ਸਪੀਕਰ ਕੁਲਤਾਰ ਸਿੰਘ ਰਾਜ ਪੱਧਰੀ ਯੁਵਕ ਮੇਲੇ ਦੇ ਦੂਸਰੇ ਦਿਨ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ
ਲੁਧਿਆਣਾ, 30 ਨਵੰਬਰ (000) ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਵਿਖੇ ਕਰਵਾਏ ਜਾ ਰਹੇ ਅੰਤਰ-ਵਰਸਿਟੀ ਯੁਵਕ ਮੇਲੇ ਦੇ ਦੂਜੇ ਦਿਨ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਦੂਜੇ ਦਿਨ ਦੇ ਸੱਭਿਆਚਾਰਕ ਅਤੇ ਵਿਰਾਸਤੀ ਮੁਕਾਬਲਿਆਂ ਦਾ ਅਨੰਦ ਮਾਣਿਆ। ਇਸ ਮੌਕੇ ਉਹਨਾਂ ਦੇ ਨਾਲ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਵੀ ਮੌਜੂਦ ਸਨ।
ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਭਾਗ ਦੇ ਉਪਰਾਲੇ ਅਤੇ ਨੌਜਵਾਨਾਂ ਦੇ ਜੋਸ਼ ਦੀ ਸਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੇ ਰੰਗਲਾ ਪੰਜਾਬ ਦੇ ਸੁਪਨੇ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿੱਚ ਪੰਜਾਬ ਹਰ ਖੇਤਰ ਵਿੱਚ ਮੁੜ ਤੋਂ ਦੇਸ਼ ਦਾ ਨੰਬਰ ਇੱਕ ਸੂਬਾ ਬਣਨ ਦੀ ਦਿਸ਼ਾ ਵਿੱਚ ਕਦਮ ਵਧਾ ਰਿਹਾ ਹੈ।
ਯੁਵਕ ਮੇਲੇ ਦੇ ਦੂਜੇ ਦਿਨ ਦਾ ਆਗਾਜ ਪੰਜਾਬ ਦੇ ਮਰਦਾਂ ਦੇ ਪ੍ਰਸਿੱਧ ਲੋਕ ਨਾਚ "ਝੂਮਰ" ਨਾਲ ਹੋਇਆ। ਜਿਸ ਉਪਰੰਤ ਲੁੱਡੀਆਂ ਅਤੇ ਸੰਮੀਆਂ ਨੇ...








