Friday, March 13
Shadow

Author: Sukhjinder Singh

ਧੂਰੀ ਦਾ ਸਰਬਪੱਖੀ ਵਿਕਾਸ ਕਰਕੇ ਮਾਡਲ ਸ਼ਹਿਰ ਵਜੋਂ ਕੀਤਾ ਗਿਆ ਤਿਆਰ

ਧੂਰੀ ਦਾ ਸਰਬਪੱਖੀ ਵਿਕਾਸ ਕਰਕੇ ਮਾਡਲ ਸ਼ਹਿਰ ਵਜੋਂ ਕੀਤਾ ਗਿਆ ਤਿਆਰ

National
ਧੂਰੀ, 28 ਦਸੰਬਰ: ਸਾਲ 2025 ਹਲਕਾ ਧੂਰੀ ਲਈ ਵਿਕਾਸ ਕਾਰਜਾਂ, ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਲੋਕ-ਹਿਤਕਾਰੀ ਪਹਿਲਕਦਮੀਆਂ ਦੇ ਰੂਪ ਵਿੱਚ ਇੱਕ ਮਹੱਤਵਪੂਰਨ ਸਾਲ ਸਾਬਤ ਹੋਇਆ ਹੈ। ਇਸ ਦੌਰਾਨ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਧੂਰੀ ਵਿਧਾਨ ਸਭਾ ਹਲਕੇ ਵਿੱਚ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਯੋਜਨਾਬੱਧ ਢੰਗ ਨਾਲ 329 ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ, ਜਿਸ ਨਾਲ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਸੁਧਾਰ ਸਪਸ਼ਟ ਤੌਰ ’ਤੇ ਨਜ਼ਰ ਆਇਆ। ਹਲਕਾ ਧੂਰੀ ਜੋ ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੇ ਵਿਧਾਨ ਸਭਾ ਹਲਕੇ ਵਜੋਂ ਆਪਣੀ ਵੱਖਰੀ ਪਹਿਚਾਣ ਰੱਖਦਾ ਹੈ ਅਤੇ ਇਥੇ ਮਈ 2025 ਵਿੱਚ ਸਥਾਪਤ ਕੀਤਾ ਗਿਆ ਮੁੱਖ ਮੰਤਰੀ ਸਹਾਇਤਾ ਕੇਂਦਰ ਹਲਕਾ ਵਾਸੀਆਂ ਨੂੰ ਨਾਗਰਿਕ-ਕੇਂਦ੍ਰਿਤ ਸ਼ਾਸਨ ਪ੍ਰਦਾਨ ਕਰਨ ਵਿੱਚ ਅਤੇ ਆਪਣੇ ਹਲਕੇ ਦੇ ਵਿਧਾਇਕ ਤੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਨਾਲ ਸਿੱਧਾ ਰਾਬਤਾ ਬਣਾਉਣ ਵਿੱਚ ਸਹਾਈ ਹੋਇਆ। ਦਫ਼ਤਰ ਵਿੱਚ ਲੋਕ ਨੁਮਾਇੰਦੇ ਅਤੇ ਸਰਕਾਰੀ ਅਧਿਕਾਰੀ ਆਪਣੀ ਸੇਵਾਵਾਂ ਲੋਕਾਂ ਨੂੰ ਪ੍ਰਦਾਨ ਕਰਦੇ ਹੋਏ ਇਕ...
ਕਿਸਾਨ ਨਵੇਂ ਬਾਗ ਲਗਾਉਣ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ: ਮੋਹਿੰਦਰ ਭਗਤ

ਕਿਸਾਨ ਨਵੇਂ ਬਾਗ ਲਗਾਉਣ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ: ਮੋਹਿੰਦਰ ਭਗਤ

