Shadow

Author: admin

ਮੁੱਖ ਖੇਤੀਬਾੜੀ ਅਫਸਰ ਵੱਲੋਂ ਕਿਸਾਨਾਂ ਨੂੰ ਡੀ ਏ ਪੀ ਦੇ ਬਦਲ ਵਾਲੀਆਂ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਦੀ ਅਪੀਲ

ਮੁੱਖ ਖੇਤੀਬਾੜੀ ਅਫਸਰ ਵੱਲੋਂ ਕਿਸਾਨਾਂ ਨੂੰ ਡੀ ਏ ਪੀ ਦੇ ਬਦਲ ਵਾਲੀਆਂ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਦੀ ਅਪੀਲ

National, Politics, Punjab
ਫਾਜ਼ਿਲਕਾ 18  ਨਵੰਬਰ 2024. ਮੁੱਖ ਖੇਤੀਬਾੜੀ ਅਫਸਰ ਡਾ. ਸੰਦੀਪ ਰਿਣਵਾ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਮੁਤਾਬਿਕ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਖਾਦਾਂ ਦੀ ਬੇਲੋੜੀ ਵਰਤੋਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਪ੍ਰਤੀਕੂਲ ਪ੍ਰਭਾਵ ਪਾਉਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਡੀ. ਏ. ਪੀ. ਦੀ ਵਰਤੋਂ ਮਾਹਿਰਾਂ ਵੱਲੋਂ ਦੱਸੀ ਮਾਤਰਾ ਅਨੁਸਾਰ ਹੀ ਕਰਨ ਲਈ ਆਖਿਆ ਤੇ ਕਿਹਾ ਕਿ ਫਾਸਫੋਰਸ ਦੇ ਬਦਲ ਵਜੋਂ ਕਣਕ ਦੀ ਬਿਜਾਈ ਸਮੇਂ ਐੱਨ. ਪੀ. ਕੇ ਤੇ ਹੋਰ ਖਾਦਾਂ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਜ਼ਮੀਨ 'ਚ ਵਾਹ ਕੇ ਵੀ ਖਾਦਾਂ ਦੀ ਵਰਤੋਂ ਨੂੰ ਘਟਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੀਆਂ ਵੱਖ ਵੱਖ ਟੀਮਾਂ ਦਾ ਵੀ ਗਠਨ ਕੀਤਾ ਗਿਆ ਹੈ, ਜੋ ਕਿ ਵੱਖ-ਵੱਖ ਥਾਵਾਂ 'ਤੇ ਚੈਕਿੰਗ ਕਰ ਰਹੀਆਂ ਹਨ ਤਾਂ ਜੋ ਕੋਈ ਵੀ ਖਾਦ ਵਿਕਰੇਤਾ ਡੀ.ਏ.ਪੀ. ਖਾਦ ਜਾਂ ਹੋਰ ਖਾਦਾਂ ਨਾਲ ਕਿਸਾਨਾਂ ਨੂੰ ਕੋਈ ਹੋਰ ਗੈਰ ਜ਼ਰੂਰੀ ਖਾਦਾਂ/ਦਵਾਈਆਂ ਨਾ ਦੇਵੇ। ਮੁੱਖ ਖੇਤੀਬਾੜੀ ਅਫ਼ਸਰ ਨੇ...
ਨਵੀਆਂ ਕਲਮਾਂ ਨਵੀਂ ਉਡਾਨ ਦੀ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਵਿੱਚ ਕਿੜਿਆਂਵਾਲਾ ਸਕੂਲ ਦੇ ਵਿਦਿਆਰਥੀ ਨੇ ਮਾਰੀਆ ਮੱਲਾ

ਨਵੀਆਂ ਕਲਮਾਂ ਨਵੀਂ ਉਡਾਨ ਦੀ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਵਿੱਚ ਕਿੜਿਆਂਵਾਲਾ ਸਕੂਲ ਦੇ ਵਿਦਿਆਰਥੀ ਨੇ ਮਾਰੀਆ ਮੱਲਾ

