ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਫ਼ਸਲਾਂ ਦੀ ਰਹਿੰਦ-ਖੂਹੰਦ ਦੀ ਸਾਂਭ-ਸੰਭਾਲ ਸਬੰਧੀ ਬਲਾਕ ਪੱਧਰੀ ਕੈਂਪ ਦਾ ਆਯੋਜਨ
ਮਾਨਸਾ, 01 ਨਵੰਬਰ :
ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਸਬੰਧੀ ਪਿੰਡ ਖੱਤਰੀ ਵਾਲਾ ਵਿਖੇ ਬਲਾਕ ਪੱਧਰੀ ਕੈਂਪ ਲਗਾਇਆ ਗਿਆ। ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਡਾ. ਗੁਰਦੀਪ ਸਿੰਘ ਨੇ ਆਪਣੇ ਭਾਸ਼ਣ ਦੌਰਾਨ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਉਪਲੱਬਧ ਸਹੂਲਤਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਸਾਨਾਂ ਨੂੰ ਸਰਫੇਸ ਸੀਡਰ ਵਿਧੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਕੈਂਪ ਦੌਰਾਨ ਉਨ੍ਹਾਂ ਨੌਜਵਾਨਾਂ ਨੂੰ ਖੇਤੀ ਸਹਾਇਕ ਧੰਦਿਆਂ ਨੂੰ ਅਪਣਾਉਣ ਲਈ ਵੀ ਪ੍ਰੇਰਿਆ।
ਇੰਜੀਨੀਅਰ ਅਲੋਕ ਗੁਪਤਾ ਸਹਾਇਕ ਪ੍ਰੋਫੈਸਰ (ਮਿੱਟੀ ਅਤੇ ਪਾਣੀ) ਨੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਬਾਰੇ ਜਾਗਰੂਕ ਕੀਤਾ। ਉਨ੍ਹਾਂ ਕਿਸਾਨ ਵੀਰਾਂ ਨੂੰ ਝੋਨੇ ਦੀ ਪਰਾਲੀ ਖੇਤ ਵਿਚ ਵਾਹੁਣ ਦੀ ਸਲਾਹ ਦਿੰਦੇ ਹੋਏ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਲੋਂ ਵਿਕਸਿਤ ਕੀਤੇ ਸਰਫ਼ੇਸ ਸੀਡਰ, ਸਮਾਰਟ ਸੀਡਰ ਬਾਰੇ ਵਿਸਥਾਰ ਵਿੱਚ ਦੱਸਿਆ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਜਿੱਥੇ ਪਰਾਲੀ ਵਿਚ ਮੌ...








