Shadow

Author: admin

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ/ਕੌਂਸਲ/ਪੰਚਾਇਤ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਪ੍ਰੋਗਰਾਮ ਜਾਰੀ

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ/ਕੌਂਸਲ/ਪੰਚਾਇਤ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਪ੍ਰੋਗਰਾਮ ਜਾਰੀ

National, Politics, Punjab
ਮੋਗਾ, 15 ਨਵੰਬਰ - ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਯੋਗਤਾ ਮਿਤੀ 01-11-2024 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਅੱਜ 14 ਨਵੰਬਰ 2024 ਨੂੰ ਕੀਤੀ ਗਈ ਹੈ, ਜਿਸ 'ਤੇ 18 ਤੋਂ 25 ਨਵੰਬਰ 2024 ਤੱਕ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 3 ਦਸੰਬਰ 2024 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 7 ਦਸੰਬਰ 2024 ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਯੋਗ ਵੋਟਰਾਂ ਵੱਲੋਂ ਦਾਅਵੇ ਤੇ ਇਤਰਾਜ਼ ਫਾਰਮ 7, 8 ਅਤੇ 9 ਵਿੱਚ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਦਿੱਤੇ ਜਾਣੇ ਹਨ ਜਿਸਦੇ ਤਹਿਤ ਆਮ ਲੋਕਾਂ ਦੀ ਸਹੂਲਤ ਲਈ 20 ਅਤੇ 21 ਨਵੰਬਰ ਨੂੰ ਇੱਕ ਵਿਸ਼ੇਸ਼ ਮੁਹਿੰਮ...
ਪੰਜਾਬ ਪੁਲਿਸ ਨੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕੀਤਾ ਪਰਦਾਫਾਸ਼; 8.2 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਪੰਜਾਬ ਪੁਲਿਸ ਨੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕੀਤਾ ਪਰਦਾਫਾਸ਼; 8.2 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 15 ਨਵੰਬਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਨੇ ਉਹਨਾਂ ਕੋਲੋਂ 8.27 ਕਿਲੋਗ੍ਰਾਮ ਹੈਰੋਇਨ, 6 ਕਿਲੋ ਅਫੀਮ, 13.1 ਕਿਲੋ ਕੈਮੀਕਲ ਅਤੇ ਆਧੁਨਿਕ 9 ਐਮਐਮ ਗਲਾਕ ਸਮੇਤ 4 ਪਿਸਤੌਲਾਂ ਅਤੇ 17 ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਦਿੱਤਿਆ ਪ੍ਰਤਾਪ ਉਰਫ਼ ਕਾਕਾ (23) ਵਾਸੀ ਭੱਲਾ ਕਲੋਨੀ ਛੇਹਰਟਾ, ਅੰਮ੍ਰਿਤਸਰ ਅਤੇ ਸ਼ੰਭੂ ਕਬੀਰ (35) ਵਾਸੀ ਪ੍ਰੇਮ ਨਗਰ, ਕੋਟ ਖਾਲਸਾ ਹੁਣ ਭਾਈ ਮੰਝ ਸਾਹਿਬ, ਤਰਨਤਾਰਨ ਰੋਡ ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਦੋਵਾਂ ਖ਼ਿਲਾਫ਼ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਨਾਲ ਸਬੰਧਤ ਕਈ ਕੇਸ ਦਰਜ ਹਨ, ਜਦਕਿ ਮੁਲਜ਼ਮ ਸ਼ੰਭੂ ਕਬੀ...
ਖੇਡਾਂ ਨੂੰ ਪ੍ਰਫੂਲਿਤ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