National, Politics, Punjab
ਫਾਜਿਲਕਾ 18 ਨਵੰਬਰ ਮਾਂ ਬੋਲੀ ਪੰਜਾਬੀ ਨੂੰ ਪ੍ਰਫੁਲਿਤ ਕਰਨ ਲਈ ਪੰਜਾਬ ਭਵਨ ਦੇ ਸੰਸਥਾਪਕ ਸ੍ਰੀ ਸੁੱਖੀ ਬਾਠ ਦੇ ਸਹਿਯੋਗ ਸਦਕਾ ਪੰਜਾਬ ਭਵਨ ਦੀ ਟੀਮ ਅਤੇ ਸਿੱਖਿਆ ਵਿਭਾਗ ਵੱਲੋਂ ਨਵੀਂ ਪੀੜੀ ਚ ਕਿਤਾਬਾਂ ਪੜ੍ਹਨ ਅਤੇ ਲਿਖਣ ਜਿਹੀਆਂ ਰੁਚੀਆਂ ਨੂੰ ਪੈਦਾ ਕਰਨ ਲਈ ਇੱਕ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉੜਾਨ ਨੂੰ ਸ਼ੁਰੂ ਕੀਤਾ ਗਿਆ ਸੀ ਇਸ ਪ੍ਰੋਜੈਕਟ ਤਹਿਤ ਸਕੂਲੀ ਵਿਦਿਆਰਥੀਆਂ ਅੰਦਰ ਛੁਪੀ ਸਾਹਿਤਕ ਪ੍ਰਤਿਭਾ ਨੂੰ ਵੀ ਲੋਕਾਂ ਵਿੱਚ ਉਜਾਗਰ ਕਰਨ ਦਾ ਚੰਗਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ਤਹਿਤ ਸਤੰਬਰ ਮਹੀਨੇ ਚ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਵੱਖ-ਵੱਖ ਮੁਕਾਬਲੇ ਕਰਾਏ ਗਏ ਇਹਨਾਂ ਮੁਕਾਬਲਿਆਂ ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿੜਿਆਂਵਾਲਾ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਗੁਰਅੰਸ ਸਿੰਘ ਨੇ ਗੀਤ ਰਚਨਾ ਅਤੇ ਗਾਇਨ ਮੁਕਾਬਲੇ ਚ ਪਹਿਲਾ ਸਥਾਨ ਹਾਸਿਲ ਕੀਤਾ ਇਹਨਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਚ ਪੋਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਹੁਣ ਪੰਜਾਬ ਭਵਨ ਦੁਆਰਾ 16 ਅਤੇ 17 ਨਵੰਬਰ ਨੂੰ ਦੋ ਰੋਜਾ ਬਾਲ ਲੇਖਕ ਕਾਨਫਰੰਸ ਮਸਤੂਆਣਾ ਸਾਹਿਬ ਜਿਲਾ ਸੰਗਰੂਰ ਵਿਖੇ ਕਰਵਾਈ ਗਈ ਇਸ ਅੰਤਰਰਾ...
ਵਿਧਾਇਕ ਕੁਲਵੰਤ ਸਿੰਘ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ  ਦੇ ਜਾਇਜ਼ੇ ਅਤੇ ਪ੍ਰਮੁੱਖ ਸੜਕਾਂ ਦੇ ਸੁਧਾਰ ਲਈ ਕੀਤੀ ਗਈ ਚੈਕਿੰਗ

