Shadow

Author: admin

ਚੋਣਾਂ ਤੋਂ ਪਹਿਲਾਂ ਸਿਆਸੀ ਵਿਰੋਧੀਆਂ ਨੂੰ ਡਰਾਉਣ ਲਈ ਭਾਜਪਾ ਈਡੀ ਦੇ ਛਾਪਿਆਂ, ਚੋਣਵੇਂ ਲੀਕ ਅਤੇ ਮਨਘੜਤ ਕਹਾਣੀਆਂ ਦੀ ਵਰਤੋਂ ਕਰ ਰਹੀ ਹੈ: ਅਮਨ ਅਰੋੜਾ

ਚੋਣਾਂ ਤੋਂ ਪਹਿਲਾਂ ਸਿਆਸੀ ਵਿਰੋਧੀਆਂ ਨੂੰ ਡਰਾਉਣ ਲਈ ਭਾਜਪਾ ਈਡੀ ਦੇ ਛਾਪਿਆਂ, ਚੋਣਵੇਂ ਲੀਕ ਅਤੇ ਮਨਘੜਤ ਕਹਾਣੀਆਂ ਦੀ ਵਰਤੋਂ ਕਰ ਰਹੀ ਹੈ: ਅਮਨ ਅਰੋੜਾ

hot news, Punjab
ਚੰਡੀਗੜ੍ਹ 8 ਮਈ- ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀਰਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) 'ਤੇ ਮਨਘੜਤ ਕਹਾਣੀਆਂ, ਚੋਣਵੇਂ ਤਰੀਕੇ ਨਾਲ ਜਾਣਕਾਰੀ ਲੀਕ ਕਰਨ ਅਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਰਾਹੀਂ ਉਨ੍ਹਾਂ ਨੂੰ ਬਦਨਾਮ ਕਰਨ ਲਈ ਰਾਜਨੀਤੀ ਤੋਂ ਪ੍ਰੇਰਿਤ ਮੁਹਿੰਮ ਚਲਾਉਣ ਦਾ ਦੋਸ਼ ਲਗਾਇਆ ਹੈ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਆਪ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਾਰੇ ਦੋਸ਼ਾਂ ਨੂੰ ਨਕਾਰ ਦਿੱਤਾ ਅਤੇ ਇਸ ਪੂਰੇ ਘਟਨਾਕ੍ਰਮ ਨੂੰ ਚੋਣਾਂ ਤੋਂ ਪਹਿਲਾਂ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਭਾਜਪਾ ਦੀ ਡਰਾਉਣ-ਧਮਕਾਉਣ ਅਤੇ ਚਰਿੱਤਰ ਹਨਨ ਦੀ ਰਾਜਨੀਤੀ ਦਾ ਪ੍ਰਤੀਕ ਕਰਾਰ ਦਿੱਤਾ। ਅਮਨ ਅਰੋੜਾ ਨੇ ਦੱਸਿਆ ਕਿ ਉਹ ਬੁੱਧਵਾਰ ਸਵੇਰੇ ਹੋਈ ਈਡੀ ਦੀ ਛਾਪੇਮਾਰੀ ਤੋਂ ਪੂਰੀ ਤਰ੍ਹਾਂ ਅਣਜਾਣ ਸਨ ਕਿਉਂਕਿ ਉਹ ਵਿਭਾਗੀ ਮੀਟਿੰਗਾਂ ਵਿੱਚ ਹਿੱਸਾ ਲੈਣ ਤੋਂ ਪਹਿਲਾਂ ਆਪਣੀ ਮਾਤਾ ਜੀ ਦੀ ਦੇਖਭਾਲ ਕਰ ਰਹੇ ਸਨ, ਜੋ ਪਿਛਲੇ ਦੋ ਹਫ਼ਤਿਆਂ ਤੋਂ ਆਈਸੀਯੂ ਵਿੱਚ ਦਾਖਲ ਹਨ। ਉਨ੍ਹਾਂ ਕਿਹਾ ਕਿ ਮੈਨੂੰ ਛਾ...
ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ

ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ

hot news, Politics
ਮਸਤੂਆਣਾ ਸਾਹਿਬ / ਸੰਗਰੂਰ / ਬਰਨਾਲਾ, 8 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਤੇ ਇਥੋਂ ਲੋਕਾਂ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਆਪਣੀ 'ਸ਼ੁਕਰਾਨਾ ਯਾਤਰਾ' ਦੌਰਾਨ ਮੁੱਖ ਮੰਤਰੀ ਨੇ ਨਾਗਰਿਕਾਂ ਦੀ ਭਲਾਈ ਵਾਸਤੇ ਕੰਮ ਕਰਦੇ ਰਹਿਣ ਲਈ ਪਰਮਾਤਮਾ ਤੋਂ ਅਸ਼ੀਰਵਾਦ ਮੰਗਿਆ ਅਤੇ ਇਮਾਨਦਾਰੀ ਤੇ ਸਮਰਪਿਤ ਭਾਵਨਾ ਨਾਲ ਸੂਬੇ ਦੀ ਸੇਵਾ ਕਰਨ ਸਬੰਧੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਇਸ ਤੋਂ ਪਹਿਲਾਂ ਆਪਣੀ 'ਸ਼ੁਕਰਾਨਾ ਯਾਤਰਾ' ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸਰਕਾਰ ਨੇ ਮਸਤੂਆਣਾ ਸਾਹਿਬ ਵਿਖੇ ਪ੍ਰਸਤਾਵਿਤ ਮੈਡੀਕਲ ਕਾਲਜ ਦੀ ਉਸਾਰੀ ਨਾਲ ਸਬੰਧਤ ਸਾਰੀਆਂ ਰਸਮੀ ਕਾਰਵਾਈਆਂ ਪੂਰੀਆਂ ਕਰ ਲਈਆਂ ਹਨ ਅਤੇ ਇਸ ਪ੍ਰੋਜੈਕਟ ਲਈ ਪਛਾਣ ਕੀਤੀ ਗਈ ਜ਼ਮੀਨ ਦਾ ਨਿਰੀਖਣ ਕਰਨ ਲਈ ਕੇਂਦਰ ਸਰਕਾਰ ਦੀ ਇੱਕ ਟੀਮ ਦੇ ਜਲਦ ਆਉਣ ਦੀ ਉਮੀਦ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਵਿਕਾਸ ਖਿੱਤੇ ਵਿੱਚ ਡਾਕਟਰੀ ਸਿੱਖਿਆ ਅਤੇ ਸਿਹਤ ਸੰਭਾਲ ਸੇਵਾਵਾਂ ਲਈ...
ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ ‘ਤੇ ਕਥਿਤ ਤੌਰ ‘ਤੇ ਕੀਤੀ ਗਈ ਸ਼ੱਕੀ ਕਾਲ ‘ਤੇ ਕੀਤੀ ਚਿੰਤਾ ਪ੍ਰਗਟ

ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ ‘ਤੇ ਕਥਿਤ ਤੌਰ ‘ਤੇ ਕੀਤੀ ਗਈ ਸ਼ੱਕੀ ਕਾਲ ‘ਤੇ ਕੀਤੀ ਚਿੰਤਾ ਪ੍ਰਗਟ

