ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ ਸਬੰਧੀ ਹਦਾਇਤਾਂ ਜਾਰੀ
ਫਰੀਦਕੋਟ, 6 ਨਵੰਬਰ ( ) ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਜਿਲੇ ਵਿੱਚ ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ / ਮੁਰੰਮਤ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਜਿਸ ‘ਚ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਅਤੇ ਬੋਰਵੈਲ/ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਨਾਂ ‘ਚ ਡਿਗ ਜਾਣ ਨਾਲ ਹੁੰਦੇ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਣ ਲਈ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਹੈ। ਹੁਕਮਾਂ ਦੇ ਅਨੁਸਾਰ ਜਿਲ੍ਹਾ ਫਰੀਦਕੋਟ ਦੀ ਹੱਦ ਅੰਦਰ ਜਮੀਨ ਮਾਲਕ ਖੂਹ/ਬੋਰ ਪੁੱਟਣ ਤੋਂ ਪਹਿਲਾ ਜਿਲ੍ਹਾ ਕੁਲੈਕਟਰ, ਸਬੰਧਤ ਸਰਪੰਚ ਗ੍ਰਾਮ ਪੰਚਾਇਤ, ਨਗਰ ਕੌਸਲ, ਜਨ ਸਿਹਤ ਵਿਭਾਗ, ਭੂਮੀ ਰੱਖਿਆ ਵਿਭਾਗ ਨੂੰ 15 ਦਿਨ ਪਹਿਲਾ ਸੂਚਿਤ ਕਰੇਗਾ। ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਕਰਨ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਕਿ ਸਰਕਾਰੀ/ਅਰ...