ਵਿਧਾਇਕ ਕੁਲਵੰਤ ਸਿੰਘ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਦੇ ਜਾਇਜ਼ੇ ਅਤੇ ਪ੍ਰਮੁੱਖ ਸੜਕਾਂ ਦੇ ਸੁਧਾਰ ਲਈ ਕੀਤੀ ਗਈ ਚੈਕਿੰਗ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ 18 ਨਵੰਬਰ : ਮੋਹਾਲੀ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ,ਮੇਨ ਸੜਕਾਂ ਦੇ ਸੁਧਾਰ ਲਈ ਅਤੇ ਸਾਫ਼-ਸਫ਼ਾਈ ਯਕੀਨੀ ਬਣਾਉਣ ਲਈ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਮੋਹਾਲੀ ਸ਼ਹਿਰ ਦੀਆਂ ਮੁੱਖ ਸੜਕਾਂ ਦਾ ਦੌਰਾ ਕਰ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਉਨ੍ਹਾਂ ਵੱਲੋਂ ਮੋਹਾਲੀ ਏਅਰਪੋਰਟ ਸੜਕ, ਕੁੰਬੜਾ ਲਾਈਟ ਪੁਆਇੰਟ, ਸੈਕਟਰ 71-ਫੇਸ 7 ਲਾਈਟ ਪੁਆਇੰਟ, 3-5 ਲਾਈਟ ਪੁਆਇੰਟ ਅਤੇ ਫੇਸ 5 ਵਿਖੇ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਨਾਲ ਨਗਰ ਨਿਗਮ ਕਮਿਸ਼ਨਰ ਟੀ-ਬੈਨਿਥ ਅਤੇ ਨਗਰ ਨਿਗਮ ਦੇ ਮੁੱਖ ਇੰਜੀਨੀਅਰ ਨਰੇਸ਼ ਬੱਤਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ। ਵਿਧਾਇਕ ਵਲੋਂ ਮੌਕੇ ਤੇ ਮੀਟਿੰਗ ਕਰਕੇ ਲੋੜੀਂਦੇ ਨਿਰਦੇਸ਼ ਜਾਰੀ ਕੀਤੇ। ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ। ਅਧਿਕਾਰੀਆਂ ਨੂੰ ਸਾਫ਼-ਸਫ਼ਾਈ ਯਕੀਨੀ ਬਣਾਉਣ, ਫੁੱਟਪਾਥ ਪੇਵਰ ਟਾਇਲਾਂ ਮੁਰੰਮਤ, ਸੀਵਰੇਜ਼ ਮੇਨ ਹੋਲ ਠੀਕ ਕਰਨ, ਡਵਾਇਡਰ ਰੇਲਿੰਗ ਰਿਪੇਅਰ ਅਤੇ ਮੋਡਰੇਟ ਕਰਨ ਦੇ ਨਿਰਦੇਸ਼ ਦਿੱਤੇ । ਵਿਧਾਇਕ ...
ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ੍ਹ-ਵਿੱਤ ਮੰਤਰੀ ਹਰਪਾਲ ਸਿੰਘ

ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ੍ਹ-ਵਿੱਤ ਮੰਤਰੀ ਹਰਪਾਲ ਸਿੰਘ

National, Politics, Punjab
ਢੁੱਡੀਕੇ/ਚੰਡੀਗੜ੍ਹ, 17 ਨਵੰਬਰ ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 96 ਵਾਂ ਬਲੀਦਾਨ ਦਿਵਸ ਅੱਜ ਉਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਮੁੱਖ ਮਹਿਮਾਨ ਵਜੋਂ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ  ਸ਼ਿਰਕਤ ਕੀਤੀ ਜਦਕਿ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਸਾਬਕਾ ਮੰਤਰੀ ਸ੍ਰੀਮਤੀ ਮਾਲਤੀ ਥਾਪਰ, ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਦੇ ਵਾਈਸ ਚੇਅਰਮੈਨ ਸ੍ਰ. ਰਣਜੀਤ ਸਿੰਘ ਧੰਨਾ, ਸਕੱਤਰ ਰਾਜਜੰਗ ਸਿੰਘ, ਮੌਜੂਦਾ ਤੇ ਸਾਬਕਾ ਸਰਪੰਚ ਤੋਂ ਇਲਾਵਾ ਵਿਦਿਆਰਥੀ ਅਤੇ ਹੋਰ ਲੋਕ ਹਾਜ਼ਰ ਸਨ। ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ  ਆਪਣੇ ਸੰਬੋਧਨ ਵਿੱਚ ਦੱਸਿਆ ਕਿ ਅਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਹਰੇਕ ਭਾਰਤ ਵਾਸੀ ਨੂੰ ਲਾਲਾ ਲਾਜਪਤ ਰਾਏ ਅਤੇ ਸਮੁੱਚੇ ਆਜ਼ਾਦੀ ਘੁਲਾਟੀਆਂ ਦੀਆਂ ਸ਼ਹਾਦਤਾਂ ਅਤੇ ਘਾਲਣਾਵਾਂ ਉੱਤੇ ਮਾਣ ਹੈ, ਜਿਨਾਂ ਦੇ ਸਿਰ 'ਤੇ ਅੱਜ ਅ...
ਪਿੰਡ ਚੂਹੜੀਵਾਲਾ ਚਿਸ਼ਤੀ ਵਿਖੇ 11 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਕੰਮ ਹੋਵੇਗਾ ਮੁਕੰਮਲ , ਵਿਧਾਇਕ ਸਵਨਾ ਨੇ ਰੱਖਿਆ ਨੀਂਹ ਪੱਥਰ

