ਜ਼ਿਲੇ ਦੀਆਂ ਮੰਡੀਆਂ ਵਿੱਚ ਪੁੱਜਾ 288923 ਮੀਟਰਕ ਟਨ ਝੋਨਾ ; 234780 ਦੀ ਹੋਈ ਖਰੀਦ
ਮਾਨਸਾ, 02 ਨਵੰਬਰ :
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦੋ-ਫਰੋਖ਼ਤ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 288923 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 234780 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਖਰੀਦ ਕੀਤੇ ਝੋਨੇ ਦੀ ਨਿਰਧਾਰਿਤ ਸਮੇਂ ਅੰਦਰ ਲਿਫ਼ਟਿੰਗ ਵੀ ਯਕੀਨੀ ਬਣਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਖਰੀਦ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਮੰਡੀਆਂ ਵਿਚ ਪੀਣ ਵਾਲੇ ਸਾਫ਼ ਪਾਣੀ, ਸਾਫ਼-ਸਫ਼ਾਈ, ਅਤੇ ਬਾਰਦਾਨੇ ਦੀ ਉੁਚਿੱਤ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਲਿਆਂਦੀ ਫਸਲ ਦੀ ਖਰੀਦ ਬਦਲੇ ਉਨ੍ਹਾਂ ਨੂੰ ਕਰੀਬ 398 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
ਜਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਮਾਨਸਾ ਸ਼੍ਰੀ ਮਨਦੀਪ ...