hot news, Politics
*ਚੰਡੀਗੜ੍ਹ, 8 ਮਈ . 2026* ਆਮ ਆਦਮੀ ਪਾਰਟੀ (ਆਪ) ਦੇ ਹੁਸ਼ਿਆਰਪੁਰ ਤੋਂ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਂ 'ਤੇ ਆਈ ਇੱਕ ਸ਼ੱਕੀ ਫ਼ੋਨ ਕਾਲ 'ਤੇ ਗੰਭੀਰ ਚਿੰਤਾ ਪ੍ਰਗਟਾਈ ਅਤੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ। ਡਾਕਟਰ ਚੱਬੇਵਾਲ ਨੇ ਇਸ ਘਟਨਾ ਨੂੰ ਬੇਹੱਦ ਸ਼ੱਕੀ ਕਰਾਰ ਦਿੰਦਿਆਂ ਕਿਹਾ ਕਿ ਅਜਿਹੀਆਂ ਚਾਲਾਂ 'ਆਪ' ਆਗੂਆਂ ਵਿਰੁੱਧ ਖੇਡੀ ਜਾ ਰਹੀ ਗੰਦੀ ਅਤੇ ਨਿਰਾਸ਼ਾਜਨਕ ਰਾਜਨੀਤੀ ਨੂੰ ਦਰਸਾਉਂਦੀਆਂ ਹਨ। ਇੱਕ ਬਿਆਨ ਵਿੱਚ ਡਾਕਟਰ ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਬੀਤੇ ਕੱਲ੍ਹ ਉਨ੍ਹਾਂ ਦਾ ਜਨਮ ਦਿਨ ਹੋਣ ਕਾਰਨ ਉਨ੍ਹਾਂ ਨੂੰ ਸਵੇਰ ਤੋਂ ਹੀ ਕਾਫੀ ਫ਼ੋਨ ਆ ਰਹੇ ਸਨ। ਇਸੇ ਦੌਰਾਨ ਸਵੇਰੇ ਕਰੀਬ 8:45 ਵਜੇ ਉਨ੍ਹਾਂ ਨੂੰ ਇੱਕ ਅਜੀਬ ਫ਼ੋਨ ਕਾਲ ਆਈ। ਉਨ੍ਹਾਂ ਦੱਸਿਆ ਕਿ ਫ਼ੋਨ ਕਰਨ ਵਾਲੇ ਨੇ ਪਹਿਲਾਂ ਉਨ੍ਹਾਂ ਨੂੰ ਪੁੱਛਿਆ ਕਿ ਕੀ ਆਪ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਜੀ ਬੋਲ ਰਹੇ ਹਨ?" ਜਿਸ 'ਤੇ ਉਨ੍ਹਾਂ ਨੇ ਆਪਣੀ ਪਛਾਣ ਦੀ ਪੁਸ਼ਟੀ ਕੀਤੀ। ਡਾਕਟਰ ਚੱਬੇਵਾਲ ਨੇ ਦੱਸਿਆ ਕਿ ਇਸ ਤੋਂ ਬਾਅਦ ਕਾਲ ਕਰਨ ਵਾਲੇ ਨੇ ਕਿਹਾ ਕਿ ਕੇਂਦਰੀ ...
ਵਿਦਿਆਰਥੀਆਂ ਦੇ ਵਿਹਾਰ ਨੂੰ ਸਹੀ ਦਿਸ਼ਾ ਦੇਣ ਵਿੱਚ ਅਧਿਆਪਕਾਂ ਦੀ ਭੂਮਿਕਾ ਸਭ ਤੋਂ ਅਹਿਮ : ਡਾ. ਬਲਬੀਰ ਸਿੰਘ

ਵਿਦਿਆਰਥੀਆਂ ਦੇ ਵਿਹਾਰ ਨੂੰ ਸਹੀ ਦਿਸ਼ਾ ਦੇਣ ਵਿੱਚ ਅਧਿਆਪਕਾਂ ਦੀ ਭੂਮਿਕਾ ਸਭ ਤੋਂ ਅਹਿਮ : ਡਾ. ਬਲਬੀਰ ਸਿੰਘ