ਪਿੰਡ ਚੂਹੜੀਵਾਲਾ ਚਿਸ਼ਤੀ ਵਿਖੇ 11 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਕੰਮ ਹੋਵੇਗਾ ਮੁਕੰਮਲ , ਵਿਧਾਇਕ ਸਵਨਾ ਨੇ ਰੱਖਿਆ ਨੀਂਹ ਪੱਥਰ

National
ਫਾਜ਼ਿਲਕਾ 17 ਨਵੰਬਰ ਪਿੰਡ ਚੂਹੜੀਵਾਲਾ ਚਿਸ਼ਤੀ ਵਿਖੇ 11 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਕੰਮ  ਮੁਕੰਮਲ ਹੋਵੇਗਾ| ਇਸ ਤਹਿਤ ਹਲਕਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ 5 ਲੱਖ ਰੁਪਏ ਦੀ ਰਹਿੰਦੀ ਗਰਾਂਟ ਜ਼ਾਰੀ ਕਰਦਿਆਂ ਨੀਂਹ ਪੱਥਰ ਰੱਖ ਕੇ ਕੰਮ  ਸ਼ੁਰੂ ਕਰਵਾਇਆ|  ਫਾਜ਼ਿਲਕਾ ਦੇ ਵਿਧਾਇਕ ਨੇ ਕਿਹਾ ਕਿ ਪਿੰਡਾਂ ਵਿਖ਼ੇ ਸਫਾਈ ਵਿਵਸਥਾ ਨੂੰ ਯਕੀਨੀ ਬਣਾਉਣ ਦੇ ਮੰਤਵ ਤਹਿਤ ਗੰਦੇ ਪਾਣੀ ਦੀ ਨਿਕਾਸੀ ਸੁਯੋਗ ਢੰਗ ਨਾਲ ਹੋਣੀ ਚਾਹੀਦੀ ਹੈ, ਜਿਸ ਕਰਕੇ ਪ੍ਰੋਜੈਕਟ ਦੀ ਸਿਰਜਣਾ ਕੀਤੀ ਜਾ ਰਹੀ ਹੈ| ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਸਿਹਤ ਪ੍ਰਤੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ, ਗੰਦਗੀ ਦਾ ਫੈਲਾਅ ਨਾ ਹੋਵੇ ਇਸ ਕਰਕੇ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ| ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪਿੰਡ ਵਾਸੀਆਂ ਦੀਆਂ ਮੰਗਾ ਤੇ ਲੋੜ ਅਨੁਸਾਰ ਪ੍ਰੋਜੈਕਟ ਉਲੀਕੇ ਜਾ ਰਹੇ ਹਨ| ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ  ਹੋਣ ਵਾਲੇ ਕੰਮਾਂ ਦੇ ਮਤੇ ਸਾਂਝੀ ਥਾਵਾਂ ਤੇ ਪਾਏ ਜਾਣ ਤਾਂ ਜੋ ਪਿੰਡ ਵਾਸੀਆਂ ਦੀ ਸਹਿਮਤੀ ਅਨੁਸਾਰ ਵਿਕਾਸ ਕਾ...
