ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਸ਼ਹਿਰ ਵਿੱਚ ਸਫਾਈ ਲਈ 2 ਹੋਰ ਨਵੀਆਂ ਮਕੈਨੀਕਲ ਸਵੀਪਿੰਗ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ
ਐੱਸ ਏ ਐੱਸ ਨਗਰ, 07 ਨਵੰਬਰ,2024:
ਮੋਹਾਲੀ ਵਿਖੇ ਪਿਛਲੇ ਲਗਪਗ 2 ਸਾਲਾਂ ਤੋਂ ਵਧੇਰੇ ਸਮੇਂ ਤੋਂ ਮੁੱਖ ਸੜਕਾਂ ਦੀ ਸਾਫ਼-ਸਫ਼ਾਈ ਮਕੈਨੀਕਲ ਮਸ਼ੀਨਾਂ ਨਾਲ ਨਾ ਹੋਣ ਕਾਰਨ ਸ਼ਹਿਰ ਵਿੱਚ ਸਾਫ਼-ਸਫ਼ਾਈ ਦੇ ਕੰਮ ਵਿੱਚ ਲਗਾਤਾਰ ਆ ਰਹੀ ਗਿਰਾਵਟ ਦੇ ਮੱਦੇਨਜ਼ਰ ਸ. ਕੁਲਵੰਤ ਸਿੰਘ, ਹਲਕਾ ਵਿਧਾਇਕ ਐਸ.ਏ.ਐਸ. ਨਗਰ ਵੱਲੋਂ ਸ਼ਹਿਰ ਵਿੱਚ ਸਫ਼ਾਈ ਦੇ ਕੰਮਾਂ ਵਿੱਚ ਸੁਧਾਰ ਲਿਆਉਣ ਲਈ ਕੁਝ ਮਹੀਨੇ ਪਹਿਲਾ ਗਮਾਡਾ ਨਾਲ ਤਾਲਮੇਲ ਕਰਕੇ 2 ਮਕੈਨੀਕਲ ਸਵੀਪਿੰਗ ਮਸ਼ੀਨਾਂ ਖ਼ਰੀਦਣ ਲਈ ਨਗਰ ਨਿਗਮ ਐਸ.ਏ.ਐਸ. ਨਗਰ ਨੂੰ 10 ਕਰੋੜ ਰੁਪਏ ਜ਼ਾਰੀ ਕਰਵਾਏ ਗਏ ਸਨ, ਜਿਸ ਨਾਲ ਨਗਰ ਨਿਗਮ ਵੱਲੋਂ 2 ਮਕੈਨੀਕਲ ਸਵੀਪਿੰਗ ਮਸ਼ੀਨਾਂ ਖ਼ਰੀਦ ਕੇ ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਏ ਕੈਟਾਗਰੀ ਦੀਆਂ ਸੜਕਾਂ ਦੀ ਸਫ਼ਾਈ ਇਨ੍ਹਾਂ ਮਸ਼ੀਨਾਂ ਨਾਲ ਕੀਤੀ ਜਾ ਰਹੀ ਹੈ। ਇਨ੍ਹਾਂ ਮਸ਼ੀਨਾਂ ਨੂੰ ਅਗਸਤ 2024 ਵਿੱਚ ਹਰੀ ਝੰਡੀ ਦਿਖਾਉਣ ਸਮੇਂ ਹਲਕਾ ਵਿਧਾਇਕ ਵੱਲੋਂ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਗਿਆ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹਨ, ਜਿਸ ਦੇ ਤਹਿਤ ਮੋਹਾਲੀ ਸ਼ਹਿਰ ਨੂੰ ਜਲਦ...








