Shadow

Author: admin

ਵਿਜੀਲੈਂਸ ਬਿਊਰੋ ਵੱਲੋਂ ਡੀਸੀ ਤਰਨਤਾਰਨ ਦਾ ਨਿੱਜੀ ਸਹਾਇਕ ਤੇ ਉਸਦੇ ਸਾਥੀ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਡੀਸੀ ਤਰਨਤਾਰਨ ਦਾ ਨਿੱਜੀ ਸਹਾਇਕ ਤੇ ਉਸਦੇ ਸਾਥੀ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

National, Politics, Punjab
ਚੰਡੀਗੜ੍ਹ, 7 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਤਰਨਤਾਰਨ ਦੇ ਨਿੱਜੀ ਸਹਾਇਕ ਵਜੋਂ ਤਾਇਨਾਤ ਹਰਮਨਦੀਪ ਸਿੰਘ, ਹਰਸਿਮਰਨਜੀਤ ਸਿੰਘ, ਕਲਰਕ, ਇਲੈਕਸ਼ਨ ਸੈੱਲ, ਤਰਨਤਾਰਨ ਅਤੇ ਠੇਕਾ ਅਧਾਰ ’ਤੇ ਡਾਟਾ ਐਂਟਰੀ ਆਪਰੇਟਰ ਵਜੋਂ ਤਾਇਨਾਤ ਉਸਦੇ ਸਾਥੀ ਜਗਰੂਪ ਸਿੰਘ, ਖਿਲਾਫ 20,000 ਰਿਸ਼ਵਤ ਦੀ ਮੰਗ ਕਰਨ ਅਤੇ ਲੈਂਣ ਦੇ ਦੋਸ਼ ਹੇਠ ਰਿਸ਼ਵਤਖ਼ੋਰੀ ਦਾ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਹਰਮਨਦੀਪ ਸਿੰਘ ਪੀਏ ਤੇ ਜਗਰੂਪ ਸਿੰਘ, ਡਾਟਾ ਐਂਟਰੀ ਆਪਰੇਟਰ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਜਦਕਿ ਉਨ੍ਹਾਂ ਦਾ ਤੀਜਾ ਸਾਥੀ ਹਰਸਿਮਰਨਜੀਤ ਸਿੰਘ, ਕਲਰਕ, ਗ੍ਰਿਫ਼ਤਾਰੀ ਤੋਂ ਬਚਦਾ ਹੋਇਆ ਭਗੌੜਾ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੂੰ  ਸੰਦੀਪ ਸਿੰਘ ਵਾਸੀ ਮੁਹੱਲਾ ਟਾਂਕ ਖੱਤਰੀਆਂ, ਤਰਨਤਾਰਨ  ਵੱਲੋਂ ਦਰਜ ਕਰਵਾਈ  ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਮੁਲਜ਼ਮ ਨੇ ਹਾਲ ਹੀ ਵਿੱਚ ਹੋਈਆ...
ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਸੁਲਤਾਨਪੁਰ ਲੋਧੀ ਦੇ ਵਿਕਾਸ ਕਾਰਜਾਂ ਦੀ ਸਮੀਖਿਆ

ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਸੁਲਤਾਨਪੁਰ ਲੋਧੀ ਦੇ ਵਿਕਾਸ ਕਾਰਜਾਂ ਦੀ ਸਮੀਖਿਆ