National
ਚੰਡੀਗੜ੍ਹ, 28 ਦਸੰਬਰ ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਕਰਸ਼ਕ ਸਬਸਿਡੀ ਸਕੀਮਾਂ ਰਾਹੀਂ ਕਿਸਾਨਾਂ ਨੂੰ ਬਾਗਬਾਨੀ ਦਾ ਕਿੱਤਾ ਅਪਣਾਉਣ ਲਈ ਉਤਸ਼ਾਹਿਤ ਕਰਕੇ ਫਸਲੀ ਵਿਭਿੰਨਤਾ ਨੂੰ ਸਰਗਰਮੀ ਨਾਲ ਹੁਲਾਰਾ ਦੇ ਰਹੀ ਹੈ। ਮੰਤਰੀ ਨੇ ਦੱਸਿਆ ਕਿ ਰਾਸ਼ਟਰੀ ਬਾਗਬਾਨੀ ਮਿਸ਼ਨ (ਐਨ.ਐਚ.ਐਮ.) ਤਹਿਤ, ਕਿਸਾਨ ਨਵੇਂ ਬਾਗ ਲਗਾਉਣ ਦੇ ਨਾਲ-ਨਾਲ ਹੋਰ ਬਾਗਬਾਨੀ ਗਤੀਵਿਧੀਆਂ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਰਵਾਇਤੀ ਕਣਕ-ਝੋਨੇ ਦੇ ਚੱਕਰ 'ਤੇ ਨਿਰਭਰਤਾ ਘਟਾਉਣਾ, ਭੂਮੀਗਤ ਪਾਣੀ ਦੀ ਸੰਭਾਲ ਕਰਨਾ ਅਤੇ ਉੱਚ-ਮੁੱਲ ਵਾਲੀਆਂ ਫਸਲਾਂ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣਾ ਹੈ। ਇਸ ਸਬੰਧੀ ਅਰਜ਼ੀ ਪ੍ਰਕਿਰਿਆ ਬਾਰੇ ਦੱਸਦਿਆਂ, ਬਾਗਬਾਨੀ ਮੰਤਰੀ ਨੇ ਕਿਹਾ ਕਿ ਚਾਹਵਾਨ  ਕਿਸਾਨ ਆਪਣੇ ਸਬੰਧਤ ਜ਼ਿਲ੍ਹਾ ਬਾਗਬਾਨੀ ਦਫਤਰਾਂ ਰਾਹੀਂ ਸਬਸਿਡੀ ਲਈ ਅਰਜ਼ੀ ਦੇ ਸਕਦੇ ਹਨ।  ਕਿਸਾਨ ਵਿਭਾਗ ਦੇ ਫੀਲਡ ਸਟਾਫ ਤੋਂ ਵੀ ਮਾਰਗਦਰਸ਼ਨ ਲੈ ਸਕਦੇ ਹਨ, ਜੋ ਉਨ੍ਹਾਂ ਨੂੰ ਅਰਜ਼ੀ ਤਿ...
ਸਪੀਕਰ ਸੰਧਵਾਂ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਵਿੱਚ ਸ਼ਿਰਕਤ

ਸਪੀਕਰ ਸੰਧਵਾਂ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਵਿੱਚ ਸ਼ਿਰਕਤ

National
ਕੋਟਕਪੂਰਾ, 28 ਦਸੰਬਰ 2025 – ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਭਗਤ ਨਾਮਦੇਵ ਸਭਾ ਸੁਸਾਇਟੀ (ਰਜਿ.) ਅਤੇ ਸਮੂਹ ਸਾਧ ਸੰਗਤ ਕੋਟਕਪੂਰਾ ਵੱਲੋਂ ਗੁਰਦੁਆਰਾ ਸਾਹਿਬ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ, ਮੋਗਾ ਰੋਡ ਕੋਟਕਪੂਰਾ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਕਰਵਾਏ ਗਏ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਕੀਤੀ ਜਾ ਰਹੀ ਸੇਵਾ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਧਾਰਮਿਕ ਅਤੇ ਸਮਾਜਿਕ ਸੇਵਾਵਾਂ ਸਮਾਜ ਵਿੱਚ ਸਾਂਝ, ਸ਼ਾਂਤੀ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਨੇ ਸਮੂਹ ਸਾਧ ਸੰਗਤ ਦੀ ਚੜ੍ਹਦੀਕਲਾ ਅਤੇ ਸੂਬੇ ਦੀ ਖੁਸ਼ਹਾਲੀ ਲਈ ਅਰਦਾਸ ਵੀ ਕੀਤੀ। ਇਸ ਦੌਰਾਨ ਸਪੀਕਰ ਸੰਧਵਾਂ ਵੱਲੋਂ ਗੁਰਦੁਆਰਾ ਸਾਹਿਬ ਦੀਆਂ ਸੇਵਾਵਾਂ ਲਈ 5 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਗੁਰਦੁਆਰਾ ਪ੍ਰਬੰਧਕਾਂ ਨੂੰ ਭੇਟ ਕੀਤਾ ਗਿਆ। ਇਸ ਮੌਕੇ ਭਗਤ ਨਾਮਦੇਵ ਸਭਾ ਸੁਸਾਇਟੀ (ਰਜਿ.) ਕੋਟਕਪੂਰਾ ਦੇ ਪ੍ਰਧਾਨ ਸ. ਸ਼ਰਨਜੀਤ ਸ...
ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਰਦੀਆਂ ਦੌਰਾਨ ਛੱਤਬੀੜ ਚਿੜੀਆਘਰ ਵਿੱਚ ਜਾਨਵਰਾਂ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਵੱਲ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਰਦੀਆਂ ਦੌਰਾਨ ਛੱਤਬੀੜ ਚਿੜੀਆਘਰ ਵਿੱਚ ਜਾਨਵਰਾਂ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਵੱਲ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

