Friday, March 13
Shadow

Author: Sukhjinder Singh

ਨਰੋਏ ਸਮਾਜ ਦੀ ਸਿਰਜਣਾ ਲਈ ਪਿੰਡ-ਪਿੰਡ ਕੀਤੀ ਜਾ ਰਹੀ ਹੈ ਪਹੁੰਚ – ਸੀ.ਜੇ.ਐਮ ਨੀਰਜ ਗੋਇਲ

ਨਰੋਏ ਸਮਾਜ ਦੀ ਸਿਰਜਣਾ ਲਈ ਪਿੰਡ-ਪਿੰਡ ਕੀਤੀ ਜਾ ਰਹੀ ਹੈ ਪਹੁੰਚ – ਸੀ.ਜੇ.ਐਮ ਨੀਰਜ ਗੋਇਲ

National
ਹੁਸ਼ਿਆਰਪੁਰ, 27 ਦਸੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਨੌਜਵਾਨਾਂ ਨੂੰ ਨਸ਼ਿਆਂ ਤੇ ਹੋਰਨਾਂ ਅਲਾਮਤਾਂ ਤੋਂ ਬਚਾਅ ਕੇ ਨਰੋਏ ਸਮਾਜ ਦੀ ਸਿਰਜਣਾ ਲਈ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਜ਼ਿਲ੍ਹੇ ਦੇ ਪਿੰਡ-ਪਿੰਡ ਪਹੁੰਚ ਕੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਸੀ.ਜੇ. ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਨੀਰਜ ਗੋਇਲ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਅੱਜ ਵੱਖ-ਵੱਖ ਪਿੰਡਾਂ, ਜਿਵੇਂ ਕਿ ਗ੍ਰਾਮ ਪੰਚਾਇਤ ਬੱਸੀ ਜਹੁਰਾ, ਗ੍ਰਾਮ ਪੰਚਾਇਤ ਬੱਠੀਆਂ ਬ੍ਰਾਹਮਣਾ, ਗ੍ਰਾਮ ਪੰਚਾਇਤ ਬਿਲਾਸਪੁਰ, ਗ੍ਰਾਮ ਪੰਚਾਇਤ ਬੂਥਗੜ੍ਹ, ਗ੍ਰਾਮ ਪੰਚਾਇਤ ਢਾਡਾ ਕਲਾਂ, ਗ੍ਰਾਮ ਪੰਚਾਇਤ ਮਾਨਾ, ਗ੍ਰਾਮ ਪੰਚਾਇਤ ਮੁਸਾਹਿਬਪੁਰ ਅਤੇ ਜੀ.ਐੱਨ.ਏ ਫੈਕਟਰੀ ਮੇਹਟੀਆਣਾ ਵਿਖੇ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੈਨ...
ਗਾਂ ਲੋੜਵੰਦ ਪਰਿਵਾਰਾਂ ਲਈ ਬਣੇਗੀ ਰੁਜ਼ਗਾਰ ਦਾ ਸਾਧਨ -ਧਾਲੀਵਾਲ