National, Politics, Punjab
ਚੰਡੀਗੜ੍ਹ/ਸੁਲਤਾਨਪੁਰ ਲੋਧੀ , 7 ਨਵੰਬਰ: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਚੱਲ ਰਹੇ ਕੰਮ 10 ਨਵੰਬਰ ਤੱਕ ਹਰ ਪੱਖੋਂ ਮੁਕੰਮਲ ਕੀਤੇ ਜਾਣ। ਸਥਾਨਕ ਰੈੱਸਟ ਹਾਊਸ ਵਿਖੇ ਰਾਜ ਸਭਾ ਮੈਂਬਰ ਸੰਤ ਬਾਬਾ  ਬਲਬੀਰ ਸਿੰਘ ਸੀਚੇਵਾਲ, ਆਮ ਆਦਮੀ ਪਾਰਟੀ ਦੇ ਆਗੂ ਸੱਜਣ ਸਿੰਘ ਚੀਮਾ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਲੋਕ ਨਿਰਮਾਣ ਵਿਭਾਗ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਗੁਰੂ ਪੁਰਬ ਮੌਕੇ ਆਉਣ ਵਾਲੀ ਸੰਗਤ ਅਤੇ ਸਜਾਏ ਜਾਣ ਵਾਲੇ ਨਗਰ ਕੀਰਤਨਾਂ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਹੋਰਨਾਂ ਗੁਰੂ ਘਰਾਂ ਨੂੰ ਜਾਣ ਵਾਲੀਆਂ ਸੜਕਾਂ ਦਾ ਕੰਮ ਜੰਗੀ ਪੱਧਰ ’ਤੇ ਪੂਰਾ ਕੀਤਾ ਜਾਵੇ। ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਸਮਾਰਟ ਸਿਟੀ ਦੇ ਪ੍ਰਾਜੈੱਕਟ ਤਹਿਤ ਕੰਮਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ...
ਸਾਈਬਰ ਕੈਫੇ ਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਿਤ ਕਰਨ ਦੇ ਹੁਕਮ ਜਾਰੀ

ਸਾਈਬਰ ਕੈਫੇ ਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਿਤ ਕਰਨ ਦੇ ਹੁਕਮ ਜਾਰੀ

National, Politics, Punjab
ਮੋਗਾ 7 ਨਵੰਬਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਦਸੰਬਰ, 2024 ਤੱਕ ਲਾਗੂ ਰਹਿਣਗੇ। ਜ਼ਿਲ੍ਹੇ ਦੀਆਂ ਪਬਲਿਕ ਇਮਾਰਤਾਂ/ਸਰਕਾਰੀ ਥਾਂਵਾਂ 'ਤੇ ਪੋਸਟਰ ਤਸਵੀਰਾਂ ਆਦਿ ਲਗਾਉਣ 'ਤੇ ਪਾਬੰਦੀ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਪਬਲਿਕ ਇਮਾਰਤਾਂ ਅਤੇ ਸਰਕਾਰੀ ਥਾਂਵਾਂ 'ਤੇ ਕਿਸੇ ਵੀ ਕਿਸਮ ਦੇ ਪੋਸਟਰ, ਤਸਵੀਰਾਂ ਜਾਂ ਹੱਥ ਲਿਖਤ ਲਗਾਉਣ 'ਤੇ ਪਾਬੰਦੀ ਲਗਾਈ ਗਈ ਹੈ, ਕਿਉਂਕਿ ਇਹ ਇੰਨ੍ਹਾਂ ਇਮਾਰਤਾਂ ਦੀ ਸੁੰਦਰਤਾ ਨੂੰ ਖਤਮ ਕਰਕੇ ਭੱਦਾ ਬਣਾ ਦਿੰਦੇ ਹਨ, ਜਿਹੜਾ ਕਿ ਲੋਕ ਹਿੱਤ ਦੇ ਵਿਰੁੱਧ ਹੈ। ਇਸ ਲਈ  ਜ਼ਿਲ੍ਹਾ ਮੋਗਾ ਅੰਦਰ ਸਥਿਤ ਸਮੂਹ ਪਬਲਿਕ ਪ੍ਰਾਪਰਟੀਜ਼ ਅਤੇ ਸਰਕਾਰੀ ਇਮਾਰਤਾਂ/ਥਾਵਾਂ ਤੇ ਕਿਸੇ ਵੀ ਕਿਸਮ ਦੇ ਪੋਸਟਰ, ਫੋਟੋਆਂ ਜਾਂ ਹੱਥ ਲਿਖਤ ਜਾਂ ਹੋਰ ਕਿਸੇ ਵੀ ਪ੍ਰਕਾਰ ਦੇਕ ਕਾਗਜ਼ਾਤ ਲਗਾਉਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ...
ਬਾਲ ਅਤੇ ਕਿਸ਼ੋਰ ਮਜ਼ਦੂਰੀ ਖਾਤਮਾ ਸਪਤਾਹ ਦੇ ਮੱਦੇਨਜ਼ਰ ਟੀਮਾਂ ਗਠਿਤ ਕਰਕੇ ਅਧਿਕਾਰੀਆਂ ਨੂੰ ਚੈਕਿੰਗ ਕਰਨ ਦੇ ਦਿੱਤੇ ਆਦੇਸ਼