ਖੇਡਾਂ ਨੂੰ ਪ੍ਰਫੂਲਿਤ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

Politics, Punjab
ਮਾਨਸਾ, 15 ਨਵੰਬਰ: ਖੇਡਾਂ ਜਿੱਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਦੀਆਂ ਹਨ, ਉਥੇ ਹੀ ਖੇਡਾਂ ਚ ਵਧੀਆ ਮਿਹਨਤ ਕਰਨ ਵਾਲੇ ਖਿਡਾਰੀ ਵਿਸ਼ਵ ਪੱਧਰ ’ਤੇ ਆਪਣੀ ਪਹਿਚਾਣ ਬਣਾ ਸਕਦੇ ਨੇ। ਇਸ ਲਈ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਨਾ ਚਾਹੀਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਤਹਿਤ ਕਰਵਾਏ ਜਾ ਰਹੇ ਸੂਬਾ ਪੱਧਰੀ ਖੇਡ ਮੁਕਾਬਲਿਆਂ ਦਾ ਉਦਘਾਟਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਪ੍ਰਫੁਲਿਤ ਕਰਨ ਅਤੇ ਨੌਜਵਾਨਾਂ ’ਚ ਖੇਡਾਂ ਪ੍ਰਤੀ ਦਿਲਚਸਪੀ ਪੈਦਾ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ ਹੈ। ਇਸ ਲਈ ਹਰ ਨੌਜਵਾਨ ਨੂੰ ਇਸ ਦਾ ਲਾਹਾ ਲੈਂਦਿਆਂ ਖੇਡਾਂ ਵਿਚ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜ ਕੇ ਨੌਜਵਾਨ ਜਿੱਥੇ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿੰਦੇ ਹਨ, ਓਥੇ ਹੀ ਸਮਾਜ ਵਿੱਚ ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਵਿਚਰਦੇ ਹਨ। ਉਨ੍ਹਾਂ ਖਿਡਾਰੀਆਂ ਨੂੰ ਪੂਰੇ ਜਜ਼ਬੇ ਅਤੇ ਫੁਰਤੀ ਨਾਲ ਖੇਡ ਮ...
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦਾ ਤਿੱਖਾ ਵਿਰੋਧ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦਾ ਤਿੱਖਾ ਵਿਰੋਧ

National, Politics, Punjab
ਚੰਡੀਗੜ੍ਹ, 15 ਨਵੰਬਰ ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਵਿਧਾਨ ਸਭਾ ਭਵਨ ਦੀ ਉਸਾਰੀ ਲਈ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਜ਼ਮੀਨ ਅਲਾਟ ਕਰਨ ਦੇ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਨੇ ਇਸ ਕਦਮ ਨੂੰ ਦੋਵਾਂ ਰਾਜਾਂ ਦਰਮਿਆਨ ਤਣਾਅ ਪੈਦਾ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ ਹੈ ਅਤੇ ਕੇਂਦਰ ਸਰਕਾਰ ਨੂੰ ਚੰਡੀਗੜ੍ਹ ਬਾਰੇ ਪੰਜਾਬ ਦੇ ਇਤਿਹਾਸਕ ਅਤੇ ਕਾਨੂੰਨੀ ਦਾਅਵਿਆਂ ਦਾ ਸਨਮਾਨ ਕਰਨ ਦੀ ਅਪੀਲ ਕਰਦਿਆਂ ਇਸ ਦੀ ਸਥਿਤੀ ਨੂੰ ਬਦਲਣ ਵਾਲੀ ਕਿਸੇ ਵੀ ਕਾਰਵਾਈ ਨੂੰ ਤੁਰੰਤ ਰੋਕਣ ਦੀ ਅਪੀਲ ਕੀਤੀ ਹੈ। ਅੱਜ ਜਾਰੀ ਪ੍ਰੈਸ ਬਿਆਨ ਵਿੱਚ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਜ਼ੋਰ ਦੇ ਕੇ ਕਿਹਾ ਕਿ ਚੰਡੀਗੜ੍ਹ, ਪੰਜਾਬ ਦੀ ਰਾਜਧਾਨੀ ਹੋਣ ਦੇ ਨਾਤੇ, ਇੱਥੋਂ ਦੇ ਲੋਕਾਂ ਦੇ ਦਿਲਾਂ ਵਿੱਚ ਇੱਕ ਵਿਸ਼ੇਸ਼ ਸਥਾਨ ਰੱਖਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਚੰਡੀਗੜ੍ਹ ਦੀ ਜ਼ਮੀਨ ਹਰਿਆਣਾ ਨੂੰ ਅਲਾਟ ਕਰਨ ਦਾ ਕੋਈ ਵੀ ਕਦਮ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਏਗਾ। ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕ...
ਮੁੱਖ ਮੰਤਰੀ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

