ਸ੍ਰੀ ਆਨੰਦਪੁਰ ਸਾਹਿਬ ਨੂੰ ਪਵਿੱਤਰ ਨਗਰੀ ਦਾ ਦਰਜਾ ਮਿਲਣ ਨਾਲ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਸ ਦਾ ਕੀਤਾ ਧੰਨਵਾਦ
ਸ੍ਰੀ ਅਨੰਦਪੁਰ ਸਾਹਿਬ 29 ਦਸੰਬਰ : ਪੰਜਾਬ ਸਰਕਾਰ ਵੱਲੋਂ ਗੁਰੂ ਦੀ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਪਵਿੱਤਰ ਨਗਰੀ ਦਾ ਦਰਜਾ ਮਿਲਣ ਨਾਲ ਇਲਾਕੇ ਦੇ ਲੋਕਾਂ ਤੇ ਸੰਸਥਾਵਾਂ ਦੀ ਚਿਰਕੋਣੀ ਮੰਗ ਪੂਰੀ ਹੋਈ ਹੈ। ਸ੍ਰੀ ਅਨੰਦਪੁਰ ਸਾਹਿਬ ਹਲਕਾ ਪਿਛਲੇ ਸੱਤ ਦਹਾਕਿਆਂ ਤੋਂ ਵਿਕਾਸ ਤੋਂ ਨਿਰੰਤਰ ਪਿੱਛੜ ਰਿਹਾ ਸੀ ਪ੍ਰੰਤੂ 2022 ਵਿੱਚ ਜਦੋਂ ਸੂਬੇ ਦੀ ਵਾਗਡੋਰ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੰਭਾਲੀ ਤਾਂ ਇਥੋਂ ਦੇ ਵਿਧਾਇਕ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਯਤਨ ਸ਼ੁਰੂ ਕੀਤੇ। ਉਹਨਾਂ ਨੇ ਵਾਅਦਿਆ ਨੂੰ ਬੂਰ ਪਾਉਂਦੇ ਹੋਏ ਇਸ ਇਲਾਕੇ ਦੀ ਨਿਰੰਤਰ ਨੁਹਾਰ ਬਦਲ ਦਿੱਤੀ ਹੈ ਜੇਕਰ 2022 ਤੋਂ ਹੁਣ ਤੱਕ ਵਿਕਾਸ ਦੇ ਕੁਝ ਚੋਣਵੇਂ ਕੰਮਾਂ ਤੇ ਨਜ਼ਰ ਮਾਰੀ ਜਾਵੇ ਤਾਂ ਇਸ ਹਲਕੇ ਦੀ ਸਥਿਤੀ ਦਿਨ ਪ੍ਰਤੀ ਦਿਨ ਬਿਹਤਰੀਨ ਹੋ ਰਹੀ ਹੈ।
ਪੰਜਾਬ ਦੀ ਧਾਰਮਿਕ, ਇਤਿਹਾਸਕ ਅਤੇ ਸੱਭਿਆਚਾਰਕ ਧਰੋਹਰ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕਾ 2022 ਤੋਂ ਬਾਅਦ ਵਿਕਾਸ ਦੇ ਨਵੇਂ ਯੁੱਗ ਵਿੱਚ ਦਾਖਲ ਹੋ ਚੁੱਕਾ ਹੈ।...








