Shadow

Author: admin

ਸਿੱਖਿਆ ਕ੍ਰਾਂਤੀ ਲਿਆ ਰਹੀ ਹੈ ਪੰਜਾਬ ਸਰਕਾਰ -ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

ਸਿੱਖਿਆ ਕ੍ਰਾਂਤੀ ਲਿਆ ਰਹੀ ਹੈ ਪੰਜਾਬ ਸਰਕਾਰ -ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

National, Politics, Punjab, Trending
ਫਾਜ਼ਿਲਕਾ 15 ਦਸੰਬਰ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਗੁੱਦੜ ਭੈਣੀ ਵਿਖ਼ੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਬਣੇ 5 ਲੱਖ ਦੀ ਲਾਗਤ ਨਾਲ ਕਿਚਨ ਸ਼ੇਡ ਦਾ ਉਦਘਾਟਨ ਕੀਤਾ| ਇਸ ਮੌਕੇ ਉਨਾਂ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਲਿਆ ਰਹੀ ਹੈ । ਉਨਾਂ ਆਖਿਆ ਕਿ ਜਦ ਸਾਡੀ ਨਵੀਂ ਪੀੜੀ ਵਿਸ਼ਵ ਪੱਧਰੀ ਸਿੱਖਿਆ ਪ੍ਰਾਪਤ ਕਰੇਗੀ ਤਾਂ ਹੀ ਸਾਡੇ ਨੌਜਵਾਨ ਵਿਸ਼ਵ ਪੱਧਰੀ ਯੋਗਤਾਵਾਂ ਹਾਸਿਲ ਕਰਕੇ ਸੂਬੇ ਨੂੰ ਅੱਗੇ ਲਿਜਾ ਸਕਣਗੇ ।ਉਹਨਾਂ ਨੇ ਕਿਹਾ ਕਿ ਸਕੂਲੀ ਸਿੱਖਿਆ ਵਿਅਕਤੀ ਦੀ ਨੀਹ ਵਜੋ ਕੰਮ ਕਰਦੀ ਹੈ ਅਤੇ ਪੰਜਾਬ ਸਰਕਾਰ ਸਾਡੀ ਇਸੇ ਨੀਹ ਨੂੰ ਮਜਬੂਤ ਕਰਨ ਦੇ ਇਰਾਦੇ ਨਾਲ ਸਕੂਲੀ ਸਿੱਖਿਆ ਵਿੱਚ ਵੱਡੇ ਸੁਧਾਰ ਕਰ ਰਹੀ ਹੈ। ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਇਸ ਸਰਹੱਦੀ ਇਲਾਕੇ ਦੇ ਸਕੂਲਾਂ ਵੱਲ ਪਹਿਲਾਂ ਕਿਸੇ ਸਰਕਾਰ ਨੇ ਧਿਆਨ ਨਹੀਂ ਸੀ ਦਿੱਤਾ ਪਰ ਹੁਣ ਪੰਜਾਬ ਸਰਕਾਰ ਲਗਾਤਾਰ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰ ਰਹੀ ਹੈ।  ਇਸ ਦੇ ਨਾਲ ਹੀ ਅਧਿਆਪਕਾਂ ਦੀ ਘਾਟ ਪੂਰੀ ਕੀਤੀ ਗ...
ਕੈਬਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਮੱਲੀਆਂ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ

ਕੈਬਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਮੱਲੀਆਂ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ

National, Politics, Punjab, Trending
ਅੰਮ੍ਰਿਤਸਰ 15 ਦਸੰਬਰ- 2024-- ਹਲਕਾ ਜੰਡਿਆਲਾ ਗੁਰੂ ਦੇ ਪ੍ਰਸਿੱਧ ਪਿੰਡ ਮਲੀਆਂ ਵਿਖੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਤ ਕਰਨ ਵਾਸਤੇ ਨਵੇਂ ਸਟੇਡੀਅਮ ਦਾ ਉਦਘਾਟਨ ਅੱਜ ਕੀਤਾ।                ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਵੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਹੈ ਜਿਸ ਲਈ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਪ੍ਰਦਾਨ ਕਰਨਗੇ ਅਤੇ ਸਾਡੇ ਪਿੰਡਾਂ ਵਿੱਚੋਂ ਵੱਡੇ ਖਿਡਾਰੀ ਤਿਆਰ ਹੋਣਗੇ। ਸ ਹਰਭਜਨ ਸਿੰਘ ਨੇ ਕਿਹਾ ਕਿ ਕਬੱਡੀ ਸਾਡੇ ਪਿੰਡਾਂ ਦੇ ਸਭਿਆਚਾਰ ਨਾਲ ਜੁੜੀ ਹੋਈ ਖੇਡ ਹੈ ਅਤੇ ਇਹ ਸਟੇਡੀਅਮ ਸਾਡੇ ਇਲਾਕੇ ਦੇ ਬੱਚਿਆਂ ਨੂੰ ਮਾਂ ਖੇਡ ਵੱਲ ਪ੍ਰੇਰਤ ਵੀ ਕਰਨਗੇ। ਉਨਾਂ  ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦਾ ਜੋ ਅਹਿਦ ਲਿਆ ਗਿਆ ਹੈ, ...
ਪੰਜਾਬ ਪੁਲਿਸ ਵੱਲੋਂ ਯੂ.ਐਸ.ਏ. ਅਧਾਰਤ ਹੈਂਡਲਰਾਂ ਦੀ ਹਮਾਇਤ ਪ੍ਰਾਪਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਦੋ ਕਾਬੂ

ਪੰਜਾਬ ਪੁਲਿਸ ਵੱਲੋਂ ਯੂ.ਐਸ.ਏ. ਅਧਾਰਤ ਹੈਂਡਲਰਾਂ ਦੀ ਹਮਾਇਤ ਪ੍ਰਾਪਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਦੋ ਕਾਬੂ

Crime, National, Politics, Punjab, Trending
ਚੰਡੀਗੜ੍ਹ/ਅੰਮ੍ਰਿਤਸਰ, 15 ਦਸੰਬਰ: ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਇੰਟੈਲੀਜੈਂਸ ਅਧਾਰਿਤ ਕਾਰਵਾਈ ਕਰਦਿਆਂ ਯੂ.ਐਸ.ਏ. ਅਧਾਰਤ ਹੈਂਡਲਰਾਂ ਦੀ ਹਮਾਇਤ ਪ੍ਰਾਪਤ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ .32 ਬੋਰ ਦੇ 10 ਦੇਸੀ ਪਿਸਤੌਲਾਂ ਸਮੇਤ 20 ਮੈਗਜ਼ੀਨਾਂ ਅਤੇ ਗੋਲੀ-ਸਿੱਕਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਫੜੇ ਗਏ ਵਿਅਕਤੀਆਂ ਦੀ ਪਛਾਣ ਸਤਨਾਮ ਸਿੰਘ ਉਰਫ਼ ਪ੍ਰਿੰਸ ਵਾਸੀ ਬੁੱਟਰ ਕਲਾਂ, ਬਟਾਲਾ ਅਤੇ ਮਨਜੀਤ ਸਿੰਘ ਵਾਸੀ ਭਾਗੀ ਨੰਗਲ, ਬਟਾਲਾ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਹਿਲਾਂ ਮੁਲਜ਼ਮ ਸਤਨਾਮ ਉਰਫ਼ ਪ੍ਰਿੰਸ ਅਮਰੀਕਾ ਅਧਾਰਿਤ ਸੰਨੀ ਮਸੀਹ ਉਰਫ਼ ਗੁੱਲੀ, ਜੋ ਹੈਰੋਇਨ ਦੀ ਤਸਕਰੀ ਦੇ ਕਈ ਮਾਮਲਿਆਂ ਵਿੱਚ ਲੋੜੀਂਦਾ ਹੈ, ਦੇ ਸੰਪਰਕ ਵਿੱਚ ਸੀ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਸਤ...
ਸਿਹਤ ਅਤੇ ਸਿੱਖਿਆ ਖੇਤਰ ਨੂੰ ਸੁਰਜੀਤ ਕਰਨਾ ਸਾਡੀ ਮੁੱਖ ਤਰਜੀਹ: ਮੁੱਖ ਮੰਤਰੀ

