Shadow

Author: admin

ਪੰਜਾਬ ਦੀ ਨਵੀਂ ਆਈ.ਟੀ. ਨੀਤੀ ਜਲਦ, 55000 ਪੇਸ਼ੇਵਰਾਂ ਨੂੰ ਮਿਲੇਗੀ ਨੌਕਰੀ: ਉਦਯੋਗ ਮੰਤਰੀ ਸੌਂਦ

ਪੰਜਾਬ ਦੀ ਨਵੀਂ ਆਈ.ਟੀ. ਨੀਤੀ ਜਲਦ, 55000 ਪੇਸ਼ੇਵਰਾਂ ਨੂੰ ਮਿਲੇਗੀ ਨੌਕਰੀ: ਉਦਯੋਗ ਮੰਤਰੀ ਸੌਂਦ

National, Politics, Punjab
ਚੰਡੀਗੜ੍ਹ, 13 ਨਵੰਬਰ: ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਉਦਯੋਗਾਂ ਦੀ ਤਰੱਕੀ ਲਈ ਪੰਜਾਬ ਸਰਕਾਰ ਪੂਰੀ ਸੁਹਿਰਦਤਾ ਅਤੇ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਉਦਯੋਗ ਪੱਖੀ ਨੀਤੀਆਂ ਸਦਕਾ ਪੰਜਾਬ ਦਾ ਸਨਅਤੀ ਖੇਤਰ ਜਲਦ ਹੀ ਦਿਨ ਦੁੱਗਣੀ ਤੇ ਰਾਤ ਚੌਗਣੀ ਤਰੱਕੀ ਕਰੇਗਾ ਤੇ ਸਫਲਤਾ ਦੀਆਂ ਨਵੀਆਂ ਇਬਾਰਤਾਂ ਲਿਖੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਉਦਯੋਗਾਂ ਦੀ ਪ੍ਰਫੁੱਲਤਾ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਯੂਨੀਵਰਸਿਟੀ ਵਿਖੇ ਵਿਸ਼ਵ ਪੰਜਾਬੀ ਸੰਸਥਾ ਦੇ ਮੁਖੀ ਵਿਕਰਮਜੀਤ ਸਿੰਘ ਸਾਹਨੀ, ਰਾਜ ਸਭਾ ਮੈਂਬਰ ਵੱਲੋਂ ਕਰਵਾਏ ਪੰਜਾਬ ਵੀਜ਼ਨ 2047 ਮੌਕੇ "ਪੰਜਾਬ ਦਾ ਉਦਯੋਗ: ਵਾਧੇ ਲਈ ਵਿਚਾਰਾਂ" ਵਿਸ਼ੇ ਉੱਤੇ ਬੋਲਦਿਆ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਦੀ ਉਦਯੋਗਿਕ ਨੀਤੀ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਅੱਪਡੇਟ ਕਰਕੇ ਵਪਾਰ ਪੱਖੀ ਬਣਾਇਆ ਜਾਵੇਗਾ ਤਾਂ ਜੋ ਸੂਬੇ ਦੇ ਉਦਯੋਗ ਵਿਕਾਸ ਦੀ ਹੋਰ ਗਤੀ ਫੜ੍ਹ ਸਕਣ। ਉਨ੍ਹਾਂ ਕਿਹਾ ਕਿ ਪਿਛਲੇ ਢ...
ਅਲਿਮਕੋ ਦੇ ਤੀਸਰੇ ਕੈਂਪ ਰਾਹੀਂ 185 ਲਾਭਪਾਤਰੀਆਂ ਨੂੰ ਲਗਭਗ 28 ਲੱਖ ਦੇ ਸਹਾਇਕ ਸਮੱਗਰੀ ਉਪਕਰਨਾਂ ਦੀ  ਵੰਡ

