Shadow

Author: admin

ਖੇਤੀਬਾੜੀ ਵਿਭਾਗ ਦੀ ਟੀਮ ਨੇ ਪਿੰਡ ਭੈਣੀ ਬਾਘਾ ਵਿਖੇ ਕੀਤਾ ਕਿਸਾਨਾਂ ਦੇ ਖੇਤਾਂ ਦਾ ਦੌਰਾ

ਖੇਤੀਬਾੜੀ ਵਿਭਾਗ ਦੀ ਟੀਮ ਨੇ ਪਿੰਡ ਭੈਣੀ ਬਾਘਾ ਵਿਖੇ ਕੀਤਾ ਕਿਸਾਨਾਂ ਦੇ ਖੇਤਾਂ ਦਾ ਦੌਰਾ

National, Politics, Punjab, Trending
ਮਾਨਸਾ, 16 ਦਸੰਬਰ : ਮੁੱਖ ਖੇਤੀਬਾੜੀ ਅਫਸਰ ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਜਿਲ੍ਹੇ ਅੰਦਰ ਕਣਕ ਦੀ ਫਸਲ ਵਿੱਚ ਤਣ੍ਹੇ ਦੀ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਰਿਪੋਰਟਾਂ ਪ੍ਰਾਪਤ ਹੋਣ ਉਪਰੰਤ ਤੁਰੰਤ ਕਾਰਵਾਈ ਕਰਦਿਆਂ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋ ਕਣਕ ਦੀ ਫਸਲ ਵਿੱਚ ਤਣ੍ਹੇ ਦੀ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਲਗਾਤਾਰ ਖੇਤਾਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ। ਇਸੇ ਤਹਿਤ ਖੇਤੀਬਾੜੀ ਵਿਭਾਗ ਦੀ ਟੀਮ ਡਾ. ਸੁਖਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਬਲਾਕ ਮਾਨਸਾ ਡਾ. ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਮਾਨਸਾ, ਡਾ. ਸਗਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ (ਇੰਨਫੋਰਸਮੈਂਟ) ਮਾਨਸਾ ਵੱਲੋ ਪਿੰਡ ਭੈਣੀਬਾਘਾ ਵਿਖੇ ਕਿਸਾਨ ਜਗਤਾਰ ਸਿੰਘ, ਨਿਰਮਲ ਸਿੰਘ, ਜਗਰਾਜ ਸਿੰਘ, ਇੰਦਰਜੀਤ ਸਿੰਘ ਅਤੇ ਦਰਸਨ ਸਿੰਘ ਦੇ ਖੇਤਾਂ ਦਾ ਸਰਵੇਖਣ ਕੀਤਾ ਗਿਆ । ਡਾ. ਸੁਖਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਵੱਲੋਂ ਦੱਸਿਆ ਗਿਆ ਤਣੇ੍ਹ ਦੀ ਗੁਲਾਬੀ ਸੁੰਡੀ ਦੀਆਂ ਸੁੰਡੀਆਂ ਛੋਟੇ ਬੂਟੇ ਦੇ ਤਣਿ੍ਹਆਂ ਵਿੱਚ ਮੋਰੀਆਂ ਕਰਕੇ ਅੰਦਰ ਚਲੀਆਂ ਜਾਂਦੀਆਂ ਹਨ ਅਤੇ ਅੰਦਰਲਾ ਮਾਦਾ ਖਾਂਦੀਆਂ ਹਨ, ਜਿਸ ਨਾਲ ਬ...
ਨਿਯਮਿਤ ਤੌਰ ‘ਤੇ ਯੋਗਾ ਕਰਨ ਨਾਲ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੰਦਰੁਸਤ ਰਹਿ ਸਕਦਾ ਹੈ–ਐਸ ਡੀ ਐਮ ਡੇਰਾਬਸੀ ਅਮਿਤ ਗੁਪਤਾ

ਨਿਯਮਿਤ ਤੌਰ ‘ਤੇ ਯੋਗਾ ਕਰਨ ਨਾਲ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੰਦਰੁਸਤ ਰਹਿ ਸਕਦਾ ਹੈ–ਐਸ ਡੀ ਐਮ ਡੇਰਾਬਸੀ ਅਮਿਤ ਗੁਪਤਾ