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਰਾਜ ਪੱਧਰੀ ਨਿਸ਼ਾਨੇਬਾਜ਼ੀ ਮੁਕਾਬਲੇ ਮੋਹਾਲੀ ਵਿਖੇ ਸਮਾਪਤ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਰਾਜ ਪੱਧਰੀ ਨਿਸ਼ਾਨੇਬਾਜ਼ੀ ਮੁਕਾਬਲੇ ਮੋਹਾਲੀ ਵਿਖੇ ਸਮਾਪਤ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਨਵੰਬਰ, 2024: ਮੋਹਾਲੀ ਦੇ ਫੇਜ਼ 6 ਸਥਿਤ ਸ਼ੂਟਿੰਗ ਰੇਂਜ ਵਿਖੇ ਅੱਜ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-3 ਦੇ ਚੱਲ ਰਹੇ ਸੂਬਾ ਪੱਧਰੀ ਨਿਸ਼ਾਨੇਬਾਜ਼ੀ ਮੁਕਾਬਲਿਆਂ ਦਾ ਸਮਾਪਨ ਹੋਇਆ। ਇਸ ਮੌਕੇ ਜਿਲ੍ਹਾ ਖੇਡ ਅਫਸਰ ਰੁਪੇਸ਼ ਕੁਮਾਰ ਬੇਗੜਾ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ ਅਤੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ। ਇਸ ਮੌਕੇ ਉਨ੍ਹਾਂ ਮੈਚ ਖੇਡਣ ਆਏ ਸ਼ੂਟਰਾਂ ਨਾਲ ਗੱਲਬਾਤ ਕੀਤੀ ਅਤੇ ਸਮੂਹ ਖਿਡਾਰੀਆਂ ਨੂੰ ਭਵਿੱਖ ਵਿੱਚ ਹੋਰ ਵੀ ਬਿਹਤਰ ਪ੍ਰਦਰਸ਼ਨ ਲਈ ਪ੍ਰੇਰਿਤ ਕੀਤਾ। ਮੈਡਲ ਹਾਸਲ ਕਰਨ ਵਾਲਿਆਂ ਵਿੱਚ ਪ੍ਰਮੁੱਖ ਤੌਰ ਤੇ ਆਈ ਐਸ ਐਸ ਐਫ ਅੰਡਰ-17 ਏਅਰ ਰਾਇਫਲ ਲੜਕੀਆਂ ਵਿੱਚ ਮੋਹਾਲੀ ਤੋਂ ਓਜਸਵੀ ਠਾਕੁਰ 631.9 ਸਕੋਰ, ਆਈ ਐਸ ਐਸ ਐਫ ਅੰਡਰ-21 ਏਅਰ ਪਿਸਟਲ ਲੜਕੀਆਂ ਵਿੱਚ ਬਠਿੰਡਾ ਤੋਂ ਪਲਕ ਗਲਹੋਤਰਾ 574 ਸਕੋਰ, ਐਨ ਆਰ ਅੰਡਰ-21, 50 ਮੀਟਰ ਪ੍ਰੋਨ ਲੜਕੀਆਂ ਵਿੱਚ ਪਟਿਆਲਾ ਤੋਂ ਸੌਮਿਆ ਗੁਪਤਾ 579 ਸਕੋਰ, ਆਈ ਐਸ ਐਸ ਐਫ ਅੰਡਰ-21, 50 ਮੀਟਰ ਪ੍ਰੋਨ ਲੜਕੀਆਂ ਵਿੱਚ ਸੰਗਰੂਰ ਤੋਂ ਪ੍ਰਾਂਜਲੀ ਬਾਂਸਲ 589 ਸਕੋਰ, ਆਈ ਐਸ ਐਸ ਐਫ ਅੰਡਰ-21, 50 ਮੀਟਰ ਪ੍ਰੋਨ ਲੜਕੀਆਂ ਵਿੱਚ...
ਪੰਜਾਬ ਪੁਲਿਸ ਵੱਲੋਂ ਨਾਰਕੋ-ਆਰਮਜ਼ ਤਸਕਰੀ ਦਾ ਪਰਦਾਫਾਸ਼; ਦੋ ਕਾਬੂ

