ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਵਿਦਿਆਰਥੀਆਂ ਲਈ ਸਵੈ-ਰੋਜ਼ਗਾਰ ਕੈਂਪ
ਖਰੜ (ਸ਼ਹਿਬਜਾਦਾ ਅਜੀਤ ਸਿੰਘ ਨਗਰ), 20 ਨਵੰਬਰ,2024:
ਸਥਾਨਕ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਵਿਖੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸਾਹਿਬਜਾਦਾ ਅਜੀਤ ਸਿੰਘ ਨਗਰ ਦੇ ਉੱਦਮ ਨਾਲ ਵਿਦਿਆਰਥੀਆਂ ਨੂੰ ਸਵੈ-ਰੋਜ਼ਗਾਰ ਸਕੀਮਾਂ ਪ੍ਰਤੀ ਜਾਗਰੂਕ ਕੀਤਾ ਗਿਆ।
ਕਾਲਜ ਦੇ ਪ੍ਰਿੰਸੀਪਲ ਰਾਜੀਵ ਪੁਰੀ ਦੀ ਅਗਵਾਈ ਵਿਚ ਇਸ ਸੈਮੀਨਾਰ ਦੌਰਾਨ ਆਖਰੀ ਵਰ੍ਹੇ ਦੇ ਵਿਦਿਆਰਥੀਆਂ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਗੱਲਬਾਤ ਕੀਤੀ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰਵੀਨ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਵਿਦਿਆਰਥੀਆਂ ਨੂੰ ਸਵੈ-ਰੋਜ਼ਗਾਰ ਅਪਨਾਉਣ ਲਈ ਪ੍ਰੇਰਿਤ ਕੀਤਾ।
ਕੈਂਪ ਦੌਰਾਨ ਪਸ਼ੂ ਪਾਲਣ ਵਿਭਾਗ ਤੋਂ ਡਾ. ਪ੍ਰੇਮ ਕੁਮਾਰ ਵੈਟਰਨਰੀ ਅਫਸਰ ਖਰੜ, ਸਿਮਰਦੀਪ ਸਿੰਘ ਡੀ.ਐਫ.ਓ, ਕਰਨਵੀਰ ਸਿੰਘ ਡੇਅਰੀ ਇੰਸਪੈਕਟਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤੋਂ ਕੈਰੀਅਰ ਕੌਂਸਲਰ ਨਬੀਹਾ ਅਤੇ ਲੀਡ ਬੈਂਕ ਦੇ ਵੱਲੋਂ ਮੋਨਿਕਾ ਬ੍ਰਾਂਚ ਮੈਨੇਜਰ, ਪੰਜਾਬ ਗ੍ਰਾਮੀਣ ਬੈਂਕ ਨੇ ਵੱਖ-ਵੱਖ ਕਰਜ਼ਾ ਸਕੀਮਾਂ ਅਤੇ ਰੋਜ਼ਗਾਰ ਸ਼ੁਰੂ ਕਰਨ ਦੇ ਵਸੀਲਿਆਂ ਤੋਂ ਜਾਣੂੰ ਕਰਵਾਇਆ।
ਕਾਲਜ ਦੇ ...