National, Politics, Punjab, Trending
ਡੇਰਾਬਸੀ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਦਸੰਬਰ, 2024: ਐਸ.ਡੀ.ਐਮ.  ਡੇਰਾਬਸੀ ਅਮਿਤ ਗੁਪਤਾ ਵੱਲੋਂ ਦੱਸਿਆ ਗਿਆ ਕਿ ਸੀ ਐਮ ਦੀ ਯੋਗਸ਼ਾਲਾ ਤਹਿਤ ਲਾਏ ਜਾ ਰਹੇ ਯੋਗਾ ਸੈਸ਼ਨਾਂ ਵਿੱਚ ਲੋਕ ਨਿਯਮਿਤ ਤੌਰ ‘ਤੇ ਹਮੇਸ਼ਾਂ ਲਈ ਬਿਮਾਰੀਆਂ ਤੋਂ ਛੁਟਕਾਰਾ ਪਾ ਕੇ, ਸਰੀਰਕ ਅਤੇ ਮਾਨਿਸਿਕ ਤੌਰ ਤੇ ਤੰਦਰੁਸਤ ਰਹਿ ਸਕਦੇ ਹਨ। ਯੋਗ ਰਾਹੀਂ  ਪੁਰਾਣੇ ਰੋਗਾਂ ਤੋਂ ਮੁਕਤੀ ਪਾਈ ਜਾ ਸਕਦੀ ਹੈ। ਐਸ ਡੀ ਐਮ ਡੇਰਾਬਸੀ ਅਮਿਤ ਗੁਪਤਾ ਨੇ ਦੱਸਿਆ ਕਿ ਜ਼ੀਰਕਪੁਰ ਵਿਖੇ ਟ੍ਰੇਨਰ ਸ਼ੀਤਲ ਵੱਲੋਂ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਤੇ ਰੋਜ਼ਾਨਾ 6 ਯੋਗਾ ਸੈਸ਼ਨ ਲਗਾਏ ਜਾ ਰਹੇ ਹਨ। ਉਨ੍ਹਾਂ ਵੱਲੋਂ ਯੋਗਾ ਅਭਿਆਸ ਦੌਰਾਨ ਲੋਕਾਂ ਨੂੰ ਯੋਗਾ ਦੇ ਲਾਭ ਦੱਸਦੇ ਹੋਏ ਯੋਗਾ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਟ੍ਰੇਨਰ ਸ਼ੀਤਲ ਵੱਲੋਂ ਜ਼ੀਰਕਪੁਰ ਦੇ ਬਚਪਨ ਸਕੂਲ ਪਾਰਕ ਵਿਖੇ ਪਹਿਲੀ ਕਲਾਸ ਸਵੇਰੇ 6.00 ਤੋਂ 7.00 ਵਜੇ ਅਤੇ ਦੂਸਰੀ ਕਲਾਸ ਸ੍ਰੀ ਚਰਨ ਕਮਲ ਸਿੰਘ ਗੁਰਦੁਆਰਾ ਵਿਖੇ ਸਵੇਰੇ 7.15 ਤੋਂ 8.15 ਵਜੇ ਤੱਕ, ਤੀਸਰੀ ਕਲਾਸ ਨਿਰੰਕਾਰੀ ਭਵਨ, ਜ਼ੀਰਕਪੁਰ ਵਿਖੇ ਸਵੇਰੇ 8.25 ਤੋਂ 9.25 ਵਜੇ ਤੱਕ ਅਤੇ ਚੌਥੀ ਕਲਾਸ ਜਰਨੈਲ ਇਨਕਲੇਵ-1 ਵਿਖੇ ਸਵੇ...
ਸਿਵਲ ਹਸਪਤਾਲ ਵਿਚ ਬਣੇਗੀ ਏਕੀਕ੍ਰਿਤ ਪਬਲਿਕ ਹੈਲਥ ਲੈਬ- ਸੇਖੋਂ

