ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵੱਲੋਂ ਵੱਖ-ਵੱਖ ਸਰਕਾਰੀ ਰਾਸ਼ਨ ਡਿਪੂਆਂ ਦਾ ਅਚਨਚੇਤ ਨਿਰੀਖਣ
ਸਾਹਿਬਜ਼ਾਦਾ ਅਜੀਤ ਸਿੰਘ ਨਗਰ - 18 ਦਸੰਬਰ 2024
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ੍ਰੀ ਵਿਜੇ ਦੱਤ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਵੱਖ-ਵੱਖ ਕਸਬਿਆਂ ਅਤੇ ਪਿੰਡਾਂ ਵਿੱਚ ਸਰਕਾਰੀ ਰਾਸ਼ਨ ਡਿਪੂਆਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਨਿਰੀਖਣ ਦਾ ਮਕਸਦ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਧੀਨ ਚੱਲ ਰਹੀਆਂ ਲਾਭਕਾਰੀ ਸਕੀਮਾਂ ਦੀ ਪਾਰਦਰਸ਼ਤਾ ਦਾ ਜਾਇਜ਼ਾ ਲੈਣਾ ਸੀ।
ਸ਼੍ਰੀ ਵਿਜੇ ਦੱਤ ਨੇ ਕੁਰਾਲੀ ਸ਼ਹਿਰ ਦੇ ਵੱਖ-ਵੱਖ ਵਾਰਡਾਂ, ਪਿੰਡ ਕਰਤਾਰਪੁਰ ਅਤੇ ਪਿੰਡ ਸਲਾਮਪੁਰ ਦੇ ਸਰਕਾਰੀ ਰਾਸ਼ਨ ਡਿਪੂਆਂ ਦੀ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸਰਕਾਰੀ ਰਾਸ਼ਨ ਲੈਣ ਆਏ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਣੂ ਕਰਵਾਇਆ।
ਸ਼੍ਰੀ ਦੱਤ ਨੇ ਕਿਹਾ ਕਿ ਸਰਕਾਰ ਅਕਤੂਬਰ ਤੋਂ ਦਸੰਬਰ ਤੱਕ ਤਿੰਨ ਮਹੀਨੇ ਦੀ ਕਣਕ ਵੰਡਣ ਦੀ ਯੋਜਨਾ ਚਲਾ ਰਹੀ ਹੈ। ਪ੍ਰਾਪਤ ਅੰਕੜਿਆਂ ਅਨੁਸਾਰ ਜ਼ਿਲ੍ਹੇ ਵਿੱਚ ਹੁਣ ਤੱਕ ਕਰੀਬ 70 ਤੋਂ 75 ਫੀਸਦੀ ਕਣਕ ਵੰਡਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਾਰੇ ਸਰਕਾਰੀ ਰਾਸ਼ਨ ਡਿਪੂਆਂ ਵਿੱਚ ...