ਸਿਹਤ ਅਤੇ ਸਿੱਖਿਆ ਖੇਤਰ ਨੂੰ ਸੁਰਜੀਤ ਕਰਨਾ ਸਾਡੀ ਮੁੱਖ ਤਰਜੀਹ: ਮੁੱਖ ਮੰਤਰੀ

National, Politics, Punjab, Trending
ਬੁਢਲਾਡਾ, 15 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਖੇਤਰ ਦੀ ਕਾਇਆ-ਕਲਪ ਕਰਨ ਨੂੰ ਮੁੱਖ ਤਰਜੀਹ ਦੇ ਰਹੀ ਹੈ। ਇੱਥੇ ਸਬ ਡਿਵੀਜ਼ਨਲ ਹਸਪਤਾਲ ਦਾ ਨਿਰੀਖਣ ਕਰਨ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਕਿਸੇ ਵੀ ਤਰ੍ਹਾਂ ਦਾ ਨੁਕਸ ਕੱਢਣਾ ਨਹੀਂ ਹੈ, ਸਗੋਂ ਇਸ ਦਾ ਮਕਸਦ ਸਰਕਾਰੀ ਹਸਪਤਾਲਾਂ ਦੀਆਂ ਸਹੂਲਤਾਂ ਨੂੰ ਹੋਰ ਸੁਚਾਰੂ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਹ ਪਹਿਲੀ ਵਾਰ ਦੇਖਿਆ ਹੈ ਕਿ ਸੂਬੇ ਦਾ ਕੋਈ ਮੁੱਖ ਮੰਤਰੀ ਸਰਕਾਰੀ ਦਫ਼ਤਰਾਂ ਜਾਂ ਹਸਪਤਾਲਾਂ ਦਾ ਦੌਰਾ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਸਿਰਫ਼ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਵੱਧ ਸਮੇਂ ਦੌਰਾਨ ਸਿਹਤ ਅਤੇ ਸਿੱਖਿਆ ਖੇਤਰਾਂ ਵਿੱਚ ਮੁਕੰਮਲ ਤਬਦੀਲੀ ਆਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਿਹਤ ਖੇਤਰ ਵਿੱਚ ਵੱਡੀ ਕਾਇਆ-ਕਲਪ ਹੋਈ ਹੈ ਅਤੇ ਸਰਕਾਰੀ ਹਸਪਤਾਲਾਂ ਵਿੱਚ ਆਧੁਨਿਕ...
ਜ਼ਿਲ੍ਹਾ ਪੁਲਿਸ ਵੱਲੋਂ ਜਲਵਾਯੂ ਟਾਵਰ ਸੋਸਾਇਟੀ, ਸੰਨੀ ਇੰਨਕਲੇਵ ਖਰੜ ਵਿਖੇ “ਕੋਰਡਨ ਐਂਡ ਸਰਚ ਓਪਰੇਸ਼ਨ”

ਜ਼ਿਲ੍ਹਾ ਪੁਲਿਸ ਵੱਲੋਂ ਜਲਵਾਯੂ ਟਾਵਰ ਸੋਸਾਇਟੀ, ਸੰਨੀ ਇੰਨਕਲੇਵ ਖਰੜ ਵਿਖੇ “ਕੋਰਡਨ ਐਂਡ ਸਰਚ ਓਪਰੇਸ਼ਨ”

