ਇਸਲਾਮਾਬਾਦ ਪੁਲਿਸ ਸਟੇਸ਼ਨ ’ਤੇ ਹਮਲਾ: ਡੀਜੀਪੀ ਗੌਰਵ ਯਾਦਵ ਨੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਹੁਕਮ
ਚੰਡੀਗੜ੍ਹ/ਅੰਮ੍ਰਿਤਸਰ/ਜਲੰਧਰ, 17 ਦਸੰਬਰ:
ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਥਾਣੇ ’ਤੇ ਹੋਏ ਹਮਲੇ ਦੇ ਮੱਦੇਨਜ਼ਰ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਸ਼ਹਿਰ ਦਾ ਦੌਰਾ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਯਕੀਨੀ ਬਣਾਉਣ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਹ ਦੌਰਾ, ਮੰਗਲਵਾਰ ਤੜਕੇ 3 ਵਜੇ ਇਸਲਾਮਾਬਾਦ ਪੁਲਿਸ ਥਾਣੇ ’ਤੇ ਵਾਪਰੀ ਘਟਨਾ ਤੋਂ ਕੁਝ ਘੰਟਿਆਂ ਬਾਅਦ ਕੀਤਾ ਗਿਆ।
ਇਸ ਸਬੰਧ ਵਿੱਚ ਹੋਈ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਡੀਜੀਪੀ ਪੰਜਾਬ ਨੇ ਹਮਲੇ ਲਈ ਜ਼ਿੰਮੇਵਾਰ ਵਿਅਕਤੀਆਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਅਧਿਕਾਰੀਆਂ ਨੂੰ ਮਨੁੱਖੀ ਸੂਝ-ਬੂਝ ਦੇ ਨਾਲ-ਨਾਲ ਤਕਨੀਕੀ ਵਸੀਲਿਆਂ ਦੀ ਵਰਤੋਂ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ।
ਉਨ੍ਹਾਂ ਨੇ ਅਜਿਹੇ ਘਿਨਾਉਣੇ ਅਪਰਾਧ ਕਰਨ ਦੇ ਆਮ ਰੁਝਾਨਾਂ ਅਤੇ ਪੈਟਰਨਾਂ ਦੀ ਸ਼ਨਾਖ਼ਤ ਕਰਨ ਅਤੇ ਅਪਰਾਧਾਂ ਦਾ ਪਤਾ ਲਗਾਉਣ ਲਈ ਅਧਿਕਾਰੀਆਂ ਨੂੰ ਸਾਰੇ ਤਕਨੀਕੀ ਅਤੇ ਫੋਰੈਂਸਿਕ ਸਾਧਨਾਂ ਦੀ ਵਰਤੋਂ ਕਰਦੇ ਹੋਏ ਵਿਗਿਆਨਕ ਢੰਗ ਨਾਲ ਜਾਂਚ ਕਰਨ ਲ...








