ਪੰਜਾਬ ਪੁਲਿਸ ਨੇ ਇਸਲਾਮਾਬਾਦ ਪੁਲਿਸ ਸਟੇਸ਼ਨ ‘ਤੇ ਹੋਏ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾਈ; ਨਾਰਕੋ-ਅੱਤਵਾਦ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 28 ਦਸੰਬਰ:
ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ, ਵਿਦੇਸ਼ ਅਧਾਰਤ ਹੈਂਡਲਰਾਂ ਵੱਲੋਂ ਚਲਾਏ ਜਾ ਰਹੇ ਇੱਕ ਨਾਰਕੋ-ਅੱਤਵਾਦ ਮਾਡਿਊਲ ਦੇ ਦੋ ਮੈਂਬਰਾਂ ਜਿਨ੍ਹਾਂ ਨੇ ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਸਟੇਸ਼ਨ 'ਤੇ ਕੀਤੇ ਹੈਂਡ-ਗ੍ਰਨੇਡ ਹਮਲਾ ਦਾ ਜ਼ੁਰਮ ਕਬੂਲਿਆ ਹੈ, ਨੂੰ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਜੀਤ ਸਿੰਘ ਵਾਸੀ ਡੰਡੇ, ਘਰਿੰਡਾ, ਅੰਮ੍ਰਿਤਸਰ ਅਤੇ ਬਲਜੀਤ ਸਿੰਘ ਵਾਸੀ ਛਾਪਾ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.4 ਕਿਲੋ ਹੈਰੋਇਨ, ਇੱਕ ਹੈਂਡ ਗ੍ਰਨੇਡ ਅਤੇ ਦੋ ਆਧੁਨਿਕ ਪਿਸਤੌਲਾਂ - ਇੱਕ 9 ਐਮਐਮ ਜ਼ਿਗਾਨਾ ਅਤੇ ਇੱਕ 9 ਐਮਐਮ ਗਲੌਕ - ਸਮੇਤ ਗੋਲਾ ਸਿੱਕਾ ਵੀ ਬਰਾਮਦ ਕੀਤਾ ਹੈ।
ਇਹ ਸਫ਼ਲਤਾ 17 ਦਸੰਬਰ, 2024 ਨੂੰ ਸਵੇਰੇ 3 ਵਜੇ ਦੇ ਕਰੀਬ ਇਸਲਾਮਾਬਾਦ ਪੁਲਿਸ ਸਟੇਸ਼ਨ ‘ਤੇ ਹੋਏ ਹੈ...








