ਫੂਡ ਸੇਫ਼ਟੀ ਆਨ ਵੀਲਜ ਵੈੱਨ ਦਾ ਪੂਰਾ ਲਾਭ ਉਠਾਉਣ ਤਰਨ ਤਾਰਨ ਵਾਸੀ – ਵਧੀਕ ਡਿਪਟੀ ਕਮਿਸ਼ਨਰ
ਤਰਨ ਤਾਰਨ 31 ਦਸੰਬਰ
ਅੱਜ ਦਫ਼ਤਰ ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ, ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਦੇ ਹਰ ਫੂਡ ਬਿਜਨੈਸ ਉਪਰੇਟਰ ਲਈ ਫੂਡ ਦਾ ਲਾਇਸੰਸ ਅਤੇ ਰਜ਼ਿਸਟ੍ਰੇਸ਼ਨ ਲਾਜ਼ਮੀ ਹੈ। ਜੇਕਰ ਕੋਈ ਵੀ ਦੁਕਾਨਦਾਰ, ਰੈਸਟੋਰੈੱਟ, ਢਾਬੇ ਵਾਲਾ, ਲਾਇਸੰਸ ਜਾਂ ਰਜ਼ਿਸਟ੍ਰੇਸ਼ਨ ਲਈ ਅਪਲਾਈ ਨਹੀਂ ਕਰਦਾ ਤਾਂ ਉਸਦੇ ਉੱਪਰ ਫੂਡ ਐੱਕਟ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ ਨਾਲ ਹੀ ਉਨ੍ਹਾਂ ਨੇ ਸਕੂਲਾਂ ਅਤੇ ਆਂਗਨਵਾੜੀਆਂ ਵਿੱਚ ਵੀ ਫੂਡ ਸੇਫਟੀ ਦਾ ਰਜ਼ਿਸਟ੍ਰੇਸ਼ਨ ਕਰਵਾਉਣ ਲਈ ਹਦਾਇਤ ਦਿੱਤੀ।
ਇਸ ਮੌਕੇ ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ ਸੁਖਬੀਰ ਕੌਰ (ਕਨਵੀਨਰ) ਨੇ ਸਾਰੇ ਮੈਂਬਰਾਂ ਨੂੰ ਨਵੰਬਰ ਮਹੀਨੇ ਵਿੱਚ ਫੂਡ ਸੇਫ਼ਟੀ ਦੀਆਂ ਹੋਈਆਂ ਗਤੀਵਿਧੀਆਂ ਬਾਰੇ ਜਾਗਰੂਕ ਕਰਵਾਇਆ । ਵਧੀਕ ਡਿਪਟੀ ਕਮਿਸ਼ਨਰ ਨੇ ਸਕੂਲਾਂ ਨਾਲ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਫੂਡ ਸੇਫਟੀ ਦੀ ਰਜ਼ਿਸਟ੍ਰੇਸ਼ਨ ਜਲਦ ਤੋਂ ਜਲਦ ਕਰਵਾਈ ਜਾਵੇ ਅਤੇ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਭੋ...