hot news
ਅੰਮ੍ਰਿਤਸਰ, 8 ਮਈ 2026 — ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਹਾਂ ਸਿੰਘ ਗੇਟ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਕਰਵਾਈ ਜਾ ਰਹੀ ਸਮਰੱਥਾ ਨਿਰਮਾਣ ਟ੍ਰੇਨਿੰਗ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਅਧਿਆਪਕਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੇ ਵਿਹਾਰ ਨੂੰ ਸਹੀ ਦਿਸ਼ਾ ਦੇਣ, ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਮਾਨਸਿਕ ਤੌਰ ‘ਤੇ ਮਜ਼ਬੂਤ ਬਣਾਉਣ ਵਿੱਚ ਅਧਿਆਪਕਾਂ ਦੀ ਭੂਮਿਕਾ ਸਭ ਤੋਂ ਅਹਿਮ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਸਾਡੇ “ਨੇਸ਼ਨ ਬਿਲਡਰ” ਹਨ ਅਤੇ ਪੰਜਾਬ ਸਰਕਾਰ ਨੂੰ ਪੂਰਾ ਭਰੋਸਾ ਹੈ ਕਿ ਉਹ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜਨ ਅੰਦੋਲਨ ਬਣਾਉਣ ਵਿੱਚ ਵੱਡਾ ਯੋਗਦਾਨ ਪਾਉਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਡਾਕਟਰ ਬੀ. ਆਰ. ਅੰਬੇਦਕਰ ਇੰਸਟੀਚਿਊਟ ਆਫ ਮੈਡੀਕਲ ਸਾਇੰਸ, ਮੋਹਾਲੀ, ਟਾਟਾ ਇੰਸਟੀਚਿਊਟ ਆਫ ਸੋਸ਼ਲ ਸਾਇੰਸ ਅਤੇ ਡਿਟਸੂ ਦੇ ਮਾਨਸਿਕ...
ਗੈਂਗਸਟਰਾਂ ’ਤੇ ਵਾਰ ਦਾ 108ਵਾਂ ਦਿਨ: ਪੰਜਾਬ ਪੁਲਿਸ ਨੇ 548 ਥਾਵਾਂ ’ਤੇ ਕੀਤੀ ਛਾਪੇਮਾਰੀ ; 261 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 108ਵਾਂ ਦਿਨ: ਪੰਜਾਬ ਪੁਲਿਸ ਨੇ 548 ਥਾਵਾਂ ’ਤੇ ਕੀਤੀ ਛਾਪੇਮਾਰੀ ; 261 ਗ੍ਰਿਫ਼ਤਾਰ