ਮੁੱਖ ਮੰਤਰੀ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

National
ਚੰਡੀਗੜ੍ਹ, 14 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ 'ਤੇ ਦੇਸ਼-ਵਿਦੇਸ਼ 'ਚ ਵਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਗੁਰਪੁਰਬ ਦੀ ਪੂਰਬਲੀ ਸ਼ਾਮ ਮੌਕੇ ਆਪਣੇ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਇਕ ਮਹਾਨ ਅਧਿਆਤਮਕ ਦੂਤ ਸਨ ਜਿਨ੍ਹਾਂ ਨੇ ਪ੍ਰਮਾਤਮਾ ਪ੍ਰਤੀ ਸ਼ਰਧਾ ਤੇ ਸਮਰਪਣ ਦੇ ਫਲਸਫੇ ਅਤੇ ਪਾਸਾਰ ਰਾਹੀਂ ਮਨੁੱਖਤਾ ਨੂੰ ਮੁਕਤੀ ਦਾ ਮਾਰਗ ਦਿਖਾਇਆ| ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵਹਿਮ-ਭਰਮ ਤੋਂ ਮੁਕਤ ਜਾਤ ਰਹਿਤ ਸਮਾਜ ਦੀ ਪਰਿਕਲਪਨਾ ਕੀਤੀ ਜਿਸ ਨਾਲ ਵੇਦਨਾ ਤੋਂ ਪੀੜਤ ਮਨੁੱਖਤਾ ਦਾ ਕਲਿਆਣ ਹੋਇਆ| ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਨਵੇਂ ਵਿਚਾਰਾਂ, ਉਦੇਸ਼ਾਂ ਅਤੇ ਟੀਚਿਆਂ ਪ੍ਰਤੀ ਪ੍ਰੇਰਿਤ ਕੀਤਾ ਅਤੇ ਇਸ ਨੂੰ ਜਾਤੀ ਅਧਾਰਿਤ ਵੈਰ-ਵਿਰੋਧ, ਝੂਠ-ਫਰੇਬ, ਦਿਖਾਵਾ ਅਤੇ ਪਾਖੰਡਬਾਜ਼ੀ ਦੀਆਂ ਅਲਾਮਤਾ ਤੋਂ ਛੁਟਕਾਰਾ ਪਾਉਣ ਦਾ ਸੱਦਾ ਦਿੱਤਾ| ਮੁੱਖ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸੇਵਾ ਅਤੇ ...
ਪੰਜਾਬ ਪੁਲਿਸ ਨੇ ਯੂ.ਕੇ. ਅਧਾਰਤ ਜਬਰੀ ਵਸੂਲੀ ਵਾਲੇ ਸਿੰਡੀਕੇਟ ਸਮੇਤ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼; 7 ਪਿਸਤੌਲਾਂ ਸਮੇਤ 10 ਕਾਬੂ

ਪੰਜਾਬ ਪੁਲਿਸ ਨੇ ਯੂ.ਕੇ. ਅਧਾਰਤ ਜਬਰੀ ਵਸੂਲੀ ਵਾਲੇ ਸਿੰਡੀਕੇਟ ਸਮੇਤ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼; 7 ਪਿਸਤੌਲਾਂ ਸਮੇਤ 10 ਕਾਬੂ

National, Politics, Punjab
ਚੰਡੀਗੜ੍ਹ/ਜਲੰਧਰ, 14 ਨਵੰਬਰ: ਕੌਮਾਂਤਰੀ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦਿਆਂ, ਜਲੰਧਰ ਦਿਹਾਤੀ ਪੁਲਿਸ ਨੇ 10 ਕੱਟੜ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਕੇ ਯੂ.ਕੇ. ਅਧਾਰਿਤ ਜਬਰੀ ਵਸੂਲੀ ਵਾਲੇ ਸਿੰਡੀਕੇਟ ਸਮੇਤ ਦੋ ਵੱਖ-ਵੱਖ ਅਪਰਾਧਿਕ ਗਰੋਹਾਂ ਨੂੰ ਨਸ਼ਟ ਕਰ ਦਿੱਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ 7 ਪਿਸਤੌਲਾਂ ਸਮੇਤ 18 ਜਿੰਦਾ ਕਾਰਤੂਸ ਅਤੇ 10 ਮੈਗਜ਼ੀਨਾਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਵੱਲੋਂ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਵਰਤੀ ਜਾ ਰਹੀ ਟੋਇਟਾ ਕੋਰੋਲਾ ਐਲਟਿਸ ਕਾਰ, ਜੁਪੀਟਰ ਸਕੂਟਰ, ਪਲੈਟੀਨਾ ਮੋਟਰਸਾਈਕਲ ਅਤੇ ਐਕਟਿਵਾ ਸਕੂਟਰ ਨੂੰ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਸਿੰਡੀਕੇਟ ਸਰਹੱਦ ਪਾਰੋਂ ਕਾਰਵਾਈਆਂ ਨੂੰ ਅੰਜ਼ਾਮ ਦਿੰਦਾ ਸੀ ਅਤੇ ਇਸ ਦੇ ਪ੍ਰਮੁੱਖ ਸੰਚਾਲਕ ਯੂ.ਕੇ., ਗ੍ਰੀਸ ਅਤੇ ਮਨੀਲਾ ਵਿੱਚ ਬੈਠ ਕੇ ਪੰਜਾਬ ਵਿੱਚ ਫਿਰੌਤੀ ਅਤੇ ਗੋਲੀਬਾਰੀ ਦੀਆਂ ਵਾਰਦਾਤਾਂ...
“ਇਨਵੈਸਟ ਪੰਜਾਬ” ਪੋਰਟਲ ਆਪਣੀ ਕਾਰਗੁਜ਼ਾਰੀ ਸਦਕਾ 28 ਰਾਜਾਂ ਵਿੱਚੋਂ ਅੱਵਲ: ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