National
ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਵਿਭਾਗ ਵੱਲੋਂ ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਛੱਤਬੀੜ ਚਿੜੀਆਘਰ ਵਿੱਚ ਜਾਨਵਰਾਂ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਸਬੰਧੀ, ਸਰਦੀਆਂ ਦੌਰਾਨ ਹਰੇਕ ਰਿੱਛ ਨੂੰ ਰੋਜ਼ਾਨਾ 100 ਗ੍ਰਾਮ ਸ਼ਹਿਦ ਦੇ ਨਾਲ ਨਾਲ ਰੋਜ਼ਾਨਾ 1 ਕਿਲੋ ਗੰਨਾ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ, ਸਾਰੇ ਸ਼ਾਕਾਹਾਰੀ ਜਾਨਵਰਾਂ ਦੇ ਚੱਟਣ ਲਈ ਚੱਟਾਨੀ ਲੂਣ ਵੀ ਯਕੀਨੀ ਬਣਾਇਆ ਜਾਂਦਾ ਹੈ। ਇਸ ਤੋਂ ਇਲਾਵਾ, ਸਰਦੀਆਂ ਦੌਰਾਨ ਹਰੇਕ ਹਿਰਨ ਨੂੰ ਰੋਜ਼ਾਨਾ 100 ਗ੍ਰਾਮ ਗੁੜ ਦਿੱਤਾ ਜਾਂਦਾ ਹੈ ਅਤੇ ਹਰੇਕ ਬਾਂਦਰ ਨੂੰ ਰੋਜ਼ਾਨਾ 20 ਗ੍ਰਾਮ ਗੁੜ ਦਿੱਤਾ ਜਾਂਦਾ ਹੈ ਅਤੇ ਰੋਜ਼ਾਨਾ 100 ਗ੍ਰਾਮ ਗੰਨਾ ਵੀ ਖੁਆਇਆ ਜਾਂਦਾ ਹੈ। ਇੰਨਾ ਹੀ ਨਹੀਂ, ਸਰਦੀਆਂ ਦੇ ਮੌਸਮ ਵਿੱਚ ਹਰ ਹਾਥੀ ਨੂੰ ਰੋਜ਼ਾਨਾ 100 ਕਿਲੋ ਗੰਨਾ ਦਿੱਤਾ ਜਾਂਦਾ ਹੈ ਅਤੇ ਛੋਟੇ ਪੰਛੀਆਂ ਲਈ ਅਲਸੀ ਦੇ ਬੀਜ ਅਤੇ ਪੋਸ਼ਣ ਸਪਲੀਮੈਂਟ ਵੀ ਯਕੀਨੀ ਬਣਾਏ ਜਾ ਰਹੇ ਹਨ।...
ਖਾਲੀ ਪਲਾਟਾਂ ‘ਚ ਕੂੜੇ ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ‘ਤੇ ਮਾਲਕ ਨੂੰ ਹੋਵੇਗਾ ਜ਼ੁਰਮਾਨਾ

ਖਾਲੀ ਪਲਾਟਾਂ ‘ਚ ਕੂੜੇ ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ‘ਤੇ ਮਾਲਕ ਨੂੰ ਹੋਵੇਗਾ ਜ਼ੁਰਮਾਨਾ