ਬਾਲ ਅਤੇ ਕਿਸ਼ੋਰ ਮਜ਼ਦੂਰੀ ਖਾਤਮਾ ਸਪਤਾਹ ਦੇ ਮੱਦੇਨਜ਼ਰ ਟੀਮਾਂ ਗਠਿਤ ਕਰਕੇ ਅਧਿਕਾਰੀਆਂ ਨੂੰ ਚੈਕਿੰਗ ਕਰਨ ਦੇ ਦਿੱਤੇ ਆਦੇਸ਼

National, Politics, Punjab
ਬਠਿੰਡਾ, 7 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਬਾਲ ਅਤੇ ਕਿਸ਼ੋਰ (ਅਡੋਲਸੈਂਟ) ਮਜ਼ਦੂਰੀ ਖਾਤਮਾ ਸਪਤਾਹ ਮਨਾਉਣ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਟੀਮਾਂ ਗਠਿਤ ਕਰਕੇ ਉਨ੍ਹਾਂ ਨੂੰ ਚੈਕਿੰਗ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਜ਼ਿਲ੍ਹੇ ਵਿੱਚ ਖਤਰਨਾਕ ਕਿੱਤਿਆਂ ਅਤੇ ਪ੍ਰੌਸੈ‌‌ਸਿੰਜ ਅਤੇ ਗੈਰ ਖਤਰਨਾਕ ਕਿੱਤਿਆਂ ਅਤੇ ਪ੍ਰੌਸੈ‌ਸਿੰਜ ਵਿੱਚ ਅਚਨਚੇਤ ਛਾਪੇ ਮਾਰਨ, ਲੱਭੇ ਗਏ ਬਾਲ ਮਜ਼ਦੂਰਾਂ ਦੇ ਪੁਨਰਵਾਸ ਅਤੇ ਦੋਸ਼ੀਆਂ ਵਿਰੁੱਧ ਚਾਇ‌ਲਡ ਐਂਡ ਅਡੋਲਸੈਂਟ ਲੇਬਰ (ਪ੍ਰੋਹੈਬੀਸ਼ਨ ਐਂਡ ਰੈਗੂਲੇਸ਼ਨ) ਐਕਟ 1986 ਅਧੀਨ ਕਾਰਵਾਈ ਕਾਰਵਾਈ ਕਰਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਚੈਕਿੰਗ ਵਾਲੀਆਂ ਟੀਮਾਂ ਦੇ ਨਾਲ 2-3 ਪੁਲਿਸ ਮੁਲਾਜ਼ਮ ਲਗਾਏ ਜਾਣ ਅਤੇ ਦੋਸ਼ੀ ਖਿਲਾਫ ਐਕਟ/ਕਾਨੂੰਨ ਅਨੁਸਾਰ ਕਾਰਵਾਈ ਕਰਨ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਚੈਕਿੰਗ ਵਾਲੀਆਂ ਟੀਮਾਂ ਦੇ ਨਾਲ ਮੌਕੇ 'ਤੇ ਮੁਆਇਨਾ ਕਰਨ ਲਈ ਮੈਡੀਕਲ ਅਫਸਰ ਭੇਜਣਾ ਅਤੇ ਸਾਰੇ ਹ...
ਜ਼ਿਲ੍ਹੇ ‘ਚ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ

ਜ਼ਿਲ੍ਹੇ ‘ਚ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ

National, Politics, Punjab
ਮੋਗਾ, 7 ਨਵੰਬਰ: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ( ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਮੋਗਾ 'ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਦਸੰਬਰ, 2024 ਤੱਕ ਲਾਗੂ ਰਹਿਣਗੇ। ਦਰਿਆ ਸਤਲੁਜ ਵਿੱਚ ਪੈਂਦੇ ਸਮੂਹ ਪਿੰਡਾਂ ਦੇ ਰਕਬੇ ਵਿੱਚੋਂ ਰੇਤਾ ਅਤੇ ਮਿੱਟੀ ਦੀ ਨਿਕਾਸੀ 'ਤੇ ਪਾਬੰਦੀ ਦੇ ਹੁਕਮ ਵਧੀਕ ਜ਼ਿਲ੍ਹਾ  ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੀ ਧਰਮਕੋਟ ਸਬ-ਡਵੀਜ਼ਨ ਅੰਦਰ ਦਰਿਆ ਸਤਲੁਜ ਅਤੇ ਨਾਲ ਲੱਗਦੇ ਪਿੰਡਾਂ ਵਿੱਚ ਨਿਯਮਾਂ ਦੇ ਵਿਰੁੱਧ ਨਾਜਾਇਜ਼ ਤੌਰ 'ਤੇ ਰੇਤੇ ਅਤੇ ਮਿੱਟੀ ਦੀ ਨਿਕਾਸੀ ਲਗਾਤਾਰ ਸਮਾਜ ਵਿਰੋਧੀ ਤੱਤਾਂ ਵੱਲੋਂ ਕੀਤੀ ਜਾ ਰਹੀ ਹੈ। ਅਜਿਹਾ ਕਰਨ ਨਾਲ ਜਿੱਥੇ ਦਰਿਆ ਦੇ ਬੰਧ ਅਤੇ ਪੁਲਾਂ ਨੂੰ ਖਦਸ਼ਾ ਪੈਦਾ ਹੁੰਦਾ ਹੈ, ਉੱਥੇ ਜਾਨੀ-ਮਾਲੀ ਨੁਕਸਾਨ ਵੀ ਹੋ ਸਕਦਾ ਹੈ। ਇਸ ਲਈ ਸਰਕਾਰ ਵੱਲੋਂ ਪ੍ਰਵਾਨਿਤ ਖੱਡਾਂ ਤੋਂ ਇਲਾਵਾ ਸਤਲੁਜ ਦਰਿਆ ਵਿੱਚ ਪੈਦੇ ਸਮੂਹ ਪਿੰਡਾਂ ਦੇ ਰਕਬੇ ਵਿੱਚ ਰੇਤਾ ਅਤੇ ਮਿੱਟੀ ਦੀ ਨਿਕ...
ਡੀ. ਏ. ਪੀ. ਦੀ ਕਾਲਾਬਜ਼ਾਰੀ ਰੋਕਣ ਲਈ ਖਾਦ ਡੀਲਰਾਂ ਦੀਆਂ ਦੁਕਾਨਾਂ ਦੀ ਚੈਕਿੰਗ

ਡੀ. ਏ. ਪੀ. ਦੀ ਕਾਲਾਬਜ਼ਾਰੀ ਰੋਕਣ ਲਈ ਖਾਦ ਡੀਲਰਾਂ ਦੀਆਂ ਦੁਕਾਨਾਂ ਦੀ ਚੈਕਿੰਗ

National, Politics, Punjab
ਮੋਗਾ 7 ਨਵੰਬਰ ਹਾੜ੍ਹੀ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਮੋਗਾ  ਦੇ ਖਾਦ ਦੀਆਂ ਰੀਟੇਲ ਅਤੇ ਹੋਲਸੋਲ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਖਾਦਾਂ ਦੇ ਗੋਦਾਮਾਂ ਅਤੇ ਪੀ.ਓ.ਐਸ. ਮਸ਼ੀਨਾਂ ਦੀ ਪੜ੍ਹਤਾਲ ਕੀਤੀ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਖਾਦ ਦੀ ਕਾਲਾਬਜ਼ਾਰੀ ਨਾ ਹੋਵੇ। ਚੈਕਿੰਗ ਟੀਮ ਵਿੱਚ ਬਲਾਕ ਖੇਤੀਬਾੜੀ ਅਫ਼ਸਰ  ਡਾ ਅੰਮ੍ਰਿਤਪਾਲ ਸਿੰਘ, ਡਾ ਅਮਨਦੀਪ ਸਿੰਘ ਤੋਂ ਇਲਾਵਾ ਕੰਵਲਜੀਤ ਸਿੰਘ ਤੇ ਦਿਲਸ਼ਾਦ ਮੌਜੂਦ ਸਨ। ਬਲਾਕ ਖੇਤੀਬਾੜੀ ਅਫ਼ਸਰ ਡਾ ਅੰਮ੍ਰਿਤਪਾਲ ਸਿੰਘ  ਨੇ ਦੱਸਿਆ ਵਿਭਾਗ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਦੀਆਂ ਸਖ਼ਤ ਹਦਾਇਤਾਂ ਹਨ ਕਿ ਜ਼ਿਲ੍ਹਾ ਮੋਗਾ ਵਿੱਚ ਖਾਦਾਂ ਦੀ ਕਾਲਾਬਾਜ਼ਾਰੀ ਕਿਸੇ ਵੀ ਹੀਲੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ  ਫਰਮਾਂ ਦਾ ਸਾਰਾ ਰਿਕਾਰਡ ਘੋਖਿਆ ਗਿਆ,  ਹਾੜ੍ਹੀ ਸੀਜ਼ਨ ਲਈ ਖਾਦਾਂ ਮੁਹੱਈਆ ਕਰਾਉਣ ਲਈ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਟੀਮਾਂ ਲਗਾਤਾਰ ਖਾਦ ਵਿਕਰੇਤਾਵਾਂ ਦੀਆਂ ਚੈਕਿੰਗ ਕਰ ਰਹੀਆਂ ਹਨ ਤਾਂ ਜੋ ਖਾਦ ਦੀ ...
ਸੰਸਦ ਮੈਂਬਰ ਸੰਜੀਵ ਅਰੋੜਾ ਨੇ ਫਿਰੋਜ਼ਪੁਰ ਰੋਡ ‘ਤੇ ਐਲੀਵੇਟਿਡ ਹਾਈਵੇਅ ਦੇ ਹੇਠਲੇ ਹਿੱਸੇ ਨੂੰ ਸੁੰਦਰ ਬਣਾਉਣ ਲਈ ਮੀਟਿੰਗ ਕੀਤੀ