“ਇਨਵੈਸਟ ਪੰਜਾਬ” ਪੋਰਟਲ ਆਪਣੀ ਕਾਰਗੁਜ਼ਾਰੀ ਸਦਕਾ 28 ਰਾਜਾਂ ਵਿੱਚੋਂ ਅੱਵਲ: ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

National, Politics, Punjab
ਚੰਡੀਗੜ੍ਹ, 14 ਨਵੰਬਰ: ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੌਮੀ ਅਤੇ ਕੌਮਾਂਤਰੀ ਉਦਯੋਗਪਤੀਆਂ ਨੂੰ  ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਇੱਥੋਂ ਜਾਰੀ ਇਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਕਾਰੋਬਾਰੀ ਆਪਣੀਆਂ ਸਨਅਤਾਂ ਸ਼ੁਰੂ ਕਰਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਪੱਖੋਂ ਉਦਯੋਗਪਤੀਆਂ ਦਾ ਸਾਥ ਦੇਵੇਗੀ। ਉਨ੍ਹਾਂ ਕਿਹਾ ਕਿ ਨਿਵੇਸ਼ ਲਈ ਪੰਜਾਬ ਦਾ ਮਾਹੌਲ ਸਾਜਗਾਰ, ਢੁਕਵਾਂ ਅਤੇ ਸ਼ਾਂਤੀਪੂਰਵਕ ਹੈ ਅਤੇ ਉਦਯੋਗਾਂ ਦੀ ਉੱਨਤੀ ਤੇ ਪ੍ਰਫੁੱਲਤਾ ਲਈ ਪੰਜਾਬ ਸਰਕਾਰ ਪੂਰੀ ਸੰਜੀਦਗੀ ਅਤੇ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ ਵੀ ਉਦਯੋਗ ਪੱਖੀ ਹਨ ਅਤੇ ਛੋਟੇ ਤੇ ਦਰਮਿਆਨੇ ਉਦਯੋਗਪਤੀ ਆਪਣਾ ਕਾਰੋਬਾਰ ਅੱਜ ਹੀ ਇਕ ਹਲਫ਼ੀਆ ਬਿਆਨ ਦੇ ਕੇ ਸ਼ੁਰੂ ਕਰ ਸਕਦੇ ਹਨ ਅਤੇ ਜ਼ਰੂਰੀ ਦਸਤਾਵੇਜ਼ੀ ਪ੍ਰਕਿਰਿਆ 3 ਸਾਲਾਂ ਦੇ ਅੰਦਰ ਅੰਦਰ ਪੂਰੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਵੱਡੇ ਉਦਯੋਗਾਂ ਨੂੰ ਵੀ ਇਹ ਸਹੂਲਤ ਦੇਣ ਦਾ ਫੈਸਲਾ ਮੁੱਖ ਮੰਤਰੀ ਪੱਧਰ ਉੱਤੇ ਵਿਚਾਰ ਅਧੀਨ ਹੈ। ਸੌਂਦ ਨੇ ਦੱਸਿਆ ਕਿ...
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਦੀ ਵਧਾਈ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਦੀ ਵਧਾਈ