ਸਿਵਲ ਹਸਪਤਾਲ ਵਿਚ ਬਣੇਗੀ ਏਕੀਕ੍ਰਿਤ ਪਬਲਿਕ ਹੈਲਥ ਲੈਬ- ਸੇਖੋਂ

National, Politics, Punjab, Trending
ਫ਼ਰੀਦਕੋਟ 16 ਦਸੰਬਰ () ਸਿਵਲ ਹਸਪਤਾਲ ਫਰੀਦਕੋਟ ਵਿੱਚ ਬਣੇ ਜੱਚਾ ਬੱਚਾ ਵਿਭਾਗ ਦੇ ਗਰਾਉਂਡ ਫਲੋਰ ਨੂੰ ਰੈਨੋਵੇਟ ਕਰਕੇ ਏਕੀਕ੍ਰਿਤ ਪਬਲਿਕ ਹੈਲਥ ਲੈਬ ਬਣਾਈ ਜਾ ਰਹੀ ਹੈ ਜਿਸ ਨਾਲ ਹੇਮੈਟੋਲੇਜੀ, ਕਲੀਨਿਕਲ ਬਾਇਓਕੈਮਿਸਟਰੀ, ਮਾਈਕਰੋਬਾਇਓਲੋਜੀ, ਵਾਇਰੋਲੋਜੀ ਅਤੇ ਪੈਥੋਲੋਜੀ, ਸਾਰੇ ਟੈਸਟ ਇਸ ਲੈਬ ਵਿੱਚ ਕਰਵਾਏ ਜਾ ਸਕਦੇ ਹਨ। ਇਹ ਜਾਣਕਾਰੀ ਵਿਧਾਇਕ ਫ਼ਰੀਦਕੋਟ ਸ ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਲੈਬ ਬਨਣ ਤੋਂ ਪਹਿਲਾਂ ਇਹ ਟੈਸਟ ਪ੍ਰਾਈਵੇਟ ਲੈਬੋਰਟਰੀਆਂ ਵਿੱਚੋਂ ਕਰਵਾਣੇ ਪੈਂਦੇ ਸਨ। ਉਨ੍ਹਾਂ ਦੱਸਿਆਂ ਕਿ ਇਸ ਕੰਮ ਦੀ ਉਸਾਰੀ ਦੀ ਪ੍ਰਵਾਨਗੀ ਰਕਮ 1.38 ਕਰੋੜ ਰੁਪਏ ਜਾਰੀ ਕਰ ਦਿੱਤੀ ਗਈ ਹੈ ਤੇ ਵਿਭਾਗ ਵੱਲੋਂ ਇਸ ਕੰਮ ਦੇ ਟੈਂਡਰ ਕਾਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਜਲਦ ਹੀ ਏਕੀਕ੍ਰਿਤ ਪਬਲਿਕ ਹੈਲਥ ਲੈਬ ਦੀ ਰੈਨੋਵੇਸ਼ਨ/ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ, ਜਿਸ ਨਾਲ ਲੋਕਾਂ ਨੂੰ ਸਿਵਲ ਹਸਪਤਾਲ ਵਿੱਚ ਹੀ ਸਾਰੀ ਸਹੂਲੀਅਤ ਮਿਲ ਸਕੇਗੀ।...
ਸਰਕਾਰੀ ਆਈ.ਟੀ.ਆਈ ਮਾਨਸਾ ਵਿਖੇ ਸਵੈ-ਰੁਜ਼ਗਾਰ ਸਬੰਧੀ ਸੈਮੀਨਾਰ ਦਾ ਆਯੋਜਨ