National, Politics, Punjab, Trending
ਐਸ.ਏ.ਐਸ.ਨਗਰ, 15 ਦਸੰਬਰ, 2024: ਜ਼ਿਲ੍ਹਾ ਪੁਲਿਸ ਵੱਲੋਂ ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ.ਨਗਰ ਦੀਪਕ ਪਾਰੀਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਚਲਾਈ ਗਈ ਮੁਹਿੰਮ ਤਹਿਤ ਸਬ ਡਵੀਜ਼ਨ ਖਰੜ੍ਹ-1 ਦੇ ਇਲਾਕੇ ਵਿੱਚ ਐਤਵਾਰ ਨੂੰ ਜਲਵਾਯੂ ਟਾਵਰ ਸੋਸਾਇਟੀ, ਸੈਕਟਰ 125, ਸੰਨੀ ਇੰਨਕਲੇਵ ਖਰੜ ਵਿਖੇ “ਕੋਰਡਨ ਐਂਡ ਸਰਚ ਓਪਰੇਸ਼ਨ” (ਕਾਸੋ) ਚਲਾਇਆ ਗਿਆ, ਜਿਸ ਵਿੱਚ 03 ਐੱਸ ਪੀਜ਼ , 11 ਡੀ.ਐਸ.ਪੀਜ਼, 17 ਇੰਸਪੈਕਟਰ/ਐਸ.ਐਚ.ਓਜ਼ ਅਤੇ ਕਰੀਬ 100 ਪੁਲਿਸ ਮੁਲਾਜ਼ਮ ਸ਼ਾਮਲ ਹੋਏ। ਐੱਸ ਪੀ (ਜਾਂਚ) ਡਾ. ਜਯੋਤੀ ਯਾਦਵ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਜਲਵਾਯੂ ਟਾਵਰ ਸੋਸਾਇਟੀ ਦੇ ਸਾਰੇ ਗੇਟਾਂ ‘ਤੇ ਨਾਕੇ ਲਗਾ ਕੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਪੁੱਛਗਿੱਛ ਕੀਤੀ ਗਈ ਤੇ ਸੋਸਾਇਟੀ ਦੇ ਫਲੈਟਾਂ ਵਿੱਚ ਵੀ ਚੈਕਿੰਗ ਕੀਤੀ ਗਈ।ਇਸ ਤੋਂ ਇਲਾਵਾ ਸੋਸਾਇਟੀ ਦੀ ਪਾਰਕਿੰਗ ਵਿੱਚ ਖੜ੍ਹੇ ਵਾਹਨਾਂ ਨੂੰ ਵੀ ਚੈੱਕ ਕੀਤਾ ਗਿਆ।ਇਸ ਦੌਰਾਨ 16 ਸ਼ੱਕੀ ਵਿਅਕਤੀ “ਰਾਊਂਡਅੱਪ” ਕੀਤੇ ਗਏ, ਜਿਨ੍ਹਾਂ ਨੂੰ ਪੁਲਿਸ ਸਟੇਸ਼ਨ ਵਿਖੇ ਲਿਜਾ ਕੇ ਪੁੱਛਗਿੱਛ ਕੀ...
ਖੇਤੀਬਾੜੀ ਵਿਭਾਗ ਵੱਲੋਂ ਕੋਟਕਪੂਰਾ ਮੰਡੀ ਵਿੱਚ ਕੀਟਨਾਸ਼ਕ ਅਤੇ  ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ

ਖੇਤੀਬਾੜੀ ਵਿਭਾਗ ਵੱਲੋਂ ਕੋਟਕਪੂਰਾ ਮੰਡੀ ਵਿੱਚ ਕੀਟਨਾਸ਼ਕ ਅਤੇ ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ

National, Politics, Punjab, Trending
ਕੋਟਕਪੂਰਾ: 14 ਦਸੰਬਰ 2024 (    ) ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਅਤੇ ਨਦੀਨਨਾਸ਼ਕ ਮੁਹੱਈਆ ਕਰਵਾਉਣ ਦੇ ਮੰਤਵ ਲਈ ਕੀਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ  ਵੱਲੋ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਮੰਡੀ ਕੋਟਕਪੂਰਾ ਵਿੱਚ ਖਾਦ ਵਿਕਰੇਤਾਵਾਂ  ਦੇ ਕਾਰੋਬਾਰੀ ਅਦਾਰਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੀ ਅਗਵਾਈ ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਅਮਰੀਕ ਸਿੰਘ ਨੇ ਕੀਤੀ । ਟੀਮ ਵਿਚ ਹੋਰਨਾਂ ਤੋਂ ਇਲਾਵਾ ਡਾ. ਗੁਰਪ੍ਰੀਤ ਸਿੰਘ ਬਲਾਕ  ਖੇਤੀਬਾੜੀ ਅਫਸਰ ,ਡਾਕਟਰ ਪ੍ਰਿੰਸਦੀਪ ਸਿੰਘ ,ਡਾਕਟਰ ਲਖਬੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ,ਰਾਜਾ ਸਿੰਘ  ਸਹਾਇਕ ਤਕਨਾਲੋਜੀ ਪ੍ਰਬੰਧਕ ਸ਼ਾਮਿਲ ਸਨ। ਟੀਮ ਵੱਲੋਂ ਵੱਖ ਵੱਖ ਦੁਕਾਨਾਂ ਤੋਂ 4 ਨਦੀਨਨਾਸ਼ਕਾਂ ਅਤੇ ਦੋ ਖਾਦਾਂ ਦੇ ਨਮੂਨੇ ਭਰ ਕੇ ਪਰਖ ਲਈ ਪ੍ਰਯੋਗਸ਼ਾਲਾ ਵਿਚ ਭੇਜ ਦਿੱਤੇ ਗਏ।          ਗੱਲਬਾਤ ਕਰਦਿਆਂ ਡਾ. ਅਮਰੀਕ  ਸਿੰਘ  ਨੇ ਦੱਸਿਆ ਕਿ ਜ਼ਿਲਾ ਫਰੀਦਕੋਟ  ਵਿੱਚ ਯੂਰੀਆ ਖਾਦ ਦੀ ਕਾਲਾਬਜ਼ਾਰੀ ਅਤੇ ਜਮਾਂ ਖੋਰੀ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਤਾਂ ਜੋਂ  ਕਿਸਾ...
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਨਹਿਰੀ ਸੂਏ  ਵਿੱਚ ਪਏ ਪਾੜ ਨਾਲ ਪ੍ਰਭਾਵਤ ਫ਼ਸਲ ਦਾ ਲਿਆ ਜਾਇਜ਼ਾ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਨਹਿਰੀ ਸੂਏ ਵਿੱਚ ਪਏ ਪਾੜ ਨਾਲ ਪ੍ਰਭਾਵਤ ਫ਼ਸਲ ਦਾ ਲਿਆ ਜਾਇਜ਼ਾ