Crime
ਚੰਡੀਗੜ੍ਹ, 8 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 108ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 548  ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ  ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 108ਵੇਂ ਦਿਨ ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 261 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 27,621 ਹੋ ਗਈ ਹੈ। ਇਸ ਤੋਂ ਇਲਾਵਾ 126 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ...
ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ; 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ; 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਮਾਨਸਾ / ਸਰਦੂਲਗੜ੍ਹ, 8 ਮਈ 2026:'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵੱਡੇ ਸਿੰਚਾਈ, ਬਿਜਲੀ ਅਤੇ ਭਲਾਈ ਸੁਧਾਰਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਲ 2022 ਤੋਂ ਬਾਅਦ ਸੂਬੇ ਵਿੱਚ ਨਹਿਰੀ ਪਾਣੀ ਦੀ ਵਰਤੋਂ ‘ਚ ਤੇਜ਼ੀ ਨਾਲ ਹੋਏ ਵਾਧੇ ਬਾਰੇ ਗੱਲ ਕਰਦਿਆਂ ਕਿਹਾ ਕਿ ਪਹਿਲੀ ਵਾਰ ਦੂਰ-ਦੁਰਾਡੇ ਪਿੰਡਾਂ ਅਤੇ ਟੇਲ ‘ਤੇ ਵਸਦੀ ਆਬਾਦੀ ਨੂੰ ਦਹਾਕਿਆਂ ਵਿੱਚ ਪਹਿਲੀ ਵਾਰ ਸਿੰਚਾਈ ਸਹੂਲਤਾਂ ਮਿਲ ਰਹੀਆਂ ਹਨ। ਕਿਸਾਨਾਂ ਲਈ ਦਿਨ ਵੇਲੇ ਨਿਰਵਿਘਨ ਬਿਜਲੀ, ਘਰੇਲੂ ਖ਼ਪਤਕਾਰਾਂ ਲਈ ਮੁਫ਼ਤ ਬਿਜਲੀ, ਸਰਕਾਰੀ ਨੌਕਰੀਆਂ, ਸਿਹਤ ਸੰਭਾਲ ਅਤੇ ਭਲਾਈ ਸਕੀਮਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਕਰਦਾਤਾਵਾਂ ਦਾ ਪੈਸਾ ਹੁਣ "ਕਮਿਸ਼ਨ ਅਤੇ ਭ੍ਰਿਸ਼ਟਾਚਾਰ" ਦੀ ਬਜਾਏ ਵਿਕਾਸ ਕੰਮਾਂ 'ਤੇ ਖਰਚਿਆਂ ਜਾ ਰਿਹਾ ਹੈ। ਮਾਨਸਾ ਅਤੇ ਸਰਦੂਲਗੜ੍ਹ ਵਿਖੇ 'ਸ਼ੁਕਰਾਨਾ ਯਾਤਰਾ' ਦੌਰਾਨ ਬੇਮਿਸਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ, ਪੰਜਾਬ ਦੀ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ ਅਤੇ 'ਬੇਅਦਬੀ' ...
ਰਬੀ ਸੀਜ਼ਨ ਲਈ ਕਿਸਾਨਾਂ ਨੂੰ ਸਮੇਂ ਸਿਰ ਪ੍ਰਮਾਣਿਤ ਕਣਕ ਦਾ ਬੀਜ ਉਪਲਬਧ ਕਰਵਾਉਣ ਲਈ ਅਗਰਿਮ ਤਿਆਰੀਆਂ ਸ਼ੁਰੂ – ਖੇਤੀਬਾੜੀ ਮੰਤਰੀ

ਰਬੀ ਸੀਜ਼ਨ ਲਈ ਕਿਸਾਨਾਂ ਨੂੰ ਸਮੇਂ ਸਿਰ ਪ੍ਰਮਾਣਿਤ ਕਣਕ ਦਾ ਬੀਜ ਉਪਲਬਧ ਕਰਵਾਉਣ ਲਈ ਅਗਰਿਮ ਤਿਆਰੀਆਂ ਸ਼ੁਰੂ – ਖੇਤੀਬਾੜੀ ਮੰਤਰੀ