National
ਮਾਨਸਾ, 28 ਦਸੰਬਰ :               ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਨਿੱਜੀ ਕਬਜ਼ੇ/ਮਾਲਕੀ ਵਾਲੇ ਖਾਲੀ ਪਏ ਪਲਾਟਾਂ 'ਚ ਕੂੜੇ ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੇ ਬਚਾਅ ਲਈ ਅਗਾਊ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਵਿਸ਼ੇਸ਼ ਹੁਕਮ ਜਾਰੀ ਕੀਤੇ ਹਨ।               ਹੁਕਮ ਵਿਚ ਕਿਹਾ ਗਿਆ ਹੈ ਕਿ ਸ਼ਹਿਰ ਵਿਚ ਖਾਲੀ ਪਏ ਪਲਾਟਾਂ ਦੇ ਮਾਲਕ/ਕਾਬਜ ਆਪਣੇ ਖਾਲੀ ਪਲਾਟਾਂ ਵਿਚ ਲੱਗੇ ਕੂੜੇ ਕਰਕਟ ਦੇ ਢੇਰ, ਗੰਦਗੀ ਅਤੇ ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ ਸਫਾਈ ਆਪਣੇ ਪੱਧਰ 'ਤੇ ਕਰਵਾਉਣੀ ਯਕੀਨੀ ਬਣਾਉਣਗੇ। ਆਪਣੀ ਮਾਲਕੀ/ਕਬਜੇ ਵਾਲੇ ਖਾਲੀ ਪਲਾਟ ਦੇ ਆਲੇ ਦੁਆਲੇ ਪੱਕੀ ਚਾਰਦੀਵਾਰੀ ਜਾਂ ਫੈਂਸਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ ਜਾਂ ਪਲਾਟ ਵਿਚ ਕੂੜਾ ਕਰਕਟ ਇਕੱਠਾ ਹੋਣ ਤੋਂ ਰੋਕਿਆ ਜਾਵੇ।               ਹੁਕਮ ਵਿਚ ਕਿਹਾ ਗਿਆ ਹੈ ਕਿ ਵ...
ਸਨਾਤਨ ਦੂਜਿਆਂ ਦੀ ਸਹਾਇਤਾ, ਦਇਆ ਤੇ ਸਮਾਜ ਦੇ ਕਮਜ਼ੋਰ ਵਰਗਾਂ ਲਈ ਖੜ੍ਹਾ ਹੋਣ ਦਾ ਸੰਦੇਸ਼ ਦਿੰਦੈ : ਮੋਹਿੰਦਰ ਭਗਤ

ਸਨਾਤਨ ਦੂਜਿਆਂ ਦੀ ਸਹਾਇਤਾ, ਦਇਆ ਤੇ ਸਮਾਜ ਦੇ ਕਮਜ਼ੋਰ ਵਰਗਾਂ ਲਈ ਖੜ੍ਹਾ ਹੋਣ ਦਾ ਸੰਦੇਸ਼ ਦਿੰਦੈ : ਮੋਹਿੰਦਰ ਭਗਤ