ਅਲਿਮਕੋ ਦੇ ਤੀਸਰੇ ਕੈਂਪ ਰਾਹੀਂ 185 ਲਾਭਪਾਤਰੀਆਂ ਨੂੰ ਲਗਭਗ 28 ਲੱਖ ਦੇ ਸਹਾਇਕ ਸਮੱਗਰੀ ਉਪਕਰਨਾਂ ਦੀ ਵੰਡ

National, Politics, Punjab
ਧਰਮਕੋਟ, 13 ਨਵੰਬਰ: ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪਹਿਲਕਦਮੀ ਉੱਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਵੱਲੋਂ ਦਿਵਿਆਂਗਜਨਾਂ ਅਤੇ ਸੀਨੀਅਰ ਸਿਟੀਜ਼ਨਾਂ ਨੂੰ ਮੁਫ਼ਤ ਬਣਾਵਟੀ ਅੰਗ ਅਤੇ ਹੋਰ ਸਹਾਇਕ ਸਮੱਗਰੀ ਮੁਫ਼ਤ ਮੁਹੱਈਆ ਕਰਵਾਉਣ ਅੱਜ ਤੀਸਰੇ ਕੈਂਪ ਦਾ ਆਯੋਜਨ ਨਗਰ ਕੌਂਸਲ ਧਰਮਕੋਟ ਵਿਖੇ ਕੀਤਾ ਗਿਆ। ਇਸ ਕੈਂਪ ਵਿੱਚ ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੋਗਾ ਸ਼੍ਰੀਮਤੀ ਇੰਦਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ 185 ਦਿਵਿਆਂਗਜਨਾਂ ਤੇ ਸੀਨੀਅਰ ਸਿਟੀਜਨਾਂ ਨੂੰ ਲਗਭਗ 28 ਲੱਖ ਦੇ ਮੁਫ਼ਤ 526 ਸਹਾਇਕ ਉਪਕਰਨ ਵੰਡੇ ਗਏ। ਇਹਨਾਂ ਉਪਕਰਨਾਂ ਵਿੱਚ ਟ੍ਰਾਈਸਾਈਕਲ, ਬਣਾਉਟੀ ਅੰਗ, ਐਨਕਾਂ, ਕੰਨਾਂ ਦੀਆਂ ਮਸ਼ੀਨਾਂ, ਬਲਾਈਂਡ ਪਰਸਨ ਲਈ ਮੋਬਾਇਲ ਫੋਨ, ਵੀਲ੍ਹ ਚੇਅਰ, ਫੌਹੜੀਆਂ, ਬਜੁਰਗਾਂ ਲਈ ਸਟਿਕ ਆਦਿ ਸ਼ਾਮਿਲ ਹਨ। ਜਿਕ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਵੋਟਰ ਸੂਚੀਆਂ ਦੀ ਲਿਸਟ ਜਾਰੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਵੋਟਰ ਸੂਚੀਆਂ ਦੀ ਲਿਸਟ ਜਾਰੀ