National
ਚੰਡੀਗੜ੍ਹ, 14 ਨਵੰਬਰ ਪੰਜਾਬ ਦੇ ਮਾਲ ਤੇ ਮੁੜ ਵਸੇਬਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਦਿਲੀ ਮੁਬਾਰਕਬਾਦ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ 'ਚ ਕੈਬਨਿਟ ਮੰਤਰੀ ਮੁੰਡੀਆ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਨੁੱਖਤਾ ਦੇ ਰਹਿਬਰ ਸਨ ਜਿਨ੍ਹਾਂ ਦੀਆਂ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦੀਆਂ ਸਦੀਵੀ ਸਿੱਖਿਆਵਾਂ ਅਜੋਕੇ ਸਮੇਂ ਵਿੱਚ ਵੀ ਬਹੁਤ ਮਹੱਤਵ ਰੱਖਦੀਆਂ ਹਨ। ਸ੍ਰੀ ਮੁੰਡੀਆ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵਹਿਮ-ਭਰਮ ਤੋਂ ਮੁਕਤ ਜਾਤ-ਪਾਤ ਰਹਿਤ ਸਮਾਜ ਦੀ ਪਰਿਕਲਪਨਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਨਵੇਂ ਵਿਚਾਰਾਂ, ਉਦੇਸ਼ਾਂ ਅਤੇ ਟੀਚਿਆਂ ਪ੍ਰਤੀ ਪ੍ਰੇਰਿਤ ਕੀਤਾ। ਕੈਬਨਿਟ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸੇਵਾ ਤੇ ਨਿਮਰਤਾ ਦੇ ਦਿਖਾਏ ਮਾਰਗ 'ਤੇ ਚੱਲਣ ਅਤੇ ਗੁਰੂ ਸਾਹਿਬ ਜੀ ਦੇ ਮਹਾਨ ਵਿਰਸੇ ਦੇ ਮੁਤਾਬਕ ਸ਼ਾਂਤਮਈ, ਖੁਸ਼ਹਾਲ ਅਤੇ ਸਿਹਤਮੰਦ...
25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਿਪਾਹੀ, ਪੰਜਾਬ ਹੋਮ ਗਾਰਡ ਤੇ ਉਨ੍ਹਾਂ ਦੇ ਸਾਥੀ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ

25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਿਪਾਹੀ, ਪੰਜਾਬ ਹੋਮ ਗਾਰਡ ਤੇ ਉਨ੍ਹਾਂ ਦੇ ਸਾਥੀ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ

Crime, National, Politics, Punjab
ਚੰਡੀਗੜ੍ਹ, 14 ਨਵੰਬਰ, 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਅਬੋਹਰ ਸ਼ਹਿਰ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸਿਪਾਹੀ ਰਜਿੰਦਰ ਕੁਮਾਰ (ਨੰਬਰ 1293/ਫਾਜ਼ਿਲਕਾ), ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਦੇ ਵਲੰਟੀਅਰ ਰਵੀ ਕੁਮਾਰ (ਨੰ. 7064/ਡੀ) 6ਵੀਂ ਬਟਾਲੀਅਨ ਅਤੇ ਉਨ੍ਹਾਂ ਦੇ ਸਾਥੀ ਸਾਗਰ ਵਰਮਾ ਵਾਸੀ ਪਿੰਡ ਡੰਗਰ ਖੇੜਾ, ਫਾਜ਼ਿਲਕਾ ਵਿਰੁੱਧ 25,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਸਿਪਾਹੀ ਰਜਿੰਦਰ ਕੁਮਾਰ ਅਤੇ ਉਸਦੇ ਸਾਥੀ ਸਾਗਰ ਵਰਮਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬਿਊਰੋ ਦੀਆਂ ਟੀਮਾਂ ਵੱਲੋਂ ਤੀਜੇ ਮੁਲਜ਼ਮ ਦੀ ਭਾਲ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਵਿਚੋਲੇ ਖਿਲਾਫ਼ ਇਹ ਮੁਕੱਦਮਾ ਵਿਜੇ ਕੁਮਾਰ ਵਾਸੀ ਢਾਣੀ ਕਰਨੈਲ ਸਿੰਘ, ਤਹਿਸੀਲ ਅਬੋਹਰ ਵੱਲੋਂ ਮੁੱਖ ਮੰਤਰੀ ਦੀ ...
ਮਾਝੇ ਦੇ ਗਦਰੀਆਂ ਦੀ ਯਾਦ ਵਿਚ ਉਨਾਂ ਦੇ ਪਿੰਡਾਂ ਦਾ ਵਿਕਾਸ ਕਰਾਂਗੇ-ਧਾਲੀਵਾਲ

