ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ ਬਾਤ
ਚੰਡੀਗੜ੍ਹ/ਜੀਂਉਗੀ ਡੂ , 3 ਦਸੰਬਰ:
ਯੂਨੈਸਕੋ ਵਲੋਂ ਭਵਿੱਖੀ ਸਿੱਖਿਆ ਬਾਰੇ ਦੱਖਣੀ ਕੋਰੀਆ ਦੇ ਜੀਂਉਗੀ ਡੂ ਸਹਿਰ ਦੇ ਸੁਵਾਨ ਕਨਵੈਨਸ਼ਨ ਸੈਂਟਰ ਵਿਖੇ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਕਨਵੈਨਸ਼ਨ ਵਿੱਚ ਭਾਰਤ ਦੀ ਨੁਮਾਇੰਦਗੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਉਪਰਾਲਿਆਂ ਬਾਰੇ ਚਾਨਣਾ ਪਾਉਂਦਾ ਕਿਹਾ ਕਿ ਆਲਮੀ ਪੱਧਰ ਤੇ ਪੈਂਦਾ ਹੋ ਰਹੀਆਂ ਚੁਣੌਤੀਆਂ ਦਾ ਹੱਲ ਸਿੱਖਿਆ ਦੇ ਖੇਤਰ ਵਿੱਚ ਨਿਵੇਕਲੀਆਂ ਤਬਦੀਲੀਆਂ ਨਾਲ ਹੀ ਕੱਢਿਆ ਜਾ ਸਕਦਾ ਹੈ ਅਤੇ ਸਾਡੀ ਸਰਕਾਰ ਇਸੇ ਦਿਸ਼ਾ ਵਿਚ ਕੰਮ ਕਰ ਰਹੀ ਹੈ ।
ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਬੁਨਿਆਦੀ ਢਾਂਚਾ ਵਿਕਾਸ ਮਿਸ਼ਨ ਸ਼ੁਰੂ ਕੀਤਾ ਗਿਆ ਹੈ, ਜਿਸ ਵਿੱਚ ਵਿਦਿਅਕ ਵਾਤਾਵਰਣ ਦੀ ਸਿਰਜਣਾ ਨੂੰ ਹੋਰ ਮਜ਼ਬੂਤ ਕਰਨ 'ਤੇ ਧਿਆਨ ਕੇਂਦ੍ਰਿਤ ਕੀਤਾ ਗਿਆ ਹੈ, ਜਿਸ ਵਿੱਚ ਹਜ਼ਾਰਾਂ ਨਵੇਂ ਕਲਾਸਰੂਮਾਂ ਦੀ ਉਸਾਰੀ, ਸਕੂਲ ਸੁਰੱਖਿਆ ਲਈ ਚਾਰਦੀਵਾਰੀ ਬਣਾਉਣਾ, ਵਿਦਿਆਰਥੀਆਂ ਨੂੰ ਬੱਸ ਸੇਵਾਵ...