National, Politics, Punjab
ਮੋਗਾ 13 ਨਵੰਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ  31 ਅਕਤੂਬਰ 2024 ਤੱਕ ਫਾਰਮ ਨੰ. 1  ਪ੍ਰਾਪਤ ਕੀਤੇ ਗਏ ਸਨ। ਚੀਫ ਕਮਿਸ਼ਨਰ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਪਿੰਡਾਂ ਵਿੱਚ ਪਿੰਡਾਂ ਵਾਈਜ ਅਤੇ ਸ਼ਹਿਰੀ ਇਲਾਕੇ ਵਿੱਚ ਵਾਰਡ ਵਾਈਜ ਪ੍ਰਾਪਤ ਹੋਏ ਫਾਰਮ ਨੰ. 1 ਦੀ ਵੋਟਰ ਸੂਚੀ ਤਿਆਰ ਕਰਨ ਉਪਰੰਤ ਅੱਜ ਮਿਤੀ 14 ਨਵੰਬਰ 2024 ਨੂੰ  ਪਿੰਡਾਂ ਵਿੱਚ ਸਬੰਧਤ ਪਟਵਾਰੀ ਅਤੇ ਸ਼ਹਿਰਾਂ ਵਿੱਚ ਰਿਵਾਈਜਿੰਗ ਅਥਾਰਟੀ ਅਫਸਰਾਂ ਦੇ ਦਫਤਰਾਂ ਵਿੱਚ ਨੋਟੀਫਾਈਡ ਗੁਰਦੁਆਰਿਆ ਰਾਂਹੀ  ਪ੍ਰਕਾਸ਼ਿਤ ਕਰ ਦਿੱਤੀ ਗਈ ਹੈ। ਹਰ ਇੱਕ ਯੋਗ ਵਿਅਕਤੀ ਜਿਸਦੀ ਉਮਰ 21 ਸਾਲ ਜਾਂ ਵੱਧ ਹੈ, ਇੰਨ੍ਹਾਂ ਵੋਟਰ ਸੂਚੀਆਂ ਵਿੱਚ ਨਾਮ ਸ਼ਾਮਲ ਕਰਵਾਉਣ ਲਈ, ਕਟਵਾਉਣ ਜਾਂ ਦਰੁਸਤ ਕਰਵਾਉਣ ਲਈ ਦਾਅਵੇ ਤੇ ਇਤਰਾਜ ਸਬੰਧਤ ਰਿਵਾਈਜਿੰਗ ਅਧਿਕਾਰੀ ਪਾਸ 4 ਦਸੰਬਰ 2024 ਤੱਕ ਪੇਸ਼ ਕਰ ਸਕਦਾ ਹੈ। ਇਹ ਜਾਣਕਾਰੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਨੇ ਦਿੱਤੀ। ਉਹਨਾਂ ਦੱਸਿਆ ਕਿ  ਇਹ  ਦਾਅਵੇ ਅਤੇ ਇਤਰਾਜ਼ ਤਿੰਨ ਪੜਤਾਂ ਵਿੱਚ ਸਧਾਰਨ ਕਾਗਜ...
ਪਰਾਲੀ ਨੂੰ ਅੱਗ ਲਾਉਣ ਵਾਲਿਆਂ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਸਖ਼ਤ-  ਡਿਪਟੀ ਕਮਿਸ਼ਨਰ

ਪਰਾਲੀ ਨੂੰ ਅੱਗ ਲਾਉਣ ਵਾਲਿਆਂ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਸਖ਼ਤ- ਡਿਪਟੀ ਕਮਿਸ਼ਨਰ

National, Politics, Punjab
ਫਰੀਦਕੋਟ 13 ਨਵੰਬਰ () ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਾਲੀ ਨੂੰ ਅੱਗ ਲਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਨ ਵਾਲਿਆਂ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸ਼ਨ ਸਖਤੀ ਨਾਲ ਕੰਮ ਲੈ ਰਿਹਾ ਹੈ ਅਤੇ ਹੁਣ ਤੱਕ 141 ਕੇਸਾਂ ਤੇ ਐਫ.ਆਰ.ਆਈ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਮਾਲ ਰਿਕਾਰਡ ਵਿੱਚ ਰੈਡ ਐਂਟਰੀ ਵੀ ਕੀਤੀ ਗਈ ਅਤੇ ਉਨ੍ਹਾਂ ਦੇ ਚਲਾਨ ਵੀ ਕੱਟੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸ਼ਨ ਦਿਨ ਰਾਤ ਕੰਮ ਕਰ ਰਿਹਾ ਹੈ ਅਤੇ ਪੰਜਾਬ ਰਿਮੋਰਟ ਸੈਂਸਰਿੰਗ ਬੋਰਡ ਲੁਧਿਆਣਾ ਵੱਲੋਂ ਪ੍ਰਾਪਤ ਹੋਈ ਰਿਪੋਰਟ ਮੁਤਾਬਕ ਜਿਲ੍ਹੇ ਵਿੱਚ ਹੁਣ ਤੱਕ 256 ਅੱਗ ਲੱਗਣ ਕੇਸਾਂ ਦੀ ਰਿਪੋਰਟ ਭੇਜੀ ਗਈ ਹੈ, ਜਿਨ੍ਹਾਂ ਵਿਚੋਂ ਕਾਰਵਾਈ ਕਰਨ ਉਪਰੰਤ ਅੱਗ ਲੱਗਣ ਦੇ ਕੁੱਲ 141 ਕੇਸ ਸਾਹਮਣੇ ਆਏ ਹਨ। ਇਨ੍ਹਾਂ 141 ਕੇਸਾਂ ਤੇ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਅਤੇ ਉਨ੍ਹਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਅੱਗ ਲਗ...
ਖੇਤੀਬਾੜੀ ਵਿਕਾਸ ਅਫ਼ਸਰ ਨੇ ਬੋਹਾ ਵਿਖੇ ਕੀਤੀ ਖਾਦ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ

ਖੇਤੀਬਾੜੀ ਵਿਕਾਸ ਅਫ਼ਸਰ ਨੇ ਬੋਹਾ ਵਿਖੇ ਕੀਤੀ ਖਾਦ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ

National
ਮਾਨਸਾ, 13 ਨਵੰਬਰ : ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੇ ਹੁਕਮਾਂ ਅਨੁਸਾਰ ਕਾਰਜਕਾਰੀ ਮੈਜਿਸਟੇ੍ਰਟ ਅਤੇ ਖੇਤੀਬਾੜੀ ਵਿਭਾਗ ਦੀਆਂ ਗਠਿਤ ਸਾਂਝੀਆਂ ਟੀਮਾਂ ਵੱਲੋਂ ਮਾਨਸਾ ਜ਼ਿਲ੍ਹੇ ਵਿਖੇ ਵੱਖ-ਵੱਖ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ, ਜਿਸ ਤਹਿਤ ਚੈਕਿੰਗ ਦੌਰਾਨ ਦੁਕਾਨਾਂ ਵਿੱਚ ਪਿਆ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆ ਦਾ ਸਟਾਕ ਅਤੇ ਰਿਕਾਰਡ ਚੈਕ ਕੀਤਾ ਜਾ ਰਿਹਾ ਹੈ। ਡਾ. ਹਰਵਿੰਦਰ ਸਿੰਘ ਨੇ ਦੱਸਿਆ ਕਿ ਇਸੇ ਲੜੀ ਤਹਿਤ ਖੇਤੀਬਾੜੀ ਵਿਕਾਸ ਅਫ਼ਸਰ ਬਲਾਕ ਬੁਢਲਾਡਾ ਸ਼੍ਰੀ ਗੁਰਵੀਰ ਸਿੰਘ ਵੱਲੋਂ ਟੀਮ ਸਮੇਤ ਬੋਹਾ ਵਿਖੇ ਖਾਦ-ਬੀਜ ਅਤੇ ਕੀਟਨਾਸ਼ਕ ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਦੁਕਾਨਦਾਰਾਂ ਨੂੰ ਸਖਤ ਹਦਾਇਤ ਕੀਤੀ ਗਈ ਹੈ ਕਿ ਕਿਸਾਨਾਂ ਨੂੰ ਖਾਦਾਂ ਦੇ ਨਾਲ ਕਿਸੇ ਵੀ ਕਿਸਮ ਦੀ ਟੈਗਿੰਗ ਨਾ ਕੀਤੀ ਜਾਵੇ ਅਤੇ ਖਾਦਾਂ ਦੇ ਸਟਾਕ ਅਤੇ ਰੇਟ ਨੂੰ ਦਰਸਾਉਂਦਾ ਸਟਾਕ ਬੋਰਡ ਲਗਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾ ਕਿਹਾ ਕਿ ਜ਼ਿਲ੍ਹੇ ਅੰਦਰ ਡੀ...
ਡਿਪਟੀ ਕਮਿਸ਼ਨਰ  ਨੇ ਪਰਾਲੀ ਅਤੇ ਰਹਿੰਦ -ਖੂੰਹਦ ਨੂੰ ਅੱਗ ਤੋਂ ਬਚਾਉਣ ਲਈ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਡਿਪਟੀ ਕਮਿਸ਼ਨਰ ਨੇ ਪਰਾਲੀ ਅਤੇ ਰਹਿੰਦ -ਖੂੰਹਦ ਨੂੰ ਅੱਗ ਤੋਂ ਬਚਾਉਣ ਲਈ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

