2.58 ਕਰੋੜ ਤੋਂ ਵੱਧ ਲੋਕਾਂ ਨੇ 881 ਆਮ ਆਦਮੀ ਕਲੀਨਿਕਾਂ ਵਿੱਚ ਕਰਵਾਇਆ ਇਲਾਜ- ਵਿਧਾਇਕ ਸ਼ੈਰੀ ਕਲਸੀ
ਬਟਾਲਾ,1 ਜਨਵਰੀ ( ) ਪੰਜਾਬ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਪਹਿਲੇ, ਦੂਜੇ ਅਤੇ ਤੀਜੇ ਦਰਜੇ ਦੀਆਂ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।
ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ,ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਇਸਦੇ ਕਾਇਆ ਕਲਪ ਕਰਨ ਲਈ ਸ਼ੁਰੂ ਕੀਤੇ ਸੁਪਨਮਈ ਪ੍ਰਾਜੈਕਟ ’ਆਮ ਆਦਮੀ ਕਲੀਨਿਕ’ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇਨ੍ਹਾਂ ਕਲੀਨਿਕਾਂ ਤੋਂ 2.58 ਕਰੋੜ (1.08 ਕਰੋੜ ਪਹਿਲੀ ਵਾਰ ਆਉਣ ਵਾਲੇ ਮਰੀਜ਼/1.5 ਕਰੋੜ ਦੁਬਾਰਾ ਦਵਾਈ ਲੈਣ ਵਾਲੇ ਮਰੀਜ਼) ਲੋਕਾਂ ਨੇ ਮੁਫ਼ਤ ਇਲਾਜ ਦੀ ਸਹੂਲਤ ਦਾ ਲਾਭ ਲਿਆ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 75ਵੇਂ ਸੁਤੰਰਤਤਾ ਦਿਵਸ ਮੌਕੇ 75 ਆਮ ਆਦਮੀ ਕਲੀਨਿਕ ਸੂਬੇ ਦੇ ...







