ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਹੀਨੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ”ਨਾਟਕ ਮੰਚਨ” ਦਾ ਆਯੋਜਨ ਮੀਰਾ ਨਰਸਿੰਗ ਕਾਲਜ ਅਬੋਹਰ ਵਿਖੇ ਕੀਤਾ ਗਿਆ
ਫਾਜਿਲਕਾ 5 ਨਵੰਬਰ
ਮਾਣਯੋਗ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ. ਹਰਜੋਤ ਸਿੰਘ ਬੈਂਸ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਪੰਜਾਬ ਸਰਕਾਰ ਦੀ ਰਹਿਨੁਮਾਈ ਵਿੱਚ ਅਤੇ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ,ਫ਼ਾਜ਼ਿਲਕਾ ਵੱਲੋਂ ਪੰਜਾਬੀ ਮਹੀਨੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ''ਨਾਟਕ ਮੰਚਨ" ਦਾ ਆਯੋਜਨ ਕੀਤਾ ਗਿਆ। ਇਹ ਜ਼ਿਲ੍ਹਾ ਪੱਧਰੀ ਆਯੋਜਨ ਮੀਰਾ ਨਰਸਿੰਗ ਕਾਲਜ ਅਬੋਹਰ ਵਿੱਚ ਕੀਤਾ ਗਿਆ। ਇਸ ਆਯੋਜਨ ਦੇ ਮੁੱਖ ਮਹਿਮਾਨ ਸ੍ਰੀ ਸੁਨੀਲ ਸਚਦੇਵਾ ਚੇਅਰਮੈਨ, ਜ਼ਿਲ੍ਹਾ ਯੋਜਨਾ ਬੋਰਡ ਫ਼ਾਜ਼ਿਲਕਾ ਸਨ। ਪ੍ਰੋਗਰਾਮ ਦੀ ਪ੍ਰਧਾਨਗੀ ਡਾ ਜੀ.ਐੱਸ ਮਿੱਤਲ ਚੇਅਰਮੈੱਨ ਮੀਰਾ ਨਰਸਿੰਗ ਕਾਲਜ ਅਬੋਹਰ ਨੇ ਕੀਤੀ ਸ੍ਰੀ ਅਰੁਣ ਨਾਰੰਗ ਹਲਕਾ ਇੰਚਾਰਜ, ਆਪ ਅਬੋਹਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਇਸ ਨਾਟਕ ਮੰਚਣ ਦੇ ਸਮਾਗਮ ਦੀ ਸ਼ੁਰੂਆਤ ਜੋਤੀ ਜਗਾਉਣ ਨਾਲ ਹੋਈ ਅਤੇ ਉਸ ਉਪਰਾਂਤ ਵਿਭਾਗੀ ਧੁਨੀ ਨਾਲ ਪ੍ਰੋਗਰਾਮ ਅੱਗੇ ਵਧਿਆ ।
ਜ਼ਿਲ੍ਹਾ ਭਾਸ਼ਾ ਅਫ਼ਸਰ ਭੁਪਿੰਦਰ ਉਤਰੇਜਾ ਨੇ ਇਸ ਸਾਰੇ ਪ੍ਰੋਗਰ...