National, Politics, Punjab
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ :                          ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ  ਨੇ ਪਰਾਲੀ ਅਤੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਪਰਾਲੀ ਪ੍ਰਬੰਧਣ ਲਈ ਤਾਇਨਾਤ ਨੋਡਲ ਅਫਸਰਾਂ ਨਾਲ ਆਨ - ਲਾਇਨ  ਮੀਟਿੰਗ ਕੀਤੀ।                                                 ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਰਕਲ ਕਾਨੂੰਗੋ ਅਤੇ ਮਾਲ ਪਟਵਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ  ਲਈ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀ ਹਦਾਇਤਾਂ ਨੂੰ ਇੰਨ-ਬਿੰਨ ਪਾਲਣਾ ਕੀਤੀ ਜਾਵੇ ਅਤੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਅਤੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਆਧੁਨਿਕ ਖੇਤੀ ਮਸ਼ੀਨਰੀ ਨਾਲ ਪ੍ਰਬੰਧਣ ਕਰਨ ਲਈ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾਵੇ।                                                 ਉਹਨਾਂ ਅੱਗੇ ਕਿਹਾ ਕਿ ਜਿਥੇ ਵੀ ਖੇਤ ਵਿੱਚ ਪਰਾਲੀ ਜਾਂ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲੱਗਣ ਸਬੰਧੀ ਸੂਚਨਾਂ ਪ੍ਰਾਪਤ ਹੁੰਦੀ ਹੈ  ਤਾਂ ਉਸ ਨੂੰ ...
ਹਰਭਜਨ ਸਿੰਘ ਈ.ਟੀ.ਓ ਵੱਲੋਂ ਉੱਤਰੀ ਰਾਜਾਂ ਵਿਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗ

ਹਰਭਜਨ ਸਿੰਘ ਈ.ਟੀ.ਓ ਵੱਲੋਂ ਉੱਤਰੀ ਰਾਜਾਂ ਵਿਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗ

National, Politics, Punjab
ਨਵੀਂ ਦਿੱਲੀ/ਚੰਡੀਗੜ੍ਹ, 13 ਨਵੰਬਰ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਉੱਤਰੀ ਰਾਜਾਂ ਵਿਚ ਪਰਾਲੀ ਸਾੜਨ ਦੀ ਸਮੱਸਿਆ ਦੇ ਢੁੱਕਵੇਂ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਮੁਹੱਈਆ ਕਰਵਾਏ ਜਾਣ ਦੀ ਮੰਗ ਕੀਤੀ ਹੈ। ਕੇਂਦਰੀ ਬਿਜਲੀ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਦੀ ਪ੍ਰਧਾਨਗੀ ਹੇਠ ਨਵੀਂ ਦਿੱਲੀ ਵਿਖੇ ਹੋਈ ਰਾਜਾਂ ਤੇ ਕੇਂਦਰ  ਸ਼ਾਸਤ ਪ੍ਰਦੇਸ਼ਾਂ ਦੇ ਬਿਜਲੀ ਮੰਤਰੀਆਂ ਦੀ ਕਾਨਫਰੰਸ ਦੌਰਾਨ ਇਸ ਮੁੱਦੇ ਤੇ ਆਪਣੇ ਵਿਚਾਰ ਪ੍ਰਗਟਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜ਼ੋਰ ਦਿੱਤਾ ਕਿ ਬਾਇਮਾਸ ਪਾਵਰ ਪ੍ਰਾਜੈਕਟਾਂ ਲਈ ਪ੍ਰਤੀ ਮੈਗਾਵਾਟ ਪੰਜ ਕਰੋੜ ਦੀ ਸਬਸਿਡੀ ਮੁਹੱਈਆ ਹੋਣ ਨਾਲ ਪੰਜਾਬ ਤੇ ਉੱਤਰੀ ਭਾਰਤ ਦੇ ਹੋਰ ਸੂਬਿਆਂ ਨੂੰ ਪਰਾਲੀ ਜਲਣ ਕਾਰਨ ਪੈਦਾ ਹੁੰਦੇ ਪ੍ਰਦੂਸ਼ਣ ਨਾਲ ਨਜਿੱਠਣ ਵਿਚ ਸਹਾਇਤਾ ਮਿਲੇਗੀ। ਉਨ੍ਹਾਂ ਕਿਹਾ ਕਿ ਨਵੀਂ ਤੇ ਨਵਿਆਉਣਯੋਗ ਊਰਜਾ ਕੇਂਦਰੀ ਮੰਤਰਾਲਾ 4.8 ਟਨ ਰੋਜ਼ਾਨਾ ਕੰਪਰੈਸਡ ਬਾਇਓਗੈਸ (ਸੀ.ਬੀ.ਜੀ) ਪੈਦਾਵਾਰ ਵਾਲੇ ਪਲਾਂਟ ਲਈ 4000 ਕਰੋੜ ਦੀ ਸਬਸਿਡੀ ਮੁਹੱਈਆ ਕਰਵਾਉਂਦਾ ਹੈ। ਲਗ...
ਡੇਂਗੂ ਸਬੰਧੀ ਜਾਗਰੂਕਤਾ ਲਈ ਰੈਲੀ ਦਾ ਆਯੋਜਨ

