਮਾਂ ਦਾ ਕੀਤਾ ਨਿਰੀਖਣ

National, Politics, Punjab, Trending
ਚੰਡੀਗੜ੍ਹ/ਲੁਧਿਆਣਾ, 2 ਜਨਵਰੀ: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਵੀਰਵਾਰ ਨੂੰ 'ਬੁੱਢੇ ਦਰਿਆ' ਦੇ ਗਊਸ਼ਾਲਾ ਪੁਆਇੰਟ ਨੇੜੇ ਅਸਥਾਈ ਪੰਪਿੰਗ ਸਟੇਸ਼ਨ ਸਥਾਪਤ ਕਰਨ ਲਈ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ। ਡਿਪਟੀ ਕਮਿਸ਼ਨਰ (ਡੀ.ਸੀ.) ਜਤਿੰਦਰ ਜੋਰਵਾਲ, ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ, ਏ.ਡੀ.ਸੀ ਰੋਹਿਤ ਗੁਪਤਾ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ ਸਮੇਤ ਨਗਰ ਨਿਗਮ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ) ਦੇ ਹੋਰ ਅਧਿਕਾਰੀ ਨਿਰੀਖਣ ਦੌਰਾਨ ਮੌਜੂਦ ਸਨ। ਇਹ ਅਸਥਾਈ ਪੰਪਿੰਗ ਸਟੇਸ਼ਨ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ 'ਬੁੱਢੇ ਦਰਿਆ' ਵਿੱਚ ਪ੍ਰਦੂਸ਼ਣ ਨੂੰ ਘਟਾਉਣ ਲਈ ਸ਼ੁਰੂ ਕੀਤੀ ਗਈ 'ਕਾਰ ਸੇਵਾ' ਤਹਿਤ ਸਥਾਪਿਤ ਕੀਤਾ ਜਾ ਰਿਹਾ ਹੈ। ਇਸਦਾ ਉਦੇਸ਼ ਗਊਸ਼ਾਲਾ ਪੁਆਇੰਟ ਤੋਂ ਐਸ.ਟੀ.ਪੀ ਜਮਾਲਪੁਰ ਤੱਕ ਸੀਵਰੇਜ ਦੇ ਪਾਣੀ ਨੂੰ ਪੰਪ ਕਰਨਾ ਹੈ ਜਦੋਂ ਤੱਕ ਗਊਸ਼ਾਲਾ ਸਥਾਨ 'ਤੇ ਇੱਕ ਸਥਾਈ ਇੰਟਰਮੀਡੀਏਟ ਪੰਪਿੰਗ ਸਟੇਸ਼ਨ (ਆਈ.ਪੀ.ਐਸ) ਸਥਾਪਤ ਨਹੀਂ ਹੋ ਜਾਂਦਾ। ਗਊਸ਼ਾਲਾ ਆਈ.ਪੀ.ਐਸ ਸਥਾਪਤ ਕ...
ਡਾ. ਰਵਜੋਤ ਸਿੰਘ ਨੇ ਸਮਾਰਟ ਸਿਟੀ ਅਧੀਨ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਮਾਰਟ ਸਿਟੀ ਅਧੀਨ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

National, Politics, Punjab, Trending
ਚੰਡੀਗੜ੍ਹ, 2 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸੂਬਾ ਸਰਕਾਰ ਵੱਲੋਂ ਕਈ ਅਹਿਮ ਪ੍ਰਾਜੈਕਟ ਸ਼ੁਰੂ ਕੀਤੇ ਹੋਏ ਹਨ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਮਿਉਂਸੀਪਲ ਕਮਿਸ਼ਨਰ-ਕਮ- ਸੀ.ਈ.ਓ ਸਮਾਰਟ ਸਿਟੀ ਲੁਧਿਆਣਾ ਅਤੇ ਜਲੰਧਰ ਦੇ ਅਧਿਕਾਰੀਆਂ ਨਾਲ ਅੱਜ ਮਿਊਂਸੀਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ। ਡਾ. ਰਵਜੋਤ ਸਿੰਘ ਨੇ ਸਮਾਰਟ ਸਿਟੀ ਪ੍ਰਾਜੈਕਟ ਅਧੀਨ ਫੰਡਾਂ ਅਤੇ ਚੱਲ ਰਹੇ ਪ੍ਰਾਜੈਕਟਾਂ ਦੀ ਮੌਜੂਦਾ ਸਥਿਤੀ ਬਾਰੇ ਅਧਿਕਾਰੀਆਂ ਪਾਸੋਂ ਰਿਪੋਰਟਾਂ ਹਾਸਲ ਕੀਤੀਆਂ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਇਹਨਾਂ ਪ੍ਰਾਜੈਕਟਾਂ ਵਿੱਚ ਗੁਣਵੱਤਾ ਲਿਆਉਣੀ ਯਕੀਨੀ ਬਣਾਈ ਜਾਵੇ। ਕੈਬਨਿਟ ਮੰਤਰੀ ਵੱਲੋਂ ਸਮਾਰਟ ਸਿਟੀ ਅਧੀਨ ਉਲੀਕੇ ਜਾਣ ਵਾਲੇ ਨਵੇਂ ਪ੍ਰਾਜੈਕਟਾਂ ਬਾਰੇ ਵੀ ਵਿਸਥਾਰਤ ਚਰਚਾ ਕਰਨ ਉਪਰੰਤ ਅਧਿਕਾਰੀਆਂ ਨੂੰ ਕਿਹਾ ...
10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਮੁਲਾਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਮੁਲਾਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