ਗਾਂ ਲੋੜਵੰਦ ਪਰਿਵਾਰਾਂ ਲਈ ਬਣੇਗੀ ਰੁਜ਼ਗਾਰ ਦਾ ਸਾਧਨ -ਧਾਲੀਵਾਲ

National
ਅੰਮ੍ਰਿਤਸਰ,27 ਦਸੰਬਰ ()- ਅੱਜ ਅਜਨਾਲਾ ਖੇਤਰ ‘ਚ ਭਿਅੰਕਰ ਹੜ੍ਹਾਂ ਦੌਰਾਨ ਪਸ਼ੂ ਧਨ ਦੇ ਨੁਕਸਾਨ ਤੋਂ ਪ੍ਰਭਾਵਿਤ ਕਿਸਾਨਾਂ/ਪਸ਼ੂ ਪਾਲਕਾਂ ਨੂੰ ਰਾਹਤ ਦੇਣ ਲਈ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸ਼ਨ ਨੇ ਮਿਸ਼ਨ ਚੜ੍ਹਦੀ ਕਲਾ ਅਤੇ ਮਿਸ਼ਨ ਸਾਂਝਾ ਉਪਰਾਲਾ ਤਹਿਤ ਕੰਮ ਕਰਦੇ ਹੋਏ ਸ੍ਰੀ ਰਾਕੇਸ਼ ਹਾਂਡਾ ਦੀ ਮਦਦ ਨਾਲ 23 ਹੋਰ ਪਸ਼ੂ ਪਾਲਕਾਂ, ਜਿਨ੍ਹਾਂ ਦੇ ਪਸ਼ੂ ਹੜਾਂ ਦੀ ਭੇਟ ਚੜ ਗਏ ਸਨ, ਨੂੰ ਸਾਹੀਵਾਲ ਗਾਵਾਂ ਮੁਹੱਈਆ ਕਰਵਾਈਆਂ। ਦੱਸਣ ਯੋਗ ਹੈ ਕਿ ਇਸ ਤੋਂ ਪਹਿਲਾਂ ਵੀ 16 ਪਰਿਵਾਰਾਂ ਨੂੰ ਗਾਵਾਂ ਉਕਤ ਸ਼ਖਸ਼ੀਅਤਾਂ ਵੱਲੋਂ ਦਿੱਤੀਆਂ ਜਾ ਚੁੱਕੀਆਂ ਹਨ  ਇਸ ਮੌਕੇ ਹਲਕਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿਜਰ, ਡਿਪਟੀ ਕਮਿਸ਼ਨਰ ਸ੍ਰੀ ਦਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰੋਹਿਤ ਗੁਪਤਾ ਅਤੇ ਸ੍ਰੀ ਰਾਕੇਸ਼ ਹਾਂਡਾ, ਜ਼ਿਲਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸ੍ਰੀ ਸੈਮਸਨ ਮਸੀਹ ਅਤੇ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ। ਸ੍ਰੀ ਰਾਕੇਸ਼ ਹਾਂਡਾ ਦੀ ਸ਼ਮੂਲੀਅਤ ਨਾਲ 23 ਪ੍ਰਭਾਵਿਤ ਕਿਸਾਨਾਂ/ਪਸ਼...
ਪੋਸਟ ਮੈਟ੍ਰਿਕ ਸਕਾਲਰਸ਼ਿਪ ਹੇਠ 4.77 ਕਰੋੜ ਰੁਪਏ ਜਾਰੀ, ਵੰਚਿਤ ਪਿਛੋਕੜ ਤੋਂ ਆਉਣ ਵਾਲੇ ਵਿਦਿਆਰਥੀਆਂ ਲਈ ਵੱਡੀ ਸਹਾਇਤਾ — ਡਾ. ਬਲਜੀਤ ਕੌਰ

ਪੋਸਟ ਮੈਟ੍ਰਿਕ ਸਕਾਲਰਸ਼ਿਪ ਹੇਠ 4.77 ਕਰੋੜ ਰੁਪਏ ਜਾਰੀ, ਵੰਚਿਤ ਪਿਛੋਕੜ ਤੋਂ ਆਉਣ ਵਾਲੇ ਵਿਦਿਆਰਥੀਆਂ ਲਈ ਵੱਡੀ ਸਹਾਇਤਾ — ਡਾ. ਬਲਜੀਤ ਕੌਰ

