ਅਖੀਰਲੇ ਦਿਨ ਤੱਕ ਨਗਰ ਕੌਂਸਲ ਧਰਮਕੋਟ ਲਈ 36, ਨਗਰ ਕੌਂਸਲ ਬਾਘਾਪੁਰਾਣਾ ਲਈ 19 ਤੇ ਨਗਰ ਪੰਚਾਇਤ ਫਤਹਿਗੜ ਪੰਜਤੂਰ ਲਈ 15 ਨਾਮਜ਼ਦਗੀਆਂ ਦਾਖਲ
ਮੋਗਾ, 12 ਦਸੰਬਰ :
ਜ਼ਿਲਾ ਮੋਗਾ ਵਿੱਚ ਨਗਰ ਕੌਂਸਲ ਬਾਘਾਪੁਰਾਣਾ ਤੇ ਧਰਮਕੋਟ, ਨਗਰ ਪੰਚਾਇਤ ਫਤਹਿਗੜ ਪੰਜਤੂਰ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਅੱਜ ਮੁਕੰਮਲ ਹੋ ਚੁੱਕੀ ਹੈ। ਅੱਜ ਅਖੀਰਲੇ ਦਿਨ ਤੱਕ ਕੁੱਲ 70 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਜਿਹਨਾਂ ਵਿੱਚ ਨਗਰ ਕੌਂਸਲ ਧਰਮਕੋਟ ਵਿੱਚ 36 ਨਾਮਜ਼ਦਗੀਆਂ, ਨਗਰ ਕੌਂਸਲ ਬਾਘਾਪੁਰਾਣਾ ਵਿੱਚ 19 ਨਾਮਜ਼ਦਗੀਆਂ ਅਤੇ ਨਗਰ ਪੰਚਾਇਤ ਫਤਹਿਗੜ ਪੰਜਤੂਰ ਵਿੱਚ 15 ਨਾਮਜ਼ਦਗੀਆਂ ਭਰੀਆਂ ਗਈਆਂ।
ਜ਼ਿਲਾ ਮੋਗਾ ਦੇ ਵਧੀਕ ਡਿਪਟੀ ਕਮਿਸਨਰ-ਕਮ-ਵਧੀਕ ਜ਼ਿਲਾ ਚੋਣਕਾਰ ਅਫਸਰ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਹੁਣ ਇਹਨਾਂ ਨਾਮਜ਼ਦਗੀਆਂ ਦੀ ਪੜਤਾਲ 13 ਦਸੰਬਰ, 2024 ਨੂੰ ਕੀਤੀ ਜਾਏਗੀ ਜਦੋਂ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਤਰੀਕ 14 ਦਸੰਬਰ 2024 ਹੈ। ਵੋਟਾਂ ਪੈਣ ਦਾ ਕਾਰਜ ਮਿਤੀ 21 ਦਸੰਬਰ 2024 ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ।
ਉਹਨਾਂ ਉਮੀਦਵਾਰਾਂ ਦੇ ਖਰਚਾ ਸੀਮਾ ਬਾਰੇ ਜਾਣਦਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ ਦੇ ਉਮੀਦਵਾਰ ਲਈ ਖਰਚੇ ਦੀ ਹੱਦ 3.60 ਲੱਖ ਰੁਪਏ, ਨਗਰ ਕੌਂਸਲ ਕਲਾਸ-1 ਦੇ ਉ...







