ਡਰਾਈਵਰ/ਕੰਡਕਟਰ ਯੂਨੀਅਨਾਂ ਨਾਲ 15 ਦਿਨਾਂ ‘ਚ ਸਾਂਝੀ ਕੀਤੀ ਜਾਵੇਗੀ ਸੇਵਾਵਾਂ ਨਿਯਮਤ ਕਰਨ ਸਬੰਧੀ ਖਰੜੇ ਦੀ ਮੁਢਲੀ ਕਾਪੀ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 2 ਜਨਵਰੀ:
ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਠੇਕਾ ਆਧਾਰਿਤ ਅਤੇ ਆਊਟਸੋਰਸ ਡਰਾਈਵਰ/ਕੰਡਕਟਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਸੇਵਾਵਾਂ ਨਿਯਮਤ ਕਰਨ ਸਬੰਧੀ ਖਰੜੇ ਦੀ ਮੁਢਲੀ ਕਾਪੀ 15 ਦਿਨਾਂ ਵਿੱਚ ਉਨ੍ਹਾਂ ਨਾਲ ਸਾਂਝੀ ਕੀਤੀ ਜਾਵੇਗੀ।
ਇਥੇ ਪੰਜਾਬ ਭਵਨ ਵਿਖੇ ਵੱਖ-ਵੱਖ ਯੂਨੀਅਨਾਂ ਦੀ ਸਾਂਝੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਠੇਕਾ ਕਰਮਚਾਰੀਆਂ ਨੂੰ ਪੱਕਾ ਕਰਨ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਰੱਖਣ ਸਬੰਧੀ ਵਿਭਾਗ ਵੱਲੋਂ ਰੂਲ ਤਿਆਰ ਕਰਨ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਸਮਾਂਬੱਧ ਪਹੁੰਚ ਅਪਨਾਉਣ ਅਤੇ ਇਸ ਕਾਰਜ ਨੂੰ ਛੇਤੀ ਤੋਂ ਛੇਤੀ ਨੇਪਰੇ ਚਾੜ੍ਹਨ।
ਟਰਾਂਸਪੋਰਟ ਮੰਤਰੀ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰੋਡਵੇਜ਼ ਦੀਆਂ ਵਰਕਸ਼ਾਪਾਂ ਵਿੱਚ ਲੋੜੀਂਦਾ ਸਪੇਅਰ ਪਾਰਟ ਜਲਦ ਮੁੱਹਈਆ ਕਰਵਾਇਆ ਜਾਵੇ ਤਾਂ ਜੋ ਵਿਭਾਗ ਨੂੰ ਬੱਸਾਂ ਨਾ ਚਲਣ ਕਾਰਨ ਪੈਣ ...