National, Politics, Punjab, Trending
ਚੰਡੀਗੜ੍ਹ, 2 ਜਨਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਉਮਰਪੁਰਾ ਸਬ ਡਵੀਜ਼ਨ ਦਫ਼ਤਰ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਜਗਦੀਸ਼ ਸਿੰਘ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਬਟਾਲਾ ਦੇ ਪਿੰਡ ਫੂਲਕਾ ਦੇ ਵਸਨੀਕ ਗੁਰਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਲਾਈਨਮੈਨ ਨੇ ਜਾਣਬੁੱਝ ਕੇ ਪੈਸੇ ਵਸੂਲਣ ਦੀ ਨੀਅਤ ਨਾਲ ਪਿੰਡ ਫੂਲਕਾ ਵਿਖੇ ਸਥਿਤ ਉਸਦੀ ਵਾਹੀਯੋਗ ਜ਼ਮੀਨ ਉੱਪਰੋਂ ਬਿਜਲੀ ਦੀਆਂ ਤਾਰਾਂ ਲਗਾਈਆਂ ਸਨ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਲਾਈਨਮੈਨ ਇਨ੍ਹਾਂ ਬਿਜਲੀ ਦੀਆਂ ਲਾਈਨਾਂ ਦੀ ਥਾਂ ਬਦਲਣ ਬਦਲੇ 1500 ਰੁਪਏ ਪਹਿਲ...
70000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

70000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Crime, National, Politics, Punjab, Trending
ਚੰਡੀਗੜ੍ਹ, 2 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਵੀਰਵਾਰ ਨੂੰ ਥਾਣਾ ਸੰਗਤ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਹੌਲਦਾਰ ਕੁਲਦੀਪ ਸਿੰਘ ਨੂੰ 70000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਇਹ ਕੇਸ ਬਠਿੰਡਾ ਜ਼ਿਲ੍ਹੇ ਦੇ ਪਿੰਡ ਪਥਰਾਲਾ ਦੇ ਵਸਨੀਕ ਜਗਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਦਾ ਦੋਸਤ ਇੱਕ ਕੇਸ ਵਿੱਚ ਬਠਿੰਡਾ ਜੇਲ੍ਹ ਵਿੱਚ ਬੰਦ ਹੈ ਅਤੇ ਉਕਤ ਪੁਲਿਸ ਮੁਲਾਜ਼ਮ ਨੇ ਉਸਦੀ ਪਤਨੀ ਦਾ ਨਾਮ ਵੀ ਕੇਸ ਵਿੱਚ ਸ਼ਾਮਲ ਕਰਨ ਦੀ ਧਮਕੀ ਦਿੱਤੀ ਅਤੇ ਉਸ ਨੂੰ ਕੇਸ ਵਿੱਚ ਨਾਮਜ਼ਦ ਨਾ ਕਰਨ ਲਈ 1,50,000 ਰੁਪਏ ਦੀ ਮੰਗ ਕੀਤੀ ਸੀ, ਪਰ ਸੌਦਾ 70000 ਰੁਪਏ ਵਿੱਚ ਤੈਅ ਹੋਇਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦ...
ਜਲੰਧਰ ਦਿਹਾਤੀ ਪੁਲਿਸ ਨੇ ਸੰਗਠਿਤ ਅਪਰਾਧਾਂ ‘ਤੇ ਕੀਤੀ ਵੱਡੀ ਕਾਰਵਾਈ : ਦੋ ਅਪਰੇਸ਼ਨਾਂ ‘ਚ 6 ਗਿ੍ਫ਼ਤਾਰ