ਸੰਸਦ ਮੈਂਬਰ ਸੰਜੀਵ ਅਰੋੜਾ ਨੇ ਫਿਰੋਜ਼ਪੁਰ ਰੋਡ ‘ਤੇ ਐਲੀਵੇਟਿਡ ਹਾਈਵੇਅ ਦੇ ਹੇਠਲੇ ਹਿੱਸੇ ਨੂੰ ਸੁੰਦਰ ਬਣਾਉਣ ਲਈ ਮੀਟਿੰਗ ਕੀਤੀ

National, Politics, Punjab
ਲੁਧਿਆਣਾ, 7 ਨਵੰਬਰ, 2024: ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਲੁਧਿਆਣਾ ਵਿਖੇ ਫਿਰੋਜ਼ਪੁਰ ਰੋਡ 'ਤੇ ਐਲੀਵੇਟਿਡ ਹਾਈਵੇਅ ਦੇ ਹੇਠਾਂ 7 ਕਿਲੋਮੀਟਰ ਤੱਕ ਦੇ ਹਿੱਸੇ ਦੇ ਸੁੰਦਰੀਕਰਨ ਦੀ ਯੋਜਨਾ ਨੂੰ ਅੰਤਿਮ ਰੂਪ ਦੇਣ ਲਈ ਵੀਰਵਾਰ ਨੂੰ ਨਗਰ ਨਿਗਮ ਦਫ਼ਤਰ ਵਿਖੇ ਇੱਕ ਅਹਿਮ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ, ਐਮਪੀ ਸੰਜੀਵ ਅਰੋੜਾ ਨੇ ਮੀਡੀਆ ਨੂੰ ਜਾਣਕਾਰੀ ਦਿੱਤੀ, ਜਿਸ ਵਿੱਚ ਪ੍ਰਮੁੱਖ ਉਦਯੋਗਪਤੀਆਂ, ਲੁਧਿਆਣਾ ਮਿਉਂਸਪਲ ਕਾਰਪੋਰੇਸ਼ਨ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਵਿਚਕਾਰ ਇੱਕ ਸਹਿਯੋਗੀ ਪਹਿਲਕਦਮੀ ਦਾ ਐਲਾਨ ਕੀਤਾ ਗਿਆ ਜਿਸਦਾ ਉਦੇਸ਼ ਇਸ ਮਹੱਤਵਪੂਰਨ ਹਿੱਸੇ ਦੇ ਸੁਹਜ ਅਤੇ ਵਾਤਾਵਰਣ ਦੀ ਗੁਣਵੱਤਾ ਨੂੰ ਵਧਾਉਣਾ ਹੈ। ਪ੍ਰੋਜੈਕਟ ਵਿੱਚ ਇੰਡਸਟਰੀ ਦੇ ਆਗੂ ਸ਼ਾਮਲ ਹੋਣਗੇ ਜੋ ਮਾਰਗ ਦੇ ਨਾਲ ਮਨੋਨੀਤ ਖੇਤਰਾਂ ਦੇ ਸੁੰਦਰੀਕਰਨ ਅਤੇ ਟਿਕਾਊ ਰੱਖ-ਰਖਾਅ ਦੋਵਾਂ ਵਿੱਚ ਯੋਗਦਾਨ ਪਾਉਣਗੇ। ਲੁਧਿਆਣਾ ਸਥਿਤ ਪ੍ਰਮੁੱਖ ਉਦਯੋਗਾਂ ਦੇ ਨੁਮਾਇੰਦਿਆਂ ਨੇ ਇਸ ਸੁੰਦਰੀਕਰਨ ਦੇ ਯਤਨਾਂ ਦੀ ਰਣਨੀਤੀ ਬਣਾਉਣ ਲਈ ਹੋਈ ਚਰਚਾ ਵਿੱਚ ਹਿੱਸਾ ਲਿਆ। ਇਸ ਮੌਕੇ ਲੁਧਿਆਣਾ ਦੇ ਉੱਘੇ ਉ...
ਐਸ ਡੀ ਐਮ ਸਵਾਤੀ ਨੇ ਪਰਾਲੀ ਨਾ ਸਾੜਨ ਵਾਲੇ 6 ਪਿੰਡਾਂ ਦੇ ਕਿਸਾਨਾਂ ਨੂੰ ਕੀਤਾ ਸਨਮਾਨਿਤ