ਸਰਕਾਰੀ ਆਈ.ਟੀ.ਆਈ ਮਾਨਸਾ ਵਿਖੇ ਸਵੈ-ਰੁਜ਼ਗਾਰ ਸਬੰਧੀ ਸੈਮੀਨਾਰ ਦਾ ਆਯੋਜਨ

Politics, Punjab
ਮਾਨਸਾ, 16 ਦਸੰਬਰ : ਐਮ.ਐਸ.ਐਮ.ਈ. (ਮਾਈਕਰੋ ਸਮਾਲ ਐਂਡ ਮੀਡੀਅਮ ਇੰਟਰਪ੍ਰਾਈਜ਼ਿਜ਼) ਵੱਲੋਂ ਪ੍ਰਿੰਸੀਪਲ ਆਈ.ਟੀ.ਆਈ. ਮਾਨਸਾ ਗੁਰਮੇਲ ਸਿੰਘ ਮਾਖਾ ਦੀ ਅਗਵਾਈ ਹੇਠ ਸਿੱਖਿਆਰਥੀਆਂ ਦੀ ਜਾਗਰੂਕਤਾ ਲਈ ਸਵੈ-ਰੁਜ਼ਗਾਰ ਨਾਲ ਸਬੰਧਿਤ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਐਮ.ਐਸ.ਐਮ.ਈ. ਦੇ ਸਹਾਇਕ ਡਇਰੈਕਟਰ ਸ਼੍ਰੀ ਵਜੀਰ ਸਿੰਘ ਨੇ ਸਬਸਿਡੀ ਨਾਲ ਲੋਨ ਲੈਣ ਬਾਰੇ ਅਤੇ ਇੰਡਸਟਰੀ ਲਗਾਉਣ ਬਾਰੇ ਅਤੇ ਇੰਡਸਟਰੀ ਤੋਂ ਬਣੇ ਉਤਪਾਦਾਂ ਦੀ ਮਾਰਕੀਟਿੰਗ ਬਾਰੇ ਸਿੱਖਿਆਰਥੀਆਂ ਨੂੰ ਵਿਸਥਾਰਤ ਜਾਣਕਾਰੀ ਦਿੱਤੀ। ਇਸ ਮੌਕੇ ਸਹਾਇਕ ਡਾਇਰੈਕਟਰ ਸ਼੍ਰੀਮਤੀ ਅਨੂਪਮਾ ਰਾਣੀ ਨੇ ਕਿਹਾ ਕਿ ਇਸ ਸੈਕਟਰ ਅਧੀਨ ਇੰਡਸਟਰੀ ਲਗਾਉਣ ਲਈ 100 ਕਰੋੜ ਤੱਕ ਦਾ ਲੋਨ ਪ੍ਰਾਪਤ ਕੀਤਾ ਜਾ ਸਕਦਾ ਹੈ। ਪਰਮਿੰਦਰ ਸਿੰਘ ਫੰਕਸ਼ਨਲ ਮੈਨੇਜਰ ਨੇ ਵੱਖ-ਵੱਖ ਸਵੈ-ਰੋਜਗਾਰ ਨਾਲ ਸਬੰਧਿਤ ਸਕੀਮਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਭੁਪਿੰਦਰ ਕੁਮਾਰ ਐਲ.ਡੀ.ਐਮ. ਮਾਨਸਾ ਨੇ ਕਿਹਾ ਕਿ ਬੈਂਕਾ ਵੱਲੋਂ ਲੋਨ ਦੀ ਸੁਵਿਧਾ ਆਸਾਨ ਪ੍ਰਣਾਲੀ ਰਾਹੀਂ ਦਿੱਤੀ ਜਾ  ਰਹੀ ਹੈ। ਇਸ ਮੌਕੇ ਸਮੂਹ ਸਿੱਖਿਆਰਥੀਆਂ ਨੂੰ ਰਿਫਰੈਸਮੈਂਟ ਵੀ ਮੁਹੱਈਆ ਕਰਵਾਈ ਗਈ। ਸੈਮੀਨਰ ਦੌਰਾਨ ਸ਼ੰਕਰ ਗੋ...
ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਡੱਗੋ ਰੋਮਾਣਾ ਵਿਖੇ ਕੀਤੀ ਗਈ ਲੋਕ ਮਿਲਣੀ

ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਡੱਗੋ ਰੋਮਾਣਾ ਵਿਖੇ ਕੀਤੀ ਗਈ ਲੋਕ ਮਿਲਣੀ

