ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ‘ਬੁੱਢੇ ਦਰਿਆ’ ਅਤੇ 225 ਐਮ.ਐਲ.ਡੀ. ਐਸ.ਟੀ.ਪੀ. ਦਾ ਕੀਤਾ ਦੌਰਾ
ਲੁਧਿਆਣਾ/ਚੰਡੀਗੜ੍ਹ, 29 ਦਸੰਬਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ 'ਬੁੱਢੇ ਦਰਿਆ' ਨੂੰ ਸਾਫ਼ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ 'ਬੁੱਢੇ ਦਰਿਆ' ਅਤੇ 225 ਐਮ.ਐਲ.ਡੀ. ਜਮਾਲਪੁਰ ਐੱਸ.ਟੀ.ਪੀ (ਤਾਜਪੁਰ ਰੋਡ) 'ਤੇ ਐਤਵਾਰ ਨੂੰ ਦੌਰਾ ਕੀਤਾ।
ਇਸ ਮੌਕੇ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ, ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ; ਡਾਇਰੈਕਟਰ, ਸਥਾਨਕ ਸਰਕਾਰਾਂ ਵਿਭਾਗ ਗੁਰਪ੍ਰੀਤ ਸਿੰਘ ਖਹਿਰਾ; ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ, ਮੁੱਖ ਇੰਜਨੀਅਰ ਰਵਿੰਦਰ ਗਰਗ, ਲੁਧਿਆਣਾ ਦੇ ਪੀ.ਪੀ.ਸੀ.ਬੀ ਦੇ ਚੀਫ ਇੰਜਨੀਅਰ ਆਰ ਕੇ ਰੱਤੜਾ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ (ਪੀ.ਡਬਲਿਊ.ਐਸ.ਐਸ.ਬੀ) ਦੇ ਇੰਜਨੀਅਰ ਇਨ ਚੀਫ਼ ਮੁਕੇਸ਼ ਗਰਗ ਸਮੇ...