National, Politics, Punjab, Trending
ਫਰੀਦਕੋਟ 14 ਦਸੰਬਰ ( ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਆਦੇਸ਼ਾਂ ਤੇ ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਅਮਰੀਕ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਪਿੰਡ ਕੁਹਾਰਵਾਲਾ ਬਲਾਕ ਕੋਟਕਪੂਰਾ ਵਿਖੇ ਨਹਿਰੀ ਸੂਏ ਦੇ ਟੁੱਟਣ ਨਾਲ ਪ੍ਰਭਾਵਤ ਹੋਈ ਕਣਕ ਦੀ ਫ਼ਸਲ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਕਣਕ ਦੀ ਫ਼ਸਲ ਦੇ ਬਚਾਅ ਲਈ ਜ਼ਰੂਰਤ ਨੁਕਤੇ ਸਾਂਝੇ ਕੀਤੇ। ਟੀਮ ਵਿਚ ਡਾਕਟਰ ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫ਼ਸਰ,ਬਲਾਕ ਤਕਨਾਲੋਜੀ ਪ੍ਰਬੰਧਕ ਡਾਕਟਰ ਜਗਮੀਤ ਸਿੰਘ ਵੀ ਸ਼ਾਮਿਲ ਸਨ ।  ਜਾਇਜਾ ਲੈਣ ਉਪਰੰਤ  ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾਕਟਰ ਅਮਰੀਕ ਸਿੰਘ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ  ਸੂਏ ਦੇ ਟੁੱਟਣ ਕਾਰਨ ਪ੍ਰਭਾਵਤ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ।   ਉਨਾਂ ਦੱਸਿਆ ਕਿ ਪਿਛਲੇ ਦਿਨੀਂ ਨਹਿਰੀ  ਸੂਏ ਵਿਚ ਪਏ ਪਾੜ ਕਾਰਨ  ਤਕਰੀਬਨ 90 ਏਕੜ ਰਕਬੇ ਵਿੱਚ ਸੂਏ ਦਾ ਪਾਣੀ ਕਣਕ ਅਤੇ ਗੋਭੀ ਦੀ ਫ਼ਸਲ ਵਿਚ ਭਰ ਗਿਆ ਸੀ, ਜਿਸ ਦੀ ਨਿਕਾਸੀ ਕਿਸਾਨਾਂ ਵਲੋਂ ਟਰੈਕਟਰਾਂ ਦੀ ਮਦਦ ਨਾਲ ਕਰ ਦਿੱਤੀ ਗਈ ਹੈ । ਉਨਾਂ ਦੱਸਿਆ ਕਿ ...
ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਮੁੱਖ ਮਹਿਮਾਨ ਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਵਿਸ਼ੇਸ਼ ਮਹਿਮਾਨ ਵਜੋਂ ਕੀਤੀ ਸ਼ਿਰਕਤ

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਮੁੱਖ ਮਹਿਮਾਨ ਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਵਿਸ਼ੇਸ਼ ਮਹਿਮਾਨ ਵਜੋਂ ਕੀਤੀ ਸ਼ਿਰਕਤ

National, Politics, Punjab, Trending
ਫ਼ਰੀਦਕੋਟ 14 ਦਸੰਬਰ (  )           ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋ ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ ਸੀਜਨ-3 ਅਧੀਨ ਜਿਲ੍ਹਾ ਪੱਧਰੀ ਖੇਡਾਂ -2024 ਬਾਸਕਿਟਬਾਲ ਅਤੇ ਤਾਇਕਵਾਂਡੋ ਦਾ ਅੱਜ ਸਮਾਪਤੀ ਸਮਾਰੋਹ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਕੀਤਾ ਗਿਆ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਤੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਵਿਸ਼ੇਸ਼ ਮਹਿਮਾਨ ਵਜੋਂ ਕੀਤੀ ਸ਼ਿਰਕਤ। ਇਸ ਮੌਕੇ ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਖੇਡਾਂ ਵਤਨ ਪੰਜਾਬ ਦੀਆਂ ਦਾ ਆਯੋਜਨ ਕਰਕੇ ਪੰਜਾਬ ਦੀ ਨੌਜਵਾਨੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਬਹੁਤ ਵਧੀਆ ਉਪਰਾਲਾ ਕੀਤਾਹੈ।            ਡਾ. ਬਲਜੀਤ ਕੌਰ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਉਪਰਾਲੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਸਮੂਹ ਫਰੀਦਕੋਟ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੇ ਆਪਣੀ ਮਿਹਨਤ ਸਦਕਾ ਪੂਰੇ ਭਾਰਤ ਦੇਸ਼ ਦ...
ਕਣਕ ਦੀ ਫ਼ਸਲ ਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਸਥਿਤੀ ਵਿੱਚ ਸੁਚੇਤ ਰਹਿਣ ਕਿਸਾਨ: ਮੁੱਖ ਖੇਤੀਬਾੜੀ ਅਫ਼ਸਰ

ਕਣਕ ਦੀ ਫ਼ਸਲ ਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਸਥਿਤੀ ਵਿੱਚ ਸੁਚੇਤ ਰਹਿਣ ਕਿਸਾਨ: ਮੁੱਖ ਖੇਤੀਬਾੜੀ ਅਫ਼ਸਰ