ਡੇਂਗੂ ਸਬੰਧੀ ਜਾਗਰੂਕਤਾ ਲਈ ਰੈਲੀ ਦਾ ਆਯੋਜਨ

National, Politics, Punjab
ਐੱਸ.ਏ.ਐੱਸ. ਨਗਰ, 13 ਨਵੰਬਰ, 2024: ਸਿਵਲ ਸਰਜਨ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਘੜੂੰਆਂ ਡਾ. ਅਰਵਿੰਦਪਾਲ ਸਿੰਘ ਦੀ ਅਗਵਾਈ ਵਿੱਚ ਪ੍ਰਾਇਮਰੀ ਹੈਲਥ ਸੈਂਟਰ ਪਿੰਡ ਘੜੂੰਆਂ ਵਿਖੇ ਡੇਂਗੂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ। ਸਿਹਤ ਵਿਭਾਗ ਦੇ ਪੈਰਾਮੈਡੀਕਲ ਸਟਾਫ ਨੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਤੇ ਸਰਸਵਤੀ ਨਰਸਿੰਗ ਕਾਲਜ ਘੜੂੰਆਂ ਦੇ ਵਿਦਿਆਰਥੀਆਂ ਨਾਲ ਮਿਲਕੇ ਵੱਖ-ਵੱਖ ਗਲੀਆਂ ਵਿਚੋਂ ਹੁੰਦੇ ਹੋਏ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਅਤੇ ਘਰ-ਘਰ ਮੱਛਰ ਦਾ ਲਾਰਵਾ ਵੀ ਚੈਕ ਕੀਤਾ। ਸੀਨੀਅਰ ਮੈਡੀਕਲ ਅਫ਼ਸਰ ਸਿਹਤ ਬਲਾਕ ਘੜੂੰਆਂ ਡਾ. ਅਰਵਿੰਦਪਾਲ ਸਿੰਘ ਨੇ ਦੱਸਿਆ ਕਿ ਡੇਂਗੂ ਸਬੰਧੀ ਬਲਾਕ ਦੇ ਵੱਖ-ਵੱਖ ਸ਼ਹਿਰੀ, ਪੇਂਡੂ ਤੇ ਸਲੱਮ ਖੇਤਰਾਂ ਵਿੱਚ ਲਗਾਤਾਰ ਡੇਂਗੂ ਵਿਰੁੱਧ ਮੁਹਿੰਮ ਚਲਾ ਰਹੀਆਂ ਹਨ। ਪਿੰਡ ਬਲੌਂਗੀ, ਬਡਮਾਜਰਾ, ਮਟੌਰ, ਕੁੰਭੜਾ, ਬਡਾਲੀ, ਨਿਆਂ ਸ਼ਹਿਰ, ਬਡਾਲਾ, ਚੋਰਟਾ ਕਲਾਂ, ਮਦਨਹੇੜੀ, ਸੋਹਾਣਾ ਵਿਖੇ ਵੀ ਵਿਭਾਗ ਦੀਆਂ ਟੀਮਾਂ ਵਲੋਂ ਘਰ-ਘਰ ਸਰਵੇਖਣ ਕੀਤਾ ਗਿਆ। ਟੀਮਾਂ ਨੇ ਘਰ-ਘਰ ਜਾ ਕੇ ਡੇਂਗੂ ਮੱਛਰ ਦੇ ਲਾਰਵੇ ਦੇ ਹੌਟਸਪੌਟਸ ਦਾ ਨਿ...
ਜ਼ਿਲ੍ਹੇ ਦੀਆਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 634557.12 ਮੀਟਰਕ ਟਨ ਝੋਨੇ ਦੀ ਕੀਤੀ ਜਾ ਚੁੱਕੀ ਹੈ ਖਰੀਦ—ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੀਆਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 634557.12 ਮੀਟਰਕ ਟਨ ਝੋਨੇ ਦੀ ਕੀਤੀ ਜਾ ਚੁੱਕੀ ਹੈ ਖਰੀਦ—ਡਿਪਟੀ ਕਮਿਸ਼ਨਰ

National, Politics, Punjab
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ                          ਸ਼੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ  ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਅਨਾਜ ਮੰਡੀਆਂ  ਵਿੱਚ 666721.7 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋ ਵੱਖ-ਵੱਖ ਖਰੀਦ ਏਜੰਸੀਆਂ ਵੱਲੋ ਕੁੱਲ 634557.12 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।                          ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 245254.48 ਐਮ.ਟੀ., ਮਾਰਕਫੈਡ ਵੱਲੋ 171094 ਐਮ.ਟੀ, ਪੰਜਾਬ ਵੇਅਰ ਹਾਊਸ ਵੱਲੋ 91266164 ਐਮ.ਟੀ ਅਤੇ ਪਨਸਪ ਵੱਲੋ 126604 ਐਮ.ਟੀ, ਪ੍ਰਾਈਵੇਟ ਖਰੀਦਦਾਰਾਂ ਵੱਲੋ 338 ਐਮ.ਟੀ. ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਖਰੀਦ ਕੀਤੇ ਗਏ ਝੋਨੇ ਵਿੱਚੋ ਕੁੱਲ 509608.82 ਐਮ.ਟੀ ਦੀ ਲਿਫਟਿੰਗ ਹੋ ਚੁੱਕੀ ਹੈ, ਜੋ ਕਿ ਕੁੱਲ ਖਰੀਦ ਦਾ 72 ਘੰਟੇ ਦੀ ਖਰੀਦ ਅਨੁਸਾਰ 90.76 ਪ੍ਰਤੀਸ਼ਤ ਹੈ। ਖਰੀਦ ਕੀਤੀ ਗਈ ਝੋਨੇ ਦੇ ਸਨਮੁੱਖ ਕਿਸਾਨਾਂ  1273 ਕਰੋੜ ਰੁਪਏ  ਦੀ ਅਦਾਇਗੀ ਕਰ ਦਿੱਤੀ ਗਈ ਹੈ।...
ਵੋਟਰ ਸਾਖਰਤਾ ਕਲੱਬਾਂ ਨੇ ਸੰਭਾਲੀ ਵੋਟਰ ਪੰਜੀਕਰਣ ਮੁਹਿੰਮ

