ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਤੇ ਜਨਾਨਾ ਜੇਲ੍ਹ ਦੀ ਅਚਨਚੇਤ ਚੈਕਿੰਗ
ਲੁਧਿਆਣਾ, 23 ਦਸੰਬਰ (000) - ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ, ਲੁਧਿਆਣਾ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਚੈਕਿੰਗ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਦੀਆਂ ਬੈਰਕ ਨੰਬਰ 1 ਅਤੇ 2 ਦੀ ਚੈਕਿੰਗ ਕੀਤੀ ਗਈ ਅਤੇ ਉਥੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ ਅਤੇ ਮੌਕੇ 'ਤੇ ਹੀ ਜੇਲ੍ਹ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਤੁਰੰਤ ਕਰਨ ਦੇ ਹੁਕਮ ਜਾਰੀ ਕੀਤੇ ਗਏ।
ਇਸ ਮੌਕੇ ਉਨ੍ਹਾਂ ਉਥੇ ਤਿਆਰ ਹੋ ਰਹੇ ਭੋਜਨ, ਜਿਸ ਵਿੱਚ ਰੋਟੀ ਅਤੇ ਦਾਲ ਸ਼ਾਮਲ ਸਨ, ਨੂੰ ਚੈੱਕ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਾਹਿਬ ਵੱਲੋਂ ਜੇਲ੍ਹ ਵਿੱਚ ਬਣੀ ਬਿਸਕੁਟ ਦੀ ਫੈਕਟਰੀ ਅਤੇ ਬੇਕਰੀ ਦਾ ਵੀ ਨਿਰੀਖਣ ਕੀਤਾ ਗਿਆ, ਜੇਲ੍ਹ ਵਿੱਚ ਕੈਦੀਆਂ ਲਈ ਚੱਲ ਰਹੇ ਕਿੱਤਾਮੁੱਖੀ ਕੋਰਸ ਦਾ ਨਿਰੀਖਣ ਕੀਤਾ ਗਿਆ ਅਤੇ ਕੈਦੀਆਂ ਨੂੰ ਇਹ ਕੋਰਸ ਕਰਨ ਲਈ ਪ੍ਰੋਤਸਾਹਿਤ ਵੀ ਕੀਤਾ ਗਿਆ।
ਜਿਲ੍ਹ...