haryana
ਚੰਡੀਗੜ੍ਹ, 8 ਮਈ - ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਰਾਜ ਸਰਕਾਰ ਨੇ ਆਗਾਮੀ ਰਬੀ ਸੀਜ਼ਨ ਲਈ ਕਿਸਾਨਾਂ ਨੂੰ ਸਮੇਂ ਸਿਰ ਪ੍ਰਮਾਣਿਤ ਕਣਕ ਦਾ ਬੀਜ ਉਪਲਬਧ ਕਰਵਾਉਣ ਲਈ ਅਗਰਿਮ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਅੱਜ ਹਾਈ ਪਾਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰਨ ਤੋਂ ਬਾਅਦ ਉਨ੍ਹਾਂ ਦੱਸਿਆ ਕਿ ਬੀਜ ਪੈਕਿੰਗ ਲਈ ਲਗਭਗ 4 ਕਰੋੜ ਰੁਪਏ ਦੀ ਲਾਗਤ ਨਾਲ ਬੈਗ ਖਰੀਦਣ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਹ ਫੈਸਲਾ ਬੀਜ ਵੰਡ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਹਰਿਆਣਾ ਬੀਜ ਵਿਕਾਸ ਨਿਗਮ ਲਈ ਹਾਈ ਡੈਂਸਿਟੀ ਪੋਲੀਥੀਨ (HDPE) ਬੈਗ ਅਤੇ ਜੂਟ ਦੇ ਬੈਗਾਂ ਦੀ ਖਰੀਦ ਨਾਲ ਸਬੰਧਤ ਮਹੱਤਵਪੂਰਨ ਪ੍ਰਸਤਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸੀਜ਼ਨ ਤੋਂ ਪਹਿਲਾਂ ਇਨ੍ਹਾਂ ਬੈਗਾਂ ਦੀ ਅਗਰਿਮ ਖਰੀਦ ਦਾ ਮੁੱਖ ਉਦੇਸ਼ ਬੀਜ ਪ੍ਰੋਸੈਸਿੰਗ ਦੇ ਕੰਮ ਨੂੰ ਸਮੇਂ ਸਿਰ ਪੂਰਾ ਕਰਨਾ ਹੈ, ਤਾਂ ਜੋ ਕਿਸੇ ਕਿਸਮ ਦੀ ਦੇਰੀ ਨਾ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਪ੍ਰੋਸੈਸਿੰ...
ਸਿੱਖਿਆ ਸਿਰਫ਼ ਡਿਗਰੀ ਪ੍ਰਾਪਤ ਕਰਨ ਦਾ ਸਾਧਨ ਨਹੀਂ, ਸਗੋਂ ਸ਼ਖ਼ਸੀਅਤ ਨਿਰਮਾਣ ਅਤੇ ਰਾਸ਼ਟਰ ਨਿਰਮਾਣ ਦੀ ਹੈ ਆਧਾਰਸ਼ਿਲਾ – ਸਿੱਖਿਆ ਮੰਤਰੀ ਮਹੀਪਾਲ ਢਾਂਡਾ

ਸਿੱਖਿਆ ਸਿਰਫ਼ ਡਿਗਰੀ ਪ੍ਰਾਪਤ ਕਰਨ ਦਾ ਸਾਧਨ ਨਹੀਂ, ਸਗੋਂ ਸ਼ਖ਼ਸੀਅਤ ਨਿਰਮਾਣ ਅਤੇ ਰਾਸ਼ਟਰ ਨਿਰਮਾਣ ਦੀ ਹੈ ਆਧਾਰਸ਼ਿਲਾ – ਸਿੱਖਿਆ ਮੰਤਰੀ ਮਹੀਪਾਲ ਢਾਂਡਾ

