ਹਰਜੋਤ ਸਿੰਘ ਬੈਂਸ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ
ਨਵੀਂ ਦਿੱਲੀ, 4 ਦਸੰਬਰ:
ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਕੇਂਦਰੀ ਸੜਕ ਅਤੇ ਟ੍ਰਾਂਸਪੋਰਟ ਮੰਤਰੀ ਸ੍ਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਹਨਾਂ ਨਾਲ ਪੰਜਾਬ ਤੋਂ ਰਾਜ ਸਭਾ ਮੈਂਬਰ ਸ੍ਰੀ ਸੰਜੀਵ ਅਰੋੜਾ ਵੀ ਹਾਜ਼ਰ ਸਨ।
ਇਸ ਮੁਲਾਕਾਤ ਦੌਰਾਨ ਸ. ਬੈਂਸ ਨੇ ਕੇਂਦਰੀ ਕੇਂਦਰੀ ਸੜਕ ਅਤੇ ਟ੍ਰਾਂਸਪੋਰਟ ਮੰਤਰੀ ਸ੍ਰੀ ਨਿਤਿਨ ਗਡਕਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਇਤਿਹਾਸਕ ਅਤੇ ਭੂਗੋਲਿਕ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਇਸ ਇਲਾਕੇ ਦੀਆਂ ਸੜਕਾਂ ਸਬੰਧੀ ਜ਼ਰੂਰਤਾਂ ਬਾਰੇ ਗੱਲਬਾਤ ਕੀਤੀ ਗਈ। ਸ. ਬੈਂਸ ਨੇ ਇਸ ਮੌਕੇ ਸ੍ਰੀ ਗਡਕਰੀ ਨੂੰ ਦੱਸਿਆ ਕਿ ਸਿੱਖ ਧਰਮ ਦੇ ਇਤਿਹਾਸਕ ਸਥਾਨ ਸ੍ਰੀ ਕੀਰਤਪੁਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਹਿੰਦੂ ਮੱਤ ਦੇ ਸ਼ਕਤੀ ਪੀਠ ਸ੍ਰੀ ਨੈਨਾ ਦੇਵੀ ਨੂੰ ਜੋੜਨ ਵਾਲੀਆਂ ਸੜਕਾਂ ਨੂੰ ਤੁਰੰਤ ਚਹੁੰ-ਮਾਰਗੀ ਕਰਨ ਦੀ ਜ਼ਰੂਰਤ ਹੈ ਤਾਂ ਜੋ ਇਹਨਾਂ ਸਥਾਨਾਂ ‘ਤੇ ਆਉਣ ਵਾਲੇ ਸ਼ਰਧਾਲੂਆਂ ਦੀ ਆਵਾਜਾਈ ਨੂੰ ਸੁਖਾਲਾ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਇਸ ਚਹੁੰ-ਮਾਰਗੀ ਸੜਕ ਸਬੰਧੀ ਵਿਸਥਾਰਤ ਪ੍ਰੋਜੈਕਟ ਰਿਪਰੋਟ (ਡੀ.ਪੀ.ਆਰ.) ਪਹਿਲਾਂ ਹੀ ...