National
ਫਾਜ਼ਿਲਕਾ, 14 ਦਸੰਬਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਣਕ ਦੀ ਫ਼ਸਲ ਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜਿ਼ਲ੍ਹਾ ਫਾਜ਼ਿਲਕਾ ਵੱਲੋਂ ਜਿ਼ਲ੍ਹਾ ਪੱਧਰ ਤੇ 1 ਅਤੇ ਬਲਾਕ ਪੱਧਰ ਤੇ 5-5 ਦੀ ਦਰ ਨਾਲ ਕੁੱਲ 21 ਟੀਮਾਂ ਦਾ ਗਠਨ ਕੀਤਾ ਗਿਆ ਹੈ, ਇਨ੍ਹਾਂ ਟੀਮਾਂ ਵੱਲੋਂ ਨਿਯਮਤ ਤੌਰ ਤੇ ਕਣਕ ਦੀ ਫ਼ਸਲ ਦਾ ਸਰਵੇਖਣ ਕੀਤਾ ਜਾ ਰਿਹਾ ਹੈ। ਇਸ ਮੌਕੇ ਡਾ: ਸੰਦੀਪ ਰਿਣਵਾਂ, ਮੁੱਖ ਖੇਤੀਬਾੜੀ ਅਫ਼ਸਰ, ਫਾਜ਼ਿਲਕਾ ਨੇ ਦੱਸਿਆ ਕਿ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ  ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਜਾਗਰੂਕ ਕਰਨ ਲਈ ਵਿਭਾਗ ਦੇ ਖੇਤੀ ਮਾਹਿਰਾਂ ਵੱਲੋਂ ਕਣਕ ਦੀ ਫ਼ਸਲ ਦਾ ਸਰਵੇਖ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਖੇਤੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਇਸ ਸਬੰਧੀ ਘਬਰਾਉਣ ਦੀ ਬਜਾਏ ਆਪਣੀ ਫ਼ਸਲ ਦਾ ਲਗਾਤਾਰ ਨਿਰੀਖ਼ਣ ਕੀਤਾ ਜਾਵੇ, ਜੇਕਰ ਕਣਕ ਦੀ ਫ਼ਸਲ ਵਿੱਚ ਸੁੰਡੀ ਦਾ ਹਮਲਾ ਦੇਖਣ ਨੂੰ ਮਿਲਦਾ ਹੈ ਤਾਂ ਤੁਰੰਤ ਵਿਭਾਗ ਨਾਲ ਤਾਲਮੇਲ ਕੀਤਾ ...
ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

National, Politics, Punjab, Trending
ਚੰਡੀਗੜ੍ਹ, 14 ਦਸੰਬਰ  : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿੱਚ ਕੁੱਲ 365 ਬੈਂਚਾਂ ਵਿੱਚ ਲੱਗਭਗ 3.54 ਲੱਖ ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕ੍ਰਿਮੀਨਲ ਕੰਪਾਊਂਡੇਬਲ ਕੇਸ, ਵੱਖ-ਵੱਖ ਐਫ.ਆਈ.ਆਰਜ਼ ਦੀਆਂ ਕੈਂਸਲੇਸ਼ਨ/ਅਣਟ੍ਰੇਸਡ ਰਿਪੋਰਟਾਂ ਆਦਿ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ ’ਤੇ ਸੁਣਵਾਈ ਕੀਤੀ ਗਈ। ਇਸ ਮੌਕੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਸ੍ਰੀ ਮਨਜਿੰਦਰ ਸਿੰਘ ਨੇ ਕੋਰਟ ਕੰਪਲੈਕਸ ਰੋਪੜ ਦਾ ਦੌਰਾ ਕਰਕੇ ਲੋਕ ਅਦਾਲਤਾਂ ਦੇ ਬੈਚਾਂ ਦਾ ਨਿਰੀਖਣ ਕੀਤਾ। ਮੈਂਬਰ ਸਕੱਤਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮੰਤਵ ਆਪਸੀ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ। ਲੋਕਾਂ ਨੂੰ ਵਿਕਲਪੀ...