ਐਸ ਡੀ ਐਮ ਸਵਾਤੀ ਨੇ ਪਰਾਲੀ ਨਾ ਸਾੜਨ ਵਾਲੇ 6 ਪਿੰਡਾਂ ਦੇ ਕਿਸਾਨਾਂ ਨੂੰ ਕੀਤਾ ਸਨਮਾਨਿਤ

National, Politics, Punjab
ਮੋਗਾ 7 ਨਵੰਬਰ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਦੀਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਦਿਆਂ ਪਰਾਲੀ ਦੀਆਂ ਘਟਨਾਵਾਂ ਉੱਪਰ ਠੱਲ ਪਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਉੱਪਰ ਜਿੱਥੇ ਕਾਰਵਾਈ ਕੀਤੀ ਜਾ ਰਹੀ ਹੈ ਇਸਦੇ ਨਾਲ ਨਾਲ ਪਰਾਲੀ ਨੂੰ ਸਾੜਨ ਦੀ ਬਿਜਾਏ ਇਸਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦੀ ਹੌਂਸਲਾ ਅਫ਼ਜਾਈ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਉਪਰਾਲਿਆਂ ਦੀ ਲੜੀ ਤਹਿਤ ਐਸ ਡੀ ਐਮ ਨਿਹਾਲ ਸਿੰਘ ਵਾਲਾ ਸਵਾਤੀ ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 6 ਪਿੰਡਾਂ ਦੇ ਕਿਸਾਨਾਂ ਨੂੰ  ਪ੍ਰਸ਼ੰਸ਼ਾ ਪੱਤਰ ਦਿੱਤੇ ਗਏ। ਪਿੰਡ ਖੋਟੇ,  ਪੱਤੋ ਹੀਰਾ ਸਿੰਘ, ਰੌਂਤਾ,  ਗਾਜੀਆਣਾ,ਬੌਡੇ ਅਤੇ ਤਖ਼ਤੂਪੁਰਾ ਸਾਹਿਬ ਦੇ ਕਿਸਾਨ ਇਹਨਾਂ ਵਿੱਚ ਸ਼ਾਮਿਲ ਹਨ। ਐਸ ਡੀ ਐਮ ਵੱਲੋਂ ਪਰਾਲੀ ਨੂੰ ਨਾ ਸਾੜਨ ਵਾਲੇ ਕਿਸਾਨਾਂ ਨੂੰ ਪੌਦੇ, ਮਠਿਆਈ ਤੇ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ। ਉਹਨਾਂ ਦੱਸਿਆ ਕਿ  ਉਹ ਪਹਿਲਾਂ ਵੀ ਪੰਚਾਇਤਾਂ ਅਤੇ ਸੰਬੰਧਤ ਅਧਿਕਾਰੀਆਂ ਨਾਲ ਅਣਥੱਕ ਮਿਹਨਤ ਕਰਕੇ ਪਰਾਲੀ ਨੂੰ ਅੱਗ ਨਾ...
ਬੀਤੀ ਸ਼ਾਮ ਤੱਕ ਮੰਡੀਆਂ ਵਿੱਚ ਹੋਈ 52.7 ਪ੍ਰਤੀਸ਼ਤ ਝੋਨੇ ਦੀ ਲਿਫਟਿੰਗ -ਡੀ.ਸੀ

