ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਢਾਈ ਸਾਲਾਂ ਵਿੱਚ ਪੰਜਾਬ ‘ਚ 86 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼ ਹੋਇਆ: ਸੌਂਦ
ਚੰਡੀਗੜ੍ਹ, 23 ਦਸੰਬਰ:
ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੌਮੀ ਅਤੇ ਕੌਮਾਂਤਰੀ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਨਅਤ ਪੱਖੀ ਨੀਤੀਆਂ ਸਦਕਾ ਦੁਨੀਆਂ ਭਰ ਦੇ ਉਦਯੋਗਪਤੀ ਇੱਥੇ ਨਿਵੇਸ਼ ਕਰਨ ਵਿੱਚ ਰੁਚੀ ਦਿਖਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਰਚ 2022 ਤੋਂ ਲੈਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 86,541 ਕਰੋੜ ਰੁਪਏ ਦਾ ਨਿਵੇਸ਼ ਪ੍ਰਾਪਤ ਹੋ ਚੁੱਕਾ ਹੈ।
ਉਨ੍ਹਾਂ ਦੱਸਿਆ ਕਿ 2022 ਤੋਂ ਹੁਣ ਤੱਕ 5,300 ਤੋਂ ਜ਼ਿਆਦਾ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਨ੍ਹਾਂ ਵਿੱਚੋਂ 86,541 ਕਰੋੜ ਰੁਪਏ ਦਾ ਨਿਵੇਸ਼ ਹੋ ਚੁੱਕਾ ਹੈ, ਜਿਸ ਨਾਲ ਤਕਰੀਬਨ 3,92,540 ਵਿਅਕਤੀਆਂ ਨੂੰ ਰੁਜ਼ਗਾਰ ਮਿਲੇਗਾ।
ਉਨ੍ਹਾਂ ਦੱਸਿਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਪ੍ਰਾਪਤ ਹੋਏ ਕੁਝ ਪ੍ਰਮੁੱਖ ਪ੍ਰੋਜੈਕਟਾਂ ਵਿੱਚੋਂ ਟਾਟਾ ਸਟੀਲ ਲਿਮਟਿਡ ਨੇ (2600 ਕਰੋੜ ਰੁਪਏ), ਸਨਾਥਨ ਪੋਲੀਕੋਟ ਪ੍ਰਾਈਵੇਟ ਲਿਮਟਿਡ (1600 ਕਰੋੜ ਰੁਪਏ), ਅੰਬੂਜਾ ਸੀਮੈਂਟਸ ਲਿਮਿਟਡ (1400 ਕਰੋੜ ਰੁਪਏ), ਰੁਚਿਰਾ ਪ...