haryana
ਚੰਡੀਗੜ੍ਹ, 8 ਮਈ - ਹਰਿਆਣਾ ਦੇ ਸਿੱਖਿਆ ਮੰਤਰੀ ਸ਼੍ਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਸਿੱਖਿਆ ਸਿਰਫ਼ ਡਿਗਰੀ ਪ੍ਰਾਪਤ ਕਰਨ ਦਾ ਸਾਧਨ ਨਹੀਂ ਹੈ, ਸਗੋਂ ਇਹ ਸ਼ਖ਼ਸੀਅਤ ਨਿਰਮਾਣ ਅਤੇ ਰਾਸ਼ਟਰ ਨਿਰਮਾਣ ਦੀ ਆਧਾਰਸ਼ਿਲਾ ਹੈ। ਅੱਜ ਦੇ ਮੁਕਾਬਲੇਬਾਜ਼ੀ ਵਾਲੇ ਦੌਰ ਵਿੱਚ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਹੁਨਰ, ਤਕਨੀਕ ਅਤੇ ਸੰਸਕਾਰਾਂ ਨਾਲ ਵੀ ਅਮੀਰ ਹੋਣਾ ਪਵੇਗਾ। ਸਿੱਖਿਆ ਸਾਨੂੰ ਯੋਗ ਬਣਾਉਂਦੀ ਹੈ, ਜਦਕਿ ਦੀਖਿਆ ਅਤੇ ਸੰਸਕਾਰ ਸਾਨੂੰ ਸੰਵੇਦਨਸ਼ੀਲ ਨਾਗਰਿਕ ਬਣਾਉਂਦੇ ਹਨ। ਅੱਜ ਦੇਸ਼ ਨੂੰ ਸਿਰਫ਼ ਡਿਗਰੀਧਾਰੀ ਨੌਜਵਾਨਾਂ ਦੀ ਨਹੀਂ, ਸਗੋਂ ਸੰਸਕਾਰਵਾਨ ਅਤੇ ਰਾਸ਼ਟਰ ਹਿੱਤ ਵਿੱਚ ਸੋਚਣ ਵਾਲੇ ਨੌਜਵਾਨਾਂ ਦੀ ਲੋੜ ਹੈ। ਸਿੱਖਿਆ ਮੰਤਰੀ ਸ਼੍ਰੀ ਮਹੀਪਾਲ ਢਾਂਡਾ ਰੋਹਤਕ ਦੇ ਪੰਡਿਤ ਨੇਕੀਰਾਮ ਸਰਕਾਰੀ ਕਾਲਜ ਦੇ ਸਾਲਾਨਾ ਇਨਾਮ ਵੰਡ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਵਜੋ ਸੰਬੋਧਿਤ ਕਰ ਰਹੇ ਸਨ। ਸਿੱਖਿਆ ਮੰਤਰੀ ਨੇ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਨਮਾਨ ਸਿਰਫ਼ ਸਰਟੀਫਿਕੇਟ ਨਹੀਂ, ਸਗੋਂ ਉਨ੍ਹਾਂ ਦੀ ਮਿਹਨਤ, ਅਨੁਸ਼ਾਸਨ ਅਤੇ ਸੰਕਲਪ ਦਾ ਪ੍ਰਤੀਕ ਹੈ। ਉ...
‘ਪ੍ਰੋ-ਐਕਟਿਵ ਮਾਡਲ’ ਨਾਲ ਬਿਨਾਂ ਅਪਲਾਈ ਕੀਤੇ ਘਰ ਬੈਠੇ ਮਿਲ ਰਿਹਾ ਯੋਜਨਾਵਾਂ ਦਾ ਲਾਭ – ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