ਵੋਟਰ ਸਾਖਰਤਾ ਕਲੱਬਾਂ ਨੇ ਸੰਭਾਲੀ ਵੋਟਰ ਪੰਜੀਕਰਣ ਮੁਹਿੰਮ

Politics, Punjab
ਐੱਸ.ਏ.ਐੱਸ. ਨਗਰ, 13 ਨਵੰਬਰ, 2024: ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਕਾਲਜਾਂ ਅਤੇ ਸਕੂਲਾਂ ਦੇ ਵੋਟਰ ਸਾਖਰਤਾ ਕਲੱਬ ਰਾਹੀਂ ਵਿਸ਼ੇਸ਼ ਸਰਸਰੀ ਸੁਧਾਈ ਨਵੰਬਰ 2024 (ਜੋ ਕਿ 28 ਨਵੰਬਰ ਤੱਕ ਚੱਲੇਗੀ) ਅਧੀਨ  ਨੌਜਵਾਨ ਵੋਟਰਾਂ ਦੇ ਵੋਟਰ ਪੰਜੀਕਰਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ: ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਅੱਜ ਇਸ ਮੁਹਿੰਮ ਤਹਿਤ ਸਕੂਲ ਆਫ ਐਮੀਨੈਂਸ ਫੇਜ-11 ਵਿਚ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਉਹਨਾ ਦੱਸਿਆ ਕਿ ਯੋਗਤਾ ਮਿਤੀ 1 ਜਨਵਰੀ 2025 ਤੱਕ ਜਿਹਨਾਂ ਨੌਜਵਾਨਾਂ ਦੀ  ਉਮਰ 17 ਸਾਲ ਦੀ ਹੋ ਜਾਵੇਗੀ ਉਹ ਵੋਟ ਬਨਵਾਉਣ ਲਈ ਅਪਲਾਈ ਕਰ ਸਕਦੇ ਹਨ ਅਤੇ ਜਿਹਨਾਂ ਦੀ ਉਮਰ 18 ਸਾਲ ਦੀ ਹੋ ਜਾਵੇਗੀ ਉਹਨਾਂ ਦੀ ਵੋਟ ਬਣ ਜਾਵੇਗੀ। ਇਸ ਮੌਕੇ ਜ਼ਿਲ੍ਹਾ ਆਈਕਨ ਸਵੀਪ ਗੁਰਪ੍ਰੀਤ ਸਿੰਘ ਨਾਮਧਾਰੀ ਨੇ ਵੀ ਵਿਦਿਆਰਥੀਆਂ ਨੂੰ ਵੋਟ ਬਨਵਾਉਣ ਦਾ ਸੱਦਾ ਦਿੱਤਾ। ਚੋਣ ਕਾਨੂੰਨਗੋ ਸੁਰਿੰਦਰ ਬਤਰਾ ਨੇ ਆਨਲਾਈਨ ਵੋਟਰ ਹੈਲਪਲਾਈਨ ਉਪਰ ਵੋਟ ਬਨਵਾਉਣ ਦੀ ਸਿਖਲਾਈ ਦਿੱਤੀ। ਸਕੂਲ ਦੇ ਕੈਰੀਅਰ ਗਾਈਡੈਂਸ ਅਧਿਆਪਕ ਸ਼ੈਲੀ ਰਾਜਪੂਤ ਨੇ ਦੱਸਿਆ ਕਿ ਪ੍ਰਿਸੀਪਲ ਲੋਵੇਸ਼ ਚਾਵਲਾ ਦੀ ਅਗਵਾਈ ਵਿਚ ਸਮ...