ਕਿੰਨੂ ਮੁਕਤਸਰ ਦੇ; ਚਾਰ ਬੂਟਿਆਂ ਤੋਂ 7700 ਏਕੜ ਵਿੱਚ ਫੈਲੇ ਬੂਟੇ
ਜ਼ਿਲ੍ਹੇ ਵਿੱਚ ਕਿੰਨੂ ਦੀ ਫ਼ਸਲ ਹੇਠ ਰਕਬੇ ਵਿੱਚ ਹੋਇਆ 101 ਏਕੜ ਦਾ ਵਾਧਾ
ਸ੍ਰੀ ਮੁਕਤਸਰ ਸਾਹਿਬ, 20 ਦਸੰਬਰ
70 ਸਾਲ ਪਹਿਲਾਂ ਸੰਨ 1954 ਵਿੱਚ ਚਾਰ ਕਿੰਨੂਆਂ ਦੇ ਬੂਟਿਆਂ ਤੋਂ ਕੀਤੀ ਗਈ ਸ਼ੁਰੂਆਤ ਵਿੱਚ ਆਏ ਸਾਲ ਵਾਧਾ ਦਰਜ ਕੀਤਾ ਜਾ ਰਿਹਾ ਹੈ ਅਤੇ ਇਸ ਵਾਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਕਿੰਨੂ ਦੇ ਬਾਗਾਂ ਦੇ ਰਕਬੇ ਵਿੱਚ 101 ਏਕੜ ਦਾ ਇਜ਼ਾਫ਼ਾ ਹੋ ਗਿਆ ਹੈ।
ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਵਧੀਕ ਡਾਇਰੈਕਟਰ ਬਾਗਬਾਨੀ ਸ੍ਰੀ ਸੁਖਦੇਵ ਬਰਾੜ ਨੇ ਦੱਸਿਆ ਕਿ ਸੂਬੇ ਵਿੱਚ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਕਿੰਨੂ ਦੀ ਕਾਸ਼ਤ ਵਿੱਚ ਮੌਹਰੀ ਜ਼ਿਲ੍ਹਾ ਬਣ ਚੁੱਕਿਆ ਹੈ। ਆਧੁਨਿਕ ਯੁਗ ਦੇ ਪ੍ਰਸਾਰ ਸਾਧਨਾਂ ਦੇ ਮਾਧਿਅਮ ਰਾਹੀਂ ਹੁਣ ਲੋਕਾਂ ਨੂੰ ਇਸ ਦੇ ਗੁਣਾਂ ਬਾਰੇ ਚੋਖਾ ਗਿਆਨ ਹੋਇਆ ਹੈ।
ਇਸ ਫ਼ਲ ਰਾਹੀਂ ਮਨੁੱਖੀ ਸ਼ਰੀਰ ਵਿੱਚ ਹੋਣ ਵਾਲਿਆਂ ਫਾਇਦਿਆਂ ਸਬੰਧੀ ਚਾਨਣਾ ਪਾਉਂਦਿਆਂ ਉਨ੍ਹਾਂ ਨੇ ਕਿਹਾ ਕਿ ਇਸ ਫਲ ਵਿੱਚ ਭਰਪੂਰ ਮਾਤਰਾ ਵਿੱਚ ਵਿਟਾਮਿਨ ਸੀ, ਹਰ ਪ੍ਰਕਾਰ ਦੇ ਐਂਟੀਓਕਸੀਡੈਂਟ ਅਤੇ ਭਰਪੂਰ ਮਾਤਰਾ ਵਿੱਚ ਫਾਈਬਰ ਹੈ, ਜੋ ਕਿ ਸ਼ਰੀਰ ਨੂੰ ਚੁਸਤ ਅਤੇ ਤੰਦਰੁਸਤ ਰੱਖਣ ਲਈ ਫਾਇਦੇਮੰਦ ਹੈ। ਇਸਤੋਂ ਇਲ...







