ਪੁਲਿਸ ਸੰਪਰਕ ਮੁਹਿੰਮ ਤਹਿਤ ਮੈਡੀਕਲ ਕਾਲਜ ਦੇ ਵਿਦਿਆਰਥੀਆਂ/ ਡਾਕਟਰਾਂ ਨਾਲ ਸੰਵਾਦ
ਫਰੀਦਕੋਟ 11 ਦਸਬੰਰ () ਪੁਲਿਸ ਵੱਲੋਂ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਨਸ਼ਿਆਂ ਤੇ ਹੋਰ ਵੱਖ ਵੱਖ ਜੁਰਮਾਂ ਦੇ ਖਿਲਾਫ ਆਮ ਲੋਕਾਂ ਨੂੰ ਜਾਗਰੂਕ ਕਰਨ ਅਤੇ ਨਸ਼ਿਆਂ ਦੇ ਖਾਤਮੇ ਲਈ ਆਮ ਲੋਕਾਂ ਦਾ ਸਹਿਯੋਗ ਲੈਣ ਤਹਿਤ ਚਲਾਈ ਗਈ ਜਨ ਸੰਪਰਕ ਮਹਿੰਮ ਤਹਿਤ ਅੱਜ ਐਸ.ਐਸ.ਪੀ. ਡਾ. ਪ੍ਰਗਿੱਆ ਜੈਨ ਦੀ ਅਗਵਾਈ ਹੇਠ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਮੈਡੀਕਲ ਸਿੱਖਿਆਂ ਨਾਲ ਸਬੰਧਤ ਵਿਦਿਆਰਥੀਆਂ, ਡਾਕਟਰਾਂ ਨੂੰ ਜਾਗੂਰਕ ਕਰਨ ਅਤੇ ਉਨ੍ਹਾਂ ਤੋਂ ਫੀਡ ਬੈਕ ਲੈਣ ਲਈ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ, ਡਾ. ਰਾਜੀਵ ਸੂਦ ਵਾਈਸ ਚਾਂਸਲਰ ਬਾਬਾ ਫਰੀਦ ਯੂਨੀਵਰਸਿਟੀ, ਸ੍ਰੀ ਅਸ਼ਵਨੀ ਕਪੂਰ ਡੀ.ਆਈ.ਜੀ ਫਰੀਦਕੋਟ ਰੇਂਜ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ, ਡਾ. ਪ੍ਰਗਿੱਆ ਜੈਨ ਐਸ.ਐਸ.ਪੀ. ਫਰੀਦਕੋਟ, ਡਾ. ਸੰਜੇ ਗੁਪਤਾ ਪ੍ਰਿੰਸੀਪਲ ਮੈਡੀਕਲ ਕਾਲਜ ਤੋ ਇਲਾਵਾ ਐਮ.ਐਸ ਡਾ. ਨੀਤੂ ਕੁੱਕੜ ਸਮੇਤ ਵੱਡੀ ਗਿਣਤੀ ਵਿੱਚ ਮੈਡੀਕਲ ਹਸਪਤਾਲ ਦੇ ਫੈਕਲਟੀ ਡਾਕਟਰਾਂ ਨੇ ਭਾਗ ਲਿਆ।
ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਗੁਰਦਿੱਤ ਸਿੰਘ ਸ...