National, Politics, Punjab, Trending
ਫਰੀਦਕੋਟ 16 ਦਸੰਬਰ () ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਲਿਆ ਅਹਿਦ ਕਿ ਸਰਕਾਰ ਪਿੰਡਾਂ ਵੱਲੋਂ ਚੱਲਗੀ, ਪੂਰਾ ਹੋ ਗਿਆ ਹੈ ਕਿਉਂਕਿ ਸਰਕਾਰ ਦੇ ਨੁਮਾਇੰਦੇ ਹੁਣ ਲੋਕਾਂ ਦੀਆਂ ਬਰੂਹਾਂ ਤੇ ਜਾ ਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਦੂਰ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਡੱਗੋ ਰੋਮਾਣਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੇ ਰੂਬਰੂ ਹੁੰਦਿਆਂ ਕੀਤਾ। ਅੱਜ ਪਿੰਡ ਡੱਗੋ ਰੋਮਾਣਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਜਿੱਥੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਲੋਕਾਂ ਦੇ ਸਨਮੁੱਖ ਹੋਏ ਉੱਥੇ ਹੀ ਜਿਲ੍ਹਾ ਪ੍ਰਸ਼ਾਸ਼ਨ ਦੇ ਵੱਖ ਵੱਖ ਵਿਭਾਗਾਂ ਦੇ ਨੁਮਾਇੰਦੇ ਵੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੌਕੇ ਤੇ ਦੂਰ ਕਰਨ ਲਈ ਹਾਜ਼ਰ ਹੋਏ। ਇਸ ਮੌਕੇ ਸ. ਸੰਧਵਾਂ ਨੇ ਪਿੰਡ ਡੱਗੋ ਰੋਮਾਣਾ ਅਤੇ ਆਸ ਪਾਸ ਦੇ ਪਿੰਡਾਂ ਦੀਆਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹਾਜ਼ਰ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਇਸ ਦੇ ਨਾਲ ਹੀ ਲੋਕਾਂ ਨੂ...
ਜਿਲ੍ਹਾ ਪ੍ਰਸ਼ਾਸਨ ਵੱਲੋਂ ਫੋਟੋਗ੍ਰਾਫੀ ਮੁਕਾਬਲੇ ਲਈ ਤਾਰੀਕ ਵਿਚ ਵਾਧਾ

