ਕਿਸਾਨ ਡੀ.ਏ.ਪੀ ਦੇ ਬਦਲ ਵਜੋਂ ਹੋਰਨਾਂ ਫਾਸਫੇਟਿਕ ਖਾਦਾਂ ਦੀ ਵਰਤੋਂ ਕਰਨ: ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ
ਅੰਮ੍ਰਿਤਸਰ 30 ਅਕਤੂਬਰ 2024--
ਮੁੱਖ ਖੇਤੀਬਾੜੀ ਅਫਸਰ ਸ: ਤਜਿੰਦਰ ਸਿੰਘ ਹੁੰਦਲ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਕਣਕ ਦੀ ਬਿਜਾਈ ਲਈ ਬਾਜਾਰ ਵਿਚ ਉਪਲਬਧ ਹੋਰਨਾਂ ਫਾਸਫੇਟਿਕ ਖਾਦਾਂ ਦੀ ਵਰਤੋਂ ਕਰਕੇ ਫਸਲ ਦੀ ਬਿਜਾਈ ਸਮੇਂ ਸਿਰ ਕਰਨ। ਉਹਨਾਂ ਦੱਸਿਆ ਕਿ ਮੌਜੂਦਾ ਸਮੇਂ ਟ੍ਰਿਪਲ ਸੁਪਰ ਫਾਸਫੇਟ 46% ਖਾਦ ਦੀ ਸਪਲਾਈ ਕਣਕ ਦੀ ਬਿਜਾਈ ਵਾਸਤੇ ਕਰਵਾਈ ਜਾ ਰਹੀ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਦਿੱਸਿਆ ਕਿ ਪੀਏਯੂ ਦੇ ਵਿਗਿਆਨੀਆਂ ਵਲੋਂ ਆਉਂਦੀ ਕਣਕ ਦੀ ਫਸਲ ਲਈ ਡੀਏਪੀ ਦੀ ਬਦਲ ਵਜੋਂ ਹੋਰ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨੂੰ ਬਦਲਵੇਂ ਸਰੋਤਾਂ ਵਜੋਂ ਵਰਤਣ ਦਾ ਸੁਝਾਅ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਡੀ.ਏ.ਪੀ ਤੋਂ 18% ਨਾਈਟ੍ਰੋਜਨ ਅਤੇ 46% ਫਾਸਫੋਰਸ ਤੱਤ ਦੀ ਪ੍ਰਾਪਤੀ ਹੁੰਦੀ ਹੈ ਇਸਦੇ ਬਦਲ ਵਜੋਂ ਬਾਜਾਰ ਵਿੱਚ ਸਟਰੇਟ ਫਾਸਫੇਟਿਕ ਖਾਦਾਂ ਅਤੇ ਐਨ.ਪੀ.ਕੇ ਕੰਪਲੈਕਸ ਖਾਦਾਂ ਉਪਲੱਬਧ ਹਨ। ਜਿੰਨਾਂ ਵਿੱਚ ਮੁੱਖ ਤੌਰ ਤੇ ਟ੍ਰਿਪਲ ਸੁਪਰ ਫਾਸਫੇਟ ਖਾਦ ਹੈ ਜਿਸ ਵਿਚ 46% ਫਾਸਫੋਰਸ ਤੱਤ ਹੈ। ਜੇਕਰ ਟ੍ਰਿਪਲ ਸੁਪਰ ਫਾਸਫੇਟ 46% ਖਾਦ ਦੀ ਵਰਤੋਂ ਕਰਨੀ ਹੋਵੇ ਤਾਂ ਇਸ ਨਾਲ 20 ਕਿ...