ਪੰਜਾਬ ਪੁਲਿਸ ਵੱਲੋਂ ਨਾਰਕੋ-ਆਰਮਜ਼ ਤਸਕਰੀ ਦਾ ਪਰਦਾਫਾਸ਼; ਦੋ ਕਾਬੂ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 17 ਨਵੰਬਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਥਿਆਰਾਂ ਦੇ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਇੱਕ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ, ਜਿਸ ਤਹਿਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ 3.5 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਮੈਥਾਕਲੋਨ ਅਤੇ ਦੋ ਪਿਸਤੌਲਾਂ ਸਮੇਤ ਇੱਕ ਆਧੁਨਿਕ 9 ਐਮਐਮ ਗਲਾਕ ਬਰਾਮਦ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਵੰਸ਼ ਉਰਫ ਬਿੱਲਾ (23) ਵਾਸੀ ਬਿੱਲੇ ਵਾਲਾ ਚੌਕ ਅੰਮ੍ਰਿਤਸਰ ਅਤੇ ਸੋਨੂੰ ਚੌਰਸੀਆ (20) ਵਾਸੀ ਦਸਮੇਸ਼ ਨਗਰ ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁਲਜ਼ਮ ਵੰਸ਼ ਉਰਫ਼ ਬਿੱਲਾ ਦੀ ਨਸ਼ੀਲੇ ਪਦਾਰਥਾਂ ਦੀ ਤਸਕ...
ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾਵੇਗਾ ਐਚ.ਐਫ. ਗਾਵਾਂ ਦੇ ਦੁੱਧ ਉਤਪਾਦਨ ਸਮਰੱਥਾ ਸਬੰਧੀ 5.31 ਕਰੋੜ ਰੁਪਏ ਦਾ ਪ੍ਰੋਜੈਕਟ

ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾਵੇਗਾ ਐਚ.ਐਫ. ਗਾਵਾਂ ਦੇ ਦੁੱਧ ਉਤਪਾਦਨ ਸਮਰੱਥਾ ਸਬੰਧੀ 5.31 ਕਰੋੜ ਰੁਪਏ ਦਾ ਪ੍ਰੋਜੈਕਟ

National, Politics, Punjab
ਚੰਡੀਗੜ੍ਹ, 17 ਨਵੰਬਰ: ਸੂਬੇ ਵਿੱਚ ਡੇਅਰੀ ਫਾਰਮਿੰਗ ਸੈਕਟਰ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਪੰਜਾਬ ਸਰਕਾਰ ਹੋਲਸਟਾਈਨ ਫਰੀਜ਼ੀਅਨ (ਐੱਚ.ਐੱਫ.) ਨਸਲ ਦੀਆਂ ਉੱਚਤਮ ਗਾਵਾਂ ਦੀ ਪਛਾਣ ਕਰਨ ਅਤੇ ਇਨ੍ਹਾਂ ਦੀ ਦੁੱਧ ਉਤਪਾਦਨ ਸਮਰੱਥਾ ਬਾਰੇ ਜਾਣਨ ਲਈ ਜਲਦੀ ਇਕ ਪ੍ਰੋਜੈਕਟ ਸ਼ੁਰੂ ਕਰਨ ਜਾ ਰਹੀ ਹੈ। 5.31 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਪ੍ਰੋਜੈਕਟ ਦਸੰਬਰ 2024 ਦੇ ਪਹਿਲੇ ਹਫ਼ਤੇ ਸ਼ੁਰੂ ਕੀਤਾ ਜਾਵੇਗਾ। ਇਸ ਪ੍ਰਾਜੈਕਟ ਤਹਿਤ ਪ੍ਰੋਜੈਕਟ ਸੁਪਰਵਾਈਜ਼ਰਾਂ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਸਟਾਫ਼ ਦੀ ਮਦਦ ਨਾਲ ਦੁੱਧ ਉਤਪਾਦਨ ਦੀ ਰਿਕਾਰਡਿੰਗ ਲਈ ਯੋਗ ਐਚ.ਐਫ. ਨਸਲ ਦੀਆਂ ਗਾਵਾਂ ਦੀ ਪਛਾਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵਿੱਤੀ ਵਰ੍ਹੇ 2024-25 ਅਤੇ 2025-26 ਦੌਰਾਨ ਤਿੰਨ ਜ਼ਿਲ੍ਹਿਆਂ ਲੁਧਿਆਣਾ, ਮੋਗਾ ਅਤੇ ਫ਼ਤਹਿਗੜ੍ਹ ਸਾਹਿਬ ਦੇ 90 ਪਿੰਡਾਂ ਵਿੱਚ ਲਗਭਗ 13 ਹਜ਼ਾਰ ਐਚ.ਐਫ. ਨਸਲ ਦੀਆਂ ਗਾਵਾਂ ਦੇ ਦੁੱਧ ਉਤਪਾਦਨ ਨੂੰ ਰਿਕਾਰਡ ਕੀਤਾ ਜਾਵੇਗ...
ਅੰਡਰ 17 ਉਮਰ ਵਰਗ ਵਿੱਚ ਖਿਡਾਰੀਆਂ ਨੇ ਆਪਣੇ ਸਰਵਉਤਮ ਪ੍ਰਦਰਸ਼ਨ ਦਿਖਾਇਆ