ਜਿਲ੍ਹਾ ਪ੍ਰਸ਼ਾਸਨ ਵੱਲੋਂ ਫੋਟੋਗ੍ਰਾਫੀ ਮੁਕਾਬਲੇ ਲਈ ਤਾਰੀਕ ਵਿਚ ਵਾਧਾ

National, Politics, Punjab, Trending
ਫਰੀਦਕੋਟ 16 ਦਸੰਬਰ () ਗੁਰੂਆਂ ਅਤੇ ਪੀਰਾਂ ਦੇ ਵਰੋਸਾਏ ਜ਼ਿਲ੍ਹਾ ਫ਼ਰੀਦਕੋਟ ਦੇ ਸ਼ਾਨਾਮੱਤੇ ਇਤਿਹਾਸ ਨੂੰ ਸੁਰਜੀਤ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵੱਲੋਂ ਸ਼ੁਰੂ ਕੀਤੇ ਫੋਟੋਗ੍ਰਾਫੀ ਮੁਕਾਬਲੇ ਲਈ ਹੁਣ 25 ਦਸੰਬਰ ਤੱਕ ਅਪਣੀ ਨਾਮਜ਼ਦਗੀ ਭੇਜੀ ਜਾ ਸਕਦੀ ਹੈ।ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਓਜਸਵੀ ਨੇ ਦਿੱਤੀ।  ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਓਜਸਵੀ ਨੇ ਦੱਸਿਆ ਕਿ ਫ਼ਰੀਦਕੋਟ ਦੇ ਲੋਕ ਆਪਣੇ ਕੈਮਰੇ ਦੀ ਅੱਖ ਥਾਣੀ ਲੰਘਾ ਕੇ ਫੋਟੋ ਸਾਡੇ ਨਾਲ ਸਾਂਝੀ ਕਰ ਸਕਦੇ ਹਨ। ਇਨ੍ਹਾਂ ਤਸਵੀਰਾਂ ਵਿੱਚ ਕਿਲ੍ਹੇ ,ਸਰੋਵਰ, ਧਾਰਮਿਕ ਸਥਾਨ, ਮਹਿਲ, ਦਰਵਾਜ਼ੇ, ਪੁਰਾਣੀਆਂ ਇਮਾਰਤਾਂ ਅਤੇ ਇਮਾਰਤਸਾਜ਼ੀ, ਜਿਨ੍ਹਾਂ ਨੇ ਜ਼ਿਲ੍ਹੇ ਦੇ ਇਤਿਹਾਸ ਨੂੰ ਸਿਰਜਿਆ, ਇਤਿਹਾਸਕ ਕਿਤਾਬਾਂ, ਕਲਾਕ੍ਰਿਤੀਆਂ, ਚਿੱਤਰਕਾਰੀ ਆਦਿ ਉਹ ਤਸਵੀਰਾਂ ਜੋ ਫ਼ਰੀਦਕੋਟ ਦੇ ਪੁਰਾਤਨ ਸਭਿਆਚਾਰ ਨੂੰ ਦਰਸਾਉਂਦੀਆਂ ਹਨ, ਜਿਸ ਵਿੱਚ ਲੋਕਧਾਰਾ, ਪਰੰਪਰਾਵਾਂ, ਭਾਸ਼ਾ, ਜੀਵਨ ਸ਼ੈਲੀ ਅਤੇ ਗਿਆਨ ਸ਼ਾਮਿਲ ਹੋ ਸਕਦੀਆਂ ਹਨ । ਇਸ ਵਿਚ ਭਾਗ ਲੈਣ ਲਈ 8ਵੀਂ ਜਮਾਤ ਤੋਂ ਉੱਪਰ ਦੇ ਵਿਦਿਆਰਥੀ, ਕਾਲਜ ਦੇ ਵਿਦਿਆਰਥ...
ਖੇਤੀਬਾੜੀ ਮੰਤਰੀ ਨੇ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ ‘ਤੇ ਚਰਚਾ ਲਈ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਹੰਗਾਮੀ ਮੀਟਿੰਗ ਸੱਦੀ

ਖੇਤੀਬਾੜੀ ਮੰਤਰੀ ਨੇ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ ‘ਤੇ ਚਰਚਾ ਲਈ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਹੰਗਾਮੀ ਮੀਟਿੰਗ ਸੱਦੀ