National
ਜਲੰਧਰ, 27 ਦਸੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਲੋਕਾਂ ਨੂੰ ਸਨਾਤਨ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਸਮਾਜ ਵਿੱਚ ਫੈਲੀਆਂ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੱਦਾ ਦਿੱਤਾ। ਇਥੇ ਰੈੱਡ ਕਰਾਸ ਭਵਨ ਵਿਖੇ ਸਨਾਤਨ ਸੇਵਾ ਸਮਿਤੀ ਪੰਜਾਬ ਵੱਲੋਂ ਕਰਵਾਏ ਸਮਾਗਮ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ, ਜਿਨ੍ਹਾਂ ਨਾਲ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਮੇਅਰ ਵਿਨੀਤ ਧੀਰ ਅਤੇ ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ ਵੀ ਮੌਜੂਦ ਸਨ, ਨੇ ਕਿਹਾ ਕਿ ਸਨਾਤਨ ਇੱਕ ਪੂਰਨ ਜੀਵਨ ਸ਼ੈਲੀ ਹੈ, ਜੋ ਮਨੁੱਖ ਨੂੰ ਸੱਚ, ਸੇਵਾ ਅਤੇ ਕਰਤੱਵ ਦੇ ਰਾਹ ’ਤੇ ਅੱਗੇ ਵਧਣ ਦੀ ਪ੍ਰੇਰਨਾ ਦਿੰਦੀ ਹੈ। ਸ਼੍ਰੀ ਭਗਤ ਨੇ ਕਿਹਾ ਕਿ ਸਨਾਤਨ ਵੱਲੋਂ ਦਿਖਾਏ ਰਾਹ ’ਤੇ ਚੱਲਦਿਆਂ ਅਸੀਂ ਸਮਾਜਿਕ ਬੁਰਾਈਆਂ ਨੂੰ ਦੂਰ ਕਰ ਸਕਦੇ ਹਾਂ।ਉਨ੍ਹਾਂ ਕਿਹਾ ਕਿ ਸਨਾਤਨ ਸਾਨੂੰ ਜੀਵਨ ਜਾਚ ਸਿਖਾਉਂਦਾ ਹੈ ਅਤੇ ਹਰ ਮਨੁੱਖ ਨੂੰ ਮਾਤਾ-ਪਿਤਾ ਦੀ ਸੇਵਾ, ਪਰਿਵਾਰਕ ਮੁੱਲਾਂ ਦੀ ਸੰਭਾਲ ਅਤੇ ਸਮਾਜ ਪ੍ਰਤੀ ਆਪਣੇ ਕਰਤੱਵ ਨਿਭਾਉਣ ਲਈ ਪ੍ਰੇਰਿਤ ...
‘ਯੁੱਧ ਨਸ਼ਿਆਂ ਵਿਰੁੱਧ’: 301ਵੇਂ ਦਿਨ, ਪੰਜਾਬ ਪੁਲਿਸ ਨੇ 5.5 ਕਿਲੋਗ੍ਰਾਮ ਹੈਰੋਇਨ ਸਮੇਤ 148 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 301ਵੇਂ ਦਿਨ, ਪੰਜਾਬ ਪੁਲਿਸ ਨੇ 5.5 ਕਿਲੋਗ੍ਰਾਮ ਹੈਰੋਇਨ ਸਮੇਤ 148 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

National
ਚੰਡੀਗੜ੍ਹ, 27 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 301ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 391 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 103 ਐਫਆਈਆਰਜ਼ ਦਰਜ ਕਰਕੇ 148 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 301 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 42,029 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 5.5 ਕਿਲੋ ਹੈਰੋਇਨ, 5 ਕਿਲੋ ਭੁੱਕੀ, 3414 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.57 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ...
ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀਆਂ 2,730 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀਆਂ 2,730 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

National
ਚੰਡੀਗੜ੍ਹ, 27 ਦਸੰਬਰ 2025: ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਅਤੇ ਸੰਗਠਿਤ ਅਪਰਾਧਾਂ ਦੇ ਨੈੱਟਵਰਕਾਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਦਿਆਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਫੈਸਲਾਕੁਨ ਜਿੱਤ ਵੱਲ ਵਧ ਰਿਹਾ ਹੈ ਕਿਉਂਕਿ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ 85418 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਗਿਆ ਹੈ, ਐਨ.ਡੀ.ਪੀ.ਐਸ. (ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ) ਐਕਟ ਅਧੀਨ ਸਜ਼ਾ ਦਰ 88 ਫ਼ੀਸਦ ਰਹੀ ਹੈ ਅਤੇ 1 ਜਨਵਰੀ, 2025 ਤੋਂ ਹੁਣ ਤੱਕ 916 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਇਨਫੋਰਸਮੈਂਟ, ਸਖ਼ਤ ਜਾਂਚ ਅਤੇ ਜ਼ੀਰੋ ਸਿਆਸੀ ਦਖਲਅੰਦਾਜ਼ੀ ਦੇ ਜ਼ਮੀਨੀ ਪੱਧਰ 'ਤੇ ਨਤੀਜੇ ਸਾਹਮਣੇ ਆ ਰਹੇ ਹਨ, ਜੋ ਨਸ਼ਿਆਂ ਦੇ ਖਤਰੇ ਵਿਰੁੱਧ ਪੰਜਾਬ ਦੀ ਲੰਬੀ ਜੰਗ ਵਿੱਚ ਬਿਆਨਬਾਜ਼ੀ ਦੀ ਬਜਾਏ ਠੋਸ ਕਾਰਵਾਈ ਵੱਲ ਸਪੱਸ਼ਟ ਤਬਦੀਲੀ ਨੂੰ ਦਰਸਾਉਂਦੇ ਹਨ। ਅੱਜ ਇੱਥੇ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲੀ ਹੈ, ਨਸ਼ਾ...
ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5.11 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5.11 ਕਿਲੋ ਹੈਰੋਇਨ ਸਮੇਤ ਇੱਕ ਕਾਬੂ