ਅੰਡਰ 17 ਉਮਰ ਵਰਗ ਵਿੱਚ ਖਿਡਾਰੀਆਂ ਨੇ ਆਪਣੇ ਸਰਵਉਤਮ ਪ੍ਰਦਰਸ਼ਨ ਦਿਖਾਇਆ

National, Politics, Punjab, Sports
ਮਾਨਸਾ, 17 ਨਵੰਬਰ :           ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਚੱਲ ਰਹੇ ਮੁੰਡਿਆਂ ਦੇ ਅੰਡਰ 17 ਉਮਰ ਵਰਗ ਦੇ ਜੂਡੋ ਮੁਕਾਬਲਿਆਂ ਵਿੱਚ ਗੁਰਦਾਸਪੁਰ ਦੇ ਦਕਸ਼ ਕੁਮਾਰ ਨੇ 45 ਕਿਲੋ ਭਾਰ ਵਰਗ ਵਿੱਚ ਸਰਵਉਤਮ ਪ੍ਰਦਰਸ਼ਨ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ 50 ਕਿਲੋ ਭਾਰ ਵਰਗ ਵਿੱਚ ਗੁਰਦਾਸਪੁਰ ਦੇ ਹੀ ਰਘੂ ਮਿਹਰਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਸਬੰਧੀ ਜਾਣਕਾਰੀ ਜ਼ਿਲ੍ਹਾ ਖੇਡ ਅਫ਼ਸਰ ਮਾਨਸਾ ਸ਼੍ਰੀ ਨਵਜੋਤ ਸਿੰਘ ਧਾਲੀਵਾਲ ਨੇ ਖੇਡਾਂ ਦੇ ਨਤੀਜਿਆਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੀਤਾ। ਉਨ੍ਹਾ ਦੱਸਿਆ ਕਿ 55 ਕਿਲੋ ਭਾਰ ਵਰਗ ਵਿੱਚ ਹੁਸ਼ਿਆਰਪੁਰ ਦੇ ਆਰੂਸ਼ ਦੱਤਾ, 60 ਕਿਲੋ ਵਿੱਚ ਗੁਰਦਾਸਪੁਰ ਦੇ ਪਰਵ ਕੁਮਾਰ, 66 ਕਿਲੋ ਵਿੱਚ ਮੋਹਾਲੀ ਦੇ ਨਵਦੀਪ ਸਿੰਘ, 73 ਕਿਲੋ ਵਿੱਚ ਗੁਰਦਾਸਪੁਰ ਦੇ ਹਰਸ਼ਵਰ ਸ਼ਰਮਾ, 81 ਕਿਲੋ ਚ ਗੁਰਦਾਸਪੁਰ ਦੇ ਰਿਹਾਨ ਸ਼ਰਮਾ, 90 ਕਿਲੋ ਵਿੱਚ ਗੁਰਦਾਸਪੁਰ ਦੇ ਨੈਤਿਕ ਡੋਗਰਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਲੜਕੀਆਂ ਦੇ ਅੰਡਰ-17 ਦੇ 36 ਕਿਲੋਗ੍ਰਾਮ ਭਾਰ ਵਰਗ ਵਿੱਚ ਪਟਿਆਲਾ ਦੀ ਕਰਿਸ਼ਮਾ, 40 ਕਿਲ...
ਪੰਜਾਬ ਪੁਲਿਸ ਨੇ ਸੰਖੇਪ ਮੁੱਠਭੇੜ ਤੋਂ ਬਾਅਦ ਅੰਤਰਰਾਜੀ ਹਾਈਵੇਅ ਲੁਟੇਰਾ ਗਿਰੋਹ ਦੇ ਸਰਗਨਾ ਨੂੰ ਕੀਤਾ ਕਾਬੂ; ਇੱਕ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਸੰਖੇਪ ਮੁੱਠਭੇੜ ਤੋਂ ਬਾਅਦ ਅੰਤਰਰਾਜੀ ਹਾਈਵੇਅ ਲੁਟੇਰਾ ਗਿਰੋਹ ਦੇ ਸਰਗਨਾ ਨੂੰ ਕੀਤਾ ਕਾਬੂ; ਇੱਕ ਪਿਸਤੌਲ ਬਰਾਮਦ