ਮਾਝੇ ਦੇ ਗਦਰੀਆਂ ਦੀ ਯਾਦ ਵਿਚ ਉਨਾਂ ਦੇ ਪਿੰਡਾਂ ਦਾ ਵਿਕਾਸ ਕਰਾਂਗੇ-ਧਾਲੀਵਾਲ

National, Politics, Punjab
   ਅੰਮ੍ਰਿਤਸਰ, 14 ਨਵੰਬਰ (          )-‘ਮਾਝੇ ਦੀ ਧਰਤੀ ਨੇ ਗਦਰ ਲਹਿਰ ਵਿਚ ਵੱਡਾ ਯੋਗਦਾਨ ਪਾਇਆ ਹੈ, ਇੰਨਾਂ ਸ਼ਹੀਦਾਂ ਨੇ ਨਾ ਸਿਰਫ ਅਜ਼ਾਦੀ ਦੀ ਲੜਾਈ ਵਿਚ ਹਿੱਸਾ ਪਾਇਆ ਬਲਕਿ ਅਜ਼ਾਦੀ ਦੇ ਅਰਥ ਵੀ ਦੇਸ਼ ਵਾਸੀਆਂ ਨੂੰ ਸਮਝਾਏ, ਜਿਸ ਨਾਲ ਲੋਕਾਂ ਦਾ ਸਾਥ ਗਦਰੀਆਂ ਨੂੰ ਮਿਲਿਆ, ਜੋ ਕਿ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਬੇਹੱਦ ਜਰੂਰੀ ਸੀ।’  ਉਕਤ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਰਕਾਰੀ ਹਾਈ ਸਮਾਰਟ ਸਕੂਲ ਗੁਰੂਵਾਲੀ ਨੂੰ ਸ਼ਹੀਦਾਂ ਦੇ ਨਾਮ ਤੇ ਲਾਇਬ੍ਰੇਰੀ ਬਣਾਉਣ ਲਈ 10 ਲੱਖ ਰੁਪਏ ਦਾ ਚੈਕ ਦੇਣ ਉਪਰੰਤ ਕੀਤਾ।             ਸ੍ਰ ਧਾਲੀਵਾਲ ਨੇ ਦੱਸਿਆ ਕਿ ਸਰਦਾਰ ਕਰਤਾਰ ਸਿੰਘ ਸਰਾਭਾ ਦੇ ਨਾਲ ਸ਼ਹੀਦ ਹੋਏ 6 ਗਦਰੀ, ਜਿੰਨਾ ਵਿਚੋਂ 3 ਗੁਰਵਾਲੀ ਪਿੰਡ ਅਤੇ ਇਕ ਸੁਰ ਸਿੰਘ ਪਿੰਡ ਤੋਂ ਸੀ ਅਤੇ ਇਨ੍ਹਾ  ਦੇ ਨਾਮ ਤੇ ਹੁਣ ਸਕੂਲ ਦਾ ਨਾਮ ਰੱਖਿਆ ਜਾਵੇਗਾ। ਕੈਬਨਿਟ ਮੰਤਰੀ ਸ ਧਾਲੀਵਾਲ ਨੇ ਕਿਹਾ ਕਿ ਸ. ਸਰਾਭਾ ਦੀ ਯਾਦ ਵਿਚ ਤਾਂ ਹਰ ਸਾਲ ਅਸੀਂ ਸਮਾਗਮ ਕਰ ਲੈਂਦੇ ਹਾਂ, ਪਰ ਉਨਾਂ ਨਾਲ ਸ਼ਹੀਦ ਹੋਏ ਸ. ਬਖਸ਼ੀਸ ਸਿੰਘ, ਸ. ਸੁਰੈਣ ਸਿੰਘ ਵੱਡਾ ਤੇ ਸੁਰੈਣ ਸਿੰਘ ਛੋਟਾ (ਤਿੰਨੇ...