National
ਚੰਡੀਗੜ੍ਹ/ਫਾਜ਼ਿਲਕਾ, 27 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਫਾਜ਼ਿਲਕਾ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਨਸ਼ਾ ਤਸਕਰ ਨੂੰ 5.11 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਬਲਜੀਤ ਸਿੰਘ ਵਾਸੀ ਪਿੰਡ ਢਾਂਡੀ ਕਦੀਮ, ਜਲਾਲਾਬਾਦ, ਫਾਜ਼ਿਲਕਾ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਖੇਪ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਡਰੋਨ ਰਾਹੀਂ ਭੇਜੀ ਗਈ ਸੀ। ਡੀਜੀਪੀ ਨੇ ਕਿਹਾ ਕਿ ਇਹ ਖੇਪ ਅੱਗੇ ਸੂਬੇ ਭਰ ਵਿੱਚ ਡਿਲੀਵਰ ਕੀਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਇਸ ਆਪਰੇਸ਼ਨ ਬਾਰ...
ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਸਿਖਰਲਾ ਸਥਾਨ ਰੱਖਿਆ ਬਰਕਰਾਰ: ਹਰਜੋਤ ਸਿੰਘ ਬੈਂਸ

ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਸਿਖਰਲਾ ਸਥਾਨ ਰੱਖਿਆ ਬਰਕਰਾਰ: ਹਰਜੋਤ ਸਿੰਘ ਬੈਂਸ

National
ਚੰਡੀਗੜ੍ਹ, 27 ਦਸੰਬਰ: ਪੰਜਾਬ ਸਰਕਾਰ ਵੱਲੋਂ ਸਾਲ 2025 ਵਿੱਚ ਕੀਤੀਆਂ ਅਹਿਮ ਪਹਿਲਕਦਮੀਆਂ ਸਦਕਾ ਪੰਜਾਬ ਵਿੱਚ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਨਵਾਂ ਰੂਪ ਮਿਲਿਆ ਹੈ। ਸਿੱਖਿਆ ਪ੍ਰਣਾਲੀ ਦੇ ਇਸ ਨਵੇਂ ਰੂਪ ਨੇ ਠੋਸ, ਸਕਾਰਾਤਮਕ ਤੇ ਪਰਿਵਰਤਨਸ਼ੀਲ ਨਤੀਜੇ ਪ੍ਰਦਾਨ ਕਰਦਿਆਂ ਅਕਾਦਮਿਕ ਉੱਤਮਤਾ ਲਈ ਕੌਮੀ ਪੱਧਰ ਉੱਤੇ ਨਵੇਂ ਮਾਪਦੰਡ ਕਾਇਮ ਕੀਤੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਜਿਹੇ ਕਲਾਸਰੂਮ ਸਿਰਜੇ ਜਾ ਰਹੇ ਹਨ ਜਿੱਥੇ ਆਤਮਵਿਸ਼ਵਾਸ ਤੇ ਨਵੀਨਤਾ ਰਾਹੀਂ ਸੂਬੇ ਦੇ ਨੌਜਵਾਨਾਂ ਦੇ ਭਵਿੱਖ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ। ਸਕੂਲ ਸਿੱਖਿਆ ਵਿਭਾਗ ਦੀਆਂ ਇਸ ਸਾਲ ਦੀ ਮਹੱਤਵਪੂਰਨ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਸਸ਼ਕਤ ਬਣਾਉਣਾ ਹੈ ਜੋ ਸੂਬਾ ਸਰਕਾਰ ਦੀ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨ ਵਾਲੀ ਸੰਪੂਰਨ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, "ਸਾਡੀਆਂ ਪਹਿਲਕਦਮੀਆਂ ਨੇ ਸਿੱਖਿਆ ਖੇਤਰ ਵਿੱਚ ਅਹਿਮ ਸਕਾਰਾਤਮਕ ਬਦ...