ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਲਗਾਇਆ ਜਾਗਰੂਕਤਾ ਕੈਂਪ
ਮਾਨਸਾ, 29 ਅਕਤੂਬਰ :
ਡਿਪਟੀ ਡਾਇਰੈਕਟਰ (ਸਿਖਲਾਈ ) ਡਾ. ਗੁਰਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ ਵਿਖੇ ਪਰਾਲੀ ਦੀ ਸਾਂਭ—ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਮਨੋਰਥ ਬੱਚਿਆਂ ਨੂੰ ਪਰਾਲੀ ਦੇ ਧੂੰਏ ਨਾਲ ਵਾਤਾਰਵਣ ਅਤੇ ਜੀਵਾਂ ਨੂੰ ਹੁੰਦੇ ਨੁਕਸਾਨ ਪ੍ਰਤੀ ਜਾਗਰੂਕ ਕਰਨਾ ਸੀ।
ਕੈਂਪ ਦੌਰਾਨ ਸਹਿਯੋਗੀ ਪ੍ਰੋਫੈਸਰ (ਗ੍ਰਹਿ ਵਿਗਿਆਨ) ਮੈਡਮ ਰਾਜਿੰਦਰ ਕੌਰ ਸਿੱਧੂ ਨੇ ਦੱਸਿਆ ਕਿ ਪਰਾਲੀ ਦੇ ਨਾੜ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਜਿਸ ਦੇ ਫ਼ਲਸਰੂਪ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਉੱਪਰ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। ਧੂੰਏ ਨਾਲ ਸੜਕਾਂ ਉੱਪਰ ਹਾਦਸੇ ਵੀ ਵੱਧ ਜਾਂਦੇ ਹਨ। ਉਨ੍ਹਾਂ ਬੱਚਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਮਾਪਿਆਂ ਨੂੰ ਧੂੰਏ ਨਾਲ ਹੁੰਦੇ ਨੁਕਸਾਨਾਂ ਬਾਰੇ ਦੱਸਕੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਬੇਨਤੀ ਕਰਨ।
ਇਸ ਮੌਕੇ ਇੰਜ. ਅਲੋਕ ਗੁਪਤਾ ਸਹਾਇਕ ਪ੍ਰੋਫੈਸਰ (ਭੂਮੀ ਅਤੇ ਜਲ ਇੰਜੀਨੀਅਰਿੰਗ) ਨੇ ਦੱਸਿਆ ਕਿ ਬੱਚੇ ਆਪਣੇ ਮਾਪਿਆਂ ਨੂੰ ਇਹ...