National
ਚੰਡੀਗੜ੍ਹ, 16 ਦਸੰਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਦੇ ਖਰੜੇ ‘ਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸੰਜੀਦਗੀ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਇਸ ਸਬੰਧੀ ਸਲਾਹ-ਮਸ਼ਵਰੇ ਅਤੇ ਚਰਚਾ ਲਈ ਇਸੇ ਹਫ਼ਤੇ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਮੀਟਿੰਗ ਸੱਦਣ ਦਾ ਫੈਸਲਾ ਕੀਤਾ ਹੈ। ਸ. ਗੁਰਮੀਤ ਸਿੰਘ ਖੁੱਡੀਆਂ, ਜਿਨ੍ਹਾਂ ਨਾਲ ਵਧੀਕ ਮੁੱਖ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਸ੍ਰੀ ਅਨੁਰਾਗ ਵਰਮਾ, ਪੰਜਾਬ ਰਾਜ ਕਿਸਾਨ ਤੇ ਖੇਤ ਮਜ਼ਦੂਰ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ, ਸਕੱਤਰ ਪੰਜਾਬ ਮੰਡੀ ਬੋਰਡ ਸ੍ਰੀ ਰਾਮਵੀਰ ਵੀ ਮੌਜੂਦ ਸਨ, ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਸਾਨਾਂ ਦੇ ਨੁਮਾਇੰਦਿਆਂ, ਖੇਤੀ ਮਾਹਿਰਾਂ ਅਤੇ ਹੋਰ ਭਾਈਵਾਲਾਂ ਨਾਲ ਤੁਰੰਤ ਮੀਟਿੰਗ ਬੁਲਾ ਕੇ ਭਾਰਤ ਸਰਕਾਰ ਵੱਲੋਂ ਸਾਂਝੇ ਕੀਤੇ ਗਏ ਨੀਤੀ ਦੇ ਖਰੜੇ ਦਾ ਗੰਭੀਰਤਾ ਨਾਲ ਅਧਿਐਨ ਅਤੇ ਸਲਾਹ-ਮਸ਼ਵਰਾ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨੀਤੀ ਦੇ ਖਰੜੇ ਦਾ ਡੂੰਘਾਈ ਨਾਲ ਅਧਿਐਨ ਕਰਨ ਅਤੇ ...
ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Crime, National, Politics, Punjab, Trending
ਚੰਡੀਗੜ੍ਹ 16 ਦਸੰਬਰ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ਪੁਰ ਵਿਖੇ ਤਾਇਨਾਤ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਇੰਸਪੈਕਟਰ ਅਮਿਤ ਕੁਮਾਰ ਕੱਕੜ ਨੂੰ 45,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੀਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਫਿਰੋਜ਼ਪੁਰ ਦੇ ਇੱਕ ਆੜਤੀ ਮੋਹਨ ਲਾਲ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਖਰੀਦੇ ਗਏ ਝੋਨੇ ਦੀਆਂ ਬੋਰੀਆਂ ਬਾਬਤ ਮਜ਼ਦੂਰੀ ਅਤੇ ਸਿਲਾਈ ਆਦਿ ਖਰਚਿਆਂ ਨਾਲ ਸਬੰਧਤ ਬਿੱਲ ਪਾਸ ਕਰਨ ਲਈ 2 ਰੁਪਏ ਪ੍ਰਤੀ ਬੋਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 1.30 ਰੁਪਏ ਪ੍ਰਤੀ ਬੋਰੀ ਵਿੱਚ ਤੈਅ ਹੋਇਆ, ਜਿਸਦੀ ਰਕਮ 45,000 ਰੁਪਏ ਬਣਦੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ...
ਝਗੜਾ ਰਹਿਤ ਇੰਤਕਾਲਾਂ ਦਾ ਨਿਪਟਾਰਾ ਕਰਕੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪੰਜਾਬ ਵਿੱਚ ਆਇਆ ਪਹਿਲੇ ਨੰਬਰ ਤੇ- ਡਿਪਟੀ ਕਮਿਸ਼ਨਰ

ਝਗੜਾ ਰਹਿਤ ਇੰਤਕਾਲਾਂ ਦਾ ਨਿਪਟਾਰਾ ਕਰਕੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪੰਜਾਬ ਵਿੱਚ ਆਇਆ ਪਹਿਲੇ ਨੰਬਰ ਤੇ- ਡਿਪਟੀ ਕਮਿਸ਼ਨਰ

National, Politics, Punjab, Trending
ਸ੍ਰੀ ਮੁਕਤਸਰ ਸਾਹਿਬ 16  ਦਸੰਬਰ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜ਼ਿਲ੍ਹੇ ਵਿੱਚ ਝਗੜਾ ਰਹਿਤ ਇੰਤਕਾਲਾਂ ਦੇ ਨਿਪਟਾਰੇ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ। ਉਹਨਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਤਹਿਸੀਲਦਾਰਾਂ ਅਤੇ ਕਾਨੂੰਗੋਜ ਪਾਸ 1905 ਇੰਤਕਾਲ ਫੈਸਲੇ ਲਈ ਬਕਾਇਆ ਪਏ ਸਨ,ਜਿਹਨਾਂ ਦਾ ਮਾਲ ਵਿਭਾਗ ਵਲੋਂ ਨਿਪਟਾਰਾ ਕਰ ਦਿੱਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਪਟਵਾਰੀਆਂ ਪਾਸ 1800 ਵਸੀਕੇ ਕਿਸੇ ਕਾਰਨ ਬਕਾਇਆ ਪਏ ਸਨ, ਇਹਨਾਂ ਦਾ ਵੀ ਨਿਪਟਾਰਾ ਹੋ ਚੁੱਕਾ ਹੈ, ਇਸ ਤਰ੍ਹਾਂ ਮਾਲ ਵਿਭਾਗ ਪਾਸ  ਬਕਾਇਆ ਪਏ ਸਾਰੇ ਇਹਨਾਂ ਇੰਤਕਾਲਾਂ ਅਤੇ ਵਸੀਕਿਆਂ ਦਾ ਨਿਪਟਾਰਾ ਵਿਸੇਸ਼ ਕੈਂਪ ਲਗਾ ਕੇ ਕਰ ਦਿੱਤਾ ਗਿਆ ਹੈ। ਉਹਨਾਂ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹਨਾਂ ਦੀ ਇਸ ਪਹਿਲ ਕਦਮੀ ਨਾਲ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੀ ਹੈ ਅਤੇ ਜ਼ਿਲ੍ਹਾ ਪਸ਼ਾਸਨ ਦਾ ਨਾਮ ਉਚਾ ਕੀਤਾ ਹੈ।...
ਜਲਾਲਾਬਾਦ ਵਿਚ ਅਲਿਮਕੋ ਵੱਲੋਂ ਦਿਵਿਆਂਗਜਨਾਂ ਉਪਕਰਣ ਵੰਡ ਸਮਾਰੋਹ ਕਰਵਾਇਆ