National
ਚੰਡੀਗੜ੍ਹ, 27 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵੰਚਿਤ ਅਤੇ ਪਿੱਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਅਤੇ ਉਨ੍ਹਾਂ ਨੂੰ ਸਿੱਖਿਆ ਦੇ ਰਾਹੀਂ ਆਤਮ-ਨਿਰਭਰ ਬਣਾਉਣ ਲਈ ਲਗਾਤਾਰ ਇਤਿਹਾਸਕ ਕਦਮ ਚੁੱਕ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਚਲ ਰਹੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਹੁਣ ਤੱਕ 4.77 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ, ਤਾਂ ਜੋ ਕੋਈ ਵੀ ਵਿਦਿਆਰਥੀ ਕੇਵਲ ਆਰਥਿਕ ਤੰਗੀ ਕਾਰਨ ਆਪਣੀ ਪੜ੍ਹਾਈ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 2 ਲੱਖ 62 ਹਜ਼ਾਰ 373 ਵਿਦਿਆਰਥੀਆਂ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ  ਅਰਜ਼ੀਆਂ ਦਿੱਤੀਆਂ ਗਈਆਂ ਹਨ, ਜੋ ਇਸ ਗੱਲ ਦਾ ਪ੍ਰਮਾਣ ਹੈ ਕਿ ਸਰਕਾਰ ਦੀਆਂ ਸਿੱਖਿਆ ਕਲਿਆਣ ਯੋਜਨਾਵਾਂ ਵਿਦਿਆਰਥੀਆਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰ...
ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਛੱਤਬੀੜ ਚਿੜੀਆਘਰ ਵਿਖੇ ਜਾਨਵਰਾਂ ਨੂੰ ਠੰਢ ਤੋਂ ਬਚਾਉਣ ਲਈ ਕੀਤੇ ਵਿਸ਼ੇਸ਼ ਪ੍ਰਬੰਧ

ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਛੱਤਬੀੜ ਚਿੜੀਆਘਰ ਵਿਖੇ ਜਾਨਵਰਾਂ ਨੂੰ ਠੰਢ ਤੋਂ ਬਚਾਉਣ ਲਈ ਕੀਤੇ ਵਿਸ਼ੇਸ਼ ਪ੍ਰਬੰਧ

National
ਚੰਡੀਗੜ੍ਹ, 27 ਦਸੰਬਰ: ਸਰਦੀਆਂ ਦੀ ਆਮਦ ਅਤੇ ਖ਼ਰਾਬ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਪੰਜਾਬ ਨੇ ਛੱਤਬੀੜ ਦੇ ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ ਵਿੱਚ ਜਾਨਵਰਾਂ ਲਈ ਸਾਫ਼-ਸੁਥਰੇ ਅਤੇ ਸੁਰੱਖਿਆਤਮਕ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਮਾਸਾਹਾਰੀ ਜਾਨਵਰਾਂ ਬਾਘ, ਚੀਤੇ, ਸ਼ੇਰ ਅਤੇ ਹੋਰਨਾਂ ਬਿੱਲੀ ਪ੍ਰਜਾਤੀਆਂ ਲਈ ਰਾਤ ਦੇ ਆਸਰਾ ਸਥਾਨਾਂ ਵਿੱਚ ਰੂਮ ਹੀਟਰ ਅਤੇ ਹੀਟ ਕੰਵੈਕਟਰਾਂ ਦੀ ਵਿਵਸਥਾ ਕੀਤੀ ਗਈ ਹੈ। ਸਾਰੀਆਂ ਖਿੜਕੀਆਂ ਅਤੇ ਖੁੱਲ੍ਹਿਆਂ ਥਾਵਾਂ ਨੂੰ ਪੌਲੀਥੀਨ ਸ਼ੀਟ ਜਾਂ ਫਾਈਬਰ ਸ਼ੀਟ ਅਤੇ ਸਰਕੰਡੇ ਘਾਹ ਦੀ ਛੱਤ ਨਾਲ ਢੱਕਿਆ ਗਿਆ ਹੈ। ਸਾਰੇ ਵਧੇਰੀ ਉਮਰ ਅਤੇ ਛੋਟੀ ਉਮਰ ਦੇ ਜਾਨਵਰਾਂ ਲਈ ਵਿਸ਼ੇਸ਼ ਤਾਪਮਾਨ ਨਿਯੰਤਰਣ ਪ੍ਰਬੰਧ ਕੀਤੇ ਗਏ ਹਨ। ਸ਼ਾਕਾਹਾਰੀ ਜਾਨਵਰਾਂ ਲਈ ਬੰਨ੍ਹਣ ਵਾਲੀਆਂ ਤਾਰਾਂ ਅਤੇ ਰੱਸੀਆਂ ਦੀ ਮਦਦ ਨਾਲ ਅਸਥਾਈ ਆਸਰਾ/ਝੌਂਪੜੀਆਂ ਬਣਾਈਆਂ ਗਈਆਂ ਹਨ, ਜਿਸ ਨਾਲ ਇਨ੍ਹਾਂ ਸ਼ਾਕਾਹਾਰੀ ਜਾਨਵਰਾਂ ਦੇ ਸਾਰੇ ਵਾੜਿਆਂ ਵਿੱਚ ਵਾਟਰ ਪਰੂਫ਼ ਪ੍ਰਬੰਧਾਂ (ਛੱਤਾ...
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ

National
ਮਾਲੇਰਕੋਟਲਾ, 27 ਦਸੰਬਰ – ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੇਫ ਸਕੂਲ ਵਾਹਨ ਪਾਲਿਸੀ ਅਨੁਸਾਰ ਵੱਖ-ਵੱਖ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਸਰਦੀ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਵੱਖ-ਵੱਖ ਸਕੂਲਾਂ ਦੀਆਂ 6 ਬੱਸਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ ਦਾ ਚਲਾਨ ਕੀਤਾ ਗਿਆ। ਚੈਕਿੰਗ ਦੌਰਾਨ ਸਕੂਲੀ ਬੱਸਾਂ ਦੇ ਦਸਤਾਵੇਜ਼, ਡਰਾਈਵਰਾਂ ਦੇ ਲਾਇਸੈਂਸ, ਫਿਟਨੈਸ ਸਰਟੀਫਿਕੇਟ, ਬੀਮਾ ਅਤੇ ਪੀ.ਯੂ.ਸੀ. ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਬੱਸਾਂ ਵਿੱਚ ਫਸਟ ਏਡ ਬਾਕਸ, ਫਾਇਰ ਇਕਸਟਿੰਗਵਿਸ਼ਰ, ਐਮਰਜੈਂਸੀ ਏਗਜ਼ਿਟ, ਸਪੀਡ ਗਵਰਨਰ, ਰਿਫਲੈਕਟਰ, ਫਾਗ ਲਾਈਟਾਂ ਅਤੇ ਜੀ.ਪੀ.ਐਸ. ਸਿਸਟਮ ਦੀ ਮੌਜੂਦਗੀ ਵੀ ਜਾਂਚੀ ਗਈ। ਧੁੰਦ ਵਾਲੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਡਰਾਈਵਰਾਂ ਨੂੰ ਹੌਲੀ ਗਤੀ ਨਾਲ ਵਾਹਨ ਚਲਾਉਣ, ਹੈੱਡਲਾਈਟਾਂ ਅਤੇ ਇੰਡੀਕੇਟਰਾਂ ਦੀ ਸਹੀ ਵਰਤੋਂ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ। ਬਾਲ ਸੁਰੱਖਿਆ ਯੂਨਿਟ ਵੱਲੋਂ ਸਕੂਲ ...
ਮਨਰੇਗਾ ਸਕੀਮ ਨੂੰ ਕਿਸੇ ਵੀ ਕੀਮਤ ’ਤੇ ਬੰਦ ਨਹੀਂ ਹੋਣ ਦਿੱਤਾ ਜਾਵੇਗਾ – ਜੈ ਕ੍ਰਿਸ਼ਨ ਸਿੰਘ ਰੌੜੀ

ਮਨਰੇਗਾ ਸਕੀਮ ਨੂੰ ਕਿਸੇ ਵੀ ਕੀਮਤ ’ਤੇ ਬੰਦ ਨਹੀਂ ਹੋਣ ਦਿੱਤਾ ਜਾਵੇਗਾ – ਜੈ ਕ੍ਰਿਸ਼ਨ ਸਿੰਘ ਰੌੜੀ