‘ਪ੍ਰੋ-ਐਕਟਿਵ ਮਾਡਲ’ ਨਾਲ ਬਿਨਾਂ ਅਪਲਾਈ ਕੀਤੇ ਘਰ ਬੈਠੇ ਮਿਲ ਰਿਹਾ ਯੋਜਨਾਵਾਂ ਦਾ ਲਾਭ – ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 8 ਮਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇ ਵਿੱਚ ਹਰਿਆਣਾ ਆਨਲਾਈਨ ਬਿਲਡਿੰਗ ਪਲਾਨ ਅਪਰੂਵਲ ਸਿਸਟਮ ਦੇ ਡਿਜੀਟਲ ਪਲੇਟਫਾਰਮ ਅਤੇ ਕਿਸਾਨਾਂ ਨੂੰ ਜੇ-ਫਾਰਮ ਵਟਸਐਪ 'ਤੇ ਭੇਜੇ ਜਾਣ ਦੀ ਸ਼ੁਰੂਆਤ ਕਰ ਦਿੱਤੀ ਹੈ। ਮੁੱਖ ਮੰਤਰੀ ਨੇ ਹਰਿਆਣਾ ਨਿਵਾਸ ਵਿਖੇ ਆਯੋਜਿਤ ਪ੍ਰੈੱਸ ਕਾਨਫਰੰਸ ਦੌਰਾਨ ਸੂਬੇ ਦੇ ਆਮ ਲੋਕਾਂ ਅਤੇ ਕਿਸਾਨਾਂ ਨੂੰ ਇਨ੍ਹਾਂ ਦੋ ਵੱਡੀਆਂ ਸੌਗਾਤਾਂ ਤੋਂ ਇਲਾਵਾ 24 ਵੱਖ-ਵੱਖ ਭਲਾਈ ਸਕੀਮਾਂ ਤਹਿਤ 2 ਹਜ਼ਾਰ 115 ਕਰੋੜ 41 ਲੱਖ ਰੁਪਏ ਦੀ ਰਾਸ਼ੀ ਸਿੱਧੀ ਲਾਭਕਾਰਾਂ ਦੇ ਖਾਤਿਆਂ ਵਿੱਚ ਜਾਰੀ ਕੀਤੀ। ਇਸ ਤਹਿਤ 58 ਲੱਖ 87 ਹਜ਼ਾਰ 479 ਯੋਗ ਲਾਭਕਾਰਾਂ ਨੂੰ ਲਾਭ ਮਿਲਿਆ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਨੇ ਡੀਬੀਟੀ ਰਾਹੀਂ ਜਿਨ੍ਹਾਂ ਲਾਭਕਾਰਾਂ ਨੂੰ ਰਾਸ਼ੀ ਵੰਡੀ ਹੈ, ਉਨ੍ਹਾਂ ਵਿੱਚ 'ਦੀਨ ਦਿਆਲ ਲਾਡੋ ਲੱਛਮੀ' ਯੋਜਨਾ ਦੀ ਸੱਤਵੀਂ ਕਿਸ਼ਤ, 'ਹਰ ਘਰ-ਹਰ ਗ੍ਰਹਿਣੀ' ਯੋਜਨਾ ਤਹਿਤ ਜਾਰੀ ਹੋਣ ਵਾਲੀ ਸਬਸਿਡੀ ਰਾਸ਼ੀ, ਰਬੀ ਦੀ ਫਸਲ-2025 ਦਾ ਮੁਆਵਜ਼ਾ, ਭਾਵਾਂਤਰ ਭਰਪਾਈ ਯੋਜਨਾ ਦੀ ਰਾਸ਼ੀ ਤੋਂ ਇਲਾਵਾ ਸਮਾਜਿਕ ਸੁਰੱਖਿਆ ਨਾਲ ਜੁੜੀ ਪੈਨਸ਼ਨ ਰਾਸ਼ੀ ਸ਼ਾਮਲ ...
विश्व रेड क्रॉस दिवस पर गोहर में रक्तदान शिविर आयोजित, 28 यूनिट रक्त एकत्रित

विश्व रेड क्रॉस दिवस पर गोहर में रक्तदान शिविर आयोजित, 28 यूनिट रक्त एकत्रित

himachal news
गोहर 8 मई। विश्व रेड क्रॉस दिवस के अवसर पर उपमंडल गोहर के बासा स्थित राजकीय महाविद्यालय में रक्तदान शिविर आयोजित किया गया, जिसमें 28 यूनिट रक्त एकत्रित किया गया। शिविर में  सर्व  स्वयंसेवियों, स्थानीय व्यापार मंडल के प्रतिनिधियों तथा महाविद्यालय के विद्यार्थियों ने उत्साहपूर्वक भाग लेकर रक्तदान किया। शिविर का शुभारम्भ एसडीएम गोहर देवी राम ने किया। इस अवसर पर उन्होंने रक्तदाताओं का उत्साहवर्धन करते हुए कहा कि रक्तदान मानवता की सबसे बड़ी सेवा है और एक यूनिट रक्त किसी जरूरतमंद व्यक्ति का जीवन बचा सकता है। उन्होंने युवाओं से नियमित रूप से रक्तदान अभियान से जुड़ने का आह्वान किया। जिला रेड क्रॉस सोसायटी मंडी के सचिव ओपी भाटिया ने उपस्थित लोगों को रेड क्रॉस की विभिन्न जनकल्याणकारी गतिविधियों की जानकारी दी। उन्होंने कहा कि रेड क्रॉस संस्था आपदा राहत, स्वास्थ्य सेवाओं, जरूरतमंदों की सहायता तथा ...