ਬੀਤੀ ਸ਼ਾਮ ਤੱਕ ਮੰਡੀਆਂ ਵਿੱਚ ਹੋਈ 52.7 ਪ੍ਰਤੀਸ਼ਤ ਝੋਨੇ ਦੀ ਲਿਫਟਿੰਗ -ਡੀ.ਸੀ

National, Politics, Punjab
ਫਰੀਦਕੋਟ 7 ਨਵੰਬਰ () ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਦੀਆਂ ਮੰਡੀਆਂ ਵਿੱਚ ਸੁਚੱਜੇ ਖ੍ਰੀਦ ਪ੍ਰਬੰਧ ਕੀਤੇ ਹਨ ਅਤੇ ਖ੍ਰੀਦ ਦੇ ਨਾਲ ਨਾਲ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 449710 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 425808 ਮੀਟ੍ਰਿਕ ਟਨ ਝੋਨੇ ਦੀ ਖ੍ਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ । ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਨਹੀਂ ਪੇਸ਼ ਆਉਣ ਦਿੱਤੀ ਜਾ ਰਹੀ। ਖਰੀਦ ਕੀਤੇ ਗਏ ਝੋਨੇ ਵਿੱਚੋਂ 201348 ਮੀਟਰਕ ਟਨ (52.7 ਫੀਸਦੀ) ਝੋਨੇ ਦੀ ਚੁਕਾਈ ਕਰਵਾਈ ਜਾ ਚੁੱਕੀ ਹੈ। ਇਸ ਦੇ ਨਾਲ ਹੀ 857.76 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਆਨਲਾਈਨ ਉਨ੍ਹਾਂ ਦੇ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਵੱਖ-ਵੱਖ ...
ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

National, Politics, Punjab
ਸ੍ਰੀ ਮੁਕਤਸਰ ਸਾਹਿਬ, 7 ਨਵੰਬਰ ਜ਼ਿਲ੍ਹੇ ਅੰਦਰ ਝੋਨੇ/ਬਾਸਮਤੀ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘੱਟਨਾਵਾਂ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਸਰਕਾਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।       ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪਿੰਡਾਂ ਦਾ ਦੌਰਾ ਵੀ ਕੀਤਾ ਜਾ ਰਿਹਾ ਹੈ।      ਇਸ ਮੌਕੇ ਉਨ੍ਹਾਂ ਪਿੰਡ ਸੰਗਰਾਣਾ ਅਤੇ ਸੱਕਾਂਵਾਲੀ ਵਿਖੇ ਪਰਾਲੀ ਨੂੰ ਜਮੀਨ ਵਿੱਚ ਹੀ ਵਾਹ ਕੇ (ਇੰਨ-ਸੀਟੂ ਕਰਕੇ) ਪਰਾਲੀ ਦਾ ਪ੍ਰਬੰਧਨ ਕਰ ਰਹੇ ਕਿਸਾਨਾਂ ਨੂੰ ਮੌਕੇ ‘ਤੇ ਹੀ ਸਨਮਾਨ ਪੱਤਰ ਦੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਕਿਸਾਨ ਵਿਕਸਿਤ ਤਕਨੀਕਾਂ/ਮਸ਼ੀਨਾਂ ਜਿਵੇਂ ਕਿ ਸਮਾਰਟ ਸੀਡਰ, ਹੈਪੀ ਸੀਡਰ, ਸੁਪਰ ਸੀਡਰ, ਜੀਰੋ ਡਰਿੱਲ, ਮਲਚਰ ਆਦਿ ਦੀ ਵਰਤੋਂ ਕਰਕੇ ਪਰਾਲੀ ਦੀ ਸੁਚੱਜੀ ਸੰਭਾਲ ਕਰਨ, ਤਾਂ ਜੋ ਆਸ ਪਾਸ ਦੇ ਵਾਤਾਵਰਨ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ।       ਇਸ ਮੌਕੇ ਸ੍ਰੀ ਜੋਬਨਦੀਪ ਸਿੰਘ, ਕ...