Crime, National, Politics, Punjab
ਚੰਡੀਗੜ੍ਹ/ਐਸਏਐਸ ਨਗਰ, 17 ਨਵੰਬਰ: Êਪੰਜਾਬ  ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ ਐਸ.ਏ.ਐਸ.ਨਗਰ ਪੁਲਿਸ ਨੇ , ਬੰਦੂਕ ਦੀ ਨੋਕ ’ਤੇ ਲੁੱਟਾਂ-ਖੋਹਾਂ ਨੂੰ ਅੰਜਾਮ ਦੇਣ ਵਾਲੇ  ਹਾਈਵੇਅ ਲੁਟੇਰਾ ਗਿਰੋਹ ਦੇ ਸਰਗਨਾ ਨੂੰ ਪਿੰਡ ਲੇਹਲੀ ਨੇੜੇ ਸੰਖੇਪ  ਮੁੱਠਭੇੜ ਤੋਂ ਬਾਅਦ ਗ੍ਰਿਫਤਾਰ ਕੀਤਾ ਅਤੇ ਉਸਦੇ ਕਬਜ਼ੇ ਚੋਂ ਇੱਕ .32 ਕੈਲੀਬਰ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ(ਡੀਜੀਪੀ)ਪੰਜਾਬ ਨੇ ਐਤਵਾਰ ਨੂੰ ਇਥੇ ਦੱਸਿਆ ਕਿ  ਫੜੇ ਗਏ ਮੁਲਜ਼ਮ ਦੀ ਪਛਾਣ ਸਤਪ੍ਰੀਤ ਸਿੰਘ ਉਰਫ ਸੱਤੀ ਵਾਸੀ ਦੰਦਰਾਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇੱਕ ਪਲੈਟੀਨਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ ਜਿਸਨੂੰ ਉਕਤ ਖੁਦ ਚਲਾ ਰਿਹਾ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ  ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਚੋਰੀ ਅਤੇ ਲੁੱਟ-ਖੋਹ ਦੇ ਕਈ ਅਪਰਾਧਿਕ ਮਾਮਲੇ ਦਰਜ ਹਨ। ਸੱਤੀ ਦੇ ਗਿਰੋਹ ਨੇ ਮੁੱਖ ਤੌਰ ’ਤੇ ਅੰਬਾਲਾ-ਡੇਰਾਬੱਸੀ ਹਾਈਵੇਅ ’ਤੇ ਰੁਕੇ ਵਾਹਨਾਂ ਨੂੰ ਨਿਸ਼ਾਨਾ ਬਣਾਉਂਦਾ ਸੀ ਅਤੇ ...