ਸਕੂਲ ਆਫ ਐਮੀਨੈਂਸ ਮਾਲ ਰੋਡ ਵਿਖੇ ਚਾਰ ਸਾਹਿਬਜ਼ਾਦਿਆਂ ਨੂੰ ਸਮਰਪਿਤ ਰਾਜ ਪੱਧਰੀ “ਵੀਰ ਬਾਲ ਦਿਵਸ 2024″ ਆਯੋਜਿਤ
ਅੰਮ੍ਰਿਤਸਰ, 17-ਦਸੰਬਰ 2024 ( )
ਅੱਜ ਜ਼ਿਲ੍ਹੇ ਦੇ ਸਕੂਲ ਆਫ ਐਮੀਨੈਂਸ ਫਾਰ ਗਰਲਜ਼, ਮਾਲ ਰੋਡ, ਅੰਮ੍ਰਿਤਸਰ ਵਿਖੇ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਬਾਲ ਭਲਾਈ ਕੌਂਸਲ, ਪੰਜਾਬ ਅਤੇ ਜ਼ਿਲ੍ਹਾ ਬਾਲ ਭਲਾਈ ਕੌਂਸਲ, ਅੰਮ੍ਰਿਤਸਰ ਵੱਲੋਂ ਰਾਜ ਪੱਧਰੀ "ਵੀਰ ਬਾਲ ਦਿਵਸ 2024" ਆਯੋਜਿਤ ਕੀਤਾ ਗਿਆ। "ਵੀਰ ਬਾਲ ਦਿਵਸ" ਸਿਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜ਼ਾਦਾ ਜੁਝਾਰ ਸਿੰਘ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਦੀ ਲਾਸਾਨੀ ਸ਼ਹਾਦਤ, ਬਾ-ਕਮਾਲ ਦਲੇਰੀ ਅਤੇ ਕੁਰਬਾਨੀ ਨੂੰ ਸਮਰਪਿਤ ਹਰ ਸਾਲ ਦਸੰਬਰ ਵਿੱਚ ਮਨਾਇਆ ਜਾਂਦਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਛੋਟੇ ਸਾਹਿਬਜਾਦਿਆਂ ਦੀ ਸ਼ਹੀਦੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨਾਂ ਚਾਰ ਸਾਹਿਬਜਾਦਿਆਂ ਨੇ ਧਰਮ ਦੀ ਖਾਤਿਰ ਲਾਸਾਨੀ ਸ਼ਹਾਦਤ ਦਿੱਤੀ ਸੀ। ਉਨਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਆਪਣੇ ਪਿਤਾ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਅਤੇ ਸਮਰਪਨ ਦੀ ਭਾਵਨਾ ਅੱਜ ਸਾਡੇ ਵਿਦਿਆਰਥੀਆਂ ਲਈ ਉਤਸਾਹ ਅਤੇ ਸਮਰਪ...







