ਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ: ਡਾ. ਬਲਜੀਤ ਕੌਰ
ਚੰਡੀਗੜ੍ਹ, 26 ਦਸੰਬਰ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਆਂਗਣਵਾੜੀ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦੀ ਗੁਣਵੱਤਾ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ (ਮਗਨਰੇਗਾ) ਤਹਿਤ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕੀਤਾ ਜਾਣਾ ਹੈ। ਉਹਨਾਂ ਦੱਸਿਆ ਕਿ ਹਰੇਕ ਆਂਗਣਵਾੜੀ ਕੇਂਦਰ ਨੂੰ 12 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ। ਇਨ੍ਹਾਂ ਕੇਂਦਰਾਂ ਵਿੱਚ ਬੱਚਿਆਂ ਅਤੇ ਮਾਵਾਂ ਲਈ ਅਨੁਕੂਲ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਸਹੀ ਫਲੋਰਿੰਗ, ਪੇਂਟਿੰਗ, ਪਲੰਬਿੰਗ, ਬਿਜਲੀਕਰਨ ਅਤੇ ਲੱਕੜ ਦਾ ਕੰਮ ਕਰਵਾਇਆ ਜਾਵੇਗਾ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮਗਨਰੇਗਾ ਸਕੀਮ ਤਹਿਤ ਉਸਾਰੀ ਦਾ ਕੰਮ ਪੇਂਡੂ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਹੈ। ਏਕੀਕ੍ਰਿਤ ਬਾਲ ਵਿਕਾਸ ਯੋਜਨਾ ਦਿ...