National
ਗੜ੍ਹਸ਼ੰਕਰ/ਹੁਸ਼ਿਆਰਪੁਰ, 27 ਦਸੰਬਰ : ਮਨਰੇਗਾ ਸਕੀਮ ਨੂੰ ਲੈ ਕੇ ਹਲਕਾ ਵਿਧਾਇਕ ਗੜ੍ਹਸ਼ੰਕਰ ਅਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ, ਬਲਾਕ ਪੱਧਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਮਨਰੇਗਾ ਸਕੀਮ ਗ਼ਰੀਬ, ਮਜ਼ਦੂਰ ਅਤੇ ਪਿੰਡਾਂ ਦੇ ਵਾਸੀਆਂ ਲਈ ਜੀਵਨ ਰੇਖਾ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ’ਤੇ ਬੰਦ ਨਹੀਂ ਹੋਣ ਦਿੱਤਾ ਜਾਵੇਗਾ। ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਮਨਰੇਗਾ ਸਕੀਮ ਰਾਹੀਂ ਹਜ਼ਾਰਾਂ ਪਰਿਵਾਰਾਂ ਨੂੰ ਰੋਜ਼ਗਾਰ ਮਿਲਦਾ ਹੈ, ਜਿਸ ਨਾਲ ਪਿੰਡਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਹ ਸਕੀਮ ਸਿਰਫ਼ ਰੋਜ਼ਗਾਰ ਤੱਕ ਸੀਮਿਤ ਨਹੀਂ, ਸਗੋਂ ਪਿੰਡਾਂ ਦੇ ਵਿਕਾਸ ਲਈ ਵੀ ਬਹੁਤ ਮਹੱਤਵਪੂਰਨ ਹੈ। ਮਨਰੇਗਾ ਅਧੀਨ ਬਣ ਰਹੇ ਤਾਲਾਬ, ਪੱਕੀਆਂ ਪਗਡੰਡੀਆਂ, ਖਾਲੇ, ਸੜਕਾਂ ਅਤੇ ਹੋਰ ਵਿਕਾਸੀ ਕੰਮ ਪਿੰਡਾਂ ਦੀ ਤਸਵੀਰ ਬਦਲ ਰਹੇ ਹਨ। ਮੀਟਿੰਗ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਅਧਿਕ...
ਪੰਜਾਬ ਸਰਕਾਰ ਨੇ 314 ਕਰੋੜ ਦੀ ਸਹਾਇਤਾ ਨਾਲ ਅਨਾਥ ਤੇ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ ਕੀਤਾ : ਵਿਧਾਇਕ ਸਰਵਨ ਸਿੰਘ ਧੁੰਨ

ਪੰਜਾਬ ਸਰਕਾਰ ਨੇ 314 ਕਰੋੜ ਦੀ ਸਹਾਇਤਾ ਨਾਲ ਅਨਾਥ ਤੇ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ ਕੀਤਾ : ਵਿਧਾਇਕ ਸਰਵਨ ਸਿੰਘ ਧੁੰਨ

National
ਖ਼ੇਮਕਰਨ/ਤਰਨ ਤਾਰਨ, 27 ਦਸੰਬਰ (             ) - ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਆਸ਼ਰਿਤ ਅਤੇ ਅਨਾਥ ਬੱਚਿਆਂ ਦੇ ਸੁਰੱਖਿਅਤ, ਸਨਮਾਨਤ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ। ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸ. ਸਰਵਨ ਸਿੰਘ ਧੁੰਨ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਸੂਬੇ ਦੇ ਆਸ਼ਰਿਤ ਅਤੇ ਅਨਾਥ ਬੱਚਿਆਂ ਲਈ 314.22 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਨਾਲ ਹਜ਼ਾਰਾਂ ਬੱਚਿਆਂ ਦੇ ਜੀਵਨ ਵਿੱਚ ਸੁਰੱਖਿਆ ਅਤੇ ਸਥਿਰਤਾ ਆਈ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੇ 2 ਲੱਖ 37 ਹਜ਼ਾਰ 406 ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਨਿਯਮਿਤ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਤਾਂ ਜੋ ਇਹ ਬੱਚੇ ਆਰਥਿਕ ਸਹਾਰੇ ਨਾਲ ਪੜ੍ਹ-ਲਿਖ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਸਕਣ ਅਤੇ ਆਤਮ-ਨਿਰਭਰ ਜੀਵਨ ਵੱਲ ਅੱਗੇ ਵਧ ਸਕਣ। ਵਿਧਾਇਕ ਸ. ਸਰਵਨ ਸਿੰਘ ...
ਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਸਿੰਘ ਭੁੱਲਰ

ਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂ ਰਿਹਾ ਸਾਲ 2025: ਲਾਲਜੀਤ ਸਿੰਘ ਭੁੱਲਰ

National
ਪੱਟੀ/ਤਰਨ ਤਾਰਨ, 27 ਦਸੰਬਰ (            ) - ਪੰਜਾਬ ਜੇਲ੍ਹ ਵਿਭਾਗ ਨੇ ਆਪਣੀ ਸਾਲ-ਅੰਤ ਪ੍ਰਾਪਤੀ ਰਿਪੋਰਟ ਜਾਰੀ ਕਰਦਿਆਂ ਵਿਭਿੰਨ ਪਹਿਲਕਦਮੀਆਂ ਨੂੰ ਉਜਾਗਰ ਕੀਤਾ ਹੈ, ਜਿਨ੍ਹਾਂ ਨੇ ਸੂਬੇ ਦੀਆਂ ਸੁਧਾਰ ਸਹੂਲਤਾਂ ਨੂੰ ਪੁਨਰਵਾਸ, ਸਥਿਰਤਾ ਅਤੇ ਆਧੁਨਿਕ ਸੁਰੱਖਿਆ ਦੇ ਕੇਂਦਰਾਂ ਵਿੱਚ ਬਦਲ ਦਿੱਤਾ ਹੈ। ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਜੇਲ੍ਹ ਵਿਭਾਗ ਅੰਦਰ ਆਪਣੀਆਂ ਮਾਨਵਪੱਖੀ ਪਹਿਲਕਦਮੀਆਂ ਦਾ ਵਿਸਥਾਰ ਕਰਨ, ਤਕਨਾਲੋਜੀ ਰਾਹੀਂ ਸੁਰੱਖਿਆ ਵਧਾਉਣ, ਅਤੇ ਕੈਦੀਆਂ ਨੂੰ ਹੁਨਰਾਮੰਦ ਬਣਾਉਣ ਲਈ ਕਿੱਤਾਮੁਖੀ ਸਿਖਲਾਈ ਨੂੰ ਵਧਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਚਾਲੂ ਵਰ੍ਹੇ ਦੌਰਾਨ ਪੰਜਾਬ ਦੀਆਂ ਜੇਲ੍ਹਾਂ ਨੂੰ ਸਾਫ ਸੁਥਰੇ ਵਾਤਾਵਰਨ ਤੋਂ ਲੈ ਕੇ ਉੱਚ-ਤਕਨੀਕੀ ਸੁਰੱਖਿਆ ਤੱਕ ਮੁੜ ਪਰਿਭਾਸ਼ਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ "ਸਾਡਾ ਧਿਆਨ ਕੈਦੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਉਨ੍ਹਾਂ ਦੇ ਜੀਵਨ ਨੂੰ ਦੁਬਾਰਾ ਬਣਾਉਣ ਦਾ ਮੌਕਾ ਦੇਣ ’ਤੇ ਰਿਹਾ ਹੈ। ਸਾਲ 2025 ਦੀਆਂ ਮੁੱਖ ਉਪਲੱਬਧੀਆਂ ਬਾਰੇ ਜਾਣਕਾਰੀ ਦਿੰਦਿਆਂ ਲਾਲਜੀਤ ਸਿੰਘ ਭੁੱਲਰ ਨੇ ...
ਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾ

ਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾ

National
ਚੰਡੀਗੜ੍ਹ/ ਫਤਹਿਗੜ੍ਹ ਸਾਹਿਬ, 26 ਦਸੰਬਰ: ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਸ਼ਾਮ ਨੂੰ ਕਿਹਾ ਕਿ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਨਾਮ, ਵੀਰ ਬਾਲ ਦਿਵਸ ਨਾਲੋਂ ਛੋਟੇ ਸਾਹਿਬਜ਼ਾਦਿਆਂ ਦੀ ਲਾਮਿਸਾਲ ਸ਼ਹਾਦਤ ਨੂੰ ਯਾਦ ਕਰਨ ਦਾ ਕਿਤੇ ਵੱਧ ਉਚਿਤ ਅਤੇ ਮਰਿਆਦਾਪੂਰਨ ਢੰਗ ਹੈ, ਕਿਉਂ ਜੋ ਇਹ ਸਿੱਖ ਸੰਗਤ ਦੀਆਂ ਡੂੰਘੀਆਂ ਭਾਵਨਾਵਾਂ ਨਾਲ ਪੂਰੀ ਤਰ੍ਹਾਂ ਸਾਂਝ ਪਾਉਂਦਾ ਹੈ। ਸ਼੍ਰੀ ਅਮਨ ਅਰੋੜਾ ਨੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਗੁਰਮੀਤ ਸਿੰਘ ‘ਮੀਤ ਹੇਅਰ’ ਦੇ ਨਾਲ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕ, ਬਾਬਾ ਜੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਸੰਸਾਰਕ ਇਤਿਹਾਸ ਦਾ ਇੱਕ ਅਦੁੱਤੀ ਅਧਿਆਇ ਹੈ, ਜੋ ਧਰਮ, ਹਿੰਮਤ ਅਤੇ ਅਡੋਲਤਾ ਦੇ ਸਰਵਉੱਚ ਆਦਰਸ਼ਾਂ ਨੂੰ ਪ੍ਰਤੀਬਿੰਬਤ ਕਰਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਅਤੇ ਸੰਸਦ ਮੈਂਬਰਾਂ ਵੱਲੋਂ ਵੀ ਵੀਰ ਬਾਲ ਦਿਵਸ ਦਾ ਨਾ...
ਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨ

ਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨ

National
ਚੰਡੀਗੜ੍ਹ, 26 ਦਸੰਬਰ: ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਐਮ.ਐਸ.ਐਮ.ਈ. (ਲਘੂ, ਛੋਟੇ ਅਤੇ ਦਰਮਿਆਨੇ ਉੱਦਮਾਂ) ਸੈਕਟਰ 'ਤੇ ਕੇਂਦ੍ਰਿਤ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਬੇ ਭਰ ਦੇ ਲਘੂ, ਛੋਟੇ ਅਤੇ ਦਰਮਿਆਨੇ ਉੱਦਮਾਂ (ਐਮ.ਐਸ.ਐਮ.ਈ.) ਲਈ ਸਹਾਇਕ, ਪਾਰਦਰਸ਼ੀ ਅਤੇ ਸੁਖਾਵਾਂ ਵਾਤਾਵਰਣ ਸਿਰਜਣ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਇਸ ਦੌਰਾਨ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਐਮਐਸਐਮਈ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਾਵਾਂ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਇਸ ਉੱਦਮ ਲਈ ਮਜ਼ਬੂਤ ਨੀਤੀ ਜ਼ਰੀਏ ਸਹਾਇਤਾ, ਸਰਲ ਅਤੇ ਸਮਾਂਬੱਧ ਰੈਗੂਲੇਟਰੀ ਪ੍ਰਕਿਰਿਆਵਾਂ ਅਤੇ ਇਨਵੈਸਟ ਪੰਜਾਬ ਰਾਹੀਂ ਪ੍ਰੋਜੈਕਟਾਂ ਨੂੰ ਤੁਰੰਤ ਮਨਜ਼ੂਰੀਆਂ ਅਤੇ ਸੁਚਾਰੂ ਢੰਗ ਨਾਲ ਇਨ੍ਹਾਂ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਸਹਾਇਤਾ ਦੇਣਾ ਸ਼ਾਮਲ ਹੈ। ਉਨ੍ਹਾਂ ਅੱਗੇ ਦੱਸਿਆ ਕਿ ਐਮਐਸਐਮਈ ਪੰਜਾਬ ਦੀ ਉਦਯੋਗਿਕ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਜੋ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ, ਨਵੀਨਤਾ ਅਤੇ ਸੰਤੁਲਿਤ ਖੇਤਰੀ ਵਿਕਾਸ ਵਿੱਚ ਮਹੱਤਵਪ...