ਜ਼ਿਲ੍ਹੇ ਵਿੱਚ ਨਵੀਆਂ ਵੋਟਾਂ ਬਨਾਉਣ ਲਈ ਵਿਸ਼ੇਸ਼ ਪ੍ਰਬੰਧ – ਆਸ਼ਿਕਾ ਜੈਨ
ਸ਼ਹਿਬਜਾਦਾ ਅਜੀਤ ਸਿੰਘ ਨਗਰ, 04 ਨਵੰਬਰ, 2024:
ਜ਼ਿਲ੍ਹੇ ਵਿੱਚ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਜ਼ਿਲ੍ਹਾ ਚੋਣ ਦਫਤਰ ਅਤੇ ਸਵੀਪ ਟੀਮ ਵੱਲੋਂ ਵੱਖ-ਵੱਖ ਵਿਦਿਅਕ ਅਦਾਰਿਆਂ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਨਵੰਬਰ ਮਹੀਨੇ ਵਿੱਚ ਪ੍ਰੋਗਰਾਮ ਉਲੀਕੇ ਜਾ ਰਹੇ ਹਨ।
ਜ਼ਿਲ੍ਹਾ ਚੋਣ ਅਫਸਰ -ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਵਿਚ 9,10 ਨਵੰਬਰ ਅਤੇ ਉਸ ਤੋਂ ਬਾਅਦ 23 ਅਤੇ 24 ਨਵੰਬਰ ਨੂੰ ਬੂਥ ਪੱਧਰ ਉਪਰ ਵੋਟਰ ਪੰਜੀਕਰਣ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ, ਜਿਸ ਵਿੱਚ ਯੋਗ ਵੋਟਰ ਜਿੰਨਾਂ ਦੀ ਉਮਰ 01/01/2024 ਤੱਕ 18 ਸਾਲ ਦੀ ਹੋ ਰਹੀ ਹੈ, ਆਪਣੇ ਆਪ ਨੂੰ ਵੋਟਰ ਵੱਜੋਂ ਰਜਿਸਟਰ ਕਰਵਾ ਸਕਦੇ ਹਨ, ਜੇ ਕਿਸੇ ਨੇ ਵੋਟ ਸ਼ਿਫਟ ਜਾਂ ਸੋਧ ਕਰਵਾਉਣੀ ਹੈ, ਉਹ ਵੀ ਇਹਨਾਂ ਕੈਂਪਾਂ ਦਾ ਫਾਇਦਾ ਲੈ ਸਕਦੇ ਹਨ।
ਅੱਜ ਇਸ ਮੁਹਿੰਮ ਤਹਿਤ ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀਮਾਜਰਾ ਵਿਖੇ ਵਿਸ਼ੇਸ਼ ਕੈਂਪ ਦਾ ਆਯੋਜਨ ਜ਼ਿਲ੍ਹਾ ...