ਜਲੰਧਰ ਦਿਹਾਤੀ ਪੁਲਿਸ ਨੇ ਸੰਗਠਿਤ ਅਪਰਾਧਾਂ ‘ਤੇ ਕੀਤੀ ਵੱਡੀ ਕਾਰਵਾਈ : ਦੋ ਅਪਰੇਸ਼ਨਾਂ ‘ਚ 6 ਗਿ੍ਫ਼ਤਾਰ

National, Politics, Punjab, Trending
ਜਲੰਧਰ, 2 ਜਨਵਰੀ :     ਜਲੰਧਰ ਦਿਹਾਤੀ ਪੁਲਿਸ ਨੇ ਦੋ ਸਫਲ ਅਪਰੇਸ਼ਨਾਂ ਦੀ ਲੜੀ ਵਿੱਚ ਦੋ ਦਿਨਾਂ ਦੇ ਅੰਦਰ-ਅੰਦਰ ਫਿਲੌਰ ਖੇਤਰ ਵਿੱਚ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਅਤੇ ਹਾਈਵੇਅ 'ਤੇ ਲੁੱਟਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ ਮਹੱਤਵਪੂਰਨ ਸਫਲਤਾਵਾਂ ਹਾਸਲ ਕੀਤੀਆਂ ਹਨ। 1 ਜਨਵਰੀ ਨੂੰ ਪਹਿਲੀ ਕਾਰਵਾਈ ਵਿੱਚ, ਪੁਲਿਸ ਨੇ ਇੱਕ ਔਰਤ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਕੋਲੋਂ 250 ਨਸ਼ੀਲੀਆਂ ਗੋਲੀਆਂ (ਅਲਪਰਾਜ਼ੋਲਮ ਆਈ.ਪੀ.-0.5), 5 ਕਿਲੋ ਭੁੱਕੀ, 35,000 ਰੁਪਏ ਨਸ਼ੀਲੇ ਪਦਾਰਥ ਅਤੇ ਢੋਆ-ਢੁਆਈ ਲਈ ਵਰਤਿਆ ਜਾਣ ਵਾਲਾ ਮੋਟਰਸਾਈਕਲ ਬਰਾਮਦ ਕੀਤਾ। ਫੜੇ ਗਏ ਮੁਲਜ਼ਮਾਂ ਦੀ ਪਛਾਣ ਅਮਰਜੀਤ ਸਿੰਘ ਉਰਫ਼ ਪੱਪੂ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਲੱਧਾ ਅਤੇ ਜਸਵਿੰਦਰ ਕੌਰ ਉਰਫ਼ ਬਿੰਦਰ ਪਤਨੀ ਸਤਨਾਮ ਰਾਮ ਵਾਸੀ ਪਿੰਡ ਭਾਰਸਿੰਘਪੁਰਾ ਜ਼ਿਲ੍ਹਾ ਫਿਲੌਰ ਵਜੋਂ ਹੋਈ ਹੈ। 2 ਜਨਵਰੀ ਨੂੰ ਦੂਜੇ ਆਪ੍ਰੇਸ਼ਨ ਵਿੱਚ, ਪੁਲਿਸ ਨੇ ਹਾਈਵੇਅ ਡਕੈਤੀਆਂ ਵਿੱਚ ਸ਼ਾਮਲ ਇੱਕ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ। ਫੜੇ ਗਏ ਮੁਲਜ਼ਮਾਂ ਦੀ ਪਛਾਣ ਜਗਜੀਤ ਸਿੰਘ ਉਰਫ ਗਰੇਵਾਲ ਉ...
ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ

ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ

National, Politics, Punjab, Trending
ਚੰਡੀਗੜ੍ਹ, 2 ਜਨਵਰੀ: ਕਿਸਾਨ ਵਿਰੋਧੀ ਰਵੱਈਏ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸਾਨ ਵਿਰੋਧੀ ਸਖ਼ਤ ਕਾਨੂੰਨ ਨੂੰ ਪਿਛਲੇ ਦਰਵਾਜ਼ੇ ਰਾਹੀਂ ਪਾਸ ਕਰਨ ਲਈ ਕੇਂਦਰ ਸਰਕਾਰ ਵੱਲੋਂ ਕੀਤੀ ਜਾ ਰਹੀ ਕਿਸੇ ਵੀ ਕੋਸ਼ਿਸ਼ ਦਾ ਸੂਬਾ ਸਰਕਾਰ ਜ਼ੋਰਦਾਰ ਵਿਰੋਧ ਕਰੇਗੀ। ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਤੋਂ ਸ਼ੰਭੂ ਅਤੇ ਖਨੌਰੀ ਸਰਹੱਦਾਂ ’ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸੰਗਠਨ ਨੇ ਕੇਂਦਰ ਸਰਕਾਰ ਨਾਲ ਪਿਛਲੇ ਸਾਲ ਜਨਵਰੀ-ਫਰਵਰੀ ਵਿੱਚ ਵਿਸਥਾਰਪੂਰਵਕ ਗੱਲਬਾਤ ਕੀਤੀ ਅਤੇ ਇਹ ਗੱਲਬਾਤ ਕਰਵਾਉਣ ਲਈ ਸੂਬਾ ਸਰਕਾਰ ਨੇ ਪੁਲ ਦਾ ਕੰਮ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਮੁੱਖ ਤੌਰ ’ਤੇ ਕੇਂਦਰ ਸਰਕਾਰ ਨਾਲ ਸਬੰਧਤ ਹਨ ਅਤੇ ਇਸ ਵਿੱਚ ਪੰਜਾਬ ਦੀ ਕੋਈ ਭੂਮਿਕਾ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ...
ਡਰਾਈਵਰ/ਕੰਡਕਟਰ ਯੂਨੀਅਨਾਂ ਨਾਲ 15 ਦਿਨਾਂ ‘ਚ ਸਾਂਝੀ ਕੀਤੀ ਜਾਵੇਗੀ ਸੇਵਾਵਾਂ ਨਿਯਮਤ ਕਰਨ ਸਬੰਧੀ ਖਰੜੇ ਦੀ ਮੁਢਲੀ ਕਾਪੀ: ਲਾਲਜੀਤ ਸਿੰਘ ਭੁੱਲਰ

ਡਰਾਈਵਰ/ਕੰਡਕਟਰ ਯੂਨੀਅਨਾਂ ਨਾਲ 15 ਦਿਨਾਂ ‘ਚ ਸਾਂਝੀ ਕੀਤੀ ਜਾਵੇਗੀ ਸੇਵਾਵਾਂ ਨਿਯਮਤ ਕਰਨ ਸਬੰਧੀ ਖਰੜੇ ਦੀ ਮੁਢਲੀ ਕਾਪੀ: ਲਾਲਜੀਤ ਸਿੰਘ ਭੁੱਲਰ

National, Politics, Punjab, Trending
ਚੰਡੀਗੜ੍ਹ, 2 ਜਨਵਰੀ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਠੇਕਾ ਆਧਾਰਿਤ ਅਤੇ ਆਊਟਸੋਰਸ ਡਰਾਈਵਰ/ਕੰਡਕਟਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਸੇਵਾਵਾਂ ਨਿਯਮਤ ਕਰਨ ਸਬੰਧੀ ਖਰੜੇ ਦੀ ਮੁਢਲੀ ਕਾਪੀ 15 ਦਿਨਾਂ ਵਿੱਚ ਉਨ੍ਹਾਂ ਨਾਲ ਸਾਂਝੀ ਕੀਤੀ ਜਾਵੇਗੀ। ਇਥੇ ਪੰਜਾਬ ਭਵਨ ਵਿਖੇ ਵੱਖ-ਵੱਖ ਯੂਨੀਅਨਾਂ ਦੀ ਸਾਂਝੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਠੇਕਾ ਕਰਮਚਾਰੀਆਂ ਨੂੰ ਪੱਕਾ ਕਰਨ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਰੱਖਣ ਸਬੰਧੀ ਵਿਭਾਗ ਵੱਲੋਂ ਰੂਲ ਤਿਆਰ ਕਰਨ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਸਮਾਂਬੱਧ ਪਹੁੰਚ ਅਪਨਾਉਣ ਅਤੇ ਇਸ ਕਾਰਜ ਨੂੰ ਛੇਤੀ ਤੋਂ ਛੇਤੀ ਨੇਪਰੇ ਚਾੜ੍ਹਨ। ਟਰਾਂਸਪੋਰਟ ਮੰਤਰੀ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰੋਡਵੇਜ਼ ਦੀਆਂ ਵਰਕਸ਼ਾਪਾਂ ਵਿੱਚ ਲੋੜੀਂਦਾ ਸਪੇਅਰ ਪਾਰਟ ਜਲਦ ਮੁੱਹਈਆ ਕਰਵਾਇਆ ਜਾਵੇ ਤਾਂ ਜੋ ਵਿਭਾਗ ਨੂੰ ਬੱਸਾਂ ਨਾ ਚਲਣ ਕਾਰਨ ਪੈਣ ...