ਜਲਾਲਾਬਾਦ ਵਿਚ ਅਲਿਮਕੋ ਵੱਲੋਂ ਦਿਵਿਆਂਗਜਨਾਂ ਉਪਕਰਣ ਵੰਡ ਸਮਾਰੋਹ ਕਰਵਾਇਆ

National, Politics, Punjab, Trending
ਜਲਾਲਾਬਾਦ, 16 ਦਸੰਬਰ ਦਿਵਿਯਾਂਗਜਨਾ ਨੂੰ ਸਮਾਜ ਦੀ ਮੁਖ ਧਾਰਾ ਵਿੱਚ ਲਿਆਉਣ ਲਈ ਸਰਕਾਰ ਵਲੋਂ ਉਹਨਾਂ ਦੇ ਕਲਿਆਣ ਅਤੇ ਪੁਨਰਵਾਸ ਦੇ ਲਈ ਕੰਮ ਕੀਤੇ ਜਾ ਰਹੇ ਹਨ I ਇਸੇ ਲੜੀ ਅੱਜ ਇੱਥੇ ਦਿਵਿਆਂਗਜਨਾਂ ਉਪਕਰਣ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਸ਼ਿਰਕਤ ਕੀਤੀ ਜਦ ਕਿ ਅਲਿਮਕੋ ਮੋਹਾਲੀ ਵੱਲੋਂ ਸ਼੍ਰੀ ਅਸ਼ੋਕ ਸਾਹੂ (ਪੀ ਐਂਡ ਓ ਅਫਸਰ), ਸ਼੍ਰੀ ਤੁਸ਼ਾਰ ਸਿਵਾਚ (ਆਡੀਓਲੋਜਿਸਟ) ਵੀ ਇਸ ਮੌਕੇ ਵਿਸੇ਼ਸ ਤੌਰ ਤੇ ਹਾਜਰ ਰਹੇ। ਸਮਾਜਿਕ ਨਿਆਂ ਅਤੇ ਅਧਿਕਾਰੀਤਾ ਮੰਤਰਾਲੇ, ਭਾਰਤ ਸਰਕਾਰ ਦੇ ਦਿਵਯਾਂਗਜਨ ਸਸ਼ਕਤੀਕਰਨ ਵਿਭਾਗ ਦੇ ਅਧੀਨ ਕੰਮ ਕਰ ਰਹੇ ਭਾਰਤੀਯ ਕ੍ਰਿਤਰਮ ਅੰਗ ਨਿਰਮਾਣ ਨਿਗਮ (ਅਲਿਮਕੋ) ਅਤੇ ਜ਼ਿਲਾ ਪ੍ਰਸ਼ਾਸਨ, ਫਾਜ਼ਿਲਕਾ ਦੀ ਭਾਗੀਦਾਰੀ ਨਾਲ ਇਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ I ਇਸ ਮੌਕੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਦਿਵਿਆਂਗਜਨ ਵੀ ਸਮਾਜ ਦਾ ਹਿੱਸਾ ਹਨ ਅਤੇ ਉਨ੍ਹਾਂ ਦੀ ਬਿਹਤਰੀ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ  ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਉਪਕਰਨਾਂ ਦੀ ਮਦਦ ਨਾਲ ਉਨ੍...