ਹੁਣ ਲੋਕ ਆਸਾਨੀ ਨਾਲ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਕਰ ਸਕਦੇ ਹਨ ਜਾਂਚ
ਚੰਡੀਗੜ੍ਹ, 31 ਦਸੰਬਰ:
ਪੰਜਾਬ ਦੇ ਲੋਕਾਂ ਲਈ ਮਿਆਰੀ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਐਂਡਰੌਇਡ ਮੋਬਾਈਲ ਐਪਲੀਕੇਸ਼ਨ 'ਸਟੇਟ ਹੈਲਥ ਏਜੰਸੀ ਪੰਜਾਬ' ਲਾਂਚ ਕੀਤੀ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਇਸ ਡਿਜੀਟਲ ਪਲੇਟਫਾਰਮ ਦੀ ਵਰਤੋਂ ਕਰਕੇ ਵਿਅਕਤੀ ਹੁਣ ਆਪਣੇ ਮੋਬਾਈਲ ਫੋਨਾਂ ਤੋਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਆਸਾਨੀ ਨਾਲ ਜਾਂਚ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਐਪ ਇਸ ਸਕੀਮ ਨਾਲ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਬਾਰੇ ਵੀ ਜਾਣਕਾਰੀ ਪ੍ਰਦਾਨ ਕਰਦੀ ਹੈ ਜਿੱਥੇ ਲੋੜਵੰਦ ਵਿਅਕਤੀ ਇਸ ਸਰਕਾਰੀ ਸਿਹਤ ਬੀਮਾ ਯੋਜਨਾ ਤਹਿਤ ਇਲਾਜ ਕਰਵਾ ਸਕਦੇ ਹਨ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 1.68 ਕਰੋੜ ਲਾਭਪਾਤਰੀ ਹਨ। ਇਹਨਾਂ ਵਿੱਚੋਂ ਲਗਭਗ 88 ਲੱਖ ਲਾਭਪਾਤਰੀ ਪਹਿਲਾਂ ਹੀ ਆਪਣੇ ਈ-ਕਾਰਡ ਬਣਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਮੁੱ...








